Bible

Acts 5 - PUNJABI (Malayalam)

1 ਹਨਾਨਿਯਾ ਅਤੇ ਸਫ਼ੀਰਾ ਉੱਥੇ ਹਨਾਨਿਯਾ ਨਾਂ ਦਾ ਇੱਕ ਮਨੁੱਖ ਸੀ, ਜਿਸਦੀ ਪਤਨੀ ਦਾ ਨਾਂ ਸਫ਼ੀਰਾ ਸੀ। ਹਨਾਨਿਯਾ ਕੋਲ ਜਿਸ ਜ਼ਮੀਨ ਦਾ ਕਬਜ਼ਾ ਸੀ ਉਸ ਦਾ ਇੱਕ ਹਿੱਸਾ ਉਸ ਨੇ ਵੇਚ ਦਿੱਤਾ।എന്നാൽ അനന്യാസ് എന്നു പേരുള്ള ഒരു പുരുഷൻ തന്റെ ഭാര്യയായ സഫീരയോടു കൂടെ ഒരു നിലം വിറ്റു.

2 ਪਰ ਉਸ ਨੇ ਉਸ ਧਨ ਦਾ ਕੁਝ ਹੀ ਹਿੱਸਾ ਰਸੂਲਾਂ ਨੂੰ ਦਿੱਤਾ ਤੇ ਕੁਝ ਧਨ ਬਿਨਾ ਉਨ੍ਹਾਂ ਨੂੰ ਦੱਸਿਆਂ, ਆਪਣੇ ਵਾਸਤੇ ਰੱਖ ਲਿਆ। ਉਸਦੀ ਪਤਨੀ ਇਹ ਸਭ ਜਾਣਦੀ ਸੀ ਤੇ ਉਹ ਉਸ ਦੇ ਨਾਲ ਰਲ ਗਈ।ഭാര്യയുടെ അറിവോടെ വിലയിൽ കുറെ എടുത്തുവെച്ചു ഒരംശം കൊണ്ടുവന്നു അപ്പൊസ്തലന്മാരുടെ കാല്കൽ വെച്ചു.

3 ਪਤਰਸ ਨੇ ਆਖਿਆ, “ਹਨਾਨਿਯਾ, ਸ਼ੈਤਾਨ ਨੂੰ ਆਪਣੇ ਦਿਲ ਉੱਪਰ ਰਾਜ ਕਰਨ ਦੇਣ ਦੀ ਕੀ ਵਜਹ ਸੀ? ਤੂੰ ਝੂਠ ਬੋਲਕੇ ਪਵਿੱਤਰ ਆਤਮਾ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਤੂੰ ਜ਼ਮੀਨ ਵੇਚਕੇ ਕਿਉਂ ਉਸ ਧਨ ਦਾ ਕੁਝ ਹਿੱਸਾ ਚੋਰੀ-ਚੋਰੀ ਆਪਣੇ ਵਾਸਤੇ ਸੰਭਾਲ ਲਿਆ ਹੈ?അപ്പോൾ പത്രൊസ്: അനന്യാസേ, പരിശുദ്ധാത്മാവിനോടു വ്യാജം കാണിപ്പാനും നിലത്തിന്റെ വിലയിൽ കുറെ എടുത്തുവെപ്പാനും സാത്താൻ നിന്റെ ഹൃദയം കൈവശമാക്കിയതു എന്തു?

4 ਉਹ ਖੇਤ ਵੇਚਣ ਤੋਂ ਪਹਿਲਾਂ, ਇਹ ਤੇਰੇ ਨਾਲ ਸੰਬੰਧਿਤ ਸੀ। ਅਤੇ ਉਸ ਨੂੰ ਵੇਚਣ ਤੋਂ ਬਾਅਦ ਵੀ, ਤੂੰ ਆਪਣੀ ਇੱਛਾ ਅਨੁਸਾਰ ਇਸ ਧਨ ਨੂੰ ਵਰਤ ਸੱਕਦਾ ਸੀ। ਫ਼ੇਰ ਤੂੰ ਅਜਿਹਾ ਕਰਨ ਦੀ ਕਿਉਂ ਸੋਚੀ? ਤੂੰ ਲੋਕਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਝੂਠ ਬੋਲਿਆ ਹੈ।”അതു വില്ക്കും മുമ്പെ നിന്റേതായിരുന്നില്ലെയോ? വിറ്റശേഷവും നിന്റെ കൈവശം അല്ലാഞ്ഞുവോ? ഈ കാര്യത്തിനു നീ മനസ്സുവെച്ചതു എന്തു? മനുഷ്യരോടല്ല ദൈവത്തോടത്രേ നീ വ്യാജം കാണിച്ചതു എന്നു പറഞ്ഞു.

