Judges 21 - PUNJABI (Malayalam)
1 ਬਿਨਯਾਮੀਨ ਦੇ ਆਦਮੀਆਂ ਲਈ ਪਤਨੀਆਂ ਮਿਸਫ਼ਾਹ ਵਿਖੇ ਸਰਾਏਲ ਦੇ ਲੋਕਾਂ ਨੇ ਇੱਕ ਇਕਰਾਰ ਕੀਤਾ। ਉਨ੍ਹਾਂ ਦਾ ਇਕਰਾਰ ਇਹ ਸੀ: “ਸਾਡੇ ਵਿੱਚੋਂ ਕੋਈ ਵੀ ਬੰਦਾ ਆਪਣੀ ਧੀ ਦਾ ਰਿਸ਼ਤਾ ਬਿਨਯਾਮੀਨ ਦੇ ਪਰਿਵਾਰ-ਸਮੂਹ ਨਾਲ ਨਹੀਂ ਕਰੇਗਾ।”എന്നാൽ നമ്മിൽ ആരും തന്റെ മകളെ ഒരു ബെന്യാമീന്യന്നു ഭാര്യയായി കൊടുക്കരുതു എന്നു യിസ്രായേല്യർ മിസ്പയിൽവെച്ചു ശപഥം ചെയ്തിരുന്നു.
2 ਇਸਰਾਏਲ ਦੇ ਲੋਕ ਬੈਤੇਲ ਸ਼ਹਿਰ ਵਿੱਚ ਗਏ। ਉੱਥੇ ਉਹ ਸ਼ਾਮ ਤੱਕ ਪਰਮੇਸ਼ੁਰ ਦੇ ਅੱਗੇ ਬੈਠ ਰਹੇ। ਉਨ੍ਹਾਂ ਨੇ ਉੱਚੀਆਂ ਆਵਾਜ਼ਾਂ ਵਿੱਚ ਪੁਕਾਰ ਕੀਤੀ ਅਤੇ ਜ਼ਾਰੋ-ਜ਼ਾਰ ਰੋਏ।ആകയാൽ ജനം ബേഥേലിൽ ചെന്നു അവിടെ ദൈവസന്നിധിയിൽ സന്ധ്യവരെ ഇരുന്നു ഉച്ചത്തിൽ മഹാവിലാപം കഴിച്ചു:
3 ਉਨ੍ਹਾਂ ਨੇ ਪਰਮੇਸ਼ੁਰ ਨੂੰ ਆਖਿਆ, “ਯਹੋਵਾਹ ਤੂੰ ਇਸਰਾਏਲ ਦਾ ਪਰਮੇਸ਼ੁਰ ਹੈਂ। ਸਾਡੇ ਨਾਲ ਇਹ ਭਿਆਨਕ ਘਟਨਾ ਕਿਉਂ ਵਾਪਰੀ? ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਅੱਡ ਕਿਉਂ ਹੋਵੇ?” യിസ്രായേലിന്റെ ദൈവമായ യഹോവേ, ഇന്നു യിസ്രായേലിൽ ഒരുഗോത്രം ഇല്ലാതെപോകുവാൻ തക്കവണ്ണം യിസ്രായേലിൽ ഇങ്ങനെ സംഭവിച്ചുവല്ലോ എന്നു പറഞ്ഞു.
4 ਦੂਸਰੇ ਦਿਨ ਸੁਵਖਤੇ ਹੀ, ਇਸਰਾਏਲ ਦੇ ਲੋਕਾਂ ਨੇ ਇੱਕ ਜਗਵੇਦੀ ਉਸਾਰੀ। ਉਨ੍ਹਾਂ ਨੇ ਉਸ ਜਗਵੇਦੀ ਉੱਤੇ ਪਰਮੇਸ਼ੁਰ ਅੱਗੇ ਹੋਮ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਚੜ੍ਹਾਈਆਂ।പിറ്റെന്നാൾ ജനം അതികാലത്തു എഴുന്നേറ്റു അവിടെ ഒരു യാഗപീഠം പണിതു ഹോമയാഗങ്ങളും സമാധാനയാഗങ്ങളും അർപ്പിച്ചു.
