1 Chronicles 16:41
ਹੇਮਾਨ, ਯਦੁਥੂਨ ਅਤੇ ਹੋਰ ਦੂਜੇ ਲੇਵੀਆਂ ਨੂੰ ਉਨ੍ਹਾਂ ਦੇ ਨਾਲ ਨਾਮਾਂ ਦੁਆਰਾ ਚੁਣਿਆ ਗਿਆ ਸੀ ਤਾਂ ਜੋ ਉਹ ਯਹੋਵਾਹ ਨੂੰ ਉਸਤਤਿ ਗਾਉਣ, ਕਿਉਂ ਕਿ ਉਸਦਾ ਪਿਆਰ ਸਦਾ ਲਈ ਸਥਿਰ ਹੈ।
1 Chronicles 16:41 in Other Translations
King James Version (KJV)
And with them Heman and Jeduthun, and the rest that were chosen, who were expressed by name, to give thanks to the LORD, because his mercy endureth for ever;
American Standard Version (ASV)
and with them Heman and Jeduthun, and the rest that were chosen, who were mentioned by name, to give thanks to Jehovah, because his lovingkindness `endureth' for ever;
Bible in Basic English (BBE)
And with them Heman and Jeduthun, and the rest who were marked out by name to give praise to the Lord, for his mercy is unchanging for ever;
Darby English Bible (DBY)
and with them Heman and Jeduthun, and the rest that were chosen, who were expressed by name, to give thanks to Jehovah, because his loving-kindness [endureth] for ever;
Webster's Bible (WBT)
And with them Heman and Jeduthun, and the rest that were chosen, who were expressed by name, to give thanks to the LORD, because his mercy endureth for ever;
World English Bible (WEB)
and with them Heman and Jeduthun, and the rest who were chosen, who were mentioned by name, to give thanks to Yahweh, because his loving kindness endures forever;
Young's Literal Translation (YLT)
And with them `are' Heman and Jeduthun, and the rest of those chosen, who were defined by name, to give thanks to Jehovah, for to the age `is' His kindness,
| And with | וְעִמָּהֶם֙ | wĕʿimmāhem | veh-ee-ma-HEM |
| them Heman | הֵימָ֣ן | hêmān | hay-MAHN |
| and Jeduthun, | וִֽידוּת֔וּן | wîdûtûn | vee-doo-TOON |
| rest the and | וּשְׁאָר֙ | ûšĕʾār | oo-sheh-AR |
