Acts 21 - PUNJABI (Nepali)
1 ਪੌਲੁਸ ਦਾ ਯਰੂਸ਼ਲਮ ਨੂੰ ਜਾਣਾ ਅਸੀਂ ਉਨ੍ਹਾਂ ਬਜ਼ੁਰਗਾਂ ਨੂੰ ਅਲਵਿਦਾ ਆਖਕੇ ਜਹਾਜ਼ ਵਿੱਚ ਚੱਲੇ ਗਏ। ਅਸੀਂ ਸਿੱਧਾ ਕੋਸ ਟਾਪੂ ਵੱਲ ਆਏ। ਅਗਲੇ ਦਿਨ ਅਸੀਂ ਰੋਦੁਸ ਟਾਪੂ ਵੱਲ ਗਏ ਅਤੇ ਰੋਦੁਸ ਤੋਂ ਪਾਤਰਾ ਵੱਲ ਨੂੰ।हामीले अग्रजहरूबाट बिदा लिए पछि जहाज चल्न शुरू भयो। हामी समुद्र यात्रा गरेर सोझै कस टापू गयौं। अर्को दिन रोडसको टापूमा आयौ। त्यहाँदेखि पटारा पुग्यौं।
2 ਪਾਤ੍ਰਾ ਵਿੱਚ ਸਾਨੂੰ ਇੱਕ ਜਹਾਜ਼ ਮਿਲਿਆ ਜੋ ਫ਼ੈਨੀਕੇ ਵੱਲ ਦੇ ਇਲਾਕੇ ਨੂੰ ਜਾ ਰਿਹਾ ਸੀ, ਅਸੀਂ ਉਸ ਜਹਾਜ਼ ਤੇ ਸਵਾਰ ਹੋਏ ਅਤੇ ਸਫ਼ਰ ਲਈ ਤੁਰ ਪਏ।पटारामा हामीले एक जहाजमा समुद्र यात्रा गरेर गयौं।
3 ਅਸੀਂ ਕੁਪਰੁਸ ਟਾਪੂ ਕੋਲ ਪਹੁੰਚੇ। ਇਹ ਸਾਨੂੰ ਉੱਤਰੀ ਦਿਸ਼ਾ ਵੱਲ ਵਿਖਾਈ ਦੇ ਰਿਹਾ ਸੀ, ਪਰ ਅਸੀਂ ਉੱਥੇ ਰੁਕੇ ਨਹੀਂ। ਅਸੀਂ ਉੱਥੋਂ ਸੁਰਿਯਾ ਵੱਲ ਨੂੰ ਚੱਲੇ ਗਏ। ਅਸੀਂ ਉੱਥੇ ਸੂਰ ਵਿੱਚ ਜਾ ਉੱਤਰੇ ਕਿਉਂਕਿ ਉੱਥੇ ਜਹਾਜ਼ ਨੇ ਆਪਣਾ ਮਾਲ ਉਤਾਰਨਾ ਸੀ।हामी साइप्रस टापूको छेउमा पुग्यौं। हामी त्यसलाई उत्तर दिशा तर्फ हेर्न सक्दथ्यौ तर हामी रोकिएनौ। हामी सिरिया देशमा गयौं। हामी टायर शहरमा थामियौं किनभने जहाजले बोकेको माल वस्तु झार्नु थियो।
4 ਉੱਥੇ ਅਸੀਂ ਕੁਝ ਯਿਸੂ ਦੇ ਚੇਲਿਆਂ ਨੂੰ ਲੱਭਿਆ ਅਤੇ ਉਨ੍ਹਾਂ ਕੋਲ ਅਸੀਂ ਸੱਤ ਦਿਨਾਂ ਲਈ ਠਹਿਰੇ। ਉਨ੍ਹਾਂ ਨੇ ਪਵਿੱਤਰ ਆਤਮਾ ਦੇ ਰਾਹੀਂ ਪੌਲੁਸ ਨੂੰ ਕਿਹਾ ਕਿ ਉਹ ਯਰੂਸ਼ਲਮ ਨੂੰ ਨਾ ਜਾਵੇ।हामीले टायर शहरमा येशूका चेलाहरू भेट्यौं र उनीहरूसंगै सात दिन बस्यौं। तिनीहरूलाई पवित्र आत्माले दिएको खबरको आधारमा तिनीहरूले पावललाई यरूशलेम नजानु भनी चेतावनी दिए।
5 ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।तर जब हामीले त्यहाँको भ्रमण शेष गर्यो, विदा लियौं र यात्रा जारी नै राख्यौ। सबै येशूका चेलाहरू यहाँ सम्म कि स्वास्नीमानिसहरू र केटाकेटीहरूले पनि हामीलाई बिदा दिन शहर बाहिरसम्म आए। हामी सबैले किनारमा घूँडा टेक्यौ अनि प्रार्थना गरयौ।
6 ਫ਼ਿਰ ਅਸੀਂ ਉਨ੍ਹਾਂ ਨੂੰ ਅਲਵਿਦਾ ਕਹੀ ਅਤੇ ਜਹਾਜ਼ ਉੱਪਰ ਚੜ੍ਹ੍ਹ ਗਏ ਅਤੇ ਉਹ ਲੋਕ ਆਪਣੇ ਘਰਾਂ ਨੂੰ ਪਰਤ ਗਏ।त्यसपछि हामीले विदा लिएर जहाजमा चढयौ। चेलाहरू घर फर्के।