5 ਫ਼ੇਰ ਇਸਰਾਏਲ ਦੇ ਲੋਕਾਂ ਨੇ ਆਖਿਆ, “ਕੀ ਇਸਰਾਏਲ ਦਾ ਕੋਈ ਹੋਰ ਵੀ ਪਰਿਵਾਰ-ਸਮੂਹ ਹੈ ਜੋ ਯਹੋਵਾਹ ਦੇ ਸਾਹਮਣੇ ਇੱਕਤਰ ਹੋਣ ਲਈ ਨਹੀਂ ਆਇਆ?” ਉਨ੍ਹਾਂ ਨੇ ਇਹ ਸਵਾਲ ਇਸ ਲਈ ਪੁੱਛਿਆ ਕਿਉਂਕਿ ਉਨ੍ਹਾਂ ਨੇ ਇੱਕ ਬੜਾ ਗੰਭੀਰ ਇਕਰਾਰ ਕੀਤਾ ਸੀ। ਕਿ ਜਿਹੜਾ ਵੀ ਕੋਈ ਹੋਰਨਾ ਪਰਿਵਾਰ-ਸਮੂਹਾਂ ਦਾ ਸੰਗ ਮਿਸਫ਼ਾਹ ਵਿਖੇ ਨਹੀਂ ਆਏਗਾ ਉਸ ਨੂੰ ਮਾਰ ਦਿੱਤਾ ਜਾਵੇਗਾ।പിന്നെ യിസ്രായേൽമക്കൾ: എല്ലായിസ്രായേൽഗോത്രങ്ങളിലും യഹോവയുടെ അടുക്കൽ സഭെക്കു വരാതെ ആരെങ്കിലും ഉണ്ടോ എന്നു ചോദിച്ചു. മിസ്പയിൽ യഹോവയുടെ അടുക്കൽ വരാത്തവൻ മരണശിക്ഷ അനുഭവിക്കേണം എന്നു അവർ ഒരു ഉഗ്രശപഥം ചെയ്തിരുന്നു.
6 ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ, ਆਪਣੇ ਰਿਸ਼ਤੇਦਾਰਾਂ ਲਈ ਅਫ਼ਸੋਸ ਮਨਾਇਆ। ਅਤੇ ਆਖਿਆ, “ਅੱਜ ਇਸਰਾਏਲ ਤੋਂ ਇੱਕ ਪਰਿਵਾਰ-ਸਮੂਹ ਵੱਖ ਹੋ ਗਿਆ ਹੈ।എന്നാൽ യിസ്രായേൽമക്കൾ തങ്ങളുടെ സഹോദരന്മാരായ ബെന്യാമീന്യരെക്കുറിച്ചു അനുതപിച്ചു: ഇന്നു യിസ്രായേലിൽനിന്നു ഒരു ഗോത്രം അറ്റുപോയിരിക്കുന്നു.
7 ਅਸੀਂ ਯਹੋਵਾਹ ਅੱਗੇ ਇਕਰਾਰ ਕੀਤਾ ਹੈ। ਅਸੀਂ ਇਕਰਾਰ ਕਰਦੇ ਹਾਂ ਕਿ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਵਿਆਹ ਨਹੀਂ ਕਰਨ ਦਿਆਂਗੇ। ਅਸੀਂ ਇਸ ਗੱਲ ਦਾ ਪੱਕ ਕਿਵੇਂ ਕਰਾਂਗੇ ਕਿ ਬਿਨਯਾਮੀਨ ਦੇ ਆਦਮੀਆਂ ਨੂੰ ਪਤਨੀਆਂ ਮਿਲਣ?”ശേഷിച്ചിരിക്കുന്നവർക്കു നമ്മുടെ പുത്രിമാരെ ഭാര്യമാരായി കൊടുക്കരുതു എന്നു നാം യഹോവയുടെ നാമത്തിൽ സത്യംചെയ്തിരിക്കകൊണ്ടു അവർക്കു ഭാര്യമാരെ കിട്ടുവാൻ നാം എന്തു ചെയ്യേണ്ടു എന്നു പറഞ്ഞു.