| that were chosen, | הַבְּרוּרִ֔ים | habbĕrûrîm | ha-beh-roo-REEM |
| who | אֲשֶׁ֥ר | ʾăšer | uh-SHER |
| expressed were | נִקְּב֖וּ | niqqĕbû | nee-keh-VOO |
| by name, | בְּשֵׁמ֑וֹת | bĕšēmôt | beh-shay-MOTE |
| to give thanks | לְהֹדוֹת֙ | lĕhōdôt | leh-hoh-DOTE |
| Lord, the to | לַֽיהוָ֔ה | layhwâ | lai-VA |
| because | כִּ֥י | kî | kee |
| his mercy | לְעוֹלָ֖ם | lĕʿôlām | leh-oh-LAHM |
| endureth for ever; | חַסְדּֽוֹ׃ | ḥasdô | hahs-DOH |
Cross Reference
2 Chronicles 5:13
ਜਦੋਂ ਉਨ੍ਹਾਂ ਨੇ ਯਹੋਵਾਹ ਦੀ ਉਸਤਤ ਗਾਈ ਅਤੇ ਉਸਦਾ ਧੰਨਵਾਦ ਕੀਤਾ, ਉਨ੍ਹਾਂ ਸਭ ਨੇ ਇੱਕੋ ਸੁਰ ਵਿੱਚ ਆਵਾਜ਼ ਕੀਤੀ ਅਤੇ ਉਹ ਆਪਣੇ ਸੰਗੀਤਕ ਸਾਜ਼ ਵਜਾਉਂਦੇ ਹੋਏ ਇੱਕੋ ਸੁਰ ਵਿੱਚ ਉੱਚੀ ਆਵਾਜ਼ ਵਿੱਚ ਗਾ ਰਹੇ ਸਨ। ਉਹ ਯਹੋਵਾਹ ਦੀ ਉਸਤਤ ਵਿੱਚ ਗੀਤ ਗਾ ਰਹੇ ਸਨ, “ਉਸਦੇ ਕਿਰਪਾਲਤਾ ਅਤੇ ਉਸ ਦੇ ਅਨਂਤ ਪਿਆਰ ਬਾਰੇ ਗਾ ਰਹੇ ਸਨ।” ਤਦ ਹੀ ਯਹੋਵਾਹ ਦਾ ਮੰਦਰ ਬੱਦਲ ਨਾਲ ਭਰ ਗਿਆ।
1 Chronicles 25:1
ਸੰਗੀਤ ਦੇ ਸਮੂਹ ਦਾਊਦ ਅਤੇ ਫ਼ੌਜ ਦੇ ਸੈਨਾਪਤੀਆਂ ਨੇ ਆਸਾਫ਼ ਦੇ ਪੁੱਤਰਾਂ ਨੂੰ ਖਾਸ ਸੇਵਾ ਲਈ ਵੱਖ ਕਰ ਦਿੱਤਾ। ਆਸਾਫ਼ ਦੇ ਪੁੱਤਰ ਹੇਮਾਨ ਅਤੇ ਯਦੂਥੂਨ ਸਨ। ਉਨ੍ਹਾਂ ਦਾ ਖਾਸ ਕੰਮ ਪਰਮੇਸ਼ੁਰ ਦੀ ਅਗੰਮੀ ਵਾਣੀ ਨੂੰ, ਉਸ ਦੇ ਸੰਦੇਸ਼ਾਂ ਨੂੰ ਬਰਬਤਾਂ, ਦਿਲਰੁਬਾ, ਛੈਣਿਆਂ ਆਦਿ ਸਾਜ਼ਾਂ ਨਾਲ ਲੋਕਾਂ ਤੀਕ ਪਹੁੰਚਾਣਾ ਸੀ। ਜਿਨ੍ਹਾਂ ਮਨੁੱਖਾਂ ਨੇ ਇਸ ਤਰੀਕੇ ਨਾਲ ਸੇਵਾ ਵਿੱਚ ਹਿੱਸਾ ਲਿਆ, ਉਨ੍ਹਾਂ ਦੀ ਸੂਚੀ ਇਸ ਤਰ੍ਹਾਂ ਹੈ:
Ezra 3:11
ਫਿਰ ਉਨ੍ਹਾਂ ਸਭ ਨੇ ਉਸਤਤ ਦੇ ਗੀਤ ਗਾਏ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ “ਉਹ ਬਹੁਤ ਭਲਾ ਹੈ ਅਤੇ ਉਸ ਦਾ ਪਿਆਰ ਅਤੇ ਮਿਹਰ ਇਸਰਾਏਲ ਵਾਸਤੇ ਹਮੇਸ਼ਾ ਹੈ।” ਫਿਰ ਸਭ ਲੋਕਾਂ ਨੇ ਉੱਚੀ ਆਵਾਜ਼ ਵਿੱਚ ਯਹੋਵਾਹ ਦੀ ਉਸਤਤ ਕੀਤੀ, ਇਹ ਸਭ ਇਸ ਲਈ ਹੋਇਆ ਕਿਉਂ ਕਿ ਮੰਦਰ ਦੀ ਨੀਂਹ ਦਾ ਕਾਰਜ ਸੰਪੰਨ ਹੋ ਗਿਆ ਸੀ।
2 Chronicles 20:21
ਯਹੋਸ਼ਾਫ਼ਾਟ ਨੇ ਆਪਣੇ ਲੋਕਾਂ ਨੂੰ ਹਿਦਾਇਤਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਉਤਸਾਹਿਤ ਕੀਤਾ। ਫਿਰ ਉਸ ਨੇ ਯਹੋਵਾਹ ਦੀ ਉਸਤਤ ਕਰਨ ਲਈ ਕਿ ਉਹ ਪਵਿੱਤਰ ਹੈ ਗੱਵਯਾਂ ਨੂੰ ਚੁਣਿਆ। ਉਹ ਫ਼ੌਜ ਦੇ ਅੱਗੇ-ਅੱਗੇ ਚੱਲਦੇ ਅਤੇ ਉਸ ਦੀ ਉਸਤਤ ’ਚ ਗੀਤ ਗਾਉਂਦੇ ਅਤੇ ਆਖਦੇ, “ਯਹੋਵਾਹ ਦੀਆਂ ਉਸਤਤਾਂ ਗਾਓ ਜਿਵੇਂ ਕਿ ਉਸਦਾ ਅਟੱਲ ਪਿਆਰ ਹਮੇਸ਼ਾ ਲਈ ਸਥਿਰ ਹੈ!”
