Bible

Proverbs 28 - PUNJABI (Bengali)

1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।মন্দ লোকরা সব কিছুকেই ভয় পায়| কিন্তু ভাল লোকরা হয় সিংহের মত সাহসী|

2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।একটি বিদ্রোহী দেশে অনেক অযোগ্য নেতা থাকে যারা খুব অল্পদিনের জন্য শাসন করে| কিন্তু যদি একজন বিচক্ষণ ও জ্ঞানী মানুষ নেতা হয় তাহলে স্থায়ীত্ব বজায় থাকবে|

3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।য়ে শাসক দরিদ্র প্রজাদের ওপর অত্যাচার করে সে হল সেই ভারী বৃষ্টির মতো যা শস্য নষ্ট করে|

4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।তুমি যদি আইন না মানো তাহলে তুমি মন্দ লোকদের পক্ষ নাও| কিন্তু যদি তুমি আইন মানো তাহলে তুমি মন্দ লোকদের বিপক্ষে যাবে|

5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।মন্দ লোক ন্যায় বোঝে না| য়ে সব মানুষ প্রভুকে ভালোবাসে তারাই শুধু এর অর্থ বোঝে|

6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।ধনী ও অসত্‌ হওয়া অপেক্ষা দরিদ্র ও সত্‌ হওয়া ভাল|

7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।য়ে আইন মেনে চলে সে বুদ্ধিমান| কিন্তু য়ে ব্যক্তি অপদার্থ লোকদের বন্ধু হয় সে তার পিতার লজ্জার কারণ হয়|

8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।তুমি যদি দরিদ্রদের ঠকিয়ে চড়া হারে তাদের থেকে সুদ নিয়ে ধনী হও তাহলে তোমার ঐশ্বর্য় অন্য আরেক জন এসে অধিকার করে নেবে, য়ে দরিদ্রদের প্রতি দযালু|

9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।য়ে ব্যক্তি ঈশ্বরের শিক্ষামালায় কান দেয় না, তার প্রার্থনা ঈশ্বর দ্বারা গ্রাহ্য হবে না|

10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।এক জন মন্দ লোক একজন ভাল লোককে সংকটে ফেলবার পরিকল্পনা করতে পারে, কিন্তু সে তার নিজের ফাঁদে নিজেই পড়বে| ভাল লোকের ভালই হবে|

11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।ধনী লোকরা সব সময় নিজেদের জ্ঞানী মনে করে| কিন্তু একজন দরিদ্র ব্যক্তি য়ে জ্ঞানী সে ঐ গর্বিত ধনী লোকটির সম্বন্ধে সত্যটি বুঝতে পারে|

12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।ভালো লোক নেতা হলে সকলেই সুখী হয় কিন্তু মন্দ লোককে নেতা নির্বাচন করলে সব লোক লুকিয়ে পড়ে|

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।য়ে ব্যক্তি পাপ গোপন করে সে কখনও সফল হয় না| কিন্তু য়ে ব্যক্তি তার অন্যায় স্বীকার করে তা থেকে বিরত হয় সেই ঈশ্বরের করুণা পায়|

14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।য়ে ব্যক্তি প্রভুকে শ্রদ্ধা করে সে তার আশীর্বাদ পায়| কিন্তু য়ে ব্যক্তি প্রভুকে ভক্তি করবে না বলে জেদ ধরে থাকে তাকে সমস্যায় পড়তে হয়|

15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।যখন এক জন দুষ্ট শাসক অসহায় লোকদের ওপর শাসন করে তখন সে হয়ে ওঠে একটি হিংস্র ভালুক বা একটি সিংহের মত য়ে যুদ্ধ করতে প্রস্তুত|

16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।য়ে শাসক জ্ঞানী নয় তিনি তাঁর অধীনস্থ মানুষদের আঘাত করবেন| কিন্তু য়ে শাসক সত্‌ এবং ঠকানোকে ঘৃণা করেন তিনি দীর্ঘদিন রাজত্ব করবেন.

17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।য়ে ব্যক্তি খুনের দাযে অপরাধী সে কখনও শান্তি পাবে না| তাকে কখনও সমর্থন করো না|

18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।যদি এক জন মানুষ সঠিক পথে থাকে তবে সে নিরাপদে থাকবে| কিন্তু য়ে মন্দ হবে সে তার ক্ষমতা হারাবে|

19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।য়ে মানুষ কঠোর পরিশ্রম করে সে প্রচুর খেতে পাবে| কিন্তু য়ে ব্যক্তি সময় নষ্ট করে সে সর্বদা দরিদ্রই থেকে যাবে|

20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।য়ে ব্যক্তি ঈশ্বরকে অনুসরণ করে ঈশ্বর তাকে আশীর্বাদ করবেন| কিন্তু য়ে শুধুই ঐশ্বর্য়ের পিছনে ছোটে তাকে শাস্তি পেতে হয়|

21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।এক জন বিচারকের ন্যায়পরাযণ হওয়া উচিত্‌| তাঁর কখনও পক্ষপাতিত্ব দেখানো উচিত্‌ নয়| কিন্তু কিছু বিচারক অল্প টাকার জন্য তাঁদের বিচার পাল্টে ফেলেন|

22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।একজন স্বার্থপর মানুষ শুধুই ধনলাভ করতে চায়| সে বুঝতে পারে না য়ে তার লোভ তাকে দরিদ্র থেকে দরিদ্রতর করে ফেলবে|

23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।তুমি যদি কাউকে তার ভুল ধরিয়ে দিয়ে সাহায্য কর তাহলে সে তোমার ওপর খুশী হবে| মিথ্যে স্তোক বাক্য বলার চেয়ে এটা করা বরং শ্রেয়|

24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।কিছু মানুষ তাদের পিতামাতার কাছ থেকে চুরি করে| তারা নিজেদের এই বলে প্রতিরক্ষা করে: “এটা অন্যায় নয়|” কিন্তু এরা সবচেয়ে বেশী হিংসাত্মক অপরাধীর মতই খারাপ লোক|

25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।একজন স্বার্থপর মানুষ সমস্যার সৃষ্টি করে| কিন্তু য়ে প্রভুর ওপর বিশ্বাস রাখে সে পুরস্কৃত হয়|

26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।য়ে মানুষ নিজের ওপর বিশ্বাস রাখে সে মূর্খ| কিন্তু যদি কোন মানুষ জ্ঞানী হয়, তবে সে বিপর্য়য থেকে রক্ষা পেয়ে যাবে|

27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।যদি কোন ব্যক্তি দরিদ্রদের দান করে তবে তার যা প্রয়োজন তাই সে পাবে| কিন্তু য়ে দরিদ্রদের সাহায্য করতে অস্বীকার করবে সে নানা সমস্যায় পড়বে|

28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।যদি এক জন মন্দ লোককে শাসক হিসেবে নির্বাচন করা হয় তাহলে সবাই লুকিয়ে পড়ে| কিন্তু সেই মন্দ লোক পরাজিত হলে আবার ভাল লোকের কর্ত্তৃত্ব ফিরে আসে|

Bengali Bible