5 ਜਦੋਂ ਹਨਾਨਿਯਾ ਨੇ ਇਹ ਸੁਣਿਆ, ਤਾਂ ਉਹ ਭੁੰਜੇ ਡਿੱਗਿਆ ਅਤੇ ਮਰ ਗਿਆ। ਕੁਝ ਨੌਜਵਾਨ ਅੱਗੇ ਆਏ, ਉਸਦੀ ਲੋਥ ਨੂੰ ਲਪੇਟ ਕੇ ਲੈ ਗਏ ਅਤੇ ਜਾਕੇ ਉਸ ਨੂੰ ਦਫ਼ਨਾ ਦਿੱਤਾ। ਜਿਨ੍ਹਾਂ ਨੇ ਵੀ ਉਸ ਬਾਰੇ ਇਹ ਗੱਲ ਸੁਣੀ ਡਰ ਗਏ।ഈ വാക്കു കേട്ടിട്ടു അനന്യാസ് വീണു പ്രാണനെ വിട്ടു; ഇതു കേട്ടവർക്കു എല്ലാവർക്കും മഹാഭയം ഉണ്ടായി.

7 ਤਕਰੀਬਨ ਤਿੰਨ ਘੰਟੇ ਬਾਅਦ ਉਸਦੀ ਪਤਨੀ ਸਫ਼ੀਰਾ ਅੰਦਰ ਆਈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਪਤੀ ਨਾਲ ਕੀ ਵਾਪਰੀ ਹੈ।ഏകദേശം മൂന്നു മണിനേരം കഴിഞ്ഞപ്പോൾ അവന്റെ ഭാര്യ ഈ സംഭവിച്ചതു ഒന്നും അറിയാതെ അകത്തുവന്നു.

8 ਪਤਰਸ ਨੇ ਉਸ ਨੂੰ ਪੁੱਛਿਆ, “ਮੈਨੂੰ ਦੱਸ ਕਿ ਉਸ ਜਾਇਦਾਦ ਨੂੰ ਵੇਚਕੇ ਕਿੰਨਾ ਧਨ ਤੈਨੂੰ ਮਿਲਿਆ ਹੈ। ਕੀ ਤੈਨੂੰ ਇੰਨਾ ਧਨ ਮਿਲਿਆ ਹੈ।” ਸਫ਼ੀਰਾ ਨੇ ਜਵਾਬ ਦਿੱਤਾ, “ਹਾਂ, ਖੇਤ ਵੇਚਕੇ ਸਾਨੂੰ ਇੰਨਾ ਹੀ ਮਿਲਿਆ ਸੀ।”പത്രൊസ് അവളോടു: ഇത്രെക്കോ നിങ്ങൾ നിലം വിറ്റതു? പറക എന്നു പറഞ്ഞു; അതേ, ഇത്രെക്കു തന്നെ എന്നു അവൾ പറഞ്ഞു.

9 ਪਤਰਸ ਨੇ ਉਸ ਨੂੰ ਕਿਹਾ, “ਤੂੰ ਅਤੇ ਤੇਰਾ ਪਤੀ ਪ੍ਰਭੂ ਦੇ ਆਤਮਾ ਨੂੰ ਪਰੱਖਣ ਲਈ ਕਿਉਂ ਸਹਿਮਤ ਹੋਏ? ਸੁਣ। ਕੀ ਤੂੰ ਪੈਰਾਂ ਦੀ ਚਾਪ ਸੁਣ ਰਹੀ ਹੈਂ? ਜਿਹੜੇ ਆਦਮੀ ਤੇਰੇ ਪਤੀ ਨੂੰ ਦਫ਼ਨਾ ਕੇ ਆਏ ਹਨ ਉਹ ਦਰਵਾਜ਼ੇ ਤੇ ਖੜ੍ਹੇ ਹਨ। ਉਹ ਇਸੇ ਤਰ੍ਹਾਂ ਤੈਨੂੰ ਵੀ ਲੈ ਜਾਣਗੇ।”പത്രൊസ് അവളോടു: കർത്താവിന്റെ ആത്മാവിനെ പരീക്ഷിപ്പാൻ നിങ്ങൾ തമ്മിൽ ഒത്തതു എന്തു? ഇതാ, നിന്റെ ഭർത്താവിനെ കുഴിച്ചിട്ടവരുടെ കാൽ വാതിൽക്കൽ ഉണ്ടു; അവർ നിന്നെയും പുറത്തു കൊണ്ടുപോകും എന്നു പറഞ്ഞു.

10 ਉਸੇ ਘੜੀ ਸਫ਼ੀਰਾ ਉਸ ਦੇ ਪੈਰਾਂ ਕੋਲ ਹੇਠਾਂ ਡਿੱਗੀ ਅਤੇ ਮਰ ਗਈ। ਨੌਜਵਾਨ ਆਦਮੀ ਅੰਦਰ ਆਏ ਅਤੇ ਉਸ ਨੂੰ ਮਰੀ ਹੋਈ ਪਾਇਆ। ਉਹ ਉਸਦੀ ਲਾਸ਼ ਨੂੰ ਉਸ ਜਗ਼੍ਹਾ ਤੋਂ ਦੂਰ ਲੈ ਗਏ ਅਤੇ ਉਸ ਦੇ ਪਤੀ ਦੇ ਕੋਲ ਹੀ ਦਫ਼ਨਾ ਦਿੱਤਾ।ഉടനെ അവൾ അവന്റെ കാൽക്കൽ വീണു പ്രാണനെ വിട്ടു; ബാല്യക്കാർ അകത്തു വന്നു അവൾ മരിച്ചു എന്നു കണ്ടു പുറത്തു കൊണ്ടുപോയി ഭർത്താവിന്റെ അരികെ കുഴിച്ചിട്ടു.

