Proverbs 11 - PUNJABI (Gujarati)
1 ਯਹੋਵਾਹ ਝੂਠੇ ਤੋਲਾਂ ਨੂੰ ਨਫ਼ਰਤ ਕਰਦਾ, ਪਰ ਸੱਚੇ ਤੋਂਲਾਂ ਵਿੱਚ ਪ੍ਰਸੰਨ ਹੁੰਦਾ ਹੈ।ખોટાં ત્રાજવાનો યહોવાને ગુસ્સો છે. પણ સાચાં કાટલાં જોઇ તેને આનંદ થાય છે.
2 ਹੰਕਾਰ ਨਾਲ ਬੇਇੱਜ਼ਤੀ ਆਉਂਦੀ ਹੈ, ਪਰ ਉਨ੍ਹਾਂ ਲੋਕਾਂ ਨਾਲ ਸਿਆਣਪ ਆਉਂਦੀ ਹੈ ਜਿਹੜੇ ਨਿਮ੍ਰ ਹਨ।અહંકાર આવે એટલે અપમાન આવ્યું જ જાણવું; પણ નમ્રતા જ્યાં હોય ત્યાં જ્ઞાન હોય છે.
3 ਇਮਾਨਦਾਰ ਲੋਕਾਂ ਦੀ ਇਮਾਨਦਾਰੀ ਉਨ੍ਹਾਂ ਦਾ ਮਾਰਗ ਦਰਸ਼ਨ ਕਰਦੀ ਹੈ, ਪਰ ਧੋਖੇਬਾਜ਼ਾਂ ਦੀ ਘ੍ਰਿਣਾ ਉਨ੍ਹਾਂ ਨੂੰ ਤਬਾਹ ਕਰ ਦਿੰਦੀ ਹੈ।પ્રામાણિક માણસની વિશ્વસનીયતા તેને દોરેે છે, પણ ધોખેબાજની વક્રતા તેના દુષ્ટ ઇરાદાને છુપાવે છે.
4 ਜਦੋਂ ਪਰਮੇਸ਼ੁਰ ਲੋਕਾਂ ਦਾ ਨਿਆਂ ਕਰਦਾ ਹੈ, ਦੌਲਤ ਦਾ ਕੋਈ ਮੁੱਲ ਨਹੀਂ ਹੁੰਦਾ। ਪਰ ਨੇਕੀ ਤੁਹਾਨੂੰ ਮੌਤ ਤੋਂ ਬਚਾਉਂਦੀ ਹੈ।જ્યારે દેવ કોપાયમાન થાય ત્યારે સંપત્તિ કામ નહિ આવે, પણ પ્રામાણિકતા વ્યકિતને મોતથી ઉગારે છે.
5 ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।પ્રામાણિક માણસની નીતિમત્તા તેનો માર્ગ સાફ કરે છે, પણ ખરાબ વ્યકિતની દુષ્ટતા જ તેને પાયમાલ કરે છે.
6 ਨੇਕੀ ਇਮਾਨਦਾਰ ਲੋਕਾਂ ਨੂੰ ਬਚਾਉਂਦੀ ਹੈ। ਪਰ ਕਪਟੀ ਲੋਕ ਆਪਣੀਆਂ ਖੁਦ ਦੀਆਂ ਵਿਉਂਤਾਂ ਕਾਰਣ ਹੀ ਫ਼ਸ ਜਾਂਦੇ ਹਨ।માણસો પોતાની ભલાઈથી બચી જશે. પરંતુ કપટ કરનારા તેમની પોતાની ઇચ્છાઓની જ જાળમાં ફસાય છે.
7 ਜਦੋਂ ਕੋਈ ਦੁਸ਼ਟ ਆਦਮੀ ਮਰਦਾ ਹੈ, ਉਸ ਨੂੰ ਕੋਈ ਉਮੀਦ ਨਹੀਂ ਹੁੰਦੀ, ਜੋ ਉਮੀਦਾਂ ਉਸ ਨੂੰ ਆਪਣੀ ਸ਼ਕਤੀ ਉੱਤੇ ਸਨ ਬੇਕਾਰ ਹਨ।દુષ્ટ માણસનું મોત આવતાં તેની અભિલાષાનો અંત આવે છે, તેણે પોતાની સંપત્તિમાં રાખેલી આશાનો પણ અંત આવે છે.