8 ਤਾਂ ਇਸਰਾਏਲ ਦੇ ਲੋਕਾਂ ਨੇ ਪੁੱਛਿਆ, “ਇਸਰਾਏਲ ਦੇ ਪਰਿਵਾਰ-ਸਮੂਹਾਂ ਵਿੱਚੋਂ ਕਿਹੜਾ ਪਰਿਵਾਰ ਇੱਥੇ ਮਿਸਫ਼ਾਹ ਵਿਖੇ ਨਹੀਂ ਆਇਆ? ਅਸੀਂ ਸਾਰੇ ਹੀ ਯਹੋਵਾਹ ਅੱਗੇ ਇਕੱਠੇ ਹੋਕੇ ਆਏ ਹਾਂ। ਅਵੱਸ਼ ਹੀ ਇੱਕ ਪਰਿਵਾਰ ਇੱਥੇ ਨਹੀਂ ਸੀ!” ਫ਼ੇਰ ਉਨ੍ਹਾਂ ਨੂੰ ਪਤਾ ਚੱਲਿਆ ਕਿ ਯਾਬੇਸ਼ ਗਿਲਆਦ ਦੇ ਸ਼ਹਿਰ ਤੋਂ ਕੋਈ ਵੀ ਇਸਰਾਏਲ ਦੇ ਹੋਰਨਾਂ ਲੋਕਾਂ ਦੇ ਇਕੱਠ ਵਿੱਚ ਆਕੇ ਨਹੀਂ ਰਲਿਆ ਸੀ। യിസ്രായേൽഗോത്രങ്ങളിൽനിന്നു മിസ്പയിൽ യഹോവയുടെ അടുക്കൽ വരാതെ ആരെങ്കിലും ഉണ്ടോ എന്നു അവർ അന്വേഷിച്ചപ്പോൾ ഗിലെയാദിലെ യാബേശിൽ നിന്നു ആരും പാളയത്തിൽ സഭെക്കു വന്നിട്ടില്ല എന്നു കണ്ടു.
9 ਇਸਰਾਏਲ ਦੇ ਲੋਕਾਂ ਨੇ ਗਿਣਤੀ ਕੀਤੀ ਕਿ ਕਿਹੜਾ ਉੱਥੇ ਸੀ ਅਤੇ ਕਿਹੜਾ ਨਹੀਂ ਸੀ। ਉਨ੍ਹਾਂ ਨੂੰ ਪਤਾ ਚੱਲਿਆ ਕਿ ਯਾਬੇਸ਼ ਗਿਲਆਦ ਦਾ ਉੱਥੇ ਕੋਈ ਵੀ ਬੰਦਾ ਨਹੀਂ ਸੀ।ജനത്തെ എണ്ണിനോക്കിയാറെ ഗിലെയാദിലെ യാബേശ് നിവാസികളിൽ ആരും അവിടെ ഇല്ല എന്നു കണ്ടു.
10 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਾਬੇਸ਼ ਗਿਲਆਦ ਸ਼ਹਿਰ ਵੱਲ 12,000 ਸਿਪਾਹੀ ਭੇਜੇ। ਉਨ੍ਹਾਂ ਨੇ ਉਨ੍ਹਾਂ ਸਿਪਾਹੀਆਂ ਨੂੰ ਆਖਿਆ, “ਯਾਬੇਸ਼ ਗਿਲਆਦ ਨੂੰ ਜਾਓ ਅਤੇ ਆਪਣੀਆਂ ਤਲਵਾਰਾਂ ਨਾਲ ਉੱਥੇ ਰਹਿਣ ਵਾਲੇ ਹਰ ਬੰਦੇ ਨੂੰ ਮਾਰ ਦਿਉ, ਔਰਤਾਂ ਅਤੇ ਬੱਚਿਆਂ ਨੂੰ ਵੀ।അപ്പോൾ സഭ പരാക്രമശാലികളായ പന്തീരായിരംപേരെ അവിടേക്കു അയച്ചു അവരോടു കല്പിച്ചതു: നിങ്ങൾ ചെന്നു ഗിലെയാദിലെ യാബേശ് നിവാസികളെ സ്ത്രീകളും പൈതങ്ങളും ഉൾപടെ വാളിന്റെ വായ്ത്തലയാൽ കൊല്ലുവിൻ.