7 ਅਸੀਂ ਸੂਰ ਤੋਂ ਅੱਗੇ ਆਪਣੀ ਜਲ ਯਾਤਰਾ ਜਾਰੀ ਰੱਖੀ ਅਤੇ ਤੁਲਮਾਇਸ ਪਹੁੰਚੇ। ਅਸੀਂ ਉੱਥੇ ਭਰਾਵਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨਾਲ ਇੱਕ ਦਿਨ ਠਹਿਰੇ।हामी टायरदेखि आफ्नो यात्रा जारी राख्दै टोलेमाइस शहरमा गयौं। हामीले चेलाहरूलाई स्वागत गरयौं र उनीहरूसंग एकदिन बस्यौं।
8 ਅਗਲੇ ਦਿਨ ਤੁਸੀਂ ਤੁਲਮਾਇਸ ਤੋਂ ਕੈਸਰਿਯਾ ਵੱਲ ਆਏ। ਅਸੀਂ ਫ਼ਿਲਿਪੁੱਸ ਦੇ ਘਰ ਅੰਦਰ ਗਏ ਅਤੇ ਉਸ ਦੇ ਨਾਲ ਠਹਿਰੇ। ਫ਼ਿਲਿਪੁੱਸ ਖੁਸ਼ਖਬਰੀ ਦਾ ਪ੍ਰਚਾਰਕ ਸੀ ਅਤੇ ਉਨ੍ਹਾਂ ਸੱਤ ਮਦਦਗਾਰਾਂ ਵਿੱਚੋਂ ਇੱਕ ਸੀ।अर्को दिन टोलेमाइस शहर छाड्यौ अनि सिजरिया शहरमा गयौं। हामी फिलिपको घरमा गयौं र बस्यों। फिलिप सुसमाचर प्रचार गरेर पमेश्वरको सेवा गरिरहेका थिए।
9 ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।उनका चारजना अविवाहित छोरीहरू थिए र तिनीहरूले अगामवाणी गर्ने प्रतिभा पाएका थिए।
10 ਜਦੋਂ ਅਸੀਂ ਕਾਫ਼ੀ ਦਿਨਾਂ ਤੋਂ ਉੱਥੇ ਸੀ ਤਾਂ ਉੱਥੇ ਆਗਬੁਸ ਨਾਂ ਦਾ ਇੱਕ ਨਬੀ ਯਹੂਦਿਯਾ ਤੋਂ ਉੱਤਰ ਆਇਆ।त्यहाँ धेरै दिन बसेपछि, एकजना अगमवक्ता अगाबस यहूदीयाबटा आए
11 ਉਹ ਸਾਡੇ ਕੋਲ ਆਇਆ ਤੇ ਉਸ ਨੇ ਸਾਡੇ ਕੋਲੋਂ ਪੌਲੁਸ ਦੀ ਕਮਰ ਪੇਟੀ ਲੈ ਲਈ। ਅਤੇ ਉਸ ਕਮਰਪਟੇ ਨਾਲ ਆਪਣੇ ਹੱਥ-ਪੈਰ ਬੰਨ੍ਹ ਕੇ ਆਖਣ ਲੱਗਾ, “ਪਵਿੱਤਰ ਆਤਮਾ ਮੈਨੂੰ ਦੱਸਦਾ ਹੈ, ਕਿ ‘ਯਰੂਸ਼ਲਮ ਵਿੱਚ ਯਹੂਦੀ ਉਸ ਮਨੁੱਖ ਨੂੰ ਇਸੇ ਤਰ੍ਹਾਂ ਬੰਨ੍ਹ ਦੇਣਗੇ ਜਿਸ ਦਾ ਇਹ ਕਮਰਪਟਾ ਹੈ, ਅਤੇ ਉਸਤੋਂ ਬਾਅਦ ਉਹ ਉਸ ਨੂੰ ਪਰਾਈਆਂ ਕੌਮਾਂ ਦੇ ਲੋਕਾਂ ਦੇ ਹਵਾਲੇ ਕਰ ਦੇਣਗੇ।’”तिनी हामीकहाँ आए र पावलको पेटी मागे। त्यसपछि अगाबसले त्यो पटीले हात र खुट्टा बाँधे अनि भने, “पवित्र आत्माले , भन्नुहुन्छ, यो पेटी जसको हो उसलाई यसरी यरूशलेमा यहूदीहरूले बाँध्नेछन्। त्यसपछि तिनीहरूले उसलाई गैर-यहूदी मानिसहरूकहाँ सुम्पिन्छन्।”
12 ਜਦੋਂ ਅਸੀਂ ਇਹ ਬਚਨ ਸੁਣੇ, ਤਾਂ ਅਸੀਂ ਅਤੇ ਆਮ ਨਿਹਚਾਵਾਨਾਂ ਨੇ ਪੌਲੁਸ ਅੱਗੇ ਯਰੂਸ਼ਲਮ ਨੂੰ ਨਾ ਜਾਣ ਦੀ ਬੇਨਤੀ ਕੀਤੀ।हामी सबैले ती शब्दहरू सुन्यौं। यसैले हामीहरू र येशूका अरू स्थानीय चेलाहरूले पावललाई यरूशलेम नजानु भनेर बिन्ती गर्यौं।
13 ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”तर पावलले भने, “तिमीहरू किन रोई रहेछौ? किन मलाई यति साह्यो खिन्न पारी रहेछौ? म यरूशलेममा बाँधिन तयार छु। म प्रभु येशूको नाउँको निम्ति मर्न सम्म तयार छू!”
