Acts 21 - PUNJABI (Malayalam)
1 ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।അവരെ വിട്ടുപിരിഞ്ഞു നീക്കിയശേഷം ഞങ്ങൾ നേരെ ഓടി കോസിലും പിറ്റെന്നാൾ രൊദൊസിലും അവിടം വിട്ടു പത്തരയിലും എത്തി.
2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।ഫൊയ്നീക്ക്യയിലേക്കു പോകുന്ന ഒരു കപ്പൽ കണ്ടിട്ടു ഞങ്ങൾ അതിൽ കയറി ഓടി.
3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।കുപ്രോസ് ദ്വീപു കണ്ടു അതിനെ ഇടത്തുപുറം വിട്ടു സുറിയയിലേക്കു ഓടി സോരിൽ വന്നിറങ്ങി; കപ്പൽ അവിടെ ചരക്കു ഇറക്കുവാനുള്ളതായിരുന്നു; ഞങ്ങൾ ശിഷ്യന്മാരെ കണ്ടെത്തി, ഏഴുനാൾ അവിടെ പാർത്തു.
4 ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।അവർ പൌലൊസിനോടു യെരൂശലേമിൽ പോകുരുതു എന്നു ആത്മാവിനാൽ പറഞ്ഞു.
5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।അവിടത്തെ താമസം കഴിഞ്ഞിട്ടു ഞങ്ങൾ വിട്ടുപോകുമ്പോൾ അവർ എല്ലാവരും സ്ത്രീകളും കുട്ടികളുമായി
6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।പട്ടണത്തിന്നു പുറത്തോളം ഞങ്ങളോടുകൂടെ വന്നു കടൽക്കരയിൽ മുട്ടുകുത്തി പ്രാർത്ഥിച്ചു തമ്മിൽ യാത്ര പറഞ്ഞിട്ടു ഞങ്ങൾ കപ്പൽ കയറി; അവർ വീട്ടിലേക്കു മടങ്ങിപ്പോയി.
7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।ഞങ്ങൾ സോർ വിട്ടു കപ്പലോട്ടം തികെച്ചു പ്തൊലെമായിസിൽ എത്തി സഹോദരന്മാരെ വന്ദനം ചെയ്തു ഒരു ദിവസം അവരോടുകൂടെ പാർത്തു.
8 ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।പിറ്റെന്നാൾ ഞങ്ങൾ പുറപ്പെട്ടു കൈസര്യയിൽ എത്തി, ഏഴുവരിൽ ഒരുവനായ ഫിലപ്പൊസ് എന്ന സുവിശേഷകന്റെ വീട്ടിൽ ചെന്നു അവനോടുകൂടെ പാർത്തു.
9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।അവന്നു കന്യകമാരും പ്രവചിക്കുന്നവരുമായ നാലു പുത്രിമാർ ഉണ്ടായിരുന്നു.
10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।ഞങ്ങൾ അവിടെ വളരെ ദിവസം പാർത്തിരിക്കുമ്പോൾ അഗബൊസ് എന്ന ഒരു പ്രവാചകൻ യെഹൂദ്യയിൽ നിന്നു വന്നു.
11 ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”അവൻ ഞങ്ങളുടെ അടുക്കൽ വന്നു പൌലൊസിന്റെ അരക്കച്ച എടുത്തു തന്റെ കൈകാലുകളെ കെട്ടി: ഈ അരക്കച്ചയുടെ ഉടമസ്ഥനെ യെഹൂദന്മാർ യെരൂശലേമിൽ ഇങ്ങനെ കെട്ടി ജാതികളുടെ കയ്യിൽ ഏല്പിക്കും എന്നു പരിശുദ്ധാത്മാവു പറയുന്നു എന്നു പറഞ്ഞു.
12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।ഇതു കേട്ടാറെ യെരൂശലേമിൽ പോകരുതു എന്നു ഞങ്ങളും അവിടത്തുകാരും അവനോടു അപേക്ഷിച്ചു.
13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”അതിന്നു പൌലൊസ്: നിങ്ങൾ കരഞ്ഞു എന്റെ ഹൃദയം ഇങ്ങനെ തകർക്കുന്നതു എന്തു? കർത്താവായ യേശുവിന്റെ നാമത്തിന്നു വേണ്ടി ബന്ധിക്കപ്പെടുവാൻ മാത്രമല്ല യെരൂശലേമിൽ മരിപ്പാനും ഞാൻ ഒരുങ്ങിയിരിക്കുന്നു എന്നു ഉത്തരം പറഞ്ഞു.
14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”അവനെ സമ്മതിപ്പിച്ചുകൂടായ്കയാൽ: കർത്താവിന്റെ ഇഷ്ടം നടക്കട്ടെ എന്നു പറഞ്ഞു ഞങ്ങൾ മിണ്ടാതിരുന്നു.
15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।അവിടത്തെ താമസം കഴിഞ്ഞിട്ടു ഞങ്ങൾ യാത്രെക്കു കോപ്പുകൂട്ടി യെരൂശലേമിലേക്കു പോയി.
