Bible

Proverbs 28 - PUNJABI (Kannada)

1 ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।ಹಿಂದಟ್ಟುವವನು ಇಲ್ಲದಿದ್ದರೂ ದುಷ್ಟರು ಓಡಿಹೋಗುತ್ತಾರೆ; ಸಿಂಹದ ಹಾಗೆ ನೀತಿವಂತರು ಧೈರ್ಯದಿಂದ ಇರುತ್ತಾರೆ.

2 ਜਦੋਂ ਦੇਸ਼ ਵਿੱਚ ਕਾਨੂੰਨ ਹੀਣ ਹੋ ਜਾਵੇ, ਇਸ ਦੇ ਸ਼ਾਸ਼ਕ ਬਹੁਤ ਜਲਦੀ ਬਦਲ ਜਾਂਦੇ ਹਨ। ਪਰ ਜਿਹੜਾ ਵਿਅਕਤੀ ਜੋ ਗੱਲਾਂ ਨੂੰ ਸਮਝਦਾ ਅਤੇ ਸੂਝਵਾਨ ਹੁੰਦਾ, ਇੱਕ ਅੱਡੋਲ ਸਰਕਾਰ ਦੀ ਅਗਵਾਈ ਕਰਦਾ ਹੈ।ದೇಶದ ದೋಷಕ್ಕಾಗಿ ಅನೇಕ ಪ್ರಭುಗಳು ಇರುತ್ತಾರೆ; ಆದರೆ ಮನುಷ್ಯನ ವಿವೇಕದಿಂದಲೂ ತಿಳುವಳಿಕೆಯಿಂದಲೂ ಅದರ ಸ್ಥಿತಿಯು ವಿಸ್ತರಿಸುತ್ತದೆ.

3 ਜਿਹੜਾ ਗਰੀਬ ਲੋਕਾਂ ਤੇ ਜ਼ੁਲਮ ਕਰਦਾ, ਉਸ ਸਖਤ ਬਾਰਿਸ਼ ਵਰਗਾ ਹੈ ਜਿਹੜੀ ਫ਼ਸਲਾਂ ਨੂੰ ਤਬਾਹ ਕਰ ਦਿੰਦੀ ਹੈ।ಬಡವರನ್ನು ಹಿಂಸಿಸುವ ದರಿದ್ರನು ಆಹಾರವನ್ನು ಉಳಿಸದಂತೆ ಸುರಿಯುವ ಮಳೆಯಂತಿದ್ದಾನೆ.

4 ਜਿਹੜੇ ਲੋਕ ਬਿਵਸਥਾ ਨੂੰ ਪ੍ਰਵਾਨ ਨਹੀਂ ਕਰਦੇ, ਬਦ ਲੋਕਾਂ ਦੀ ਉਸਤਤ ਕਰਦੇ ਹਨ ਪਰ ਜਿਹੜੇ ਬਿਵਸਥਾ ਨੂੰ ਰੱਖਦੇ ਹਨ ਉਨ੍ਹਾਂ ਤੇ ਜ਼ੁਲਮ ਕਰਦੇ ਹਨ।ಕಟ್ಟಳೆಯನ್ನು ತ್ಯಜಿಸುವವನು ದುಷ್ಟರನ್ನು ಹೊಗಳುತ್ತಾನೆ; ಕಟ್ಟಳೆಯನ್ನು ಕೈಕೊಳ್ಳು ವವರು ಅವರೊಂದಿಗೆ ಹೋರಾಡುತ್ತಾರೆ.

5 ਬੁਰੇ ਬੰਦੇ ਨਿਰਪੱਖਤਾ ਨੂੰ ਨਹੀਂ ਸਮਝਦੇ। ਪਰ ਜਿਹੜੇ ਬੰਦੇ ਯਹੋਵਾਹ ਨੂੰ ਪਿਆਰ ਕਰਦੇ ਹਨ ਉਹ ਇਸ ਨੂੰ ਸਮਝਦੇ ਹਨ।ನ್ಯಾಯ ತೀರ್ಪನ್ನು ದುಷ್ಟರು ಗ್ರಹಿಸುವದಿಲ್ಲ; ಕರ್ತನನ್ನು ಹುಡುಕುವವರು ಎಲ್ಲವುಗಳನ್ನು ಗ್ರಹಿಸುತ್ತಾರೆ.