8 ਨੇਕ ਬੰਦਾ ਮੁਸੀਬਤਾਂ ਤੋਂ ਬਚ ਜਾਂਦਾ ਹੈ ਤੇ ਉਹ ਮੁਸੀਬਤਾਂ ਇਸਦੀ ਬਜਾਇ ਕਿਸੇ ਦੁਸ਼ਟ ਆਦਮੀ ਤੇ ਆ ਪੈਣਗੀਆਂ।સદાચારી લોકો સંકટમાંથી ઊગરી જાય છે અને તેને બદલે દુષ્ટો તેમાં ફસાય છે.
9 ਇੱਕ ਕਪਟੀ ਵਿਅਕਤੀ ਆਪਣੀਆਂ ਗੱਲਾਂ ਨਾਲ ਆਪਣੇ ਗੁਆਢੀ ਨੂੰ ਤਬਾਹ ਕਰ ਦਿੰਦਾ ਹੈ ਪਰ ਧਰਮੀ ਲੋਕ ਆਪਣੀ ਸਮਝਦਾਰੀ ਦੁਆਰਾ ਬਚ ਨਿਕਲਦੇ ਹਨ।દુષ્ટ માણસ પોતાની વાણીથી પડોશીઓનો નાશ નોતરે છે. પરંતુ ન્યાયી તેના જ્ઞાનવડે બીજાઓને ઉગારે છે.
10 ਇੱਕ ਧਰਮੀ ਵਿਅਕਤੀ ਦੀ ਸਫਲਤਾ ਪੂਰੇ ਸ਼ਹਿਰ ਨੂੰ ਖੁਸ਼ ਕਰ ਦਿੰਦੀ ਹੈ, ਪਰ ਉੱਥੇ ਬੇਅੰਤ ਆਨੰਦ ਮਾਣ ਹੁੰਦਾ ਜਦੋਂ ਕਿਸੇ ਦੁਸ਼ਟ ਦਾ ਵਿਨਾਸ਼ ਹੁੰਦਾ ਹੈ।ન્યાયી વ્યકિત સફળ થાય છે ત્યારે આખું નગર હરખાય છે; અને દુષ્ટોનો નાશ થાય છે ત્યારે હર્ષના નાદ સંભળાય છે.
11 ਜਦੋਂ ਨੇਕ ਵਿਅਕਤੀ ਨੂੰ ਅਸੀਸ ਮਿਲਦੀ ਹੈ, ਪੂਰੇ ਸ਼ਹਿਰ ਨੂੰ ਫ਼ਾਇਦਾ ਹੁੰਦਾ ਹੈ ਪਰ ਦੁਸ਼ਟ ਲੋਕਾਂ ਦੀਆਂ ਗੱਲਾਂ ਇਸ ਨੂੰ ਹੇਠਾਂ ਲਾਹ ਦਿੰਦੀਆਂ ਹਨ।સદાચારીના આશીર્વાદથી નગરની ઉન્નતિ થાય છે, પણ દુરાચારીની વાણીથી તેનો નાશ થાય છે.
12 ਸਦ ਭਾਵਨਾ ਤੋਂ ਕੋਰਾ ਬੰਦਾ ਆਪਣੇ ਗਵਾਂਢੀਆਂ ਦੀ ਨਿੰਦਿਆ ਕਰਦਾ ਹੈ। ਪਰ ਸਿਆਣਾ ਆਦਮੀ ਜਾਣਦਾ ਹੈ ਕਿ ਕਦੋਂ ਚੁੱਪ ਰਹਿਣਾ ਹੈ।જે વ્યકિત પોતાના પડોશી માટે ખરાબ બોલે છે તેનામાં અક્કલ હોતી નથી. પણ સમજુ માણસ મૂંગો રહે છે.
13 ਇੱਕ ਗੱਪੀ ਆਦਮੀ ਜਿੱਥੇ ਵੀ ਜਾਂਦਾ ਭੇਤ ਖੋਲ੍ਹ ਦਿੰਦਾ, ਪਰ ਜਿਸ ਆਦਮੀ ਤੇ ਭਰੋਸਾ ਕੀਤਾ ਜਾ ਸੱਕਦਾ ਭੇਤ ਰੱਖਦਾ ਹੈ।કૂથલી ખોર વ્યકિત છૂપી વાત બહાર પાડી દે છે, પણ વિશ્વાસુ વ્યકિત રહસ્ય સાચવે છે.