14 ਅਸੀਂ ਉਸ ਨੂੰ ਯਰੂਸ਼ਲਮ ਨੂੰ ਨਾ ਜਾਣ ਲਈ ਨਾ ਮਨਵਾ ਸੱਕੇ। ਇਸ ਲਈ ਅਸੀਂ ਅਰਜੋਈ ਬੰਦ ਕਰਕੇ ਉਸ ਨੂੰ ਕਿਹਾ, “ਪ੍ਰਭੂ ਦੀ ਮਰਜ਼ੀ ਪੂਰੀ ਹੋਵੇ।”हामीले उनलाई यरूशलेमबाट टाढा राख्न सकेनौं। यसकारण हामीले उनलाई बिन्ती गर्न छोडी दियौं र भन्यौं, “हामी प्रार्थना गर्छौं कि जे प्रभुले चाहनु हुन्छ त्यही हुनेछ।”
15 ਇਸਤੋਂ ਬਾਅਦ ਅਸੀਂ ਯਰੂਸ਼ਲਮ ਲਈ ਤਿਆਰ ਹੋਕੇ ਚੱਲ ਪਏ।त्यसपछि हामी यरूशलेममतिर जान तयार भयौं
16 ਕੈਸਰਿਯਾ ਵਿੱਚੋਂ ਕੁਝ ਯਿਸੂ ਦੇ ਚੇਲੇ ਸਾਡੇ ਨਾਲ ਜੁੜ ਗਏ। ਉਹ ਚੇਲੇ ਸਾਨੂੰ ਮਨਾਸੌਨ ਦੇ ਘਰ ਲੈ ਗਏ ਤਾਂ ਜੋ ਅਸੀਂ ਉਸ ਦੇ ਨਾਲ ਠਹਿਰ ਸੱਕੀਏ। ਉਹ ਕਪਰੁਸ ਤੋਂ ਸੀ। ਉਹ ਪਹਿਲੇ ਲੋਕਾਂ ਵਿੱਚੋਂ ਇੱਕ ਸੀ ਜੋ ਯਿਸੂ ਦੇ ਚੇਲੇ ਬਣੇ ਸਨ।सिजरियावासी येशूका कतिपय चेलाहरू हामीसंग गए। ती चेलाहरूले हामीलाई साईप्रसका मानिस मनासोनको घरमा लगे। मनासोन येशूका एकजना एकदम पुरानो चेला थिए। तिनीहरूले हामीलाई उनको घरमा लगे र हामी त्यही बस्यौं।
17 ਪੌਲੁਸ ਦਾ ਯਾਕੂਬ ਨੂੰ ਮਿਲਣਾ ਯਰੂਸ਼ਲਮ ਵਿੱਚ ਨਿਹਚਾਵਾਨਾਂ ਨੇ ਸਾਡਾ ਸ਼ਾਨਦਾਰ ਸਵਾਗਤ ਕੀਤਾ।यरूशलेममा विश्वासीहरू हामीलाई देखेर अत्यन्त खुशी भए।
18 ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।अर्कोदिन, याकूबलाई भेट्न पावल हामीसंग गए। सबै अग्रजहरू पनि त्यहाँ थिए।
19 ਪੌਲੁਸ ਨੇ ਉਨ੍ਹਾਂ ਸਾਰਿਆਂ ਨੂੰ ਸ਼ੁਭਕਾਮਾਨਾਵਾਂ ਦਿੱਤੀਆਂ ਅਤੇ ਸਭ ਕੁਝ ਤਫ਼ਸੀਲ ਵਿੱਚ ਦੱਸਿਆ, ਜੋ ਪਰਮੇਸ਼ੁਰ ਨੇ ਉਸਦੀ ਸੇਵਾ ਰਾਹੀਂ ਪਰਾਈਆਂ ਕੌਮਾਂ ਵਿੱਚ ਕੀਤਾ ਸੀ।पावलले प्रत्येकलाई अभिवादन गरे अनि परमेश्वरले अयहूदीहरूको बीचमा उहाँको सेवकहरूको माध्यमले के के कामहरू गर्नुभयो एक एक गरी वृतान्त सुनाए।
