Proverbs 20 - PUNJABI (Bengali)
1 ਮੈਅ ਲੋਕਾਂ ਨੂੰ ਬੇਇੱਜ਼ਤ ਕਰ ਦਿੰਦਾ ਹੈ, ਬੀਅਰ ਉਨ੍ਹਾਂ ਨੂੰ ਮਗਰੂਰ ਬਣਾ ਦਿੰਦੀ ਹੈ, ਉਨ੍ਹਾਂ ਦੁਆਰਾ ਭਟਕਾਇਆ ਹੋਇਆ ਕੋਈ ਵੀ ਸਿਆਣਾ ਨਹੀਂ।দ্রাক্ষারস খেলে মানুষ তার নিয়ন্ত্রণ হারায| মাতালরা চিত্কার করে এবং ঘ্য়ান ঘ্য়ান করতে শুরু করে| মদনোন্মত্ত অবস্থায় তারা মূর্খের মত আচরণ করে|
2 ਰਾਜੇ ਦਾ ਗੁੱਸਾ ਬਬਰ ਸ਼ੇਰ ਵਰਗਾ ਹੈ। ਜੇ ਤੁਸੀਂ ਰਾਜੇ ਨੂੰ ਗੁੱਸੇ ਕਰ ਲਵੋਂਗੇ ਤਾਂ ਤੁਹਾਨੂੰ ਆਪਣੀ ਜਾਨ ਵੀ ਗੁਆਉਣੀ ਪੈ ਸੱਕਦੀ ਹੈ।সিংহের গর্জনের মত রাজার ক্রোধ| তুমি যদি রাজাকে ক্রুদ্ধ করো তাহলে তোমার জীবন সংশয় হতে পারে|
3 ਇਹ ਆਦਮੀ ਦੇ ਮਾਨ ਦੀ ਗੱਲ ਹੈ ਕਿ ਜੇਕਰ ਉਹ ਝਗੜਿਆਂ ਤੋਂ ਦੂਰ ਰਹੇ, ਪਰ ਇੱਕ ਮੂਰਖ ਬੰਦਾ ਹਮੇਸ਼ਾ ਲੜਨ ਲਈ ਤਿਆਰ ਰਹਿੰਦਾ ਹੈ।মূঢ়রা তর্ক শুরু করবার ব্যাপারে খুব তত্পর| সুতরাং তোমাকে এমন এক জনকে সম্মান করতে হবে য়ে তর্ককে এড়িয়ে চলতে পারে|
4 ਬੀਜਣ ਦੇ ਸਮੇਂ ਦੌਰਾਨ ਸੁਸਤ ਆਦਮੀ ਆਪਣੇ ਖੇਤ ਨਹੀਂ ਵਾਹੁੰਦਾ। ਇਸ ਲਈ ਵਾਢੀ ਵੇਲੇ ਉਹ ਫਸਲਾਂ ਦੀ ਤਲਾਸ਼ ਕਰਦਾ ਹੈ ਪਰ ਉਸ ਨੂੰ ਕੁਝ ਵੀ ਨਹੀਂ ਮਿਲਦਾ।এক জন অলস ব্যক্তি কর্ষনের সময় বীজ বপন করে না| সুতরাং ফসল ঘরে তোলার উত্সবের সময় যখন সে খাবারের জন্য চারিদিকে তাকায তখন সে কিছুই খুঁজে পায় না|
5 ਬੰਦੇ ਦੇ ਖਿਆਲ ਡੂੰਘੇ ਪਾਣੀਆਂ ਵਾਂਗ ਹੁੰਦੇ ਹਨ, ਪਰ ਸਮਝਦਾਰ ਆਦਮੀ ਉਨ੍ਹਾਂ ਨੂੰ ਬਾਹਰ ਖਿੱਚ ਲੈਂਦਾ ਹੈ।ভাল উপদেশ হল গভীর কুযো থেকে তুলে আনা স্বচ্ছ জলের মত| এক জন জ্ঞানী ব্যক্তি অন্য আর একজনের কাছ থেকে শেখবার জন্য কঠিন পরিশ্রম করে|
6 ਕਈ ਲੋਕ ਸ਼ੇਖੀ ਮਾਰਦੇ ਹਨ ਕਿ ਉਹ “ਵਫ਼ਾਦਾਰ” ਹਨ। ਪਰ ਇੱਕ ਭਰੋਸੇਯੋਗ ਵਿਅਕਤੀ ਲੱਭਣਾ ਬਹੁਤ ਮੁਸ਼ਕਿਲ ਹੈ।অনেকেই বলে তারা বিশ্বস্ত এবং অনুগত| কিন্তু প্রকৃত বিশ্বস্ত লোক খুঁজে পাওয়া খুবই কঠিন|