11 ਤੁਹਾਨੂੰ ਇਹ ਅਵੱਸ਼ ਕਰਨਾ ਚਾਹੀਦਾ ਹੈ! ਤੁਹਾਨੂੰ ਯਾਬੇਸ਼ ਗਿਲਆਦ ਦੇ ਹਰ ਆਦਮੀ ਨੂੰ ਮਾਰ ਦੇਣਾ ਚਾਹੀਦਾ ਹੈ। ਹਰ ਉਸ ਔਰਤ ਨੂੰ ਮਾਰ ਦੇਣਾ ਚਾਹੀਦਾ ਹੈ ਜਿਸਨੇ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਰੱਖੇ ਹੋਣ। ਪਰ ਕਿਸੇ ਉਸ ਔਰਤ ਨੂੰ ਨਾ ਮਾਰਨਾ ਜਿਸਨੇ ਕਦੇ ਵੀ ਕਿਸੇ ਆਦਮੀ ਨਾਲ ਜਿਨਸੀ ਸੰਬੰਧ ਨਾ ਰੱਖੇ ਹੋਣ।” ਇਸ ਲਈ ਸਿਪਾਹੀਆਂ ਨੇ ਇਵੇਂ ਹੀ ਕੀਤਾ।അതിൽ നിങ്ങൾ പ്രവർത്തിക്കേണ്ടതു ഇവ്വണ്ണം: സകലപുരുഷന്മാരെയും പുരുഷനോടുകൂടെ ശയിച്ച സകലസ്ത്രീകളെയും നിങ്ങൾ നിർമ്മൂലമാക്കേണം.
12 ਉਨ੍ਹਾਂ 12,000 ਸਿਪਾਹੀਆਂ ਨੂੰ ਯਾਬੇਸ਼ ਗਿਲਆਦ ਨੂੰ ਸ਼ਹਿਰ ਵਿੱਚ 400 ਮੁਟਿਆਰਾਂ ਅਜਿਹੀਆਂ ਮਿਲੀਆਂ ਜਿਨ੍ਹਾਂ ਨੇ ਕਦੇ ਵੀ ਕਿਸੇ ਆਦਮੀ ਨਾਲ ਸੰਭੋਗ ਨਹੀਂ ਸੀ ਕੀਤਾ। ਸਿਪਾਹੀਆਂ ਨੇ ਇਨ੍ਹਾਂ ਔਰਤਾਂ ਨੂੰ ਸ਼ੀਲੋਹ ਦੇ ਡੇਰੇ ਵਿਖੇ ਲਿਆਂਦਾ। ਸ਼ੀਲੋਹ ਕਨਾਨ ਦੀ ਧਰਤੀ ਉੱਤੇ ਹੈ।അങ്ങനെ ചെയ്തതിൽ ഗിലെയാദിലെ യാബേശ് നിവാസികളുടെ ഇടയിൽ പുരുഷനുമായി ശയിച്ചു പുരുഷസംസർഗ്ഗം ചെയ്തിട്ടില്ലാത്ത നാനൂറു കന്യകമാരെ കണ്ടെത്തി അവരെ കനാൻ ദേശത്തിലെ ശീലോവിൽ പാളയത്തിലേക്കു കൊണ്ടുവന്നു.
13 ਫ਼ੇਰ ਇਸਰਾਏਲ ਦੇ ਲੋਕਾਂ ਨੇ ਬਿਨਯਾਮੀਨ ਦੇ ਲੋਕਾਂ ਨੂੰ ਇੱਕ ਸੁਨੇਹਾ ਘਲਿਆ। ਉੱਨ੍ਹਾਂ ਨੇ ਬਿਨਯਾਮੀਨ ਦੇ ਬੰਦਿਆਂ ਨਾਲ ਅਮਨ ਦੀ ਪੇਸ਼ਕਸ਼ ਕੀਤੀ। ਬਿਨਯਾਮੀਨ ਦੇ ਆਦਮੀ ਰਿੰਮੋਨ ਦੀ ਚੱਟਾਨ ਦੇ ਸਥਾਨ ਉੱਤੇ ਸਨ। സർവ്വസഭയും രിമ്മോൻ പാറയിലെ ബെന്യാമീന്യരോടു സംസാരിച്ചു സമാധാനം അറിയിപ്പാൻ ആളയച്ചു.