11 ਸਾਰੇ ਨਿਹਚਾਵਾਨ ਅਤੇ ਹੋਰ ਲੋਕੀ ਜਿਨ੍ਹਾਂ ਨੇ ਵੀ ਇਸ ਗੱਲ ਬਾਰੇ ਸੁਣਿਆ, ਡਰ ਗਏ।സർവസഭെക്കും ഇതു കേട്ടവർക്കു എല്ലാവർക്കും മഹാഭയം ഉണ്ടായി.

12 ਪਰਮੇਸ਼ੁਰ ਵੱਲੋਂ ਨਿਸ਼ਾਨੀਆਂ ਰਸੂਲਾਂ ਨੇ ਬਹੁਤ ਸਾਰੀਆਂ ਸ਼ਕਤੀਸ਼ਾਲੀ ਕਰਾਮਾਤਾਂ ਤੇ ਚਮਤਕਾਰ ਕੀਤੇ। ਸਭ ਲੋਕਾਂ ਨੇ ਇਹ ਵੇਖੀਆਂ। ਸਾਰੇ ਰਸੂਲ ਇੱਕੋ ਮਨ ਨਾਲ ਸੁਲੇਮਾਨ ਦੇ ਦਲਾਨ ਵਿੱਚ ਇਕੱਠੇ ਹੋਏ ਸਨ।അപ്പൊസ്തലന്മാരുടെ കയ്യാൽ ജനത്തിന്റെ ഇടയിൽ പല അടയാളങ്ങളും അത്ഭുതങ്ങളും നടന്നു; അവർ എല്ലാവരും ഏകമനസ്സോടെ ശലോമോന്റെ മണ്ഡപത്തിൽ കൂടിവരിക പതിവായിരുന്നു.

13 ਉਨ੍ਹਾਂ ਵਿੱਚੋਂ ਕਿਸੇ ਦਾ ਵੀ ਉਨ੍ਹਾਂ ਨਾਲ ਜੁੜਨ ਦਾ ਹੀਆਂ ਨਾ ਪਿਆ ਪਰ ਸਾਰੇ ਲੋਕ ਰਸੂਲਾਂ ਦੀ ਉਸਤਤਿ ਕਰ ਰਹੇ ਸਨ।മറ്റുള്ളവരിൽ ആരും അവരോടു ചേരുവാൻ തുനിഞ്ഞില്ല; ജനമോ അവരെ പുകഴ്ത്തിപ്പോന്നു.

14 ਵੱਧ ਤੋਂ ਵੱਧ ਲੋਕ, ਆਦਮੀ ਤੇ ਔਰਤਾਂ ਦੋਵੇਂ ਹੀ ਪ੍ਰਭੂ ਵਿੱਚ ਨਿਹਚਾ ਰੱਖਣ ਲੱਗੇ। ਅਤੇ ਉਨ੍ਹਾਂ ਨਿਹਚਾਵਾਨਾਂ ਦੀ ਸੰਗਤ ਵਿੱਚ ਰਲਦੇ ਗਏ।മേല്ക്കുമേൽ അനവധി പുരുഷന്മാരും സ്ത്രീകളും കർത്താവിൽ വിശ്വസിച്ചു ചേർന്നുവന്നു.

15 ਇਸ ਲਈ ਲੋਕਾਂ ਨੇ ਬਿਮਾਰਾਂ ਨੂੰ ਗਲੀਆਂ ਵਿੱਚ ਲਿਆਉਣਾ ਸ਼ੁਰੂ ਕਰ ਦਿੱਤਾ ਕਿਉਂ ਕਿ ਉਨ੍ਹਾਂ ਸੁਣਿਆ ਸੀ ਕਿ ਪਤਰਸ ਉੱਥੇ ਆ ਰਿਹਾ ਹੈ, ਤਾਂ ਲੋਕ ਬਿਮਾਰਾਂ ਨੂੰ ਮੰਜੀਆਂ ਜਾਂ ਗਧਿਆਂ ਤੇ ਪਾਕੇ ਲਿਆਉਂਦੇ, ਇਸ ਲਈ ਕਿ ਜਦ ਪਤਰਸ ਆਵੇ ਤਾਂ ਹੋਰ ਨਹੀਂ ਤਾਂ ਸ਼ਾਇਦ ਉਸ ਦਾ ਪਰਛਾਵਾਂ ਹੀ ਉਨ੍ਹਾਂ ਵਿੱਚੋਂ ਕਿਸੇ ਤੇ ਪੈ ਜਾਵੇ, ਉਨ੍ਹਾਂ ਨੂੰ ਠੀਕ ਕਰਨ ਵਾਸਤੇ ਇਹੀ ਕਾਫ਼ੀ ਹੈ।രോഗികളെ പുറത്തുകൊണ്ടുവന്നു, പത്രൊസ് കടന്നുപോകുമ്പോൾ അവന്റെ നിഴൽ എങ്കിലും അവരിൽ വല്ലവരുടെയുംമേൽ വീഴേണ്ടതിന്നു വീഥികളിൽ വിരിപ്പിന്മേലും കിടക്കമേലും കിടത്തും.