20 ਜਦੋ ਆਗੂਆਂ ਨੇ ਅਜਿਹੀਆਂ ਗੱਲਾਂ ਸੁਣੀਆਂ ਤਾਂ ਉਨ੍ਹਾਂ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਉਨ੍ਹਾਂ ਨੇ ਪੌਲੁਸ ਨੂੰ ਕਿਹਾ, “ਭਰਾ ਤੂੰ ਵੇਖ ਸੱਕਦਾ ਹੈਂ ਕਿ ਹਜ਼ਾਰਾਂ ਹੀ ਯਹੂਦੀ ਨਿਹਚਾਵਾਨ ਬਣ ਚੁੱਕੇ ਹਨ। ਪਰ ਉਹ ਸੋਚਦੇ ਹਨ ਕਿ ਮੂਸਾ ਦੇ ਨੇਮਾਂ ਨੂੰ ਮੰਨਣਾ ਮਹੱਤਵਪੂਰਣ ਹੈ।जब अग्रजहरूले यी कुराहरू सुने, तिनीहरूले परमेश्वरको प्रशंसा गरे। त्यसपछि तिनीहरूले पावललाई भने, “भाइ! तिमीहरूले देख्छौ कि कति हजारौं यहूदीहरू विश्वासी भए। तर तिनीहरू सबैले सोच्छन् कि मोशाको व्यवस्था खुबै महत्वको छ।
21 ਇਨ੍ਹਾਂ ਯਹੂਦੀਆਂ ਨੇ ਤੁਹਾਡੇ ਉਪਦੇਸ਼ ਸੁਣੇ ਹਨ ਅਤੇ ਇਹ ਵੀ ਸੁਣਿਆ ਹੈ ਕਿ ਤੁਸੀਂ ਦੂਜੇ ਦੇਸ਼ਾਂ ਵਿੱਚ ਰਹਿੰਦੇ ਯਹੂਦੀਆਂ ਨੂੰ ਮੂਸਾ ਦੀ ਸ਼ਰ੍ਹਾ ਨੂੰ ਤਿਆਗਣ ਅਤੇ ਆਪਣੇ ਬੱਚਿਆਂ ਨੂੰ ਸੁੰਨਤ ਨਾ ਕਰਾਉਣ ਦਾ ਉਪਦੇਸ਼ ਦਿੰਦੇ ਹੋ।अरू देशहरूमा गैर-यहूदीहरू माझमा बस्ने यहूदीहरूलाई तिमीले मोशाको व्यस्था पालन नगर्नु भनी शिक्षा दियौ भन्ने तिनीहरूले सुनेकाछन् कि यहूदीहरूका छोरा-छीरीहरूलाई खतना गर्नु पर्दैन र हाम्रो रीति-रिवाज मान्नु पर्दैन भनी तिमीले शिक्षा दियौ।
22 “ਸੋ ਹੁਣ ਸਾਨੂੰ ਕੀ ਕਰਨਾ ਚਾਹੀਦਾ ਹੈ। ਯਹੂਦੀ ਨਿਹਚਾਵਾਨ ਜ਼ਰੂਰ ਸੁਣ ਲੈਣਗੇ ਕਿ ਤੂੰ ਆਇਆ ਹੈਂ।के गर्नु पर्ने? यहाँ यहूदी विश्वासीहरूले तिमी आएको निश्चय चाल पाउनेछन्।
23 ਸੋ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਕੀ ਕਰਨਾ ਹੈ? ਸਾਡੇ ਕੋਲ ਆਦਮੀ ਹਨ ਜਿਨ੍ਹਾਂ ਨੇ ਪਰਮੇਸ਼ੁਰ ਅੱਗੇ ਇਕਰਾਰ ਕੀਤਾ ਹੈ।यसर्थ के गर्नु पर्ने हो हामी बताँउछौः हाम्रा चारजना मानिसहरूले परमेश्वरलाई वाचा गरेका छन्।
24 ਤੂੰ ਉਨ੍ਹਾਂ ਨੂੰ ਆਪਣੇ ਨਾਲ ਲੈ ਅਤੇ ਆਪਣੇ-ਆਪ ਨੂੰ ਉਨ੍ਹਾਂ ਨਾਲ ਸ਼ੁੱਧ ਕਰ ਅਤੇ ਉਨ੍ਹਾਂ ਦੇ ਖਰਚ ਨੂੰ ਪੂਰਾ ਕਰ ਤਾਂ ਜੋ ਉਹ ਆਪਣੇ ਸਿਰ ਮੁਨਵਾ ਸੱਕਣ। ਫ਼ੇਰ ਹਰ ਕੋਈ ਜਾਣ ਜਾਵੇਗਾ ਕਿ ਜੋ ਕੁਝ ਵੀ ਉਨ੍ਹਾਂ ਤੇਰੇ ਬਾਰੇ ਸੁਣਿਆ ਸੱਚ ਨਹੀਂ ਹੈ ਕਿਉਂਕਿ ਤੂੰ ਖੁਦ ਸ਼ਰ੍ਹਾਂ ਦੀ ਪਾਲਣਾ ਕਰਕੇ ਜਿਉਂਦਾ ਹੈਂ।यिनीहरूलाई लिएर जाऊ र तिनीहरूसंगै आफू पनि चोखिनु। तिमीले तिनीहरूको केश खोरने पैसा देऊ यसो गरे यो प्रमाण हुनेछ कि तिम्रो विषयमा तिनीहरूले जे सुने त्यो सत्य होइन। तिनीहरूले तिमीले मोशाको नियम तिम्रो आफ्नै जीवनमा पालन गरेको देख्नेछन्।
