1 Chronicles 6:32
ਇਨ੍ਹਾਂ ਲੋਕਾਂ ਨੇ ਪਵਿੱਤਰ ਤੰਬੂ ਵਿਖੇ ਭਜਨ ਅਤੇ ਧਾਰਮਿਕ ਗੀਤ ਗਾਏ। ਪਵਿੱਤਰ ਤੰਬੂ ਮੰਡਲੀ ਵਾਲਾ ਤੰਬੂ ਵੀ ਕਹਿਲਾਉਂਦਾ ਹੈ। ਉਨ੍ਹਾਂ ਨੇ ਓੱਥੇ, ਸੁਲੇਮਾਨ ਦੇ ਯਰੂਸ਼ਲਮ ਵਿੱਚ ਯਹੋਵਾਹ ਦਾ ਮੰਦਰ ਉਸਾਰਨ ਤੀਕ ਸੇਵਾ ਕੀਤੀ। ਉਨ੍ਹਾਂ ਨੇ ਪਵਿੱਤਰ ਤੰਬੂ ਵਿੱਚ ਉਨ੍ਹਾਂ ਨੂੰ ਸੇਵਾ ਲਈ ਦਿੱਤੀਆਂ ਗਈਆਂ ਬਿਧੀਆਂ ਅਨੁਸਾਰ ਸੇਵਾ ਕੀਤੀ।
And they ministered | וַיִּֽהְי֨וּ | wayyihĕyû | va-yee-heh-YOO |
מְשָֽׁרְתִ֜ים | mĕšārĕtîm | meh-sha-reh-TEEM | |
before | לִפְנֵ֨י | lipnê | leef-NAY |
the dwelling place | מִשְׁכַּ֤ן | miškan | meesh-KAHN |
tabernacle the of | אֹֽהֶל | ʾōhel | OH-hel |
of the congregation | מוֹעֵד֙ | môʿēd | moh-ADE |
with singing, | בַּשִּׁ֔יר | baššîr | ba-SHEER |
until | עַד | ʿad | ad |
Solomon | בְּנ֧וֹת | bĕnôt | beh-NOTE |
built had | שְׁלֹמֹ֛ה | šĕlōmō | sheh-loh-MOH |
אֶת | ʾet | et | |
the house | בֵּ֥ית | bêt | bate |
Lord the of | יְהוָ֖ה | yĕhwâ | yeh-VA |
in Jerusalem: | בִּירֽוּשָׁלִָ֑ם | bîrûšālāim | bee-roo-sha-la-EEM |
waited they then and | וַיַּֽעַמְד֥וּ | wayyaʿamdû | va-ya-am-DOO |
on | כְמִשְׁפָּטָ֖ם | kĕmišpāṭām | heh-meesh-pa-TAHM |
their office | עַל | ʿal | al |
according to their order. | עֲבֽוֹדָתָֽם׃ | ʿăbôdātām | uh-VOH-da-TAHM |
Cross Reference
1 Kings 8:6
ਫ਼ੇਰ ਜਾਜਕਾਂ ਨੇ ਯਹੋਵਾਹ ਦੇ ਇੱਕਰਾਨਾਮੇ ਵਾਲੇ ਸੰਦੂਕ ਨੂੰ ਇਸਦੀ ਥਾਵੇਂ, ਮੰਦਰ ਦੇ ਅੱਤ ਪਵਿੱਤਰ ਸਥਾਨ ਵਿੱਚ ਧਰ ਦਿੱਤਾ। ਇਹ ਕਰੂਬੀ ਫ਼ਰਿਸ਼ਤਿਆਂ ਦੇ ਖੰਭਾਂ ਹੇਠਾਂ ਰੱਖਿਆ ਗਿਆ ਸੀ।
