Bible

Proverbs 27 - PUNJABI (Kannada)

1 ਕਲ ਬਾਰੇ ਫੜ੍ਹਾਂ ਨਾ ਮਾਰੋ। ਕੌਣ ਜਾਣਦਾ ਕਿ ਦਿਨ ਕੀ ਲਿਆਵੇਗਾ।1 ನಾಳೆಯ ವಿಷಯವಾಗಿ ಕೊಚ್ಚಿಕೊಳ್ಳಬೇಡ; ಒಂದು ದಿನವು ಯಾವದನ್ನು ಸಂಭವಿಸುವಂತೆ ಮಾಡುತ್ತದೋ ಅದು ನಿನಗೆ ತಿಳಿ ಯದು.

2 ਕਦੇ ਵੀ ਆਪਣੀ ਉਸਤਤ ਨਾ ਕਰੋ। ਹੋਰਨਾਂ ਨੂੰ ਅਜਿਹਾ ਕਰਨ ਦਿਓ।ನಿನ್ನ ಸ್ವಂತ ಬಾಯಲ್ಲ, ಮತ್ತೊಬ್ಬನು ನಿನ್ನನ್ನು ಹೊಗಳಲಿ; ನಿನ್ನ ಸ್ವಂತ ತುಟಿಗಳಲ್ಲ, ಪರನೇ ನಿನ್ನನ್ನು ಹೊಗಳಲಿ.

3 ਪੱਥਰ ਭਾਰਾ ਹੁੰਦਾ ਹੈ ਅਤੇ ਰੇਤੇ ਨੂੰ ਚੁੱਕਣਾ ਔਖਾ ਹੁੰਦਾ ਹੈ। ਪਰ ਕਿਸੇ ਗੁਸੈਲੇ ਮੂਰਖ ਵੱਲੋਂ ਪੈਦਾ ਕੀਤੀ ਹੋਈ ਮੁਸੀਬਤ ਸਹਾਰਨੀ ਹੋਰ ਵੀ ਔਖੀ ਹੈ।ಕಲ್ಲು ಭಾರ, ಮರಳು ಭಾರ; ಇವೆರಡ ಕ್ಕಿಂತ ಮೂಢನ ಕೋಪವು ಬಹಳ ಭಾರ.

4 ਗੁੱਸਾ ਜਾਲਮ ਹੁੰਦਾ ਹੈ ਅਤੇ ਕ੍ਰੋਧ ਹੜ੍ਹ ਵਾਂਗ ਹੁੰਦਾ ਹੈ, ਪਰ ਈਰਖਾ ਅੱਗੇ ਕੌਣ ਖਲੋ ਸੱਕਦਾ ਹੈ।ಕ್ರೋಧವು ಕ್ರೂರ. ಕೋಪವು ಘೋರ; ಮತ್ಸರದ ಮುಂದೆ ಯಾವನು ನಿಂತಾನು?

5 ਲੁਕਵੇਂ ਪਿਆਰ ਕੀਤੇ ਜਾਣ ਨਾਲੋਂ ਤੁਹਾਨੂੰ ਮੂੰਹ ਤੇ ਝਿੜਕਿਆ ਜਾਣਾ ਬਿਹਤਰ ਹੈ।ರಹಸ್ಯವಾದ ಪ್ರೀತಿಗಿಂತಲೂ ಬಹಿರಂಗವಾದ ಗದರಿಕೆಯೇ ಲೇಸು.

6 ਹੋ ਸੱਕਦਾ ਦੋਸਤ ਤੁਹਾਨੂੰ ਨੁਕਸਾਨ ਪੁਚਾਉਣਾ ਚਾਹੁੰਦਾ ਹੋਵੇ, ਪਰ ਤੁਹਾਨੂੰ ਧੋਖਾ ਨਹੀਂ ਦੇਵੇਗਾ, ਜਿਹੜਾ ਵਿਅਕਤੀ ਤੁਹਾਡੀ ਚਾਪਲੂਸੀ ਕਰਦਾ ਹੋ ਸੱਕਦਾ ਤੁਹਾਨੂੰ ਪਿਆਰ ਨਾ ਕਰਦਾ ਹੋਵੇ।ಸ್ನೇಹಿತನು ಮಾಡುವ ಗಾಯಗಳು ನಂಬಿಕೆಯುಳ್ಳವುಗಳಾಗಿವೆ; ಶತ್ರುವಿನ ಮುದ್ದುಗಳು ಮೋಸಕರವಾಗಿವೆ.