25 “ਅਸੀਂ ਪਹਿਲਾਂ ਹੀ ਉਨ੍ਹਾਂ ਗੈਰ-ਯਹੂਦੀਆਂ ਨੂੰ ਪੱਤਰ ਭੇਜ ਦਿੱਤਾ ਹੈ ਜਿਹੜੇ ਕਿ ਨਿਹਚਾਵਾਨ ਬਣ ਗਏ ਹਨ। ਉਸ ਪੱਤਰ ਵਿੱਚ ਲਿਖਿਆ ਹੈ; ‘ਉਹ ਭੋਜਨ ਨਾ ਖਾਓ ਜਿਹੜਾ ਮੂਰਤਾਂ ਨੂੰ ਅਰਪਿਤ ਕੀਤਾ ਗਿਆ ਹੈ, ਲਹੂ ਨਾ ਖਾਓ, ਗਲ ਘੁੱਟੇ ਹੋਏ ਜਾਨਵਰਾਂ ਦਾ ਮਾਸ ਨਾ ਖਾਓ। ਕਿਸੇ ਤਰ੍ਹਾਂ ਦਾ ਜਿਨਸੀ ਪਾਪ ਨਾ ਕਰੋ।’”गैर-यहूदी विश्वासीहरूको विषयमा हामीले तिनीहरूलाई चिट्ठी यसो भन्दै पठाएका छौः‘मूर्तिहरूमा चढाएको खाद्य नखानु रगत नखानु निमोठेर मारेका पशू नखानु र कुनै प्रकारको व्यभिचार नगर्नु।”‘
26 ਪੌਲੁਸ ਕੈਦ ਹੋ ਗਿਆ ਅਗਲੇ ਦਿਨ, ਪੌਲੁਸ ਨੇ ਆਪਣੇ ਨਾਲ ਉਨ੍ਹਾਂ ਚਾਰ ਆਦਮੀਆਂ ਨੂੰ ਲਿਆ ਅਤੇ ਉਨ੍ਹਾਂ ਦੇ ਨਾਲ ਸ਼ੁੱਧਤਾ ਦੀ ਰੀਤ ਨਿਭਾਈ। ਫ਼ਿਰ ਉਹ ਮੰਦਰ ਦੇ ਇਲਾਕੇ ਵਿੱਚ ਗਿਆ ਅਤੇ ਐਲਾਨ ਕੀਤਾ ਕਿ ਸ਼ੁੱਧਤਾ ਦੀ ਰੀਤ ਦੇ ਦਿਨ ਪੂਰੇ ਕਦੋਂ ਹੋਣਗੇ ਅਤੇ ਕਦੋਂ ਉਨ੍ਹਾਂ ਵਿੱਚੋਂ ਹਰੇਕ ਲਈ ਭੇਂਟ ਦਿੱਤੀ ਜਾਵੇਗੀ।पावल ती चारजना मानिसहरू आफ्नो साथ लिएर गए र तिनीहरूका चोखिने उत्सवमा भाग लिए। त्यसपछि चोखिने दिनको समापन कहिले हुने अनि तिनीहरू प्रत्येकलाई भेटी दिंइने त्यसको उद्घोषणा गर्न तिनी मन्दिरभित्र गए।
27 ਤਕਰੀਬਨ ਸੱਤ ਕੁ ਦਿਨ ਖਤਮ ਹੋ ਚੁੱਕੇ ਸਨ, ਪਰ ਅਸਿਯਾ ਵਿੱਚੋਂ ਆਏ ਕੁਝ ਯਹੂਦੀਆਂ ਨੇ ਪੌਲੁਸ ਨੂੰ ਮੰਦਰ ਦੇ ਇਲਾਕੇ ਵਿੱਚ ਵੇਖਿਆ ਤਾਂ ਉਨ੍ਹਾਂ ਨੇ ਸਾਰੇ ਲੋਕਾਂ ਨੂੰ ਪਰੇਸ਼ਾਨ ਕਰ ਦਿੱਤਾ।जब सात दिन बित्न लागेको थियो कतिपय एशियाका यहूदीहरूले पावललाई मन्दिर प्रागंणमा देखे। तिनीहरूले सबै मानिसहरूलाई उत्तेजित बनाए अनि पावललाई पक्रे।
28 ਅਤੇ ਪੌਲੁਸ ਨੂੰ ਫ਼ੜ ਲਿਆ ਅਤੇ ਉੱਚੀ ਉੱਚੀ ਚੀਕਣ ਲੱਗੇ, “ਹੇ ਇਸਰਾਏਲੀ ਮਰਦੋ। ਇੱਥੇ ਆਓ ਤੇ ਮਦਦ ਕਰੋ। ਇਹ ਉਹ ਮਨੁੱਖ ਹੈ, ਜੋ ਹਰ ਥਾਂ ਸਾਰੇ ਲੋਕਾਂ ਨੂੰ ਸਾਡੇ ਲੋਕਾਂ ਦੇ ਖਿਲਾਫ਼ ਮੂਸਾ ਦੀ ਸ਼ਰ੍ਹਾ ਦੇ ਖਿਲਾਫ਼, ਅਤੇ ਇਸ ਮੰਦਰ ਦੇ ਖਿਲਾਫ਼ ਉਪਦੇਸ਼ ਦੇ ਰਿਹਾ ਹੈ। ਇਹੀ ਨਹੀਂ, ਸਗੋਂ ਉਹ ਕੁਝ ਯੂਨਾਨੀਆਂ ਨੂੰ ਵੀ ਮੰਦਰ ਦੇ ਵਿਹੜੇ ਵਿੱਚ ਲਿਆਇਆ ਅਤੇ ਇਸ ਪਵਿੱਤਰ ਥਾਂ ਨੂੰ ਅਸ਼ੁੱਧ ਕਰ ਦਿੱਤਾ ਹੈ।”