14 ਜਦੋਂ ਕੋਈ ਰਾਹਨੁਮਾਈ ਨਹੀਂ ਹੁੰਦੀ, ਕੌਮ ਦਾ ਪਤਨ ਹੋ ਜਾਂਦਾ। ਪਰ ਅਨੇਕ ਸਲਾਹਕਾਰ ਸਫ਼ਲਤਾ ਪ੍ਰਪੱਕ ਬਣਾਉਂਦੇ ਹਨ।જ્યાં આગેવાન અજ્ઞાન હોય, ત્યાં પ્રજા નાશ પામે છે. અનેક સલાહકારોમાં સુરક્ષા રહેલી છે.
15 ਜੇ ਤੁਸੀਂ ਕਿਸੇ ਹੋਰ ਬੰਦੇ ਦਾ ਕਰਜ਼ਾ ਅਦਾ ਕਰਨ ਦਾ ਇਕਰਾਰ ਕਰੋਂਗੇ ਤਾਂ ਤੁਹਾਨੂੰ ਅਫ਼ਸੋਸ ਹੋਵੇਗਾ। ਜੇ ਤੁਸੀਂ ਇਹੋ ਜਿਹੇ ਇਕਰਾਰ ਕਰਨ ਤੋਂ ਇਨਕਾਰ ਕਰ ਦਿਉਂਗੇ ਤਾਂ ਬਚੇ ਰਹੋਂਗੇ।અજાણ્યાના જામીન થનારને વેઠવું પડે છે; જે બાયંધરી લેવાનું ટાળે છે તે સુરક્ષિત છે.
16 ਇੱਕ ਦਯਾਵਾਨ ਔਰਤ ਇੱਜ਼ਤ ਹਾਸਿਲ ਕਰਦੀ ਹੈ। ਪਰ ਬੇਰਹਿਮ ਆਦਮੀ ਸਿਰਫ਼ ਦੌਲਤ ਹੀ ਹਾਸਿਲ ਕਰਦੇ ਹਨ।સુશીલ સ્ત્રી આબરૂને સાચવી રાખે છે; અને જુલમી માણસો દ્રવ્ય સાચવી રાખે છે.
17 ਇੱਕ ਦਿਆਲੂ ਆਦਮੀ ਆਪਣੇ ਲਈ ਹਮੇਸ਼ਾ ਚੰਗਾ ਕਰਦਾ ਹੈ, ਪਰ ਇੱਕ ਜ਼ੁਲਮੀ ਵਿਅਕਤੀ ਆਪਣੇ-ਆਪ ਲਈ ਉਦਾਸੀ ਲਿਆਉਂਦਾ ਹੈ।દયાળુ માણસ પોતાની જાતનું ભલું કરે છે, પણ ક્રૂર માણસ પોતાના દેહને દુ:ખમાં નાખે છે;
18 ਇੱਕ ਦੁਸ਼ਟ ਵਿਅਕਤੀ ਝੂਠ ਬੋਲਣ ਲਈ ਇਨਾਮ ਹਾਸਿਲ ਕਰਦਾ ਹੈ, ਪਰ ਜਿਹੜਾ ਵਿਅਕਤੀ ਧਰਮੀਅਤਾ ਦਾ ਬੀਜ਼ ਬੀਜਦਾ ਸੱਚਾਈ ਦਾ ਇਨਾਮ ਹਾਸਿਲ ਕਰਦਾ ਹੈ।દુષ્ટ કમોર્ કરનાર પોતાનો જૂઠાણાનો પગાર મેળવે છે પણ જે નીતિમત્તાનું બીજ વાવે છે તે સાચો હોવા બદલ વળતર મેળવે છે.
19 ਸੱਚਮੁੱਚ, ਨੇਕੀ ਜੀਵਨ ਦਿੰਦੀ ਹੈ। ਪਰ ਬੁਰੇ ਬੰਦੇ ਬਦੀ ਦੇ ਪਿੱਛੇ ਦੌੜਦੇ ਹਨ ਤੇ ਉਨ੍ਹਾਂ ਨੂੰ ਮੌਤ ਮਿਲਦੀ ਹੈ।જે નીતિમત્તાને ‘હા’ પાડે છે તે જીવશે; પણ જે ખરાબ વસ્તુઓનો પીછો કરે છે તે પોતાનું જ મોત આમંત્રે છે.