6 ਜਿਹੜਾ ਗਰੀਬ, ਇਮਾਨਦਾਰੀ ਨਾਲ ਜਿਉਂਦਾ ਹੈ ਉਸ ਅਮੀਰ ਆਦਮੀ ਨਾਲੋਂ ਬਿਹਤਰ ਹੈ ਜਿਸਦੇ ਰਾਹ ਟੇਢੇ-ਮੇਢੇ ਹੁੰਦੇ ਹਨ।ಐಶ್ವರ್ಯವಂತನಾಗಿದ್ದರೂ ತನ್ನ ಮಾರ್ಗದಲ್ಲಿ ವಕ್ರ ವಾಗಿರುವವನಿಗಿಂತ ತನ್ನ ಯಥಾರ್ಥತೆಯಲ್ಲಿ ನಡೆ ಯುವ ದರಿದ್ರನು ಶ್ರೇಷ್ಠನು.

7 ਸੂਝਵਾਨ ਪੁੱਤਰ ਨੇਮ ਤੇ ਚੱਲਦਾ ਹੈ ਪਰ ਉਹ ਜਿਹੜਾ ਬੇਕਾਰ ਲੋਕਾਂ ਦਾ ਸੰਗ ਕਰਦਾ, ਆਪਣੇ ਪਿਉ ਨੂੰ ਬੇਇੱਜ਼ਤ ਕਰਦਾ ਹੈ।ಕಟ್ಟಳೆಯನ್ನು ಕೈಕೊಳ್ಳು ವವನು ಜ್ಞಾನಿಯಾದ ಮಗನು; ದುಂದುಗಾರ ಸಂಗ ಡಿಗನು ತನ್ನ ತಂದೆಯನ್ನು ಅವಮಾನಪಡಿಸುತ್ತಾನೆ.

8 ਜੇ ਤੁਸੀਂ ਗਰੀਬ ਲੋਕਾਂ ਨਾਲ ਧੋਖਾ ਕਰਕੇ ਅਮੀਰ ਹੁੰਦੇ ਹੋ ਅਤੇ ਉਨ੍ਹਾਂ ਪਾਸੋਂ ਵਿਆਜ ਦੀ ਉੱਚੀ ਦਰ ਵਸੂਲ ਕਰਦੇ ਹੋ ਤਾਂ ਤੁਸੀਂ ਆਪਣੀ ਦੌਲਤ ਗੁਆ ਬੈਠੋਗੇ। ਇਹ ਉਸ ਦੂਸਰੇ ਬੰਦੇ ਕੋਲ ਚਲੀ ਜਾਵੇਗੀ ਜਿਹੜਾ ਉਨ੍ਹਾਂ ਉੱਤੇ ਮਿਹਰਬਾਨ ਹੁੰਦਾ ਹੈ।ಬಡ್ಡಿಯಿಂದಲೂ ಅನ್ಯಾಯದ ಲಾಭದಿಂದಲೂ ತನ್ನ ಆಸ್ತಿಯನ್ನು ವೃದ್ಧಿಗೊಳಿಸುವವನು ಬಡವರ ಮೇಲೆ ದಯೆತೋರಿಸುವವನಿಗೆ ಅದನ್ನು ಕೂಡಿಸುವನು.

9 ਜਿਹੜਾ ਵਿਅਕਤੀ ਨੇਮ ਤੋਂ ਹਟ ਜਾਂਦਾ, ਉਸ ਦੀਆਂ ਪ੍ਰਾਰਥਾਨਵਾਂ ਵੀ ਪਰਮੇਸ਼ੁਰ ਲਈ ਘ੍ਰਿਣਿਤ ਹਨ।ನ್ಯಾಯಪ್ರಮಾಣವನ್ನು ಕೇಳದೆ ತನ್ನ ಕಿವಿಯನ್ನು ತಿರುಗಿಸಿಕೊಳ್ಳುವವನ ಪ್ರಾರ್ಥನೆಯು ಅಸಹ್ಯ.