तिनीहरू जोडले चिच्याए, “यहूदीहरू हो, हामीलाई सघाऊ। यही मानिस हो जसले मोशाको व्यस्थाको विरूद्ध, आफ्नै मानिसहरूका विरुद्ध, यी मन्दिरको विरुद्ध, शिक्षा दिइरहेछ। यो मानिसले यी कुराहरू सबै मानिसहरूलाई चारैतिर सिकाइरहेछ। अनि उसले कतिपय गैर-यहूदीहरूलाई मन्दिरको प्राङ्गणमा ल्याएकोछ। उसले यस पवित्र ठाउँलाई अशुद्ध पारेको छ!”
29 (ਇਹ ਗੱਲ ਉਨ੍ਹਾਂ ਨੇ ਇਸ ਲਈ ਆਖੀ ਕਿਉਂਕਿ ਉਨ੍ਹਾਂ ਨੇ ਯਰੂਸ਼ਲਮ ਵਿੱਚ ਤ੍ਰੋਫ਼ਿਮੁਸ ਅਫ਼ਸੀ ਨੂੰ ਜੋ ਕਿ ਯੂਨਾਨੀ ਸੀ ਪੌਲੁਸ ਦੇ ਨਾਲ ਵੇਖਿਆ ਸੀ। ਅਤੇ ਇਹ ਸੋਚਿਆ ਕਿ ਪੌਲੁਸ ਉਸ ਨੂੰ ਆਪਣੇ ਨਾਲ ਇਸ ਮੰਦਰ ਦੇ ਪਵਿੱਤਰ ਅਹਾਤੇ ਵਿੱਚ ਲਿਆਇਆ ਹੋਵੇਗਾ।)यहूदीहरूले यसो भनेको कारण उनीहरूले एफिससका त्रोफिमसलाई पावलसंग यरूशलेमा देखेका थिए अनि सोचे कि उनलाई पावलले मन्दिर क्षेत्रभित्र ल्याएको छ।
30 ਯਰੂਸ਼ਲਮ ਵਿੱਚ ਸਾਰੇ ਲੋਕ ਬਹੁਤ ਪਰੇਸ਼ਾਨ ਹੋ ਗਏ ਇਸ ਲਈ ਉਹ ਤੇਜ਼ੀ ਨਾਲ ਆਏ ਅਤੇ ਪੌਲੁਸ ਨੂੰ ਫ਼ੜ ਲਿਆ। ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚੋਂ ਧੱਕ ਕੇ ਬਾਹਰ ਕੱਢ ਦਿੱਤਾ। ਝੱਟ ਹੀ ਮੰਦਰ ਦੇ ਦਰਵਾਜ਼ੇ ਬੰਦ ਹੋ ਗਏ।यरूशलेममा खलबल मच्चियो। मानिसहरू सबै तिरबाट दौडेर आए अनि पावललाई पक्रे अनि तानेर मन्दिरको क्षेत्रबाट बाहिर निकाले। मन्दिरको प्रवेशद्वारहरू तुरुन्तै बन्द भए।
31 ਲੋਕ ਉਸ ਨੂੰ ਜਾਨੋਂ ਮਾਰ ਮੁਕਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਤਾਂ ਰੋਮ ਦੀ ਫ਼ੌਜ ਦੇ ਕਮਾਂਡਰ ਨੂੰ ਖਬਰ ਪਹੁੰਚੀ ਕਿ ਸਾਰੇ ਸ਼ਹਿਰ ਵਿੱਚ ਭਗਦੜ ਮੱਚੀ ਹੋਈ ਹੈ।जब मानिसहरूको भीडले पावललाई मार्न तरखर गर्दै थिए रोमन सेनापतिले सम्पूर्ण शहरमा गण्डागोल भइरेको सूचना पाए।