20 ਯਹੋਵਾਹ ਬੁਰਾਈ ਕਰਨ ਵਾਲੇ ਲੋਕਾਂ ਨੂੰ ਨਫ਼ਰਤ ਕਰਦਾ, ਪਰ ਉਨ੍ਹਾਂ ਨਾਲ ਖੁਸ਼ ਹੁੰਦਾ ਜੋ ਆਪਣੇ ਰਾਹਾਂ ਵਿੱਚ ਨਿਰਦੋਸ਼ ਹੁੰਦੇ ਹਨ।યહોવા માટે કપટી લોકો ઘૃણાસ્પદ છે; પણ જેઓ નીતિમત્તાથી જીવે છે તેઓ તેને આનંદરુપ છે.
21 ਇਹ ਠੀਕ ਹੈ ਕਿ ਇੱਕ ਦੁਸ਼ਟ ਆਦਮੀ ਨੂੰ ਅਵੱਸ਼ ਸਜ਼ਾ ਮਿਲੇਗੀ, ਪਰ ਧਰਮੀ ਲੋਕ ਅਤੇ ਉਨ੍ਹਾਂ ਦੇ ਬੱਚੇ ਆਜ਼ਾਦ ਹੋ ਜਾਣਗੇ।ખાતરી રાખજો દુષ્ટને સજા થયા વગર નહિ રહે, પણ સદાચારીઓનાં સંતાનો સજામાથી છટકી જશે.
22 ਇੱਕ ਖੂਬਸੂਰਤ ਔਰਤ ਜਿਸ ਨੂੰ ਸੂਝ ਦੀ ਕਮੀ ਹੋਵੇ, ਇਹ ਇੱਕ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ ਵਾਂਗ ਹੁੰਦੀ ਹੈ।અક્કલ વગરની સુંદર સ્ત્રીની સુંદરતા ભૂંડના નાકમાં સોનાની નથણી જેવી છે.
23 ਇੱਕ ਸੱਜਣ ਆਦਮੀ ਦੀਆਂ ਉਮੀਦਾਂ ਚੰਗਿਆਈ ’ਚ ਖਤਮ ਹੁੰਦੀਆਂ ਹਨ, ਪਰ ਇੱਕ ਬਦ ਆਦਮੀ ਦੀਆਂ ਉਮੀਦਾਂ ਉਸ ਨੂੰ ਮੁਸੀਬਤ ਵਿੱਚ ਪਾ ਦਿੰਦੀਆਂ ਹਨ।ભલા માણસોની ઇચ્છાઓ સારી વસ્તુઓમાં પરિણમે છે, પરંતુ દુષ્ટોની ઇચ્છાઓ ફકત ગુસ્સામાંજ વિરમે છે.
24 ਜੇ ਕੋਈ ਬੰਦਾ ਖੁਲ੍ਹ ਦਿਲੀ ਨਾਲ ਦਿੰਦਾ ਹੈ ਤਾਂ ਉਸ ਨੂੰ ਹੋਰ ਵੀ ਲਾਭ ਹੋਵੇਗਾ। ਪਰ ਜੋ ਕੋਈ ਬੰਦਾ ਆਪਣੇ ਕੋਲ ਰੱਖ ਲੈਦਾ ਜੋ ਕਿ ਉਸ ਨੂੰ ਨਹੀਂ ਕਰਨਾ ਚਾਹੀਦਾ, ਉਸਦਾ ਅੰਤ ਗਰੀਬੀ ਵਿੱਚ ਹੁੰਦਾ ਹੈ।કોઇ છૂટે હાથે આપે તોય વધે છે, કોઇ વધુ પડતી કરકસર કરે તોયે કંગાળ થાય છે.
25 ਇੱਕ ਮਿਹਰਬਾਨ ਆਦਮੀ ਤਰੱਕੀ ਕਰੇਗਾ, ਜਿਹੜਾ ਆਦਮੀ ਹੋਰਨਾਂ ਦੀ ਪਿਆਸ ਬੁਝਾਉਂਦਾ, ਉਸਦੀ ਖੁਦ ਦੀ ਪਿਆਸ ਬੁਝ ਜਾਂਦੀ ਹੈ।જે બીજાને આશીર્વાદ આપે છે તે સમૃદ્ધ થાય છે.