14 ਇਸ ਲਈ ਬਿਨਯਾਮੀਨ ਦੇ ਆਦਮੀ ਇਸਰਾਏਲ ਵਾਪਸ ਆ ਗਏ। ਇਸਰਾਏਲ ਦੇ ਲੋਕਾਂ ਨੇ ਉਨ੍ਹਾਂ ਨੂੰ ਯਾਬੇਸ਼ ਗਿਲਆਦ ਦੀਆਂ ਉਹ ਔਰਤਾਂ ਦੇ ਦਿੱਤੀਆਂ ਜਿਨ੍ਹਾਂ ਨੂੰ ਉਨ੍ਹਾਂ ਨੇ ਮਾਰਿਆ ਨਹੀਂ ਸੀ। ਪਰ ਬਿਨਯਾਮੀਨ ਦੇ ਸਾਰੇ ਆਦਮੀਆਂ ਲਈ ਇਹ ਔਰਤਾਂ ਕਾਫ਼ੀ ਨਹੀਂ ਸਨ।അപ്പോൾ ബെന്യാമീന്യർ മടങ്ങിവന്നു; ഗിലെയാദിലെ യാബേശിലുള്ള സ്ത്രീകളിൽവെച്ചു അവർ ജീവനോടെ രക്ഷിച്ചിരുന്നവരെ അവർക്കു കൊടുത്തു;
15 ਇਸਰਾਏਲ ਦੇ ਲੋਕਾਂ ਨੂੰ ਬਿਨਯਾਮੀਨ ਦੇ ਲੋਕਾਂ ਉੱਤੇ ਅਫ਼ਸੋਸ ਹੋਇਆ। ਕਿਉਂਕਿ ਯਹੋਵਾਹ ਨੇ ਇਸਰਾਏਲ ਦੇ ਪਰਿਵਾਰ-ਸਮੂਹਾਂ ਦਰਮਿਆਨ ਵਿਥ ਬਣਾ ਦਿੱਤੀ ਸੀ।അവർക്കു അവരെക്കൊണ്ടു തികെഞ്ഞില്ല. യഹോവ യിസ്രായേൽഗോത്രങ്ങളിൽ ഒരു ഛേദം വരുത്തിയിരിക്കകൊണ്ടു ജനം ബെന്യാമീന്യരെക്കുറിച്ചു ദുഃഖിച്ചു.
16 ਇਸਰਾਏਲ ਦੇ ਬਜ਼ੁਰਗਾਂ ਨੇ ਆਖਿਆ, “ਬਿਨਯਾਮੀਨ ਦੇ ਪਰਿਵਾਰ-ਸਮੂਹ ਦੀਆਂ ਔਰਤਾਂ ਮਾਰੀਆਂ ਜਾ ਚੁੱਕੀਆਂ ਹਨ। ਅਸੀਂ ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਲਈ, ਜਿਹੜੇ ਹਾਲੇ ਜਿਉਂਦੇ ਹਨ, ਔਰਤਾਂ ਕਿੱਥੋਂ ਲਿਆ ਸੱਕਦੇ ਹਾਂ?ശേഷിച്ചവർക്കു സ്ത്രീകളെ കിട്ടേണ്ടതിന്നു നാം എന്തു ചെയ്യേണ്ടു? ബെന്യാമീൻ ഗോത്രത്തിൽനിന്നു സ്ത്രീകൾ അറ്റുപോയിരിക്കുന്നുവല്ലോ എന്നു സഭയിലെ മൂപ്പന്മാർ പറഞ്ഞു.
17 ਬਿਨਯਾਮੀਨ ਦੇ ਉਨ੍ਹਾਂ ਆਦਮੀਆਂ ਨੂੰ ਜਿਹੜੇ ਹਾਲੇ ਜਿਉਂਦੇ ਹਨ, ਆਪਣੇ ਪਰਿਵਾਰਾਂ ਦੀ ਲੀਹ ਤੋਂਰਨ ਲਈ ਬੱਚਿਆਂ ਦੀ ਲੋੜ ਹੈ। ਅਜਿਹਾ ਅਵੱਸ਼ ਹੋਣਾ ਚਾਹੀਦਾ ਹੈ ਤਾਂ ਜੋ ਇਸਰਾਏਲ ਦਾ ਇੱਕ ਪਰਿਵਾਰ-ਸਮੂਹ ਮਰੇ ਨਾ!യിസ്രായേലിൽനിന്നു ഒരു ഗോത്രം നശിച്ചു പോകാതിരിക്കേണ്ടതിന്നു ബെന്യാമീന്യരിൽ രക്ഷപ്പെട്ടവർക്കു അവരുടെ അവകാശം നിൽക്കേണം.