7 ਇੱਕ ਧਰਮੀ ਬੰਦਾ ਚੰਗਾ ਜੀਵਨ ਜਿਉਂਦਾ ਹੈ, ਅਤੇ ਇਹ ਉਸ ਦੇ ਬੱਚਿਆਂ ਤੇ ਵੀ ਅਸੀਸ ਲਿਆਉਂਦਾ ਹੈ।এক জন সজ্জন ব্যক্তি সত্পথে জীবন কাটায়| এবং তার সন্তানরা আশীর্বাদ ধন্য হবে|
8 ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।রাজা যখন বিচারে বসে তখন সে নিজের চোখে দুর্জন ব্যক্তিদের চিনতে পারে|
9 ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ ਉਸ ਨੇ ਸਦਾ ਆਪਣੀ ਪੂਰੀ ਕੋਸ਼ਿਸ਼ ਕੀਤੀ ਹੈ? ਕੀ ਕੋਈ ਬੰਦਾ ਸੱਚਮੁੱਚ ਇਹ ਆਖ ਸੱਕਦਾ ਹੈ ਕਿ, “ਉਸਦਾ ਕੋਈ ਪਾਪ ਨਹੀਂ?” ਨਹੀਂ!কেউ কি একথা বলতে পারে য়ে তার একটি স্বচ্ছ বিবেক আছে? এবং সে কোন পাপ করেনি? না!
10 ਯਹੋਵਾਹ ਝੂਠੇ ਤੋਂਲਾਂ ਅਤੇ ਗ਼ਲਤ ਪੈਮਾਨਿਆਂ ਦੋਵਾਂ ਨੂੰ ਨਫ਼ਰਤ ਕਰਦਾ ਹੈ।অন্যায় ভাবে যারা ব্যবসায় ওজন নিয়ে কারচুপি করে লোক ঠকায়, প্রভু তাদের ঘৃণা করেন|
11 ਇੱਕ ਬੱਚਾ ਵੀ ਆਪਣੀਆਂ ਹਰਕਤਾਂ ਤੋਂ ਇਹ ਦਰਸਾ ਦਿੰਦਾ ਹੈ ਕਿ ਉਹ ਚੰਗਾ ਹੈ ਜਾਂ ਮਾੜਾ ਹੈ। ਤੁਸੀਂ ਉਸ ਬੱਚੇ ਦੀ ਨਿਗਰਾਨੀ ਕਰ ਸੱਕਦੇ ਹੋ ਅਤੇ ਜਾਣ ਸੱਕਦੇ ਹੋ ਕਿ ਕੀ ਉਹ ਇਮਾਨਦਾਰ ਤੇ ਨੇਕ ਹੈ ਜਾਂ ਨਹੀਂ।এমনকি একটি শিশুর কাজকর্মেও বোঝা যায় য়ে সে ভাল না মন্দ| তুমি যদি একটি শিশুর আচরণ লক্ষ্য কর, সে সত্ ও ভাল কিনা তা তুমি বুঝতে পারবে|
12 ਯਹੋਵਾਹ ਨੇ ਸੁਣਨ ਲਈ ਸਾਡੀ ਖਾਤਰ ਦੋਵਾਂ ਕੰਨਾਂ ਨੂੰ, ਅਤੇ ਅੱਖਾਂ ਨੂੰ ਵੇਖਣ ਲਈ ਬਣਾਇਆ!আমাদের শরীরের চোখ এবং কান এই ইন্দরিয় দুটি প্রভুই আমাদের দিয়েছেন যাতে আমরা দেখতে ও শুনতে পাই|