10 ਜਿਹੜਾ ਵਿਅਕਤੀ ਇਮਾਨਦਾਰ ਲੋਕਾਂ ਨੂੰ ਕੁਰਾਹੇ ਪਾਉਂਦਾ ਹੈ ਆਪਣੇ ਹੀ ਜਾਲ ਵਿੱਚ ਫ਼ਸ ਜਾਂਦਾ ਹੈ। ਪਰ ਜਿਸ ਵਿਅਕਤੀ ਵਿੱਚ ਕੋਈ ਦੋਸ਼ ਨਹੀਂ, ਚੰਗਾ ਵਿਰਸਾ ਪ੍ਰਾਪਤ ਕਰੇਗਾ।ದುರ್ಮಾರ್ಗದಲ್ಲಿ ನೀತಿವಂತರನ್ನು ದಾರಿತಪ್ಪಿಸು ವವನು ತಾನೇ ತನ್ನ ಸ್ವಂತ ಕುಣಿಯೊಳಕ್ಕೆ ಬೀಳುವನು; ಯಥಾರ್ಥವಂತರಿಗಾದರೋ ಒಳ್ಳೆಯವುಗಳು ಸೊತ್ತಾ ಗುವವು.

11 ਅਮੀਰ ਆਦਮੀ ਆਪਣੀ ਨਿਗਾਹ ਵਿੱਚ ਸਿਆਣਾ ਹੋ ਸੱਕਦਾ, ਪਰ ਗਰੀਬ ਜੋ ਕਿ ਸਿਆਣਾ ਹੋਵੇ ਸਿੱਧਾ ਉਸ ਰਾਹੀਂ ਵੇਖ ਸੱਕਦਾ ਹੈ।ತನ್ನ ಸ್ವಂತ ಅಭಿಪ್ರಾಯದಲ್ಲಿ ಐಶ್ವರ್ಯ ವಂತನು ಜ್ಞಾನಿಯಾಗಿದ್ದಾನೆ; ವಿವೇಕಿಯಾದ ಬಡವನು ಅವನನ್ನು ಪರೀಕ್ಷಿಸುತ್ತಾನೆ.

12 ਜਦੋਂ ਧਰਮੀ ਲੋਕ ਜਿੱਤਦੇ ਹਨ ਤਾਂ ਹਰ ਕੋਈ ਪ੍ਰਸੰਨ ਹੁੰਦਾ ਹੈ। ਪਰ ਜਦੋਂ ਦੁਸ਼ਟ ਲੋਕਾਂ ਨੂੰ ਸ਼ਕਤੀ ਮਿਲਦੀ ਹੈ ਹਰ ਕੋਈ ਛੁਪਣਗਾਹਾਂ ਵਿੱਚ ਚੱਲਿਆ ਜਾਂਦਾ ਹੈ।ನೀತಿವಂತರು ಉಲ್ಲಾಸಿಸಿ ದರೆ ದೊಡ್ಡ ಘನತೆ ಇರುವದು; ದುಷ್ಟರಿಗೆ ಏಳಿಗೆ ಯಾದರೆ ಮನುಷ್ಯನು ಅಡಗಿಕೊಳ್ಳುತ್ತಾನೆ.

13 ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।ತನ್ನ ಪಾಪಗಳನ್ನು ಮುಚ್ಚಿಕೊಳ್ಳುವವನು ವೃದ್ಧಿಯಾಗನು; ಅವುಗಳನ್ನು ಒಪ್ಪಿಕೊಂಡು ಬಿಟ್ಟುಬಿಡುವವನು ಕರುಣೆ ಹೊಂದುವನು.

14 ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।ಯಾವಾಗಲೂ ಭಯದಿಂದ ಇರು ವವನು ಧನ್ಯನು; ತನ್ನ ಹೃದಯವನ್ನು ಕಠಿಣಪಡಿಸಿ ಕೊಳ್ಳುವವನು ಕೇಡಿಗೆ ಸಿಕ್ಕಿಬೀಳುವನು.