18 ਪਰ ਅਸੀਂ ਆਪਣੀਆਂ ਧੀਆਂ ਨੂੰ ਬਿਨਯਾਮੀਨ ਦੇ ਆਦਮੀਆਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਨਹੀਂ ਦੇ ਸੱਕਦੇ। ਅਸੀਂ ਇਸ ਗੱਲ ਦਾ ਇਕਰਾਰ ਕੀਤਾ ਹੈ ਉਸ ਬੰਦੇ ਦਾ ਬੁਰਾ ਹੋਵੇਗਾ ਜਿਹੜਾ ਕਿਸੇ ਬਿਨਯਾਮੀਨ ਦੇ ਆਦਮੀ ਨੂੰ ਪਤਨੀ ਦੇਵੇਗਾ। എങ്കിലും നമുക്കു നമ്മുടെ പുത്രിമാരെ അവർക്കു ഭാര്യമാരായി കൊടുത്തുകൂടാ; ബെന്യാമീന്യർക്കു സ്ത്രീയെ കൊടുക്കുന്നവൻ ശപിക്കപ്പെട്ടവൻ എന്നു യിസ്രായേൽമക്കൾ ശപഥം ചെയ്തിരിക്കുന്നുവല്ലോ എന്നും അവർ പറഞ്ഞു.
19 ਸਾਨੂੰ ਇੱਕ ਵਿੱਚਾਰ ਸੁਝਿਆ ਹੈ! ਸ਼ੀਲੋਹ ਦੇ ਸ਼ਹਿਰ ਵਿਖੇ ਇਹ ਸਮਾਂ ਯਹੋਵਾਹ ਦੇ ਪਰਬ ਦਾ ਹੈ। ਇਹ ਪਰਬ ਉੱਥੇ ਹਰ ਸਾਲ ਮਨਾਇਆ ਜਾਂਦਾ ਹੈ।” ਸ਼ੀਲੋਹ ਦਾ ਸ਼ਹਿਰ ਬੈਤੇਲ ਸ਼ਹਿਰ ਦੇ ਉੱਤਰ ਵੱਲ ਹੈ, ਅਤੇ ਉਸ ਸੜਕ ਦੇ ਪੂਰਬ ਵੱਲ ਹੈ ਜਿਹੜੀ ਬੈਤੇਲ ਤੋਂ ਸ਼ਕਮ ਨੂੰ ਅਤੇ ਲਬੋਨਾਹ ਦੇ ਦੱਖਣ ਵੱਲ ਜਾਂਦੀ ਹੈ।അപ്പോൾ അവർ: ബേഥേലിന്നു വടക്കും ബേഥേലിൽനിന്നു ശെഖേമിലേക്കു പോകുന്ന പെരുവഴിക്കു കിഴക്കും ലെബോനെക്കു തെക്കും ശീലോവിൽ ആണ്ടുതോറും യഹോവയുടെ ഉത്സവം ഉണ്ടല്ലോ എന്നു പറഞ്ഞു.
20 ਇਸ ਲਈ ਬਜ਼ੁਰਗਾਂ ਨੇ ਬਿਨਯਾਮੀਨ ਦੇ ਆਦਮੀਆਂ ਨੂੰ ਆਪਣੇ ਵਿੱਚਾਰ ਬਾਰੇ ਦੱਸਿਆ। ਉੱਨ੍ਹਾਂ ਨੇ ਆਖਿਆ, “ਜਾਓ ਅਤੇ ਅੰਗੂਰਾਂ ਦੇ ਬਾਗ ਵਿੱਚ ਜਾਕੇ ਛੁਪ ਜਾਵੋ।ആകയാൽ അവർ ബെന്യാമീന്യരോടു: നിങ്ങൾ ചെന്നു മുന്തിരിത്തോട്ടങ്ങളിൽ പതിയിരിപ്പിൻ.