16 ਲੋਕਾਂ ਦੀ ਭੀੜ ਯਰੂਸ਼ਲਮ ਦੇ ਆਸ-ਪਾਸ ਦੇ ਨਗਰਾਂ ਤੋਂ ਵੀ ਆ ਰਹੀ ਸੀ। ਉਹ ਬਿਮਾਰਾਂ ਨੂੰ ਆਪਣੇ ਨਾਲ ਲੈ ਕੇ ਆਉਂਦੇ ਅਤੇ ਉਨ੍ਹਾਂ ਨੂੰ ਵੀ ਜੋ ਸ਼ੈਤਾਨ ਵੱਲੋਂ ਭਰਿਸ਼ਟ ਆਤਮਾ ਦੇ ਸਤਾਏ ਹੋਏ ਹੁੰਦੇ ਸਨ। ਇਹ ਸਾਰੇ ਰੋਗੀ ਉੱਥੇ ਠੀਕ ਹੋ ਗਏ।അതുകൂടാതെ യെരൂശലേമിന്നു ചുറ്റുമുള്ള പട്ടണങ്ങളിൽനിന്നു പുരുഷാരം വന്നുകൂടി രോഗികളെയും അശുദ്ധാത്മാക്കൾ ബാധിച്ചവരെയും കൊണ്ടുവരികയും അവർ എല്ലാവരും സൌഖ്യം പ്രാപിക്കയും ചെയ്യും.

17 ਯਹੂਦੀਆਂ ਦੀਆਂ ਰਸੂਲਾਂ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਸਰਦਾਰ ਜਾਜਕ ਅਤੇ ਉਸ ਦੇ ਸਾਰੇ ਮਿੱਤਰ ਇੱਕ ਪੰਥ ਨਾਲ ਜੋ ਸਦੂਕੀ ਅਖਵਾਉਂਦਾ ਸੀ, ਬਹੁਤ ਈਰਖਾ ਕਰਨ ਲੱਗੇ।പിന്നെ മഹാപുരോഹിതനും സദൂക്യരുടെ മതക്കാരായ അവന്റെ പക്ഷക്കാരൊക്കെയും

18 ਉਨ੍ਹਾਂ ਨੇ ਰਸੂਲਾਂ ਨੂੰ ਫ਼ੜਕੇ ਕੈਦ ਕਰ ਦਿੱਤਾ।അസൂയ നിറഞ്ഞു എഴുന്നേറ്റു അപ്പൊസ്തലന്മാരെ പിടിച്ചു പൊതു തടവിൽ ആക്കി.

19 ਪਰ ਰਾਤ ਦੇ ਵਕਤ, ਪ੍ਰਭੂ ਦੇ ਦੂਤ ਨੇ ਜੇਲ ਦੇ ਸਾਰੇ ਦਰਵਾਜ਼ੇ ਖੋਲ੍ਹ ਦਿੱਤੇ। ਦੂਤ ਉਨ੍ਹਾਂ ਨੂੰ ਬਾਹਰ ਲੈ ਗਿਆ ਅਤੇ ਆਖਿਆ,രാത്രിയിലോ കർത്താവിന്റെ ദൂതൻ കാരാഗൃഹവാതിൽ തുറന്നു അവരെ പുറത്തു കൊണ്ടു വന്നു:

20 “ਜਾਓ ਅਤੇ ਮੰਦਰ ਦੇ ਵਿਹੜੇ ਵਿੱਚ ਖੜ੍ਹੇ ਹੋ ਜਾਓ। ਅਤੇ ਲੋਕਾਂ ਨੂੰ ਇਸ ਸਾਰੇ ਨਵੇਂ ਜੀਵਨ ਬਾਰੇ ਦੱਸੋ।”നിങ്ങൾ ദൈവാലയത്തിൽ ചെന്നു ഈ ജീവന്റെ വചനം എല്ലാം ജനത്തോടു പ്രസ്താവിപ്പിൻ എന്നു പറഞ്ഞു.

21 ਜਦੋਂ ਰਸੂਲਾਂ ਨੇ ਅਜਿਹਾ ਸੁਣਿਆ, ਤਾਂ ਉਹ ਝੱਟ ਕਿਹਾ ਮੰਨ ਕੇ ਮੰਦਰ ਦੇ ਵਿੱਚ ਗਏ। ਇਹ ਅਮ੍ਰਿਤ ਵੇਲਾ ਸੀ ਜਦੋਂ ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਸ਼ੁਰੂ ਕੀਤੇ। ਸਰਦਾਰ ਜਾਜਕ ਅਤੇ ਉਸ ਦੇ ਸਾਥੀ ਆਏ। ਉਨ੍ਹਾਂ ਨੇ ਯਹੂਦੀ ਆਗੂਆਂ ਅਤੇ ਯਹੂਦੀਆਂ ਦੇ ਮਹੱਤਵਪੂਰਣ ਬਜ਼ੁਰਗਾਂ ਨੂੰ ਸੱਦਿਆ ਅਤੇ ਇੱਕ ਸਭਾ ਕੀਤੀ। ਫ਼ੇਰ ਉਨ੍ਹਾਂ ਨੇ ਕੁਝ ਲੋਕਾਂ ਨੂੰ ਰਸੂਲਾਂ ਨੂੰ ਕੈਦ ਵਿੱਚੋਂ ਲਿਆਉਣ ਲਈ ਭੇਜਿਆ।അവർ കേട്ടു പുലർച്ചെക്കു ദൈവാലയത്തിൽ ചെന്നു ഉപദേശിച്ചുകൊണ്ടിരുന്നു; മഹാപുരോഹിതനും കൂടെയുള്ളവരും വന്നു ന്യായാധിപസംഘത്തെയും യിസ്രയേൽമക്കളുടെ മൂപ്പന്മാരെയും എല്ലാം വിളിച്ചുകൂട്ടി, അവരെ കൊണ്ടുവരുവാൻ തടവിലേക്കു ആളയച്ചു.