15 ਇੱਕ ਦੁਸ਼ਟ ਵਿਅਕਤੀ ਦਾ ਗਰੀਬ ਕੌਮ ਤੇ ਰਾਜ ਕਰਨਾ, ਗਰਜਦੇ ਸ਼ੇਰ ਜਾਂ ਹਮਲਾ ਕਰਨ ਵਾਲੇ ਰਿੱਛ ਵਾਂਗ ਹੁੰਦਾ ਹੈ।ಗರ್ಜಿಸುವ ಸಿಂಹದಂತೆಯೂ ಅಲೆದಾಡುವ ಕರಡಿಯಂತೆಯೂ ಬಡವರಾದ ಜನರನ್ನು ಆಳುವ ದುಷ್ಟನು ಇರುತ್ತಾನೆ.

16 ਜਿਸ ਸ਼ਾਸਕ ਕੋਲ ਸਮਝਦਾਰੀ ਨਹੀਂ ਹੁੰਦੀ ਉਹ ਅੱਤਿਆਚਰੀ ਹੁੰਦਾ ਹੈ, ਪਰ ਜਿਹੜਾ ਸ਼ਾਸਕ ਦੌਲਤ ਬਦ-ਕਰਮਾਂ ਰਾਹੀ ਕਮਾਈ ਨੂੰ ਨਫ਼ਰਤ ਕਰਦਾ ਹੈ, ਬਹੁਤ ਚਿਰ ਸ਼ਾਸਨ ਕਰਦਾ ਹੈ।ವಿವೇಕ ಶೂನ್ಯನಾದ ಒಡೆಯನು ಮಹಾಹಿಂಸಕನು; ಲೋಭತನವನ್ನು ಹಗೆಮಾಡುವವನು ತನ್ನ ದಿನಗಳನ್ನು ದೀರ್ಘಮಾಡುತ್ತಾನೆ.

17 ਜਿਹੜਾ ਵਿਅਕਤੀ, ਕਤਲ ਕਰਨ ਕਾਰਣ ਕਸ਼ਟ ਝੱਲਦਾ ਹੈ ਮਰਨ ਤੀਕ ਸ਼ਾਂਤੀ ਪ੍ਰਾਪਤ ਨਹੀਂ ਕਰੇਗਾ। ਅਜਿਹੇ ਵਿਅਕਤੀ ਦੀ ਮਦਦ ਨਾ ਕਰੋ।ಒಬ್ಬ ಮನುಷ್ಯನ ರಕ್ತಕ್ಕೆ ಬಲಾತ್ಕಾರ ಮಾಡುವವನು ಕುಣಿಗೆ ಹಾರುವನು; ಅವನನ್ನು ಯಾವನೂ ತಡೆಯದಿರಲಿ.

18 ਜਿਹੜਾ ਵਿਅਕਤੀ ਇਮਾਨਦਾਰੀ ਨਾਲ ਜਿਉਂਦਾ ਹੈ ਉਹ ਸੁਰੱਖਿਅਤ ਹੈ। ਪਰ ਜਿਨ੍ਹਾਂ ਲੋਕਾਂ ਦੇ ਰਾਹ ਟੇਢੇ-ਮੇਢੇ ਹੁੰਦੇ ਹਨ ਉਹ ਅਚਾਨਕ ਡਿੱਗ ਪੈਣਗੇ।ಯಥಾರ್ಥ ವಾಗಿ ನಡೆಯುವವನು ರಕ್ಷಿಸಲ್ಪಡುವನು; ತನ್ನ ಮಾರ್ಗ ಗಳಲ್ಲಿ ವಕ್ರವಾಗಿ ನಡೆದುಕೊಳ್ಳುವವನು ತಟ್ಟನೆ ಬೀಳು ವನು.