7 ਜਦੋਂ ਤੁਹਾਡਾ ਢਿੱਡ ਭਰਿਆ ਹੁੰਦਾ ਤੁਸੀਂ ਸ਼ਹਿਦ ਖਾਣਾ ਵੀ ਪਸੰਦ ਨਹੀਂ ਕਰੋਂਗੇ ਪਰ ਕੌੜੀਆਂ ਚੀਜ਼ਾਂ ਵੀ ਸੁਆਦੀ ਲਗਦੀਆਂ ਹਨ ਜਦੋਂ ਤੁਸੀਂ ਭੁੱਖੇ ਹੁੰਦੇ ਹੋ।ತೃಪ್ತಿ ಹೊಂದಿದವನು ಜೇನು ತುಪ್ಪವನ್ನೂ ಅಸಹ್ಯಿಸಿಕೊಳ್ಳು ತ್ತಾನೆ; ಹಸಿದವನಿಗೆ ಕಹಿಯಾದ ಪ್ರತಿಯೊಂದು ವಸ್ತುವು ಸಿಹಿಯಾಗಿದೆ.

8 ਜਿਹੜਾ ਬੰਦਾ ਆਪਣਾ ਘਰ ਛੱਡ ਦਿੰਦਾ ਅਤੇ ਇੱਧਰ-ਉਧੱਰ ਘੁੰਮਦਾ ਰਹਿੰਦਾ, ਉਹ ਚਿੜੀ ਵਰਗਾ ਹੈ ਜੋ ਆਪਣਾ ਆਲ੍ਹਣਾ ਤਿਆਗ ਦਿੰਦੀ ਹੈ।ತನ್ನ ಸ್ಥಳವನ್ನು ಬಿಟ್ಟು ಅಲೆಯುವ ಮನುಷ್ಯನು ತನ್ನ ಗೂಡನ್ನು ಬಿಟ್ಟು ಅಲೆಯುವ ಪಕ್ಷಿ ಯಂತೆ ಇದ್ದಾನೆ.

9 ਅਤਰ ਅਤੇ ਖੁਸ਼ਬੂਦਾਰ ਧੂਫ਼ ਤੁਹਾਡੇ ਦਿਲ ਨੂੰ ਪ੍ਰਸੰਨ ਕਰਦੇ ਹਨ, ਪਰ ਦੋਸਤੀ ਦੀ ਮਿਠਾਸ ਸੱਚੀ ਸਲਾਹ ਤੋਂ ਉਤਪੰਨ ਹੁੰਦੀ ਹੈ।ತೈಲವೂ ಸುಗಂಧ ದ್ರವ್ಯವೂ ಹೃದಯವನ್ನು ಸಂತೋಷಪಡಿಸುತ್ತದೆ, ಹಾಗೆಯೇ ಆದರಣೆಯ ಸಲಹೆಯಿಂದ ಸ್ನೇಹಿತನ ಮಧುರತ್ವವು ಇರುತ್ತದೆ.

10 ਆਪਣੇ ਅਤੇ ਆਪਣੇ ਪਿਤਾ ਦੇ ਮਿੱਤਰਾਂ ਨੂੰ ਕਦੇ ਨਾ ਵਿਸਾਰੋ। ਅਤੇ ਜੇ ਤੁਸੀਂ ਮੁਸੀਬਤ ਵਿੱਚ ਹੋ ਤਾਂ ਸਹਾਇਤਾ ਲਈ ਆਪਣੇ ਦੂਰ ਵੱਸਦੇ ਭਰਾ ਪਾਸ ਨਾ ਜਾਓ। ਹੱਥ ਜਿੰਨਾ ਦੂਰ ਗੁਆਂਢੀ, ਦੂਰ ਦੁਰਾਡੇ ਦੇ ਭਰਾ ਨਾਲੋਂ, ਬਿਹਤਰ ਹੈ।ನಿನ್ನ ಸ್ನೇಹಿತನನ್ನೂ ನಿನ್ನ ತಂದೆಯ ಸ್ನೇಹಿತನನ್ನೂ ತ್ಯಜಿಸಬೇಡ; ಅಲ್ಲದೆ ನಿನ್ನ ಇಕ್ಕಟ್ಟಿನ ದಿನದಲ್ಲಿ ನಿನ್ನ ಸಹೋದರನ ಮನೆಗೆ ಹೋಗಬೇಡ; ದೂರವಾಗಿರುವ ಸಹೋದರನಿಗಿಂತ ಹತ್ತಿರವಾಗಿರುವ ನೆರೆಯವನೇ ಲೇಸು.