22 ਜਦੋਂ ਉਹ ਲੋਕ ਕੈਦਖਾਨੇ ਕੋਲ ਪਹੁੰਚੇ, ਉੱਥੇ ਉਹ ਉਨ੍ਹਾਂ ਨੂੰ ਲੱਭ ਨਾ ਸੱਕੇ। ਉਹ ਵਾਪਸ ਆਏ ਅਤੇ ਇਹ ਸਾਰੀ ਗੱਲ ਯਹੂਦੀ ਆਗੂਆਂ ਨੂੰ ਦੱਸੀ।ചേവകർ ചെന്നപ്പോൾ അവരെ കാരാഗൃഹത്തിൽ കാണാതെ മടങ്ങിവന്നു: കാരാഗൃഹം നല്ല സൂക്ഷമത്തോടെ പൂട്ടിയിരിക്കുന്നതും കാവൽക്കാർ വാതിൽക്കൽ നില്ക്കുന്നതും ഞങ്ങൾ കണ്ടു;

23 ਉਨ੍ਹਾਂ ਆਦਮੀਆਂ ਕਿਹਾ, “ਜੇਲ੍ਹ ਬੰਦ ਸੀ ਅਤੇ ਉਸ ਨੂੰ ਜਿੰਦਰਾ ਵੀ ਲੱਗਿਆ ਹੋਇਆ ਸੀ। ਅਤੇ ਦਰਵਾਜ਼ਿਆਂ ਤੇ ਦਰਬਾਨ ਵੀ ਖੜ੍ਹੇ ਹੋਏ ਸਨ, ਪਰ ਜਦ ਅਸੀਂ ਦਰਵਾਜ਼ੇ ਖੋਲ੍ਹੇ ਤਾਂ ਜੇਲ੍ਹ ਅੰਦਰੋਂ ਖਾਲੀ ਪਈ ਸੀ।”തുറന്നപ്പോഴോ അകത്തു ആരെയും കണ്ടില്ല എന്നു അറിയിച്ചു.

24 ਜਦੋਂ ਮੰਦਰ ਦੇ ਪੈਹਰੇਦਾਰਾਂ ਅਤੇ ਪਰਧਾਨ ਜਾਜਕਾਂ ਨੇ ਇਹ ਸਭ ਸੁਣਿਆ ਤਾਂ ਉਹ ਪਰੇਸ਼ਾਨ ਹੋਏ ਅਤੇ ਹੈਰਾਨ ਸਨ ਕਿ ਪਤਾ ਨਹੀਂ ਇਸਦੇ ਕਾਰਣ ਕੀ ਹੋ ਜਾਵੇ।ഈ വാക്കു കേട്ടിട്ടു ദൈവാലയത്തിലെ പടനായകനും മഹാപുരോഹിതന്മാരും ഇതു എന്തായിത്തീരും എന്നു അവരെക്കുറിച്ചു ചഞ്ചലിച്ചു.

25 ਤਦ ਇੱਕ ਹੋਰ ਆਦਮੀ ਆਇਆ ਅਤੇ ਉਸ ਨੇ ਆਕੇ ਕਿਹਾ ਕਿ, “ਸੁਣੋ। ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਕੈਦਖਾਨੇ ਵਿੱਚ ਕੈਦ ਕੀਤਾ ਸੀ ਉਹ ਮੰਦਰ ਦੇ ਵਿਹੜੇ ਚ ਖੜੋ ਕੇ ਲੋਕਾਂ ਨੂੰ ਉਪਦੇਸ਼ ਦੇ ਰਹੇ ਹਨ।”അപ്പോൾ ഒരുത്തൻ വന്നു: നിങ്ങൾ തടവിൽ ആക്കിയ പുരുഷന്മാർ ദൈവാലയത്തിൽ നിന്നുകൊണ്ടു ജനത്തെ ഉപദേശിക്കുന്നു എന്നു ബോധിപ്പിച്ചു.

26 ਤਦ ਕਪਤਾਨ ਅਤੇ ਉਸ ਦੇ ਆਦਮੀ ਬਾਹਰ ਗਏ ਅਤੇ ਰਸੂਲਾਂ ਨੂੰ ਵਾਪਸ ਲਿਆਏ। ਪਰ ਉਨ੍ਹਾਂ ਨੇ ਕੋਈ ਜ਼ੋਰ ਜਬਰਦਸਤੀ ਨਾ ਕੀਤੀ ਕਿਉਂਕਿ ਉਹ ਡਰਦੇ ਸਨ ਕਿ ਸ਼ਾਇਦ ਭੀੜ ਉਨ੍ਹਾਂ ਨੂੰ ਪੱਥਰ ਮਾਰੇ।പടനായകൻ ചേവകരുമായി ചെന്നു, ജനം കല്ലെറിയും എന്നു ഭയപ്പെടുകയാൽ ബലാൽക്കാരം ചെയ്യാതെ അവരെ കൂട്ടിക്കൊണ്ടുവന്നു.