32 ਤਾਂ ਝੱਟ ਹੀ ਕਮਾਂਡਰ ਉਸ ਭੀੜ ਵਾਲੀ ਥਾਂ ਤੇ ਪਹੁੰਚ ਗਿਆ। ਉਹ ਕੁਝ ਫ਼ੌਜੀ ਅਧਿਕਾਰੀਆਂ ਅਤੇ ਸੈਨਕਾਂ ਨੂੰ ਆਪਣੇ ਨਾਲ ਲਿਆਇਆ। ਜਦੋਂ ਲੋਕਾਂ ਨੇ ਸਰਦਾਰ ਅਤੇ ਸੈਨਕਾਂ ਨੂੰ ਆਉਂਦਿਆਂ ਵੇਖਿਆ, ਉਨ੍ਹਾਂ ਨੇ ਪੌਲੁਸ ਨੂੰ ਕੁੱਟਣਾ ਬੰਦ ਕਰ ਦਿੱਤਾ।सेनापति तुरन्त त्यस ठाउँमा केही सेना अधिकारीहरू र सेनाहरू साथमा लिएर पुगे। मानिसहरूले सेनापति र सेनाहरू आएका देखे, तिनीहरूले पावललाई कुटपिट गर्न छोडे।
33 ਤਦ ਉਸ ਨੇ ਨੇੜੇ ਆਕੇ ਪੌਲੁਸ ਨੂੰ ਫ਼ੜ ਲਿਆ ਅਤੇ ਆਪਣੇ ਸਿਪਾਹੀਆਂ ਨੂੰ ਹੁਕਮ ਦਿੱਤਾ ਕਿ ਇਸ ਨੂੰ ਦੋ ਜੰਜ਼ੀਰਾਂ ਨਾਲ ਬੰਨ੍ਹ ਦੇਣ। ਤਦ ਉਸ ਨੇ ਪੁੱਛਿਆ, “ਇਹ ਆਦਮੀ ਕੌਣ ਹੈ? ਇਸਨੇ ਕੀ ਕੀਤਾ ਹੈ?”तब सेनापति पावलको छेउमा गएर पक्राउ गरे। सेनापतिले आफ्ना सेनाहरूलाई पावललाई दुइवटा सागँलाहरूले बाँध्नु भनी हूकूम दिए। त्यसपछि सेनापतिले सोधे, “यो मानिस को हो? उसले के गल्ती गरेको छ?”
34 ਭੀੜ ਵਿੱਚੋਂ, ਵੱਖ-ਵੱਖ ਲੋਕ ਉੱਚੀ-ਉੱਚੀ ਅੱਡੋ-ਅੱਡ ਗੱਲਾਂ ਦਾ ਰੌਲਾ ਪਾ ਰਹੇ ਸਨ ਇਸ ਖੱਪ ਰੌਲੇ ਵਿੱਚ ਸੈਨਾ ਅਧਿਕਾਰੀ ਨੂੰ ਸੱਚਾਈ ਨਾ ਪਤਾ ਲੱਗ ਸੱਕੀ। ਇਸ ਲਈ ਉਸ ਨੇ ਆਪਣੇ ਸਿਪਾਹੀਆਂ ਨੂੰ ਉਸ ਨੂੰ ਸੈਨਾ ਭਵਨ ਵਿੱਚ ਲੈ ਜਾਣ ਦਾ ਆਦੇਸ਼ ਦਿੱਤਾ।कतिपय मानिसहरूले एक थरीका कुराहरू गरिरहेका थिए अनि अन्य कतिपय मानिसहरूले अर्को थरीका कुराहरू गरिरेहका थिए।। यस्तो अन्योलका कुराहरूले गर्दा सेनापतिले सत्य कुरा पत्ता लगाउन सकेनन। तसर्थ, सेनापतिले सेनाहरूलाई सेना भवनमा पावललाई लैजान भन्ने हुकूम गरे।
35 ਸਾਰੀ ਭੀੜ ਉਸਦਾ ਪਿੱਛਾ ਕਰ ਰਹੀ ਸੀ। ਜਦੋਂ ਉਹ ਪੌੜੀਆਂ ਕੋਲ ਪਹੁੰਚੇ, ਸਿਪਾਹੀਆਂ ਨੇ ਬੇਕਾਬੂ ਭੀੜ ਕਾਰਣ ਪੌਲੁਸ ਨੂੰ ਚੁੱਕ ਲਿਆ। ਇਹ ਸਭ ਉਨ੍ਹਾਂ ਨੇ ਪੌਲੁਸ ਨੂੰ ਭੀੜ ਤੋਂ ਬਚਾਉਣ ਖਾਤਰ ਕੀਤਾ ਕਿਉਂਕਿ ਭੀੜ ਉਸ ਨੂੰ ਮਾਰਨ ਲਈ ਤਿਆਰ ਸੀ।सम्पूर्ण जनसमूह तिनीहरूका पछि आए। जब सिपाहीहरू सिढीका छेउमा आइपुगे, तब तिनीहरूले मानिसहरूको हिंसाको कारणले पावललाई बोकेर लगे।
36 ਉਹ ਉਨ੍ਹਾਂ ਦਾ ਪਿੱਛਾ ਕਰ ਰਹੇ ਸਨ ਅਤੇ ਰੌਲਾ ਪਾ ਰਹੇ ਸਨ, “ਇਸ ਨੂੰ ਜਾਨੋ ਮਾਰ ਦਿਓ।”मानिसहरू तिनीहरूलाई पछ्याउदै कराए।, “त्यसलाई मार!”