21 ਉਸ ਸਮੇਂ ਦਾ ਧਿਆਨ ਰੱਖੋ ਜਦੋਂ ਉਤਸਵ ਵੇਲੇ ਮੁਟਿਆਰਾਂ ਨਾਚ ਵਿੱਚ ਹਿੱਸਾ ਲੈਣ ਲਈ ਸ਼ੀਲੋਹ ਤੋਂ ਬਾਹਰ ਆਉਂਦੀਆਂ ਹਨ। ਫ਼ੇਰ ਅੰਗੂਰਾਂ ਦੇ ਬਾਗਾਂ ਵਿੱਚੋਂ, ਜਿੱਥੇ ਤੁਸੀਂ ਛੁੱਪੇ ਹੋਏ ਹੋ, ਬਾਹਰ ਭੱਜ ਆਓ। ਤੁਹਾਡੇ ਵਿੱਚੋਂ ਹਰੇਕ ਜਣੇ ਨੂੰ ਸ਼ੀਲੋਹ ਦੇ ਸ਼ਹਿਰ ਦੀ ਇੱਕ ਮੁਟਿਆਰ ਫ਼ੜ ਲੈਣੀ ਚਾਹੀਦੀ ਹੈ। ਉਨ੍ਹਾਂ ਮੁਟਿਆਰਾਂ ਨੂੰ ਬਿਨਯਾਮੀਨ ਦੀ ਧਰਤੀ ਉੱਤੇ ਲੈ ਜਾਇਓ ਅਤੇ ਉਨ੍ਹਾਂ ਨਾਲ ਵਿਆਹ ਕਰ ਲਿਉ।ശീലോവിലെ കന്യകമാർ നിരനിരയായി നൃത്തംചെയ്വാൻ പുറപ്പെട്ടു വരുന്നതു നിങ്ങൾ കാണുമ്പോൾ മുന്തിരിത്തോട്ടങ്ങളിൽനിന്നു പുറപ്പെട്ടു ഓരോരുത്തൻ ശീലോവിലെ കന്യകമാരിൽനിന്നു ഭാര്യയെ പിടിച്ചു ബെന്യാമീൻ ദേശത്തേക്കു പൊയ്ക്കൊൾവിൻ എന്നു കല്പിച്ചു.
22 ਉਨ੍ਹਾਂ ਮੁਟਿਆਰਾਂ ਦੇ ਪਿਤਾ ਜਾਂ ਭਰਾ ਸਾਡੇ ਕੋਲ ਸ਼ਿਕਾਇਤ ਲੈ ਕੇ ਆਉਣਗੇ। ਪਰ ਅਸੀਂ ਆਖਾਂਗੇ, ‘ਬਿਨਯਾਮੀਨ ਦੇ ਆਦਮੀਆਂ ਉੱਤੇ ਮਿਹਰਬਾਨੀ ਕਰੋ। ਉਨ੍ਹਾਂ ਨੂੰ ਉਨ੍ਹਾਂ ਮੁਟਿਆਰਾਂ ਨਾਲ ਸ਼ਾਦੀ ਕਰ ਲੈਣ ਦਿਉ। ਉਨ੍ਹਾਂ ਨੇ ਤੁਹਾਡੀਆਂ ਔਰਤਾਂ ਉੱਠਾ ਲਈਆਂ ਹਨ ਪਰ ਉਨ੍ਹਾਂ ਨੇ ਤੁਹਾਡੇ ਨਾਲ ਲੜਾਈ ਤਾਂ ਨਹੀਂ ਕੀਤੀ। ਉਨ੍ਹਾਂ ਨੇ ਔਰਤਾਂ ਇਸ ਲਈ ਉੱਠਾ ਲਈਆਂ ਹਨ ਤਾਂ ਜੋ ਤੁਹਾਡਾ ਪਰਮੇਸ਼ੁਰ ਨਾਲ ਕੀਤਾ ਇਕਰਾਰ ਨਾ ਟੁੱਟੇ। ਤੁਸੀਂ ਇਕਰਾਰ ਕੀਤਾ ਸੀ ਕਿ ਤੁਸੀਂ ਉਨ੍ਹਾਂ ਨੂੰ ਸ਼ਾਦੀ ਕਰਨ ਲਈ ਔਰਤਾਂ ਨਹੀਂ ਦੇਵੋਂਗੇ-ਤੁਸੀਂ ਬਿਨਯਾਮੀਨ ਦੇ ਆਦਮੀਆਂ ਨੂੰ ਔਰਤਾਂ ਦਿੱਤੀਆਂ ਨਹੀਂ ਹਨ, ਉਨ੍ਹਾਂ ਨੇ ਤੁਹਾਡੇ ਕੋਲੋਂ ਔਰਤਾਂ ਖੋਹੀਆਂ ਹਨ! ਇਸ ਲਈ ਤੁਹਾਡਾ ਇਕਰਾਰ ਨਹੀਂ ਟੁੱਟਿਆ।’”അവരുടെ അപ്പന്മാരോ ആങ്ങളമാരോ ഞങ്ങളുടെ അടുക്കൽ വന്നു സങ്കടം പറഞ്ഞാൽ ഞങ്ങൾ അവരോടു: അവരെ ഞങ്ങൾക്കു ദാനം ചെയ്വിൻ; നാം പടയിൽ അവർക്കെല്ലാവർക്കും ഭാര്യമാരെ പിടിച്ചു കൊണ്ടുവന്നില്ല; നിങ്ങൾ കുറ്റക്കാരാകുവാൻ നിങ്ങൾ ഇക്കാലത്തു അവർക്കു കൊടുത്തിട്ടും ഇല്ലല്ലോ എന്നു പറഞ്ഞു കൊള്ളാം.