2 Chronicles 7:3
ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮੱਥਾ ਟੇਕਿਆ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ “ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।”
1 Chronicles 16:34
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ। ਉਸਦਾ ਪਿਆਰ ਸਦਾ ਲਈ ਸਥਿਰ ਹੈ।
1 Chronicles 6:33
ਉਹ ਆਦਮੀ ਅਤੇ ਉਨ੍ਹਾਂ ਦੇ ਪੁੱਤਰ ਜਿਹੜੇ ਸਭਾਵਾਂ ਵਿੱਚ ਧਾਰਮਿਕ ਗੀਤ ਗਾਉਂਦੇ ਸਨ: ਕੋਹਾਥ ਪਰਿਵਾਰ ਵਿੱਚੋਂ ਉੱਤਰਾਧਿਕਾਰੀ: ਹੇਮਾਨ ਗੱਵਯਾ। ਹੇਮਾਨ ਯੋਏਲ ਦਾ ਪੁੱਤਰ ਸੀ, ਅਤੇ ਯੋਏਲ ਸਮੂਏਲ ਦਾ ਪੁੱਤਰ ਸੀ।
Numbers 1:17
ਮੂਸਾ ਅਤੇ ਹਾਰੂਨ ਨੇ ਇਨ੍ਹਾਂ ਆਦਮੀਆ ਨੂੰ ਨਾਲ ਲਿਆ, ਜਿਨ੍ਹਾਂ ਨੂੰ ਨਾਮਾ ਦੁਆਰਾ ਆਗੂ ਚੁਣਿਆ ਗਿਆ ਸੀ।
Luke 1:50
ਜਿਹੜੇ ਲੋਕ ਉਸਤੋਂ ਡਰਦੇ ਹਨ ਉਹ ਉਨ੍ਹਾਂ ਤੇ, ਅਤੇ ਉਨ੍ਹਾਂ ਦੀਆਂ ਉਲਾਦਾਂ ਤੇ ਮਿਹਰਬਾਨ ਹੁੰਦਾ ਹੈ।
Jeremiah 33:11
ਇੱਥੇ ਖੁਸ਼ੀ ਅਤੇ ਆਨੰਦ ਦੀਆਂ ਆਵਾਜ਼ਾਂ ਆਉਣਗੀਆਂ। ਇੱਥੇ ਲਾੜੇ ਲਾੜੀ ਦੀਆਂ ਖੁਸ਼ੀ ਭਰੀਆਂ ਆਵਾਜ਼ਾਂ ਸੁਣਨਗੀਆਂ। ਇੱਥੇ ਉਨ੍ਹਾਂ ਲੋਕਾਂ ਦੀਆਂ ਆਵਾਜ਼ਾਂ ਸੁਣਾਈ ਦੇਣਗੀਆਂ ਜਿਹੜੇ ਯਹੋਵਾਹ ਦੇ ਮੰਦਰ ਲਈ ਦਾਤਾਂ ਲਿਆ ਰਹੇ ਹੋਣਗੇ। ਉਹ ਲੋਕ ਆਖਣਗੇ, ‘ਉਸਤਤ ਕਰੋ ਸਰਬ ਸ਼ਕਤੀਮਾਨ ਯਹੋਵਾਹ ਦੀ! ਯਹੋਵਾਹ ਨੇਕ ਹੈ! ਯਹੋਵਾਹ ਦੀ ਮਿਹਰ ਹਮੇਸ਼ਾ ਜਾਰੀ ਰਹਿੰਦੀ ਹੈ!’ ਲੋਕ ਇਹ ਗੱਲਾਂ ਇਸ ਲਈ ਆਖਣਗੇ ਕਿਉਂ ਕਿ ਮੈਂ ਯਹੂਦਾਹ ਲਈ ਫ਼ੇਰ ਚੰਗੀਆਂ ਗੱਲਾਂ ਕਰਾਂਗਾ। ਇਹ ਉਸੇ ਤਰ੍ਹਾਂ ਹੋਵੇਗਾ ਜਿਵੇਂ ਆਦਿ ਵਿੱਚ ਸੀ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
Psalm 103:17
ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ। ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ। ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।
Ezra 8:20
ਨਬੀਨਮੀਆਂ ਵਿੱਚੋਂ ਜਿਨ੍ਹਾਂ ਨੂੰ ਦਾਊਦ ਤੇ ਅਧਿਕਾਰੀਆਂ ਨੇ ਲੇਵੀਆਂ ਦੀ ਸੇਵਾ ਲਈ ਬਾਪਿਆ ਗਿਆ ਸੀ, 220 ਮੰਦਰ ਦੇ ਸੇਵਾਦਾਰਾਂ ਨੂੰ ਵੀ। ਇਨ੍ਹਾਂ ਸਭਨਾਂ ਮਨੁੱਖਾਂ ਦੇ ਨਾ ਉਸ ਸੂਚੀ ਵਿੱਚ ਦਰਜਾ ਹਨ।
1 Chronicles 16:37
ਫ਼ਿਰ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸ ਦੇ ਸਾਹਮਣੇ ਸੇਵਾ ਕਰ ਸੱਕਣ।
1 Chronicles 6:39
ਆਸਾਫ਼ ਹੇਮਾਨ ਦਾ ਸੰਬੰਧੀ ਸੀ। ਉਹ ਹੇਮਾਨ ਦੇ ਸੱਜੇ ਪਾਸੇ ਸੇਵਾ ਕਰਦਾ ਹੁੰਦਾ ਸੀ। ਆਸਾਫ਼ ਬਰਕਯਾਹ ਦਾ ਪੁੱਤਰ ਸੀ ਤੇ ਬਰਕਯਾਹ ਸ਼ਿਮਆ ਦਾ ਪੁੱਤਰ ਸੀ।
1 Chronicles 12:31
ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਵਿੱਚੋਂ 18,000 ਆਦਮੀ ਸਨ ਜੋ ਚੁਣੇ ਗਏ ਸਨ ਅਤੇ ਨਾਮਾਂ ਦੁਆਰਾ ਸੱਦੇ ਗਏ ਸਨ, ਤਾਂ ਜੋ ਉਹ ਆਕੇ ਦਾਊਦ ਨੂੰ ਪਾਤਸ਼ਾਹ ਬਣਾ ਸੱਕਣ।