26 ਕੌਮ ਉਸ ਬੰਦੇ ਨੂੰ ਸਰਾਪਦੀ ਹੈ ਜੋ ਅਨਾਜ ਆਪਣੇ ਕੋਲ ਹੀ ਰੱਖ ਲੈਦਾ, ਪਰ ਧੰਨ ਹੈ ਉਹ ਜਿਹੜਾ ਉਸ ਨੂੰ ਵੇਚਦਾ।અનાજ સંઘરી રાખનારને લોકો શાપ દે છે, પણ વેચનાર ઉપર આશીર્વાદ વરસાવે છે.
27 ਜਿਹੜਾ ਵਿਅਕਤੀ ਨੇਕੀ ਕਰਦਾ ਰਹਿੰਦਾ, ਜੋ ਚੰਗਾ ਹੈ ਹਾਸਿਲ ਕਰੇਗਾ, ਅਤੇ ਜੇ ਕੋਈ ਵਿਅਕਤੀ ਬਦੀ ਨੂੰ ਭਾਲਦਾ, ਉਹ ਉਸ ਉੱਤੇ ਆਵੇਗੀ।જેઓ ભલું શોધે છે તેઓ ઇશ્વરની કૃપા મેળવે છે. ખોટું શોધે છે તેનું ખોટું થાય છે.
28 ਜਿਹੜਾ ਬੰਦਾ ਆਪਣੀ ਦੌਲਤ ਉੱਤੇ ਨਿਰਭਰ ਕਰਦਾ ਹੈ ਡਿੱਗ ਪਵੇਗਾ। ਪਰ ਧਰਮੀ ਲੋਕ ਨਵੀਂ ਕਰੁੰਬਲ ਵਾਂਗ ਹਰੇ ਰਹਿਣਗੇ।જેઓ પોતાની સંપત્તિ ઉપર વિશ્વાસ કરે છે તેઓ વિનાશને આરે જઇને પડે છે, પણ સદાચારી તંદુરસ્ત છોડની જેમ ફૂલેફાલે છે.
29 ਜਿਹੜਾ ਬੰਦਾ ਆਪਣੇ ਪਰਿਵਾਰ ਤੇ ਬੇਇੱਜ਼ਤੀ ਲਿਆਉਂਦਾ ਹੈ ਵਿਰਸੇ ਵਿੱਚ ਕੁਝ ਨਹੀਂ ਹਾਸਿਲ ਕਰਦਾ। ਅਤੇ ਅਖੀਰ ਵਿੱਚ, ਮੂਰਖ ਬੰਦਾ ਸਿਆਣੇ ਦਾ ਗੁਲਾਮ ਬਣ ਜਾਵੇਗਾ।જે પોતાના જ કુટુંબને દુ:ખી કરે છે, તે કંઇ નહિ મેળવે. અને મૂર્ખ માણસ જ્ઞાનીનો દાસ બનશે.
30 ਧਰਮੀ ਬੰਦੇ ਦੇ ਕੰਮ ਦਾ ਨਤੀਜਾ ਜੀਵਨ ਦੇ ਰੁੱਖ ਵਾਂਗ ਹੈ। ਇੱਕ ਸਿਆਣਾ ਬੰਦਾ ਰੂਹਾਂ ਨੂੰ ਇਕੱਠਾ ਕਰਦਾ ਹੈ।ન્યાયી માણસ જે કરે તે જીવનનાં ઝાડ સમાન છે. પણ શાણો માણસ બીજા આત્માઓને બચાવે છે.
31 ਜੇ ਨੇਕ ਬੰਦਿਆਂ ਨੂੰ ਜਿੰਦਗੀ ਵਿੱਚ ਉਨ੍ਹਾਂ ਦੇ ਚੰਗੇ ਕੰਮਾਂ ਲਈ ਇਨਾਮ ਮਿਲਦਾ ਹੈ, ਤਾਂ ਕਿੰਨਾ ਵੱਧੇਰੇ ਦੁਸ਼ਟਾਂ ਅਤੇ ਪਾਪੀਆਂ ਨੂੰ ਮਿਲੇਗਾ ਜਿਸਦੇ ਕਿ ਉਹ ਅਧਿਕਾਰੀ ਹਨ।નીતિમાંન લોકોને ભલાઇનો બદલો મળતો હોય તો દુષ્ટો અને પાપીને તો બદલો મળે જ મળે.
Gujarati Bible