19 ਜਿਹੜਾ ਵਿਅਕਤੀ ਆਪਣੀ ਜ਼ਮੀਨ ਤੇ ਕੰਮ ਕਰੇ ਆਪਣੀ ਮਜ਼ਦੂਰੀ ਦਾ ਫਲ ਪ੍ਰਾਪਤ ਕਰੇਗਾ, ਪਰ ਜਿਹੜਾ ਵਿਅਕਤੀ ਵਿਅਰਥ ਸੱਕੀਮਾਂ ਪਿੱਛੇ ਭੱਜੇ ਉਹ ਗਰੀਬ ਹੀ ਰਹੇਗਾ।ತನ್ನ ಭೂಮಿಯನ್ನು ವ್ಯವಸಾಯ ಮಾಡುವ ವನಿಗೆ ಸಮೃದ್ಧಿಯಾದ ರೊಟ್ಟಿ ಇರುವದು; ಆದರೆ ವ್ಯರ್ಥ ಜನರನ್ನು ಹಿಂಬಾಲಿಸುವವನಿಗೆ ಸಾಕಾದಷ್ಟು ಬಡತನವು ಇರುವದು.

20 ਇੱਕ ਇਮਾਨਦਾਰ ਆਦਮੀ ਸੱਚਮੁੱਚ ਧੰਨ ਹੈ, ਪਰ ਜਿਹੜਾ ਅਮੀਰ ਬਨਣ ਲਈ ਬਹੁਤ ਜਲਦੀ ਕਰੇ, ਸਜ਼ਾ ਤੋਂ ਬਚ ਨਹੀਂ ਪਾਵੇਗਾ।ನಂಬಿಗಸ್ತನಾದ ಮನು ಷ್ಯನು ಆಶೀರ್ವಾದಗಳಲ್ಲಿ ತುಂಬಿತುಳುಕುವನು; ಆದರೆ ಧನವಂತನಾಗಲು ಆತುರಪಡುವವನು ನಿರ್ದೋಷಿ ಯಾಗಿರುವದಿಲ್ಲ.

21 ਪੱਖਪਾਤ ਕਰਨਾ ਚੰਗੀ ਗੱਲ ਨਹੀਂ, ਪਰ ਰੋਟੀ ਦੇ ਇੱਕ ਟੁਕੜੇ ਖਾਤਰ ਆਦਮੀ ਉਹ ਕਰੇਗਾ ਜੋ ਗ਼ਲਤ ਹੈ।ಪಕ್ಷಪಾತವು ಸರಿಯಲ್ಲ; ತುತ್ತು ರೊಟ್ಟಿಗಾಗಿ ಒಬ್ಬನು ದ್ರೋಹಮಾಡುವನು.

22 ਇੱਕ ਕਿਰਸੀ ਹਮੇਸ਼ਾ ਦੌਲਤ ਸਮੇਟਣ ਬਾਰੇ ਸੋਚਦਾ, ਪਰ ਇਹ ਨਹੀਂ ਜਾਣਦਾ ਕਿ ਗਰੀਬੀ ਉਸਦਾ ਇੰਤਜ਼ਾਰ ਕਰ ਰਹੀ ਹੈ।ಧನ ವಂತನಾಗಲು ಆತುರಪಡುವವನು ಕೆಟ್ಟ ಕಣ್ಣುಳ್ಳವ ನಾಗಿದ್ದಾನೆ; ತನಗೆ ಬಡತನವು ಬರುವದನ್ನು ಅವನು ಯೋಚಿಸುವದಿಲ್ಲ.

23 ਜਿਹੜਾ ਵਿਅਕਤੀ ਦੂਸਰੇ ਨੂੰ ਝਿੜਕਦਾ ਹੈ ਉਸ ਨੂੰ ਉਸ ਨਾਲੋਂ ਵੱਧੇਰੇ ਪਿਆਰ ਕੀਤਾ ਜਾਵੇਗਾ ਜੋ ਉਸ ਲਈ ਉੱਕੀਆਂ ਫੜ੍ਹਾਂ ਮਾਰਦਾ ਹੈ।ತನ್ನ ನಾಲಿಗೆಯಿಂದ ಮುಖಸ್ತುತಿ ಮಾಡುವವನಿಗಿಂತ ಒಬ್ಬನನ್ನು ಗದರಿಸುವವನು ತರುವಾಯ ಹೆಚ್ಚು ದಯಾಪಾತ್ರನಾಗುವನು.