Psalm 134:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।
Psalm 68:24
ਮੇਰੇ ਪਰਮੇਸ਼ੁਰ ਨੂੰ ਜਿੱਤ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ। ਮੇਰੇ ਪਵਿੱਤਰ ਯਹੋਵਾਹ ਨੂੰ, ਮੇਰੇ ਰਾਜੇ ਨੂੰ, ਫ਼ਤਿਹ ਦੇ ਜਲੂਸ ਦੀ ਅਗਵਾਈ ਕਰਦਿਆਂ ਵੇਖੋ।
Nehemiah 12:45
ਜਾਜਕਾਂ ਤੇ ਲੇਵੀਆਂ ਨੇ ਆਪਣੇ ਪਰਮੇਸ਼ੁਰ ਲਈ ਪੂਰੀ ਲਗਨ ਨਾਲ ਕੰਮ ਕੀਤਾ। ਉਨ੍ਹਾਂ ਨੇ ਸ਼ੁੱਧਤਾ ਦੇ ਫ਼ਰਜ਼ ਨੂੰ ਪੂਰਿਆਂ ਕੀਤਾ ਅਤੇ ਗਵਈਆਂ ਅਤੇ ਦਰਬਾਨਾਂ ਨੇ ਆਪਣਾ ਕਾਰਜ ਕੀਤਾ।। ਉਨ੍ਹਾਂ ਸਭਨਾਂ ਨੇ ਸਭ ਕੁਝ ਦਾਊਦ ਅਤੇ ਉਸ ਦੇ ਪੁੱਤਰ ਸੁਲੇਮਾਨ ਦੇ ਹੁਕਮਾਂ ਮੁਤਾਬਕ ਕੀਤਾ।
Nehemiah 12:27
ਯਰੂਸ਼ਲਮ ਦੀ ਕੰਧ ਦਾ ਸਮਰਪਣ ਲੋਕਾਂ ਨੇ ਯਰੂਸ਼ਲਮ ਦੀ ਕੰਧ ਨੂੰ ਸਮਰਪਿਤ ਕੀਤਾ। ਫ਼ੇਰ ਸਾਰੇ ਲੇਵੀਆਂ ਨੂੰ ਯਰੂਸ਼ਲਮ ਨੂੰ ਲਿਆਂਦਾ ਗਿਆ, ਜਿਨ੍ਹਾਂ ਵੀ ਨਗਰਾਂ ਵਿੱਚ ਉਹ ਰਹਿੰਦੇ ਸਨ। ਉਹ ਸਾਰੇ ਯਰੂਸ਼ਲਮ ਦੀ ਕੰਧ ਦੀ ਚੱਠ ਦਾ ਜਸ਼ਨ ਮਨਾਉਣ ਲਈ ਅਤੇ ਪਰਮੇਸ਼ੁਰ ਦੀ ਉਸਤਤ ਕਰਨ ਅਤੇ ਧੰਨਵਾਦ ਦੇਣ ਲਈ ਓੱਥੇ ਆਏ। ਇਉਂ ਉਨ੍ਹਾਂ ਨੇ ਛੈਣੇ, ਸਿਤਾਰਾਂ ਅਤੇ ਬਰਬਤਾਂ ਵਜ਼ਾਕੇ ਇਸ ਖੁਸ਼ੀ ਦਾ ਪ੍ਰਗਟਾਵਾ ਕੀਤਾ।
Nehemiah 11:17
ਮਤਨਯਾਹ, (ਮਤਨਯਾਹ ਮੀਕਾ ਦਾ ਪੁੱਤਰ ਸੀ, ਮੀਕਾ ਜ਼ਬਦੀ ਦਾ ਪੁੱਤਰ ਸੀ, ਜ਼ਬਦੀ ਆਸਾਫ਼ ਦਾ ਪੁੱਤਰ ਸੀ), ਜੋ ਕਿ ਪ੍ਰਾਰਥਨਾ ਦਾ ਨਿਰਦੇਸ਼ਕ ਸੀ। ਆਸਾਫ਼ ਲੋਕਾਂ ਤੋਂ ਉਸਤਤ ਦੇ ਗੀਤ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾਵਾਂ ਗਵਾਉਂਦਾ ਸੀ। ਬਕਬੁਕਯਾਹ, (ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ) ਅਤੇ ਸ਼ਮੂਆ ਦਾ ਪੁੱਤਰ ਅਬਦਾ (ਸ਼ਮੂਆ ਗਾਲਾਲ ਦਾ ਪੁੱਤਰ ਸੀ ਅਤੇ ਗਾਲਾਲ ਯਦੂਬੂਨ ਦਾ ਪੁੱਤਰ ਸੀ।)
Ezra 6:18
ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ ਉਵੇਂ ਹੀ ਉਨ੍ਹਾਂ ਨੇ ਜਾਜਕਾਂ ਨੂੰ ਉਨ੍ਹਾਂ ਦੇ ਟੋਲਿਆਂ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਟੋਲਿਆਂ ਮੁਤਾਬਕ ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਚੁਣਿਆ।
Ezra 3:10
ਇਮਾਰਤਕਾਰਾਂ ਨੇ ਯਹੋਵਾਹ ਦੇ ਮੰਦਰ ਦੀ ਨੀਂਹ ਦਾ ਕਾਰਜ ਪੂਰਾ ਕੀਤਾ। ਜਦੋਂ ਇਹ ਕਾਰਜ ਪੂਰਾ ਹੋਇਆ ਤਾਂ ਜਾਜਕਾਂ ਨੇ ਆਪਣੇ ਜਾਜਕਾਂ ਵਾਲੇ ਵਸਤਰ ਪਹਿਨੇ ਅਤੇ ਆਪਣੀਆਂ ਤੁਰ੍ਹੀਆਂ ਫੜੀਆਂ ਅਤੇ ਆਸਾਫ਼ ਦੇ ਉੱਤਰਾਧਿਕਾਰੀਆਂ, ਲੇਵੀਆਂ ਨੇ ਆਪਣੇ ਛੈਣੇ ਲੇ। ਉਹ ਸਭ ਆਪੋ-ਆਪਣੀ ਬਾਂਵੇ ਯੋਹਵਾਹ ਦੀ ਉਸਤਤ ਲਈ ਖੜ੍ਹੇ ਸਨ। ਇਹ ਸਭ ਜਿਵੇਂ ਕਿ ਪਹਿਲਾਂ ਇਸਰਾਏਲ ਦੇ ਪਾਤਸ਼ਾਹ ਦਾਊਦ ਦਾ ਹੁਕਮ ਹੋਇਆ ਸੀ ਉਸੇ ਮੁਤਾਬਕ ਹੋਇਆ।
2 Chronicles 35:15
ਫ਼ਿਰ ਆਸਾਫ਼ ਦੀ ਵੰਸ਼ ਦੇ ਗਵਈਏ ਦਾਊਦ ਅਤੇ ਆਸਾਫ਼, ਹੇਮਾਨ ਅਤੇ ਪਾਤਸ਼ਾਹ ਦੇ ਗ਼ੈਬਦਾਨ ਯਦੂਥੂਨ ਦੇ ਹੁਕਮ ਮੁਤਾਬਕ ਆਪੋ-ਆਪਣੀ ਜਗ੍ਹਾ ਉੱਤੇ ਖੜ੍ਹੇ ਹੋਏ ਸਨ। ਹਰ ਫ਼ਾਟਕ ਉੱਪਰ ਦਰਬਾਨ ਸਨ, ਜਿਨ੍ਹਾਂ ਨੂੰ ਆਪਣੀ ਥਾਂ ਤੋਂ ਹਟਣਾ ਨਾ ਪਿਆ ਕਿਉਂ ਕਿ ਉਨ੍ਹਾਂ ਦੇ ਲੇਵੀ ਭਰਾਵਾਂ ਨੇ ਉਨ੍ਹਾਂ ਲਈ ਪਸਹ ਵਾਸਤੇ ਸਭ ਕੁਝ ਤਿਆਰ ਕਰ ਦਿੱਤਾ ਸੀ।
2 Chronicles 31:2
ਜਾਜਕਾਂ ਅਤੇ ਲੇਵੀਆਂ ਨੂੰ ਦਲਾਂ ਵਿੱਚ ਵੰਡਿਆਂ ਗਿਆ ਅਤੇ ਹਰ ਦਲ ਦਾ ਆਪੋ-ਆਪਣਾ ਕੰਮ ਸੀ ਜਿਹੜਾ ਉਨ੍ਹਾਂ ਨੂੰ ਸੌਂਪਿਆ ਗਿਆ। ਤਾਂ ਪਾਤਸ਼ਾਹ ਨੇ ਇਨ੍ਹਾਂ ਦਲਾਂ ਨੂੰ ਮੁੜ ਤੋਂ ਆਪੋ-ਆਪਣਾ ਕਾਰਜ ਸ਼ੁਰੂ ਕਰਨ ਨੂੰ ਕਿਹਾ। ਤਾਂ ਜਾਜਕਾਂ ਅਤੇ ਲੇਵੀਆਂ ਨੇ ਮੁੜ ਤੋਂ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਦਾ ਕਾਰਜ ਸ਼ੁਰੂ ਕੀਤਾ। ਅਤੇ ਲੇਵੀਆਂ ਨੇ ਮੰਦਰ ਵਿੱਚਲੀ ਸੇਵਾ, ਗਾਉਣ-ਵਜਾਉਣ ਅਤੇ ਪਰਮੇਸ਼ੁਰ ਦੇ ਜਸ ਦਾ ਗਾਨ ਯਹੋਵਾਹ ਦੇ ਭਵਨ ਤੋਂ ਫਾਟਕਾਂ ਤੀਕ ਦਾ ਕਾਰਜ ਸ਼ੁਰੂ ਕੀਤਾ।