27 ਸਿਪਾਹੀਆਂ ਨੇ ਰਸੂਲਾਂ ਨੂੰ ਯਹੂਦੀ ਆਗੂਆਂ ਦੇ ਸਾਹਮਣੇ ਯਹੂਦੀ ਸਭਾ ਵਿੱਚ ਲਿਆ ਖੜ੍ਹਾ ਕੀਤਾ। ਪ੍ਰਧਾਨ ਜਾਜਕ ਨੇ ਰਸੂਲਾਂ ਨੂੰ ਸਵਾਲ ਕੀਤਾ।അങ്ങനെ അവരെ കൊണ്ടുവന്നു ന്യായാധിപസംഘത്തിന്മുമ്പാകെ നിറുത്തി; മഹാപുരോഹിതൻ അവരോടു:

28 ਉਸ ਨੇ ਆਖਿਆ, “ਅਸੀਂ ਬੜੀ ਦ੍ਰਿੜਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”ഈ നാമത്തിൽ ഉപദേശിക്കരുതു എന്നു ഞങ്ങൾ നിങ്ങളോടു അമർച്ചയായി കല്പിച്ചുവല്ലോ; നിങ്ങളോ യെരൂശലേമിനെ നിങ്ങളുടെ ഉപദേശംകൊണ്ടു നിറെച്ചിരിക്കുന്നു; ആ മനുഷ്യന്റെ രക്തം ഞങ്ങളുടെ മേൽ വരുത്തുവാൻ ഇച്ഛിക്കുന്നു. എന്നു പറഞ്ഞു.

29 ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ।അതിന്നു പത്രൊസും ശേഷം അപ്പൊസ്തലന്മാരും: മനുഷ്യരെക്കാൾ ദൈവത്തെ അനുസരിക്കേണ്ടതാകുന്നു.

30 ਤੁਸੀਂ ਯਿਸੂ ਨੂੰ ਮਾਰ ਦਿੱਤਾ। ਤੁਸੀਂ ਉਸ ਨੂੰ ਸੂਲੀ ਤੇ ਚਾੜ੍ਹ ਦਿੱਤਾ ਪਰ ਪਰਮੇਸ਼ੁਰ ਨੇ, ਜਿਹੜਾ ਸਾਡੇ ਪੁਰਖਿਆਂ ਦਾ ਵੀ ਪਿਤਾ ਹੈ, ਯਿਸੂ ਨੂੰ ਮੁੜ ਮੌਤ ਤੋਂ ਜੀਵਾਲਿਆ।നിങ്ങൾ മരത്തിൽ തൂക്കിക്കൊന്ന യേശുവിനെ നമ്മുടെ പിതാക്കന്മാരുടെ ദൈവം ഉയിർപ്പിച്ചു;

31 ਉਸ ਨੂੰ ਪਰਮੇਸ਼ੁਰ ਨੇ ਆਪਣੇ ਕੋਲ ਸੱਜੇ ਪਾਸੇ, ਉੱਚਾ ਚੁੱਕ ਕੇ ਸਾਡਾ ਸਰਦਾਰ ਅਤੇ ਮੁਕਤੀ ਦਾਤਾ ਠਹਿਰਾਇਆ ਹੈ। ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਜੋ ਸਾਰੇ ਯਹੂਦੀ ਆਪਣੇ ਦਿਲ ਅਤੇ ਜੀਵਨਾਂ ਨੂੰ ਬਦਲ ਸੱਕਣ ਅਤੇ ਆਪਣੇ ਪਾਪਾਂ ਵਾਸਤੇ ਮੁਆਫ਼ੀ ਪਾ ਸੱਕਣ।യിസ്രായേലിന്നു മാനസാന്തരവും പാപമോചനവും നല്കുവാൻ ദൈവം അവനെ പ്രഭുവായും രക്ഷിതാവായും തന്റെ വലങ്കയ്യാൽ ഉയർത്തിയിരിക്കുന്നു.

32 ਅਸੀਂ ਇਹ ਸਭ ਵਾਪਰਦਿਆਂ ਵੇਖਿਆ ਹੈ ਇਸ ਲਈ ਅਸੀਂ ਇਹ ਆਖ ਸੱਕਦੇ ਹਾਂ ਕਿ ਇਹ ਸਭ ਸੱਚ ਹੈ ਤੇ ਪਵਿੱਤਰ ਆਤਮਾ ਵੀ ਇਹ ਦਰਸ਼ਾਉਂਦਾ ਹੈ ਕਿ ਇਹ ਸਭ ਸੱਚ ਹੈ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਸਭਨਾ ਨੂੰ ਜੋ ਉਸ ਨੂੰ ਮੰਨਦੇ ਹਨ ਪਵਿੱਤਰ ਆਤਮਾ ਬਖਸ਼ਿਆ ਹੈ।”ഈ വസ്തുതെക്കു ഞങ്ങളും ദൈവം തന്നെ അനുസരിക്കുന്നവർക്കു നല്കിയ പരിശുദ്ധാത്മാവും സാക്ഷികൾ ആകുന്നു എന്നു ഉത്തരം പറഞ്ഞു.