13 ਨੀਂਦ ਨੂੰ ਪਿਆਰ ਨਾ ਕਰੋ, ਨਹੀਂ ਤਾਂ ਤੁਸੀਂ ਗਰੀਬ ਹੋ ਜਾਵੋਂਗੇ। ਪਰ ਕੰਮ ਵਿੱਚ ਆਪਣਾ ਸਮਾਂ ਬਿਤਾਓ ਅਤੇ ਤੁਹਾਡੇ ਪਾਸ ਖਾਣ ਲਈ ਬਹੁਤ ਹੋਵੇਗਾ।তুমি যদি ঘুমোনোর পিছনে সময় ব্যয় কর তাহলে তুমি দারিদ্রে কষ্ট পাবে| কিন্তু যদি তুমি তোমার সময় কঠোর পরিশ্রমে ব্যয় কর তাহলে তোমার খাদ্যের অভাব হবে না|
14 ਜਿਹੜਾ ਬੰਦਾ ਤੁਹਾਡੇ ਪਾਸੋਂ ਕੋਈ ਚੀਜ਼ ਖਰੀਦਦਾ ਹੈ, ਹਮੇਸ਼ਾ ਆਖਦਾ ਹੈ, “ਇਹ ਚੰਗੀ ਨਹੀਂ! ਇਹ ਮਹਿੰਗੀ ਬਹੁਤ ਹੈ!” ਫ਼ੇਰ ਉਹ ਬੰਦਾ ਚੱਲਾ ਜਾਂਦਾ ਹੈ ਅਤੇ ਹੋਰਾਂ ਲੋਕਾਂ ਨੂੰ ਦੱਸਦਾ ਹੈ ਕਿ ਉਸ ਨੇ ਚੰਗਾ ਸੌਦਾ ਕੀਤਾ ਹੈ।তোমার কাছ তেকে কেউ যখন কিছু কিনতে যায় তখন সে বলে: “দাম বড্ড বেশী! এ জিনিস ভাল নয়|” তারপর সে অন্যদের কাছে গিয়ে নিজের বাজার করার কথা বড়াই করে বলে|
15 ਸੋਨਾ ਤੇ ਹੀਰੇ ਕਿਸੇ ਬੰਦੇ ਨੂੰ ਅਮੀਰ ਬਣਾ ਸੱਕਦੇ ਹਨ। ਪਰ ਜਿਹੜਾ ਬੰਦਾ ਇਹ ਜਾਣਦਾ ਹੈ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ, ਉਹ ਉਨਾਂ ਨਾਲੋਂ ਵੀ ਕਿਤੇ ਵੱਧ ਮੁੱਲਵਾਨ ਹੈ।সোনা এবং অলঙ্কার এক জন মানুষকে ধনী করে তুলতে পারে| কিন্তু একজন জ্ঞানী ব্যক্তি যা উচ্চারণ করেন তা অনেক বেশী দামী|
16 ਜੇਕਰ ਕੋਈ ਵਿਅਕਤੀ ਕਿਸੇ ਅਣਜਾਣ ਵਿਅਕਤੀ ਦੇ ਕਰਜ਼ ਦੀ ਜਿੰਮੇਵਾਰੀ ਲੈਂਦਾ, ਉਸਦੀ ਜਮੀਨ ਲੈ ਲਵੋ। ਯਕੀਨੀ ਤੋਰ ਤੇ ਕਿ ਤੁਸੀਂ ਉਸ ਵਿਅਕਤੀ ਪਾਸੋਂ ਕੁਝ ਗਿਰਵੀ ਰੱਖ ਲਵੋ ਜੋ ਕਿਸੇ ਅਨਜਾਣ ਔਰਤ ਦੀ ਜਿੰਮੇਵਾਰੀ ਲੈਂਦਾ ਹੈ।অন্য লোকের বিবাদে জড়িয়ে পড়লে তুমি তোমার জামা হারাতে পারো|
17 ਜੇ ਤੁਸੀਂ ਧੋਖੇ ਨਾਲ ਕੋਈ ਚੀਜ਼ ਹਾਸਿਲ ਕਰ ਲਵੋਂਗੇ, ਇਹ ਚੰਗੀ ਚੀਜ਼ ਵਾਂਗ ਤਾਂ ਜਾਪੇਗੀ। ਪਰ ਅਖੀਰ ਵਿੱਚ ਉਸਦਾ ਅੰਤ ਪੱਥਰ ਨਾਲ ਭਰੇ ਮੂੰਹ ਨਾਲ ਹੁੰਦਾ ਹੈ।প্রতারণা করে জিনিস পাওয়া হয়তো ভালো মনে হতে পারে কিন্তু অবশেষে দেখবে য়ে তার কোন দাম নেই|