11 ਮੇਰੇ ਬੇਟੇ, ਸਿਆਣੇ ਬਣੋ। ਇਸ ਨਾਲ ਮੈਨੂੰ ਖੁਸ਼ੀ ਮਿਲੇਗੀ। ਫ਼ੇਰ ਮੈਂ ਹਰ ਕਿਸੇ ਨੂੰ ਜਵਾਬ ਦੇ ਸੱਕਾਂਗਾ ਜੋ ਮੈਨੂੰ ਤਿਰਸੱਕਾਰਦਾ ਹੈ। ਮੈਂ ਉਪਯੁਕਤ ਜਵਾਬ ਦੇ ਸੱਕਦਾ ਹਾਂ।ನಿನ್ನನ್ನು ನಿಂದಿಸುವವರಿಗೆ ಉತ್ತರಿಸುವಂತೆ ನಿನ್ನ ಹೃದಯವನ್ನು ಸಂತೋಷಪಡಿಸುವ ಹಾಗೆ ನನ್ನ ಮಗನೇ, ಜ್ಞಾನಿಯಾಗಿರು.

12 ਇੱਕ ਸਿਆਣਾ ਆਦਮੀ ਮੁਸੀਬਤ ਨੂੰ ਵੇਖ ਕੇ ਇਸ ਤੋਂ ਪਰ੍ਹਾਂ ਹੋ ਜਾਂਦਾ, ਪਰ ਉਹ ਜਿਹੜੇ ਆਮ ਹੁੰਦੇ ਹਨ ਇਸਤੇ ਚੱਲ ਕੇ ਸੱਟ ਖਾਂਦੇ ਹਨ।ಜಾಣನು ಕೇಡನ್ನು ಮುಂದಾಗಿ ನೋಡಿ ಅಡಗಿಕೊಳ್ಳುತ್ತಾನೆ; ಬುದ್ಧಿಹೀನನು ಮುಂದೆ ಹೋಗಿ ಶಿಕ್ಷಿಸಲ್ಪಡುತ್ತಾನೆ.

13 ਉਸ ਬੰਦੇ ਦਾ ਲਬਾਦਾ ਲੈ ਲਵੋ ਜੋ ਅਨਜਾਣੇ ਵਿਅਕਤੀ ਦੇ ਕਰਜੇ ਦੀ ਜਿੰਮੇਦਾਰੀ ਲੈਂਦਾ, ਪ੍ਰਪੱਕ ਕਰੋ ਕਿ ਤੁਸੀਂ ਉਸ ਵਿਅਕਤੀ ਤੋਂ ਕੁਝ ਗਿਰਵੀ ਰੱਖਵਾ ਲੈਂਦੇ ਹੋ ਜੋ ਅਨਜਾਣੀ ਔਰਤ ਦੀ ਜਿੰਮੇਦਾਰੀ ਚੁੱਕਦਾ।ಪರನಿಗಾಗಿ ಹೊಣೆಯಾದವನ ವಸ್ತ್ರವನ್ನು ತೆಗೆದು ಕೊಂಡು ಮತ್ತೊಬ್ಬನಿಗಾಗಿ ಅವನಿಂದ ಒತ್ತೆಯನ್ನು ತೆಗೆದುಕೋ.