24 ਉਹ ਜੋ ਆਪਣੇ ਮਾਪਿਆਂ ਤੋਂ ਵੀ ਚੁਰਾਉਂਦਾ ਅਤੇ ਆਖਦਾ, “ਇਸ ਵਿੱਚ ਕੁਝ ਵੀ ਗ਼ਲਤ ਨਹੀਂ!” ਉਸ ਵਿਅਕਤੀ ਦਾ ਸਾਂਝੀਦਾਰ ਹੁੰਦਾ ਹੈ ਜੋ ਤਬਾਹੀ ਦਾ ਕਾਰਣ ਬਣਦਾ ਹੈ।ತನ್ನ ತಂದೆ ತಾಯಿಯನ್ನಾಗಲಿ ದೋಚಿಕೊಂಡು--ಇದು ದೋಷವಲ್ಲ ಎಂದು ಹೇಳುವವನು ಕೆಡುಕನಿಗೆ ಜೊತೆಗಾರನು.

25 ਲਾਲਚੀ ਆਦਮੀ ਦਲੀਲਬਾਜ਼ੀ ਕਰਦਾ ਹੈ ਪਰ ਜਿਹੜਾ ਬੰਦਾ ਯਹੋਵਾਹ ਉੱਤੇ ਭਰੋਸਾ ਰੱਖਣਾ, ਉੱਨਤੀ ਕਰੇਗਾ।ಗರ್ವದ ಹೃದಯವುಳ್ಳವನು ಕಲಹ ವನ್ನೆಬ್ಬಿಸುವನು; ಕರ್ತನಲ್ಲಿ ಭರವಸವಿಡುವವನು ಪುಷ್ಟ ನಾಗುವನು.

26 ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।ತನ್ನ ಹೃದಯದಲ್ಲಿಯೇ ಭರವಸವಿ ಡುವವನು ಬುದ್ಧಿಹೀನನು; ಜ್ಞಾನದಿಂದ ನಡೆಯುವ ವನು ತಪ್ಪಿಸಿಕೊಳ್ಳುವನು.

27 ਜੇ ਕੋਈ ਬੰਦਾ ਗਰੀਬਾਂ ਨੂੰ ਦਾਨ ਦਿੰਦਾ ਹੈ ਤਾਂ ਉਹ ਆਪਣੀ ਜ਼ਰੂਰਤ ਦੀ ਹਰ ਚੀਜ਼ ਪ੍ਰਾਪਤ ਕਰ ਲਵੇਗਾ। ਪਰ ਜੇ ਕੋਈ ਬੰਦਾ ਗਰੀਬਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਦਾ ਹੈ, ਤਾਂ ਉਸ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ।ಬಡವರಿಗೆ ದಾನಮಾಡು ವವರು ಕೊರತೆಪಡುವದಿಲ್ಲ; ತನ್ನ ಕಣ್ಣುಗಳನ್ನು ಮುಚ್ಚಿ ಕೊಳ್ಳುವವನಿಗೆ ಅನೇಕ ಶಾಪಗಳು.

28 ਜਦੋਂ ਦੁਸ਼ਟ ਲੋਕ ਸ਼ਕਤੀ ਵਿੱਚ ਆਉਂਦੇ ਹਨ, ਲੋਕੀਂ ਖੁਦ ਨੂੰ ਛੁਪਾ ਲੈਂਦੇ ਹਨ, ਪਰ ਜਦੋਂ ਉਹ ਤਬਾਹ ਹੋ ਜਾਂਦੇ ਹਨ, ਉਦੋਂ ਧਰਮੀ ਲੋਕ ਉੱਨਤੀ ਕਰਦੇ ਹਨ।ದುಷ್ಟರು ಎದ್ದರೆ ಜನರು ಅಡಗಿಕೊಳ್ಳುತ್ತಾರೆ. ಅವರು ನಾಶ ವಾದರೆ ನೀತಿವಂತರು ವೃದ್ಧಿಯಾಗುತ್ತಾರೆ.

Kannada Bible