18 ਯੋਜਨਾਵਾਂ ਬਨਾਉਣ ਤੋਂ ਪਹਿਲਾਂ ਚੰਗਾ ਮਸ਼ਵਰਾ ਹਾਸਿਲ ਕਰੋ। ਜੇ ਤੁਸੀਂ ਯੁੱਧ ਲਈ ਜਾ ਰਹੇ ਹੋ, ਯਕੀਨੀ ਕਰੋ ਕਿ ਤੁਹਾਡੇ ਕੋਲ ਚੰਗੀ ਸਲਾਹ ਹੈ।পরিকল্পনা করার আগে সত্ উপদেশ গ্রহণ করো| যদি তুমি যুদ্ধে যাওয়া স্থির কর, তাহলে তোমাকে চালনা করার জন্য যুদ্ধে দক্ষ এমন লোক খুঁজে বের কর|
19 ਜਿਹੜਾ ਬੰਦਾ ਹੋਰਾਂ ਦੀਆਂ ਚੁਗਲੀਆਂ ਕਰਦਾ ਹੈ ਉਸ ਉੱਤੇ ਭਰੋਸਾ ਨਹੀਂ ਕੀਤਾ ਜਾ ਸੱਕਦਾ। ਇਸ ਲਈ ਕਿਸੇ ਵੀ ਬੜਬੋਲੇ ਬੰਦੇ ਨੂੰ ਦੋਸਤ ਨਾ ਬਣਾਓ।য়ে অন্যের সম্বন্ধে গুজব রটায় সে বিশ্বাসযোগ্য নয়| সুতরাং, বেশী কথা বলে এমন কারো সঙ্গে বন্ধুত্ব কোরো না|
20 ਜਿਹੜਾ ਵਿਅਕਤੀ ਆਪਣੇ ਹੀ ਮਾਪਿਆਂ ਨੂੰ ਗਾਲ੍ਹਾਂ ਕੱਢੇ, ਉਸਦਾ ਦੀਵਾ ਘੁੱਪ ਹਨੇਰੇ ਦੇ ਵਿੱਚਾਲੇ ਬੁਝਾ ਦਿੱਤਾ ਜਾਵੇਗਾ।য়ে নিজের পিতামাতার বিরুদ্ধে কথা বলে সে হল সেই ধরণের আলো যা শীঘ্রই অন্ধকারে পরিণত হবে|
21 ਆਸਾਨੀ ਨਾਲ ਪ੍ਰਾਪਤ ਕੀਤਾ ਵਿਰਸਾ ਅਖੀਰ ਵਿੱਚ ਅਸੀਸਾਂ ਨਹੀਂ ਲਿਆਵੇਗਾ।সহজে অর্জিত ধন অবশেষে তার মূল্য হারাবে|
22 ਜੇ ਕੋਈ ਤੁਹਾਡੇ ਖਿਲਾਫ਼ ਕੁਝ ਕਰਦਾ ਹੈ ਤਾਂ ਉਸ ਨੂੰ ਖੁਦ ਸਜ਼ਾ ਦੇਣ ਦੀ ਕੋਸ਼ਿਸ਼ ਨਾ ਕਰੋ। ਇਸ ਨੂੰ ਯਹੋਵਾਹ ਤੇ ਛੱਡ ਦਿਓ, ਉਹ ਨਿਆਂ ਕਰੇਗਾ।কেউ যদি তোমার বিরুদ্ধে কিছু করে থাকে তাহলে তুমি তাকে শাস্তি দিতে য়েও না| বরং ধৈর্য়্য় ধরো প্রভু শেষে তোমাকেই জয়ী করবেন|
23 ਯਾਹੋਵਾਹ ਝੂਠੇ ਤੋਂਲਾਂ ਨੂੰ ਨਫ਼ਰਤ ਕਰਦਾ ਹੈ ਨੁਕਸਾਂ ਵਾਲੇ ਪੈਮਾਨੇ ਚੰਗੇ ਨਹੀਂ।কিছু ব্যবসাযী ওজনের দাঁড়িপাল্লায় কিছু কৌশল করে লোক ঠকায়| প্রভু সেটা ঘৃণা করেন| য়ে সব দাঁড়িপাল্লা নিখুঁত নয় সেগুলো ব্যবহার করা অন্যায়|
24 ਯਹੋਵਾਹ ਆਦਮੀ ਦੇ ਕਦਮਾਂ ਦਾ ਨਿਸ਼ਚੈ ਕਰਦਾ ਹੈ, ਤਾਂ ਫ਼ਿਰ ਇੱਕ ਆਦਮੀ ਆਪਣੇ ਜੀਵਨ ਨੂੰ ਕਿਵੇਂ ਸਮਝ ਸੱਕਦਾ ਹੈ?প্রতিটি লোকের কি হবে তা প্রভু ঠিক করেন| তাহলে কোন ব্যক্তি কি করে বুঝবে তার জীবনে কি কি ঘটবে?