37 ਸਿਪਾਹੀ ਉਸ ਨੂੰ ਸੈਨਾ ਭਵਨ ਵਿੱਚ ਲਿਜਾਣ ਨੂੰ ਤਿਆਰ ਸਨ। ਪੌਲੁਸ ਨੇ ਪੁੱਛਿਆ, “ਕੀ ਮੈਂ ਤੈਨੂੰ ਕੁਝ ਆਖ ਸੱਕਦਾ ਹਾਂ?” ਉਸ ਨੇ ਕਿਹਾ, “ਓਏ। ਤੂੰ ਯੂਨਾਨੀ ਭਾਸ਼ਾ ਬੋਲਦਾ ਹੈਂ?सेनाहरू पावललाई सैन्य भवनमा लैजान तयार थिए। तर पावल सेनापतिसंग बोले। उनले सोधे, “तपाईंलाई केही भन्न सक्छु?” सेनापतिले भने, “अरे! तिमी ग्रीक भाषा बोल्छौ?”
38 ਤਾਂ ਫ਼ਿਰ ਤੂੰ ਉਹ ਆਦਮੀ ਨਹੀਂ ਜੋ ਮੈਂ ਸੋਚਿਆ ਸੀ ਕਿ ਤੂੰ ਹੈ। ਮੈਂ ਸੋਚਿਆ ਤੂੰ ਉਹ ਮਿਸਰੀ ਸੀ ਜਿਸਨੇ ਹਾਲ ਵਿੱਚ ਹੀ ਸਰਕਾਰ ਦੇ ਵਿਰੁੱਧ ਇੱਕ ਵਿਦ੍ਰੋਹ ਸ਼ੁਰੂ ਕੀਤਾ ਸੀ ਅਤੇ ਚਾਰ ਹਜ਼ਾਰ ਖੂਨੀਆਂ ਨੂੰ ਉਜਾੜ ਵੱਲ ਲੈ ਗਿਆ ਸੀ।”मैले सोचेको मानिस तिमी होइन रहेछौ? मैले तिमीलाई मिश्रदेशवासी सम्झिरहेको थिएँ जसले (सरकाको विरुद्ध) केही अघि विद्रोह गर्न थालेको थियो। र उ मरुद्यानमा चार हजार ज्यानमाराहरूका अगुवा भएका थिए।”
39 ਪੌਲੁਸ ਨੇ ਕਿਹਾ, “ਮੈਂ ਤਾਂ ਇੱਕ ਯਹੂਦੀ ਮਨੁੱਖ ਕਿਲਕਿਯਾ ਦੇ ਤਰਸੁਸ ਦਾ ਰਹਿਣ ਵਾਲਾ ਹਾਂ। ਮੈਂ ਉਸ ਖਾਸ ਸ਼ਹਿਰ ਦਾ ਵਸਨੀਕ ਹਾਂ, ਕਿਰਪਾ ਕਰਕੇ ਮੈਨੂੰ ਲੋਕਾਂ ਨਾਲ ਬੋਲਣ ਦੀ ਪਰਵਾਨਗੀ ਦੇ।”पावलले भने, “म सिलिसियाका देशबाट आएको यहूदी हुँ म त्यहाँ प्रसिद्ध शहर टार्ससको नागरिक हुँ। दया गरेर मलाई मानिसहरूसंग बोल्न दिनुहोस्।”
40 ਉਸ ਨੇ ਪੌਲੁਸ ਨੂੰ ਬੋਲਣ ਦੀ ਪਰਵਾਨਗੀ ਦੇ ਦਿੱਤੀ। ਤਾਂ ਪੌਲੁਸ ਪੌੜੀਆਂ ਤੇ ਖੜ੍ਹਾ ਹੋ ਗਿਆ ਅਤੇ ਲੋਕਾਂ ਨੂੰ ਚੁੱਪ ਕਰਾਉਣ ਲਈ ਆਪਣੇ ਹੱਥ ਨਾਲ ਇਸ਼ਾਰਾ ਕੀਤਾ। ਜਦੋਂ ਲੋਕ ਸ਼ਾਂਤ ਹੋ ਗਏ, ਤਾਂ ਉਹ ਉਨ੍ਹਾਂ ਨੂੰ ਇਬਰਾਨੀ ਭਾਸ਼ਾ ਵਿੱਚ ਬੋਲਿਆ।सेनापतिले पावललाई मानिसहरूसंग बोल्नु अनुमति दिए। यसकारण उनी सिढीमा उभिए अनि उनले हातको इशाराले मानिसहरू शान्त हुनु भने। जब मानिसहरू शान्त भए पावल तिनीहरूसंग बोले। उनले यहूदी भाषामा तिनीहरूसंग बोले।
Nepali Bible