23 ਇਸ ਲਈ ਇਹੀ ਗੱਲ ਸੀ ਜਿਹੜੀ ਬਿਨਯਾਮੀਨ ਨੇ ਪਰਿਵਾਰ-ਸਮੂਹ ਨੇ ਕੀਤੀ। ਜਦੋਂ ਮੁਟਿਆਰਾਂ ਨੱਚ ਰਹੀਆਂ ਸਨ ਹਰੇਕ ਆਦਮੀ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ। ਉਹ ਉਨ੍ਹਾਂ ਮੁਟਿਆਰਾਂ ਨੂੰ ਲੈ ਗਏ ਅਤੇ ਉਨ੍ਹਾਂ ਨਾਲ ਸ਼ਾਦੀ ਕਰ ਲਈ। ਉਹ ਆਪਣੀ ਧਰਤੀ ਨੂੰ ਵਾਪਸ ਚੱਲੇ ਗਏ। ਬਿਨਯਾਮੀਨ ਦੇ ਆਦਮੀਆਂ ਨੇ ਉਸ ਧਰਤੀ ਵਿੱਚ ਆਪਣੇ ਸ਼ਹਿਰ ਮੁੜ ਵਸਾਏ, ਅਤੇ ਸ਼ਹਿਰਾਂ ਵਿੱਚ ਰਹਿਣ ਲੱਗੇ। ബെന്യാമിന്യർ അങ്ങനെ ചെയ്തു; നൃത്തംചെയ്യുന്ന സ്ത്രീകളെ തങ്ങളുടെ എണ്ണത്തിന്നു ഒത്തവണ്ണം പിടിച്ചു, തങ്ങളുടെ അവകാശത്തിലേക്കു മടങ്ങിച്ചെന്നു പട്ടണങ്ങളെ വീണ്ടും പണിതു അവയിൽ പാർത്തു.
24 ਫ਼ੇਰ ਇਸਰਾਏਲ ਦੇ ਲੋਕ ਘਰਾਂ ਨੂੰ, ਆਪਣੀ ਖੁਦ ਦੀ ਧਰਤੀ ਅਤੇ ਆਪਣੇ ਖੁਦ ਦੇ ਪਰਿਵਾਰ-ਸਮੂਹ, ਅਤੇ ਆਪਣੇ ਖੁਦ ਦੇ ਨਿਵਾਸ ਨੂੰ ਵਾਪਸ ਚੱਲੇ ਗਏ।യിസ്രായേൽമക്കളും ആ കാലത്തു അവിടം വിട്ടു ഓരോരുത്തൻ താന്താന്റെ ഗോത്രത്തിലേക്കും വീട്ടിലേക്കും പോയി; അങ്ങനെ അവർ അവിടം വിട്ടു ഓരോരുത്തൻ താന്താന്റെ അവകാശത്തിലേക്കു ചെന്നു.
25 ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦੇ ਲੋਕਾਂ ਦਾ ਕੋਈ ਰਾਜਾ ਨਹੀਂ ਸੀ। ਇਸ ਲਈ ਹਰ ਕੋਈ ਉਹੀ ਕਰਦਾ ਸੀ ਜਿਸ ਨੂੰ ਉਹ ਠੀਕ ਸਮਝਦਾ ਸੀ।ആ കാലത്തു യിസ്രായേലിൽ രാജാവില്ലായിരുന്നു; ഓരോരുത്തൻ തനിക്കു ബോധിച്ചതുപോലെ നടന്നു.
Malayalam Bible