2 Chronicles 29:25
ਹਿਜ਼ਕੀਯਾਹ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਵਿੱਚ ਲੇਵੀਆਂ ਨੂੰ ਸੰਗੀਤਕ ਸਾਜ਼ਾਂ ਨਾਲ ਖੜ੍ਹੇ ਕੀਤਾ ਜਿਵੇਂ ਦਾਊਦ, ਰਾਜੇ ਦੇ ਨਬੀ ਗਾਦ ਅਤੇ ਨਾਥਾਨ ਨਬੀ ਨੇ ਆਦੇਸ਼ ਦਿੱਤਾ ਸੀ। ਇਹ ਹੁਕਮ ਯਹੋਵਾਹ ਵੱਲੋਂ ਨਬੀਆਂ ਦੁਆਰਾ ਆਇਆ ਸੀ।
1 Chronicles 25:7
ਲੇਵੀਆਂ ਦੇ ਪਰਿਵਾਰ-ਸਮੂਹ ਵਿੱਚੋਂ ਇਨ੍ਹਾਂ ਆਦਮੀਆਂ ਅਤੇ ਉਨ੍ਹਾਂ ਦੇ ਸੰਬੰਧੀਆਂ ਨੂੰ ਪਵਿੱਤਰ ਗੀਤ ਗਾਉਣ ਦੀ ਸਿਖਲਾਈ ਦਿੱਤੀ ਹੋਈ ਸੀ। ਯਹੋਵਾਹ ਦੀ ਸਤੁਤੀ ਗਾਨ ਵਾਲੇ ਪ੍ਰਵੀਨ ਮਨੁੱਖਾਂ ਦੀ ਗਿਣਤੀ 288 ਸੀ।
1 Chronicles 16:37
ਫ਼ਿਰ ਦਾਊਦ ਨੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਨੇਮ ਦੇ ਸੰਦੂਕ ਕੋਲ ਛੱਡ ਦਿੱਤਾ ਤਾਂ ਜੋ ਉਹ ਹਰ ਰੋਜ਼ ਉਸ ਦੇ ਸਾਹਮਣੇ ਸੇਵਾ ਕਰ ਸੱਕਣ।
1 Chronicles 16:4
ਫ਼ਿਰ ਦਾਊਦ ਨੇ ਲੇਵੀਆਂ ਵਿੱਚੋਂ ਕੁਝ ਲੋਕਾਂ ਨੂੰ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਅੱਗੇ ਸੇਵਾ ਕਰਨ ਲਈ ਚੁਣਿਆ। ਉਨ੍ਹਾਂ ਦਾ ਕੰਮ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਧੰਨਵਾਦ ਕਰਨਾ ਅਤੇ ਉਸ ਨੂੰ ਉਸਤਤਾਂ ਗਾਉਣਾ ਸੀ।
1 Chronicles 9:33
ਉਹ ਲੇਵੀ ਜਿਹੜੇ ਕਿ ਗਵੈਯੇ ਸਨ ਅਤੇ ਆਪਣੇ-ਆਪਣੇ ਘਰਾਣਿਆਂ ਦੇ ਮੁਖੀਏ ਸਨ ਉਹ ਮੰਦਰ ਵਿੱਚ ਕਮਰੇ ਜਿਹੜੇ ਬਣੇ ਹੋਏ ਸਨ, ਉੱਥੇ ਹੀ ਰਹਿੰਦੇ ਸਨ। ਉਨ੍ਹਾਂ ਨੂੰ ਹੋਰ ਕੋਈ ਕੰਮ ਕਰਨ ਨੂੰ ਨਹੀਂ ਸੀ ਦਿੰਦੇ ਕਿਉਂ ਕਿ ਉਨ੍ਹਾਂ ਦਾ ਦਿਨ-ਰਾਤ ਮੰਦਰ ਵਿੱਚਲੇ ਕੰਮਾਂ ’ਚ ਰੁਝੇ ਰਹਿੰਦੇ ਸਨ।
1 Chronicles 6:10
ਅਜ਼ਰਯਾਹ ਯੋਹਾਨਾਨ ਦਾ ਪਿਤਾ ਸੀ। (ਇਹ ਉਹੀ ਅਜ਼ਰਯਾਹ ਸੀ ਜਿਹੜਾ ਯਰੂਸ਼ਲਮ ਵਿੱਚ, ਸੁਲੇਮਾਨ ਦੁਆਰਾ ਬਣਾਏ ਗਏ ਮੰਦਰ ਵਿੱਚ ਜਾਜਕ ਵਜੋਂ ਕੰਮ ਕਰਦਾ ਹੁੰਦਾ ਸੀ।)
Psalm 135:1
ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!