25 ਤੁਸੀਂ ਆਪਣੇ-ਆਪ ਨੂੰ ਫ਼ਸਾ ਲਵੋਂਗੇ ਜੇਕਰ ਤੁਸੀਂ ਜਲਦੀ ਵਿੱਚ ਪਰਮੇਸ਼ੁਰ ਨਾਲ ਕਿਸੇ ਗੱਲ ਦਾ ਇਕਰਾਰ ਕਰ ਲਵੋਂ ਅਤੇ ਮਗਰੋਂ ਆਪਣਾ ਮਨ ਬਦਲ ਲਵੋਂ।ঈশ্বরকে কিছু দেবার প্রতিজ্ঞা করার আগে চিন্তা করে দেখো| নাহলে পরে হয়তো তুমি ভাবতে পারো য়ে এমন প্রতিজ্ঞা না করলেই হত|
26 ਇੱਕ ਸਿਆਣਾ ਰਾਜਾ ਦੁਸ਼ਟਾਂ ਨੂੰ ਪਰ੍ਹਾਂ ਫ਼ਟਕਾਰ ਦਿੰਦਾ ਹੈ, ਉਹ ਉਨ੍ਹਾਂ ਉੱਪਰ ਆਪਣਾ ਗਾਹੁਣ ਵਾਲਾ ਪਹੀਆ ਚੜ੍ਹਾ ਦਿੰਦਾ ਹੈ।জ্ঞানী রাজাই ঠিক করবেন কারা দুর্জন ব্যক্তি| সেই রাজাই তাদের শাস্তি প্রদান করবেন|
27 ਕਿਸੇ ਬੰਦੇ ਦਾ ਆਤਮਾ ਯਹੋਵਾਹ ਲਈ ਇੱਕ ਦੀਵੇ ਵਰਗਾ ਹੁੰਦਾ ਹੈ। ਯਹੋਵਾਹ ਬੰਦੇ ਦੀਆਂ ਅੰਦਰਲੀਆਂ ਗੱਲਾਂ ਜਾਨਣ ਦੇ ਯੋਗ ਹੁੰਦਾ ਹੈ।মানুষের আত্মা হল প্রভুর কাছে থাকা প্রদীপ| প্রভু হলেন অন্তর্য়ামী| কার মনে কি আছে তিনি সব জানেন|
28 ਨਮਕਹਲਾਲੀ ਅਤੇ ਸੱਚ ਇੱਕ ਰਾਜੇ ਦੀ ਰੱਖਿਆ ਕਰਦੇ ਹਨ, ਅਤੇ ਉਹ ਆਪਣੀ ਨਮਕਹਲਾਲੀ ਕਾਰਣ ਆਪਣਾ ਤਖਤ ਰੱਖੀ ਰੱਖਦਾ ਹੈ।যদি এক জন রাজা সত্ ও সত্যবাদী হয় তাহলে সে তার ক্ষমতায থাকতে পারবে| বিশ্বস্ততা তার রাজ্য়কে শক্তিশালী করে তুলবে|
29 ਇੱਕ ਨੌਜਵਾਨ ਨੂੰ ਉਸਦੀ ਤਾਕਤ ਕਾਰਣ ਕੀਰਤੀ ਮਿਲਦੀ ਹੈ, ਅਤੇ ਇੱਕ ਬਜ਼ੁਰਗ ਆਦਮੀ ਦੀ ਇੱਜ਼ਤ ਉਸ ਦੇ ਧੌਲਿਆਂ ਦੇ ਕਾਰਣ ਹੁੰਦੀ ਹੈ।এক জন যুবকের শক্তির শোভাকে আমরা পছন্দ করি| কিন্তু একজন বৃদ্ধের পাকা চুলকে আমরা সম্মান জানাই| কারণ তার মাথা ভর্তি পাকা চুল প্রমাণ করে য়ে সে একটি পূর্ণ জীবন পেয়েছে|
30 ਜੇ ਸਾਨੂੰ ਸਜ਼ਾ ਮਿਲਦੀ ਹੈ ਤਾਂ ਅਸੀਂ ਗ਼ਲਤ ਕੰਮ ਕਰਨ ਤੋਂ ਹਟ ਜਾਵਾਂਗੇ। ਦੁੱਖ ਬੰਦੇ ਨੂੰ ਤਬਦੀਲ ਕਰ ਸੱਕਦਾ ਹੈ।যদি আমরা শাস্তি পাই তাহলে আমরা অন্যায় কাজ করা বন্ধ করব| যন্ত্রণা মানুষকে বদলে দিতে পারে|
Bengali Bible