33 ਇਹ ਗੱਲਾਂ ਸੁਣਕੇ, ਯਹੂਦੀ ਆਗੂ ਬਹੁਤ ਗੁੱਸੇ ਹੋਏ ਅਤੇ ਉਨ੍ਹਾਂ ਨੇ ਰਸੂਲਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।ഇതു കേട്ടപ്പോൾ അവർ കോപപരവശരായി അവരെ ഒടുക്കിക്കളവാൻ ഭാവിച്ചു.

34 ਸਭਾ ਵਿੱਚੋਂ ਇੱਕ ਫ਼ਰੀਸੀ ਉੱਠ ਖਲੋਇਆ। ਉਸ ਦਾ ਨਾਂ ਗਮਲੀਏਲ ਸੀ। ਉਹ ਸ਼ਰ੍ਹਾ ਪੜਾਉਣ ਵਾਲਾ ਸੀ, ਅਤੇ ਸਾਰੇ ਲੋਕ ਉਸਦੀ ਇੱਜ਼ਤ ਕਰਦੇ ਸਨ। ਉਸ ਨੇ ਰਸੂਲਾਂ ਨੂੰ ਕੁਝ ਦੇਰ ਲਈ ਸਭਾ ਵਿੱਚੋਂ ਬਾਹਰ ਲੈ ਜਾਣ ਦਾ ਆਦੇਸ਼ ਦਿੱਤਾ।അപ്പോൾ സർവ്വ ജനത്തിനും ബഹുമാനമുള്ള ധർമ്മോപദേഷ്ടാവായ ഗമാലീയേൽ എന്നൊരു പരീശൻ ന്യായധിപസംഘത്തിൽ എഴുന്നേറ്റു, അവരെ കുറെ നേരം പുറത്താക്കുവാൻ കല്പിച്ചു.

35 ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਹੇ ਇਸਰਾਏਲ ਦੇ ਪੁਰਖੋ, ਜੋ ਤੁਸੀਂ ਇਨ੍ਹਾਂ ਲੋਕਾਂ ਨਾਲ, ਕਰਨ ਦੀ ਵਿਉਂਤ ਬਣਾ ਰਹੇ ਹੋ, ਉਸ ਬਾਰੇ ਸਾਵੱਧਾਨ ਰਹੋ।പിന്നെ അവൻ അവരോടു: യിസ്രായേൽ പുരുഷന്മാരെ, ഈ മനുഷ്യരുടെ കാര്യത്തിൽ നിങ്ങൾ എന്തു ചെയ്യാൻ പോകുന്നു എന്നു സൂക്ഷിച്ചുകൊൾവിൻ.

36 ਕੁਝ ਸਮਾਂ ਪਹਿਲਾਂ ਥੇਉਦਾਸ ਆਇਆ ਅਤੇ ਦਾਵ੍ਹਾ ਕੀਤਾ ਕਿ ਉਹ ਇੱਕ ਮਹੱਤਵਪੂਰਣ ਵਿਅਕਤੀ ਸੀ। ਚਾਰ ਸੌ ਦੇ ਨੇੜੇ ਲੋਕ ਉਸ ਨਾਲ ਜੁੜੇ। ਫ਼ੇਰ ਜਦੋਂ ਉਹ ਮਾਰਿਆ ਗਿਆ, ਉਸ ਦੇ ਸਾਰੇ ਚੇਲੇ ਖਿੱਲਰ ਗਏ ਅਤੇ ਇਸ ਸਾਰੇ ਕਾਸੇ ਦਾ ਅੰਤ ਹੋ ਗਿਆ।ഈ നാളുകൾക്കു മുമ്പെ തദാസ് എന്നവൻ എഴുന്നേറ്റു താൻ മഹാൻ എന്നു നടിച്ചു; ഏകദേശം നാനൂറു പുരുഷന്മാർ അവനോടു ചേന്നുകൂടി; എങ്കിലും അവൻ നശിക്കയും അവനെ അനുസരിച്ചവർ എല്ലാവരും ചിന്നി ഒന്നുമില്ലാതാകയും ചെയ്തു.

37 ਬਾਅਦ ਵਿੱਚ, ਮਰਦੁਮਸ਼ੁਮਾਰੀ ਦੇ ਸਮੇਂ ਗਲੀਲੀ ਤੋਂ ਯਹੂਦਾ ਆਇਆ ਅਤੇ ਉਸ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੇ ਪਿੱਛੇ ਲਾ ਲਿਆ। ਉਹ ਵੀ ਮਾਰਿਆ ਗਿਆ ਅਤੇ ਜਿੰਨੇ ਉਸ ਨੂੰ ਮੰਨਦੇ ਸਨ ਸਭ ਇੱਧਰ-ਉੱਧਰ ਖਿੱਲਰ ਗਏ।അവന്റെ ശേഷം ഗലീലക്കാരനായ യൂദാ ചാർത്തലിന്റെ കാലത്തു എഴുന്നേറ്റു ജനത്തെ തന്റെ പക്ഷം ചേരുവാൻ വശീകരിച്ചു; അവനും നശിച്ചു, അവനെ അനുസരിച്ചവർ ഒക്കെയും ചിതറിപ്പോയി.