14 ਜੇਕਰ ਕੋਈ ਸੁਵਖਤੇ ਹੀ ਉੱਚੀ-ਉੱਚੀ ਆਪਣੇ ਗੁਆਂਢੀ ਦੀ ਉਸਤਤ ਕਰਦਾ, ਇਹ ਉਸ ਲਈ ਇੰਝ ਕਰਾਰ ਦਿੱਤਾ ਜਾਵੇਗਾ ਜਿਵੇਂ ਉਹ ਉਸ ਨੂੰ ਸਰਾਪ ਰਿਹਾ ਹੋਵੇ।ಮುಂಜಾನೆ ಎದ್ದು ತನ್ನ ಸ್ನೇಹಿತನನ್ನು ದೊಡ್ಡ ಕೂಗಿನಿಂದ ಆಶೀರ್ವದಿಸುವವನಿಗೆ ಅದು ಶಾಪವೆಂದು ಎಣಿಸಲ್ಪಡುವದು.

15 ਉਹ ਪਤਨੀ ਜਿਹੜੀ ਹਮੇਸ਼ਾ ਲੜਾਈ ਝਗੜਾ ਕਰਨਾ ਪਸੰਦ ਕਰਦੀ ਹੈ ਉਸ ਪਾਣੀ ਵਰਗੀ ਹੈ ਜਿਹੜਾ ਬਰਸਾਤ ਦੇ ਦਿਨਾਂ ਵਿੱਚ ਟਪਕਣ ਤੋਂ ਨਹੀਂ ਹਟਦਾ।ದೊಡ್ಡ ಮಳೆಯ ದಿವಸದಲ್ಲಿ ಬಿಡದೆ ತೊಟ್ಟಿಕ್ಕುವಂತದ್ದೂ ಕಲಹ ಮಾಡುವ ಸ್ತ್ರೀಯೂ ಸಮಾನ.

16 ਉਸ ਨੂੰ ਰੋਕਣਾ ਓਨਾ ਹੀ ਔਖਾ ਜਿੰਨਾ ਹਵਾ ਨੂੰ ਵਗਣੋ ਰੋਕਣਾ ਜਾਂ ਤੇਲ ਨੂੰ ਹੱਥ ਵਿੱਚ ਫ਼ੜਨਾ।ಅವಳನ್ನು ಅಡಗಿಸು ವವನು ಗಾಳಿಯನ್ನೂ ತನ್ನನ್ನು ರಟ್ಟುಮಾಡುವ ಅವನ ಬಲಗೈಯ ತೈಲವನ್ನೂ ಅಡಗಿಸುತ್ತಾನೆ.

17 ਲੋਕੀ ਲੋਹੇ ਦੀਆਂ ਛੜਾਂ ਨਾਲ ਚਾਕੂ ਤੇਜ਼ ਕਰਦੇ ਹਨ। ਇਸੇ ਤਰ੍ਹਾਂ ਲੋਕ ਇੱਕ ਦੂਸਰੇ ਕੋਲੋਂ ਸਿਖਦੇ ਹਨ, ਇੱਕ ਦੂਸਰੇ ਨੂੰ ਤੇਜ਼ ਕਰਦੇ ਹੋਏ।ಕಬ್ಬಿಣವು ಕಬ್ಬಿಣವನ್ನು ಹದಮಾಡುತ್ತದೆ; ಹಾಗೆಯೇ ಒಬ್ಬನು ತನ್ನ ಸ್ನೇಹಿತನ ಬುದ್ಧಿಯನ್ನು ಚುರುಕು ಮಾಡುತ್ತಾನೆ.

18 ਜਿਹੜਾ ਬੰਦਾ ਅੰਜੀਰ ਦੇ ਰੁੱਖ ਦੀ ਦੇਖਭਾਲ ਕਰਦਾ ਹੈ ਉਹ ਉਸ ਦੇ ਫ਼ਲਾਂ ਨੂੰ ਵੀ ਮਾਣੇਗਾ। ਇਸੇ ਤਰ੍ਹਾਂ ਹੀ, ਜਿਹੜਾ ਬੰਦਾ ਆਪਣੇ ਸੁਆਮੀ ਦੀ ਕਾਮਨਾਵਾਂ ਨੂੰ ਸੁਰੱਖਿਤ ਕਰਦਾ ਹੈ, ਇੱਜ਼ਤ ਹਾਸਿਲ ਕਰੇਗਾ।ಅಂಜೂರದ ಮರವನ್ನು ಕಾಯುವವನು ಅದರ ಫಲವನ್ನು ತಿನ್ನುವನು; ಹಾಗೆಯೇ ತನ್ನ ಯಜಮಾನ ನಿಗಾಗಿ ಕಾಯುವವನು ಸನ್ಮಾನ ಹೊಂದುವನು.