16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।കൈസര്യയിലെ ശിഷ്യന്മാരിൽ ചിലരും ഞങ്ങളോടുകൂടെ പോന്നു, കുപ്രൊസ്കാരനായ മ്നാസോൻ എന്ന ഒരു പഴയശിഷ്യനോടുകൂടെ അതിഥികളായ്പാർക്കേണ്ടതിന്നു ഞങ്ങളെ അവന്റെ അടുക്കൽ കൂട്ടിക്കൊണ്ടുപോയി.
17 ਪੌਲੁਸ ਦਾ ਯਾਕੂਬ ਨੂੰ ਮਿਲਣਾ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।യെരൂശലേമിൽ എത്തിപ്പോൾ സഹോദരന്മാർ ഞങ്ങളെ സന്തോഷത്തോട കൈക്കൊണ്ടു.
18 ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।പിറ്റെന്നു പൌലെസും ഞങ്ങളും യാക്കോബിന്റെ അടുക്കൽ പോയി; മൂപ്പന്മാരും എല്ലാം അവിടെ വന്നു കൂടി.
19 ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।അവൻ അവരെ വന്ദനം ചെയ്തു തന്റെ ശുശ്രൂഷയാൽ ദൈവം ജാതികളുടെ ഇടയിൽ ചെയ്യിച്ചതു ഓരോന്നായി വിവരിച്ചു പറഞ്ഞു.
20 ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।അവർ കേട്ടു ദൈവത്തെ മഹത്വപ്പെടുത്തി. പിന്നെ അവനോടു പറഞ്ഞതു: സഹോദരാ, യെഹൂദന്മാരുടെ ഇടയിൽ വിശ്വസിച്ചിരിക്കുന്നവർ എത്ര ആയിരം ഉണ്ടു എന്നു നീ കാണുന്നുവല്ലോ; അവർ എല്ലാവരും ന്യായപ്രമാണതല്പരന്മാർ ആകുന്നു.
21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।മക്കളെ പരിച്ഛേദന ചെയ്യരുതു എന്നും നമ്മുടെ മര്യാദ അനുസരിച്ചു നടക്കരുതു എന്നും നീ ജാതികളുടെ ഇടയിലുള്ള സകല യെഹൂദന്മാരോടും പറഞ്ഞു മോശെയെ ഉപേക്ഷിച്ചുകളവാൻ ഉപദേശിക്കുന്നു എന്നു അവർ നിന്നെക്കുറിച്ചു ധരിച്ചിരിക്കുന്നു.
22 “ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।ആകയാൽ എന്താകുന്നു വേണ്ടതു? നീ വന്നിട്ടുണ്ടു എന്നു അവർ കേൾക്കും നിശ്ചയം.
23 ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।ഞങ്ങൾ നിന്നോടു ഈ പറയുന്നതു ചെയ്ക; നേർച്ചയുള്ള നാലു പുരുഷന്മാർ ഞങ്ങളുടെ ഇടയിൽ ഉണ്ടു.
24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।അവരെ കൂട്ടിക്കൊണ്ടു അവരോടുകൂടെ നിന്നെ ശുദ്ധിവരുത്തി അവരുടെ തല ക്ഷൌരം ചെയ്യേണ്ടതിന്നു അവർക്കു വേണ്ടി ചെലവു ചെയ്ക; എന്നാൽ നിന്നെക്കൊണ്ടു കേട്ടതു ഉള്ളതല്ല എന്നും നീയും ന്യായപ്രമാണത്തെ ആചരിച്ചു ക്രമമായി നടക്കുന്നവൻ എന്നും എല്ലാവരും അറിയും.
25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”വിശ്വസിച്ചിരിക്കുന്ന ജാതികളെ സംബന്ധിച്ചോ അവർ വിഗ്രഹാർപ്പിതവും രക്തവും ശ്വാസംമുട്ടിച്ചത്തതും പരസംഗവും മാത്രം ഒഴിഞ്ഞിരിക്കേണം എന്നു വിധിച്ചു എഴുതി അയച്ചിട്ടുണ്ടല്ലോ.
26 ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।അങ്ങനെ പൌലൊസ് ആ പുരുഷന്മാരെ കൂട്ടിക്കൊണ്ടു പിറ്റെന്നാൾ അവരോടുകൂടെ തന്നെ ശുദ്ധിവരുത്തി ദൈവാലയത്തിൽ ചെന്നു; അവരിൽ ഓരോരുത്തന്നുവേണ്ടി വഴിപാടു കഴിപ്പാനുള്ള ശുദ്ധീകരണകാലം തികഞ്ഞു എന്നു ബോധിപ്പിച്ചു.
