Bible

Psalm 21 - PUNJABI (Malayalam)

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।യഹോവേ, രാജാവു നിന്റെ ബലത്തിൽ സന്തോഷിക്കുന്നു; നിന്റെ രക്ഷയിൽ അവൻ ഏറ്റവും ഉല്ലസിക്കുന്നു.

2 ਤੁਸੀਂ ਰਾਜੇ ਨੂੰ ਮਨ ਇੱਛਿਤ ਵਸਤਾਂ ਦਿੱਤੀਆਂ, ਅਤੇ ਜੋ ਵੀ ਉਸ ਨੇ ਮੰਗਿਆਂ ਤੁਸੀਂ ਉਸ ਨੂੰ ਦਿੱਤਾ।അവന്റെ ഹൃദയത്തിലെ ആഗ്രഹം നീ അവന്നു നല്കി; അവന്റെ അധരങ്ങളുടെ യാചന നിഷേധിച്ചതുമില്ല. സേലാ.

3 ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।നന്മയുടെ അനുഗ്രഹങ്ങളാൽ നീ അവനെ എതിരേറ്റു, തങ്കക്കിരീടത്തെ അവന്റെ തലയിൽ വെക്കുന്നു.

4 ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸ ਨੂੰ ਪ੍ਰਦਾਨ ਕੀਤਾ। ਤੁਸੀਂ ਉਸ ਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ।അവൻ നിന്നോടു ജീവനെ അപേക്ഷിച്ചു; നീ അവന്നു കൊടുത്തു; എന്നെന്നേക്കുമുള്ള ദീർഘായുസ്സിനെ തന്നേ.

5 ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।നിന്റെ രക്ഷയാൽ അവന്റെ മഹത്വം വലിയതു; മാനവും തേജസ്സും നീ അവനെ അണിയിച്ചു.

6 ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।നീ അവനെ എന്നേക്കും അനുഗ്രഹസമൃദ്ധിയാക്കുന്നു; നിന്റെ സന്നിധിയിലെ സന്തോഷംകൊണ്ടു അവനെ ആനന്ദിപ്പിക്കുന്നു.

7 ਰਾਜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ। ਸੱਭ ਤੋਂ ਉੱਚਾ ਰਾਜਾ ਉਸ ਨੂੰ ਨਿਰਾਸ਼ ਨਹੀਂ ਕਰੇਗਾ।രാജാവു യഹോവയിൽ ആശ്രയിക്കുന്നു; അത്യുന്നതന്റെ കാരുണ്യംകൊണ്ടു അവൻ കുലുങ്ങാതിരിക്കും.

8 ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।നിന്റെ കൈ നിന്റെ സകലശത്രുക്കളെയും കണ്ടുപിടിക്കും നിന്റെ വലങ്കൈ നിന്നെ പകെക്കുന്നവരെ പിടിക്കുടും.

9 ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।നിന്റെ പ്രത്യക്ഷതയുടെ കാലത്തു നീ അവരെ തീച്ചൂളയെപ്പോലെയാക്കും; യഹോവ തന്റെ ക്രോധത്തിൽ അവരെ വിഴുങ്ങിക്കളയും; തീ അവരെ ദഹിപ്പിക്കും.

10 ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ।നീ അവരുടെ ഫലത്തെ ഭൂമിയിൽനിന്നും അവരുടെ സന്തതിയെ മനുഷ്യപുത്രന്മാരുടെ ഇടയിൽനിന്നും നശിപ്പിക്കും.

11 ਕਿਉਂ? ਕਿਉਂਕਿ ਯਹੋਵਾਹ, ਉਨ੍ਹਾਂ ਲੋਕਾਂ ਨੇ ਤੁਹਾਡੇ ਖਿਲਾਫ਼ ਦੁਸ਼ਟ ਗੱਲਾਂ ਵਿਉਂਤੀਆਂ ਹਨ। ਉਨ੍ਹਾਂ ਨੇ ਦੁਸ਼ਟ ਗੱਲਾਂ ਕਰਨ ਦੀਆਂ ਵਿਉਂਤਾਂ ਬਣਾਈਆਂ ਪਰ ਉਹ ਸਫ਼ਲਤਾ ਪ੍ਰਾਪਤ ਨਾ ਕਰ ਸੱਕੇ।അവർ നിനക്കു വിരോധമായി ദോഷംവിചാരിച്ചു; തങ്ങളാൽ സാധിക്കാത്ത ഒരു ഉപായം നിരൂപിച്ചു.

12 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਗੁਲਾਮ ਬਣਾਇਆ। ਤੁਸਾਂ ਉਨ੍ਹਾਂ ਨੂੰ ਇੱਕ ਜੁੱਟ ਰੱਸੇ ਵਿੱਚ ਬੰਨ੍ਹ ਦਿੱਤਾ ਤੁਸਾਂ ਉਨ੍ਹਾਂ ਦੇ ਗਲਾਂ ਵਿੱਚ ਰੱਸੇ ਪਾਏ। ਤੁਸੀਂ ਗੁਲਾਮਾਂ ਵਾਂਗ ਉਨ੍ਹਾਂ ਦਾ ਸਿਰ ਝੁਕਾਇਆ।നീ അവരെ പുറം കാട്ടുമാറാക്കും അവരുടെ മുഖത്തിന്നുനേരെ അസ്ത്രം ഞാണിന്മേൽ തൊടുക്കും.

13 ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।യഹോവേ, നിന്റെ ശക്തിയിൽ ഉയർന്നിരിക്കേണമേ; ഞങ്ങൾ പാടി നിന്റെ ബലത്തെ സ്തുതിക്കും.

Malayalam Bible