19 ਜਿਵੇਂ ਪਾਣੀ ਆਦਮੀ ਦੇ ਚਿਹਰੇ ਨੂੰ ਪ੍ਰਤਿਰੂਪ ਵਿਖਾਉਂਦਾ, ਇੰਝ ਹੀ ਦਿਲ ਆਦਮੀ ਦੇ ਚਰਿਤ੍ਰ ਨੂੰ ਪ੍ਰਤਿਰੂਪ ਵਿਖਾਉਂਦਾ ਹੈ।ನೀರಿನಲ್ಲಿ ಮುಖವು ಪ್ರತಿಬಿಂಬಿಸುವಂತೆ ಮನುಷ್ಯನ ಹೃದಯವು ಮಾಡುತ್ತದೆ.

20 ਲੋਕ ਤਾਂ ਬਸ ਕਬਰ ਵਰਗੇ ਹਨ। ਮੌਤ ਦਾ ਸਥਾਨ ਅਤੇ ਤਬਾਹੀ ਹਮੇਸ਼ਾ ਇਨ੍ਹਾਂ ਗੱਲਾਂ ਨੂੰ ਹੋਰ ਵੱਧੇਰੇ ਲੋਚਦੇ ਹਨ।ಪಾತಾಳಕ್ಕೂ ನಾಶನಕ್ಕೂ ತೃಪ್ತಿ ಇಲ್ಲವೇ ಇಲ್ಲ; ಹಾಗೆಯೇ ಮನುಷ್ಯ ಕಣ್ಣುಗಳು ಎಂದಿಗೂ ತೃಪ್ತಿಹೊಂದುವದಿಲ್ಲ.

21 ਲੋਕੀ ਸੋਨੇ ਅਤੇ ਚਾਂਦੀ ਨੂੰ ਸ਼ੁੱਧ ਕਰਨ ਲਈ ਅੱਗ ਦੀ ਵਰਤੋਂ ਕਰਦੇ ਹਨ। ਇਸੇ ਤਰ੍ਹਾਂ ਬੰਦੇ ਦੀ ਪਰੱਖ ਲੋਕਾਂ ਵੱਲੋਂ ਮਿਲੀ ਉਸਤਤ ਨਾਲ ਹੁੰਦੀ ਹੈ।ಬೆಳ್ಳಿ ಬಂಗಾರ ಗಳ ಪುಟಕ್ಕೆ ಕುಲುಮೆ ಹೇಗೆಯೋ ಹಾಗೆಯೇ ತನ್ನ ಹೊಗಳಿಕೆಗೆ ಮನುಷ್ಯನಿದ್ದಾನೆ.

22 ਤੁਸੀਂ ਕਿਸੇ ਮੂਰਖ ਨੂੰ ਪੀਹ ਸੱਕਦੇ ਹੋ, ਉਸ ਨੂੰ ਇੰਝ ਪੀਹ ਸੱਕਦੇ ਹੋ ਜਿਵੇਂ ਤੁਸੀਂ ਘੋਟਣੇ ਨਾਲ ਕਣਕ ਨੂੰ ਪੀਂਹਦੇ ਹੋ, ਪਰ ਤੁਸੀਂ ਉਸ ਵਿੱਚੋਂ ਉਸ ਦੀ ਮੂਰੱਖਤਾ ਕੱਢਣ ਵਿੱਚ ਸਫ਼ਲ ਨਹੀਂ ਹੋਵੋਂਗੇ।ಬುದ್ಧಿಹೀನನನ್ನು ಒರಳಿನಲ್ಲಿ ಗೋಧಿಯೊಂದಿಗೆ ಒನಕೆಯಿಂದ ಕುಟ್ಟಿ ದರೂ ಅವನಿಂದ ಮೂರ್ಖತನವು ತೊಲಗುವದಿಲ್ಲ.