27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।ആ ഏഴു ദിവസം തീരാറായപ്പോൾ ആസ്യയിൽ നിന്നു വന്ന യെഹൂദന്മാർ അവനെ ദൈവാലയത്തിൽ കണ്ടിട്ടു പുരുഷാരത്തെ ഒക്കെയും ഇളക്കി അവനെ പിടിച്ചു;
28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”യിസ്രായേൽപുരുഷന്മാരേ, സഹായിപ്പിൻ ഇവൻ ആകുന്നു ജനത്തിന്നും ന്യായപ്രമാണത്തിന്നും ഈ സ്ഥലത്തിന്നും വിരോധമായി എല്ലായിടത്തും എല്ലാവരെയും ഉപദേശിക്കുന്നവൻ; അവൻ യവനന്മാരെയും ദൈവാലയത്തിൽ കൂട്ടിക്കൊണ്ടുവന്നു ഈ വിശുദ്ധ സ്ഥലം തീണ്ടിച്ചുകളഞ്ഞു എന്നു വിളിച്ചുകൂകി.
29 (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)അവർ മുമ്പെ എഫെസ്യനായ ത്രോഫിമോസിനെ അവനോടുകൂടെ നഗരത്തിൽ കണ്ടതിനാൽ പൌലൊസ് അവനെ ദൈവാലത്തിൽ കൂട്ടിക്കൊണ്ടുവന്നു എന്നു നിരൂപിച്ചു.
30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।നഗരം എല്ലാം ഇളകി ജനം ഓടിക്കൂടി പൌലൊസിനെ പിടിച്ചു ദൈവാലയത്തിന്നു പുറത്തേക്കു ഇഴെച്ചു കൊണ്ടുപോയി; ഉടനെ വാതിലുകൾ അടെച്ചുകളഞ്ഞു.
31 ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।അവർ അവനെ കൊല്ലുവാൻ ശ്രമിക്കുമ്പോൾ യെരൂശലേം ഒക്കെയും കലക്കത്തിൽ ആയി എന്നു പട്ടാളത്തിന്റെ സഹസ്രാധിപന്നു വർത്തമാനം എത്തി.
32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।അവൻ ക്ഷണത്തിൽ പടയാളികളെയും ശതാധിപന്മാരെയും കൂട്ടിക്കൊണ്ടു അവരുടെ നേരെ പാഞ്ഞുവന്നു; അവർ സഹസ്രാധിപനെയും പടയാളികളെയും കണ്ടപ്പോൾ പൌലൊസിനെ അടിക്കുന്നതു നിറുത്തി.
33 ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”സഹസ്രാധിപൻ അടത്തുവന്നു അവനെ പിടിച്ചു രണ്ടു ചങ്ങലവെപ്പാൻ കല്പിച്ചു; ആർ എന്നും എന്തു ചെയ്തു എന്നും ചോദിച്ചു.
34 ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।പുരുഷാരത്തിൽ ചിലർ ഇങ്ങനെയും ചിലർ അങ്ങനെയും നിലവിളിച്ചുകൊണ്ടിരുന്നു; ആരവാരം ഹേതുവായി നിശ്ചയം ഒന്നും അറിഞ്ഞുകൂടായ്കയാൽ അവനെ കോട്ടയിലേക്കു കൊണ്ടുപോകുവാൻ കല്പിച്ചു.
35 ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।പടിക്കെട്ടിന്മേൽആയപ്പോൾ: അവനെ കൊന്നുകളക എന്നു ആർത്തുകൊണ്ടു ജനസമൂഹം പിൻചെല്ലുകയാൽ
36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”പുരുഷാരത്തിന്റെ ബലാൽക്കാരം പേടിച്ചിട്ടു പടയാളികൾ അവനെ എടുക്കേണ്ടിവന്നു.
37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?കോട്ടയിൽ കടക്കുമാറായപ്പോൾ പൌലൊസ് സഹസ്രാധിപനോടു: എനിക്കു നിന്നോടു ഒരു വാക്കു പറയാമോ എന്നു ചോദിച്ചു. അതിന്നു അവൻ: നിനക്കു യവനഭാഷ അറിയാമോ?
38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”കുറെ നാൾ മുമ്പെ കലഹം ഉണ്ടാക്കി നാലായിരം കട്ടാരക്കാരെ മരുഭൂമിയിലേക്കു കൂട്ടിക്കൊണ്ടുപോയ മിസ്രയീമ്യൻ നീ അല്ലയോ എന്നു ചോദിച്ചു.
39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”അതിന്നു പൌലൊസ്: ഞാൻ കിലിക്യയിൽ തർസൊസ് എന്ന പ്രസിദ്ധനഗരത്തിലെ പൌരനായോരു യെഹൂദൻ ആകുന്നു. ജനത്തോടു സംസാരിപ്പാൻ അനുവദിക്കേണം എന്നു അപേക്ഷിക്കുന്നു എന്നു പറഞ്ഞു.
40 ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।അവൻ അനുവദിച്ചപ്പോൾ പൌലൊസ് പടിക്കെട്ടിന്മേൽ നിന്നുകൊണ്ടു ജനത്തോടു ആംഗ്യം കാട്ടി, വളരെ മൌനമായ ശേഷം എബ്രായഭാഷയിൽ വിളിച്ചുപറഞ്ഞതാവിതു:
Malayalam Bible