38 ਇਸੇ ਲਈ ਹੁਣ ਮੈਂ ਤੁਹਾਨੂੰ ਆਖਦਾ ਹਾਂ; ਇਨ੍ਹਾਂ ਲੋਕਾਂ ਬਾਰੇ ਤੰਗ ਨਾ ਹੋਵੋ। ਇਨ੍ਹਾਂ ਨੂੰ ਜਾਣ ਦਿਉ। ਜੇਕਰ ਇਨ੍ਹਾਂ ਦੀਆਂ ਵਿਉਂਤਾਂ ਅਤੇ ਅਮਲ ਲੋਕਾਂ ਵੱਲੋਂ ਹਨ, ਤਾਂ ਇਹ ਅਸਫ਼ਲ ਹੋ ਜਾਣਗੀਆਂ।ആകയാൽ ഈ മനുഷ്യരെ വിട്ടു ഒഴിഞ്ഞുകൊൾവിൻ എന്നു ഞാൻ നിങ്ങളോടു പറയുന്നു; ഈ ആലോചനയോ പ്രവൃത്തിയോ മാനുഷം എന്നു വരികിൽ അതു നശിച്ചുപോകും;

39 ਪਰ ਜੇਕਰ ਇਹ ਪਰਮੇਸ਼ੁਰ ਵੱਲੋਂ ਹਨ, ਫ਼ੇਰ ਤੁਸੀਂ ਇਸ ਨੂੰ ਕਿਸੇ ਤਰ੍ਹਾਂ ਵੀ ਨਹੀਂ ਰੋਕ ਸੱਕਦੇ। ਸ਼ਾਇਦ ਤੁਸੀਂ ਅੰਤ ਵਿੱਚ ਖੁਦ ਪਰਮੇਸ਼ੁਰ ਦੇ ਖਿਲਾਫ਼ ਲੜ ਪਵੋਂ।” ਯਹੂਦੀ ਆਗੂਆਂ ਨੇ ਉਸਦੀ ਗੱਲ ਮੰਨ ਲਈ।ദൈവികം എങ്കിലോ നിങ്ങൾക്കു അതു നശിപ്പിപ്പാൻ കഴികയില്ല; നിങ്ങൾ ദൈവത്തോടു പോരാടുന്നു എന്നു വരരുതല്ലോ എന്നു പറഞ്ഞു.

40 ਫ਼ਿਰ ਉਨ੍ਹਾਂ ਰਸੂਲਾਂ ਨੂੰ ਅੰਦਰ ਸੱਦਿਆ ਤਾਂ ਮਾਰ ਕੁੱਟਕੇ ਉਨ੍ਹਾਂ ਨੂੰ ਤਗੀਦ ਕੀਤੀ ਜੋ ਯਿਸੂ ਦੇ ਨਾਮ ਦੀ ਚਰਚਾ ਨਾ ਕਰਨ। ਇਹ ਆਖਕੇ ਉਨ੍ਹਾਂ ਰਸੂਲਾਂ ਨੂੰ ਭੇਜ ਦਿੱਤਾ।അവർ അവനെ അനുസരിച്ചു: അപ്പൊസ്തലന്മാരെ വരുത്തി അടിപ്പിച്ചു, ഇനി യേശുവിന്റെ നാമത്തിൽ സംസാരിക്കരുതു എന്നു കല്പിച്ചു അവരെ വിട്ടയച്ചു.

41 ਰਸੂਲ ਸਭਾ ਤੋਂ ਵਿਦਾ ਹੋ ਗਏ। ਉਹ ਖੁਸ਼ ਸਨ ਕਿਉਂਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਯਿਸੂ ਦੇ ਨਾਂ ਵਾਸਤੇ ਕਸ਼ਟ ਝੱਲਣ ਯੋਗ ਸਮਝਿਆ।തിരുനാമത്തിന്നു വേണ്ടി അപമാനം സഹിപ്പാൻ യോഗ്യരായി എണ്ണപ്പെടുകയാൽ അവർ സന്തോഷിച്ചുകൊണ്ടു ന്യായാധിപസംഘത്തിന്റെ മുമ്പിൽ നിന്നു പുറപ്പെട്ടുപോയി.

42 ਰਸੂਲਾਂ ਨੇ ਲੋਕਾਂ ਨੂੰ ਉਪਦੇਸ਼ ਦੇਣੇ ਬੰਦ ਨਾ ਕੀਤੇ। ਉਹ ਲੋਕਾਂ ਨੂੰ ਇਸ ਖੁਸ਼ਖਬਰੀ ਦਾ, ਕਿ ਯਿਸੂ ਹੀ ਮਸੀਹ ਹੈ, ਪ੍ਰਚਾਰ ਕਰਦੇ ਰਹੇ। ਉਨ੍ਹਾਂ ਨੇ ਇਹ ਹਰ ਰੋਜ਼ ਮੰਦਰ ਦੇ ਵਿਹੜੇ ਵਿੱਚ ਅਤੇ ਲੋਕਾਂ ਦੇ ਘਰਾਂ ਵਿੱਚ ਕੀਤਾ।പിന്നെ അവർ ദിനംപ്രതി ദൈവാലയത്തിലും വീടുതോറും വിടാതെ ഉപദേശിക്കയും യേശുവിനെ ക്രിസ്തു എന്നു സുവിശേഷിക്കയും ചെയ്തുകൊണ്ടിരുന്നു.

Malayalam Bible