23 ਪ੍ਰਪਕ ਕਰੋ ਕਿ ਤੁਸੀਂ ਆਪਣੀਆਂ ਭੇਡਾਂ ਦੀ ਹਾਲਤ ਬਾਰੇ ਜਾਣਦੇ ਹੋ, ਅਤੇ ਪਸ਼ੂਆ ਵੱਲ ਖਾਸ ਧਿਆਨ ਦਿਓ।ನಿನ್ನ ಹಿಂಡುಗಳ ಸ್ಥಿತಿಯನ್ನು ತಿಳಿದುಕೊಳ್ಳುವಂತೆ ಶ್ರದ್ಧೆವಹಿಸು; ನಿನ್ನ ಮಂದೆಗಳನ್ನು ಚೆನ್ನಾಗಿ ನೋಡಿಕೋ.

24 ਦੌਲਤ ਹਮੇਸ਼ਾ ਨਹੀਂ ਰਹਿੰਦੀ। ਇਸੇ ਤਰ੍ਹਾਂ ਹੀ ਤਾਜ ਇੱਕ ਪੀੜੀ ਤੋਂ ਅਗਲੀ ਪੀੜੀ ਤਾਈਂ ਨਹੀਂ ਜਾਂਦਾ।ಐಶ್ವರ್ಯವು ಶಾಶ್ವತವಲ್ಲ; ಕಿರೀಟವು ಪ್ರತಿಯೊಂದು ವಂಶಾವಳಿಗೆ ಇರುತ್ತದೋ?

25 ਜਦੋਂ ਤੁਸੀਂ ਸੁੱਕਾ ਘਾਹ ਇੱਕਤ੍ਰ ਕਰ ਲੈਂਦੇ ਹੋ ਅਤੇ ਤਦ ਤਾਜਾ ਘਾਹ ਪ੍ਰਗਟਦਾ ਹੈ ਅਤੇ ਤੁਸੀਂ ਫ਼ੇਰ ਤੋਂ ਪਹਾੜੀਆਂ ਤੋਂ ਘਾਹ ਇੱਕਤ੍ਰ ਕਰਦੇ ਹੋ।ಹುಲ್ಲು ಕಾಣುತ್ತದೆ; ಹಸಿ ಹುಲ್ಲು ತನ್ನನ್ನೇ ತೋರುತ್ತದೆ, ಬೆಟ್ಟಗಳ ಸೊಪ್ಪು ಕೂಡಿಸಲ್ಪಡುತ್ತದೆ.

26 ਫ਼ੇਰ ਤੁਹਾਡੇ ਲੇਲਿਆਂ ਦੀ ਉੱਨ ਤੁਹਾਨੂੰ ਕੱਪੜੇ ਪ੍ਰਦਾਨ ਕਰੇਗੀ ਅਤੇ ਤੁਸੀਂ ਬੱਕਰੀਆਂ ਵੇਚਕੇ ਜ਼ਮੀਨ ਖਰੀਦ ਸੱਕਦੇ ਹੋ।ನಿನ್ನ ವಸ್ತ್ರಕ್ಕಾಗಿ ಕುರಿಮರಿಗಳು ಮತ್ತು ಹೊಲದ ಕ್ರಯಕ್ಕಾಗಿ ನಿನ್ನ ಆಡುಗಳು ಇವೆ.

27 ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਪੀਣ ਵਾਸਤੇ ਬੱਕਰੀ ਦਾ ਕਾਫ਼ੀ ਦੁੱਧ ਹੋਵੇਗਾ। ਇਹ ਤੁਹਾਡੀਆਂ ਨੌਕਰਾਣੀਆਂ ਨੂੰ ਸਿਹਤਮੰਦ ਬਣਾਵੇਗਾ।ನಿನ್ನ ಊಟಕ್ಕಾಗಿಯೂ ನಿನ್ನ ಮನೆಯವರ ಆಹಾರ ಕ್ಕಾಗಿಯೂ ನಿನ್ನ ದಾಸಿಯರ ಜೀವನಕ್ಕಾಗಿಯೂ ಆಡುಗಳ ಹಾಲು ಸಾಕಾಗುತ್ತದೆ.

Kannada Bible