Bible

John 13 - PUNJABI (Hindi)

1 ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।फसह के पर्व से पहिले जब यीशु ने जान लिया, कि मेरी वह घड़ी आ पहुंची है कि जगत छोड़कर पिता के पास जाऊं, तो अपने लोगों से, जो जगत में थे, जैसा प्रेम वह रखता था, अन्त तक वैसा ही प्रेम रखता रहा।

2 ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ।और जब शैतान शमौन के पुत्र यहूदा इस्करियोती के मन में यह डाल चुका था, कि उसे पकड़वाए, तो भोजन के समय।

3 ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।यीशु ने यह जानकर कि पिता ने सब कुछ मेरे हाथ में कर दिया है और मैं परमेश्वर के पास से आया हूं, और परमेश्वर के पास जाता हूं।

4 ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ।भोजन पर से उठकर अपने कपड़े उतार दिए, और अंगोछा लेकर अपनी कमर बान्धी।

5 ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।तब बरतन में पानी भरकर चेलों के पांव धोने और जिस अंगोछे से उस की कमर बन्धी थी उसी से पोंछने लगा।

6 ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”जब वह शमौन पतरस के पास आया: तब उस ने उस से कहा, हे प्रभु,

7 ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”क्या तू मेरे पांव धोता है? यीशु ने उस को उत्तर दिया, कि जो मैं करता हूं, तू अब नहीं जानता, परन्तु इस के बाद समझेगा।

8 ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।” ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”पतरस ने उस से कहा, तू मेरे पांव कभी न धोने पाएगा: यह सुनकर यीशु ने उस से कहा, यदि मैं तुझे न धोऊं, तो मेरे साथ तेरा कुछ भी साझा नहीं।

9 ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”शमौन पतरस ने उस से कहा, हे प्रभु, तो मेरे पांव ही नहीं, वरन हाथ और सिर भी धो दे।

10 ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।”यीशु ने उस से कहा, जो नहा चुका है, उसे पांव के सिवा और कुछ धोने का प्रयोजन नहीं; परन्तु वह बिलकुल शुद्ध है: और तुम शुद्ध हो; परन्तु सब के सब नहीं।

11 ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”वह तो अपने पकड़वाने वाले को जानता था इसी लिये उस ने कहा, तुम सब के सब शुद्ध नहीं॥

12 ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ?जब वह उन के पांव धो चुका और अपने कपड़े पहिनकर फिर बैठ गया तो उन से कहने लगा, क्या तुम समझे कि मैं ने तुम्हारे साथ क्या किया?

13 ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ।तुम मुझे गुरू, और प्रभु, कहते हो, और भला कहते हो, क्योंकि मैं वही हूं।

14 ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ।यदि मैं ने प्रभु और गुरू होकर तुम्हारे पांव धोए; तो तुम्हें भी एक दुसरे के पांव धोना चाहिए।

15 ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ।क्योंकि मैं ने तुम्हें नमूना दिखा दिया है, कि जैसा मैं ने तुम्हारे साथ किया है, तुम भी वैसा ही किया करो।

16 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ।मैं तुम से सच सच कहता हूं, दास अपने स्वामी से बड़ा नहीं; और न भेजा हुआ अपने भेजने वाले से।

17 ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।तुम तो ये बातें जानते हो, और यदि उन पर चलो, तो धन्य हो।

18 “ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’मैं तुम सब के विषय में नहीं कहता: जिन्हें मैं ने चुन लिया है, उन्हें मैं जानता हूं: परन्तु यह इसलिये है, कि पवित्र शास्त्र का यह वचन पूरा हो, कि जो मेरी रोटी खाता है, उस ने मुझ पर लात उठाई।

19 ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ।अब मैं उसके होने से पहिले तुम्हें जताए देता हूं कि जब हो जाए तो तुम विश्वास करो कि मैं वहीं हूं।

20 ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”मैं तुम से सच सच कहता हूं, कि जो मेरे भेजे हुए को ग्रहण करता है, वह मुझे ग्रहण करता है, और जो मुझे ग्रहण करता है, वह मेरे भेजने वाले को ग्रहण करता है॥

21 ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”ये बातें कहकर यीशु आत्मा में व्याकुल हुआ और यह गवाही दी, कि मैं तुम से सच सच कहता हूं, कि तुम में से एक मुझे पकड़वाएगा।

22 ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ।चेले यह संदेह करते हुए, कि वह किस के विषय में कहता है, एक दूसरे की ओर देखने लगे।

23 ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ।उसके चेलों में से एक जिस से यीशु प्रेम रखता था, यीशु की छाती की ओर झुका हुआ बैठा था।

24 ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।तब शमौन पतरस ने उस की ओर सैन करके पूछा, कि बता तो, वह किस के विषय में कहता है

25 ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”तब उस ने उसी तरह यीशु की छाती की ओर झुक कर पूछा, हे प्रभु, वह कौन है? यीशु ने उत्तर दिया, जिसे मैं यह रोटी का टुकड़ा डुबोकर दूंगा, वही है।

26 ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ।और उस ने टुकड़ा डुबोकर शमौन के पुत्र यहूदा इस्करियोती को दिया।

27 ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।”और टुकड़ा लेते ही शैतान उस में समा गया: तब यीशु ने उस से कहा, जो तू करता है, तुरन्त कर।

28 ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ।परन्तु बैठने वालों में से किसी ने न जाना कि उस ने यह बात उस से किस लिये कही।

29 ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।यहूदा के पास थैली रहती थी, इसलिये किसी किसी ने समझा, कि यीशु उस से कहता है, कि जो कुछ हमें पर्व के लिये चाहिए वह मोल ले, या यह कि कंगालों को कुछ दे।

30 ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।तब वह टुकड़ा लेकर तुरन्त बाहर चला गया, और रात्रि का समय था॥

31 ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ।जब वह बाहर चला गया तो यीशु ने कहा; अब मनुष्य पुत्र की महिमा हुई, और परमेश्वर की महिमा उस में हुई।

32 ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”और परमेश्वर भी अपने में उस की महिमा करेगा, वरन तुरन्त करेगा।

33 ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।हे बाल को, मैं और थोड़ी देर तुम्हारे पास हूं: फिर तुम मुझे ढूंढोगे, और जैसा मैं ने यहूदियों से कहा, कि जहां मैं जाता हूं, वहां तुम नहीं आ सकते वैसा ही मैं अब तुम से भी कहता हूं।

34 “ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ।मैं तुम्हें एक नई आज्ञा देता हूं, कि एक दूसरे से प्रेम रखो: जैसा मैं ने तुम से प्रेम रखा है, वैसा ही तुम भी एक दुसरे से प्रेम रखो।

35 ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”यदि आपस में प्रेम रखोगे तो इसी से सब जानेंगे, कि तुम मेरे चेले हो॥

36 ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”शमौन पतरस ने उस से कहा, हे प्रभु, तू कहां जाता है यीशु ने उत्तर दिया, कि जहां मैं जाता हूं, वहां तू अब मेरे पीछे आ नहीं सकता! परन्तु इस के बाद मेरे पीछे आएगा।

37 ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”पतरस ने उस से कहा, हे प्रभु, अभी मैं तेरे पीछे क्यों नहीं आ सकता? मैं तो तेरे लिये अपना प्राण दूंगा।

38 ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”यीशु ने उत्तर दिया, क्या तू मेरे लिये अपना प्राण देगा? मैं तुझ से सच सच कहता हूं कि मुर्ग बांग न देगा जब तक तू तीन बार मेरा इन्कार न कर लेगा।

Hindi Bible