1 Corinthians 11:30
ਇਹੀ ਕਾਰਣ ਹੈ ਕਿ ਤੁਹਾਡੇ ਵਿੱਚੋਂ ਬਹੁਤ ਸਾਰੇ ਕਮਜ਼ੋਰ ਅਤੇ ਬਿਮਾਰ ਹਨ। ਅਤੇ ਬਹੁਤ ਸਾਰੇ ਮਰ ਚੁੱਕੇ ਹਨ।
1 Corinthians 11:30 in Other Translations
King James Version (KJV)
For this cause many are weak and sickly among you, and many sleep.
American Standard Version (ASV)
For this cause many among you are weak and sickly, and not a few sleep.
Bible in Basic English (BBE)
For this cause a number of you are feeble and ill, and a number are dead.
Darby English Bible (DBY)
On this account many among you [are] weak and infirm, and a good many are fallen asleep.
World English Bible (WEB)
For this cause many among you are weak and sickly, and not a few sleep.
Young's Literal Translation (YLT)
Because of this, among you many `are' weak and sickly, and sleep do many;
| For | διὰ | dia | thee-AH |
| this cause | τοῦτο | touto | TOO-toh |
| many | ἐν | en | ane |
| are weak | ὑμῖν | hymin | yoo-MEEN |
| and | πολλοὶ | polloi | pole-LOO |
| sickly | ἀσθενεῖς | astheneis | ah-sthay-NEES |
| among | καὶ | kai | kay |
| you, | ἄῤῥωστοι | arrhōstoi | AR-roh-stoo |
| and | καὶ | kai | kay |
| many | κοιμῶνται | koimōntai | koo-MONE-tay |
| sleep. | ἱκανοί | hikanoi | ee-ka-NOO |
Cross Reference
Revelation 3:19
“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।
1 Thessalonians 4:14
ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ।
1 Corinthians 15:51
ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।
1 Corinthians 11:32
ਪਰ ਜਦੋਂ ਪ੍ਰਭੂ ਸਾਡਾ ਨਿਆਂ ਕਰਦਾ ਹੈ, ਉਹ ਸਾਨੂੰ ਅਨੁਸ਼ਾਸਿਤ ਕਰਦਾ ਹੈ ਤਾਂ ਜੋ ਅਸੀਂ ਸਹੀ ਰਸਤੇ ਉੱਤੇ ਚੱਲ ਸੱਕੀਏ। ਉਹ ਅਜਿਹਾ ਇਸ ਲਈ ਕਰਦਾ ਹੈ ਤਾਂ ਜੋ ਅਸੀਂ ਦੁਨੀਆਂ ਦੇ ਹੋਰਨਾਂ ਲੋਕਾਂ ਵਾਂਗ ਨਾ ਨਿੰਦੇ ਜਾਈਏ।
Acts 13:36
“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।
Amos 3:2
“ਇਸ ਧਰਤੀ ਤੇ ਬਹੁਤ ਸਾਰੇ ਘਰਾਣੇ ਹਨ ਪਰ ਉਨ੍ਹਾਂ ਸਾਰਿਆਂ ਵਿੱਚੋਂ ਸਿਰਫ਼ ਤੁਹਾਨੂੰ ਮੈਂ ਤਰਜੀਹ ਦਿੱਤੀ। ਅਤੇ ਤੁਸੀਂ ਹੀ ਮੇਰੇ ਖਿਲਾਫ਼ ਹੋ ਗਏ। ਇਸ ਲਈ ਮੈਂ ਤੁਹਾਡੇ ਸਾਰੇ ਕੀਤੇ ਪਾਪਾਂ ਲਈ ਤੁਹਾਨੂੰ ਸਜ਼ਾ ਦੇਵਾਂਗਾ।”
Psalm 89:31
ਜੇ ਮੇਰੇ ਚੁਣੇ ਹੋਏ ਰਾਜੇ ਦੀ ਔਲਾਦ ਮੇਰੇ ਨੇਮ ਤੋਂੜਨਗੇ ਅਤੇ ਮੇਰੇ ਆਦੇਸ਼ ਅਣਡਿੱਠ ਕਰਨਗੇ।
Psalm 78:30
ਉਨ੍ਹਾਂ ਨੇ ਆਪਣੀਆਂ ਭੁੱਖਾਂ ਨੂੰ ਕਾਬੂ ਵਿੱਚ ਨਹੀਂ ਰੱਖਿਆ। ਇਸ ਲਈ ਉਹ ਪੰਛੀਆਂ ਵਿੱਚੋਂ ਲਹੂ ਵਗ ਜਾਣ ਤੋਂ ਪਹਿਲਾਂ ਹੀ ਕੋਇਲਾਂ ਨੂੰ ਖਾ ਗਏ।
Psalm 38:1
ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।
1 Kings 13:21
ਤਾਂ ਬੁੱਢੇ ਨਬੀ ਨੇ ਪਰਮੇਸੁਰ ਦੇ ਬੰਦੇ ਨੂੰ ਕਿਹਾ ਜੋ ਕਿ ਯਹੂਦਾਹ ਤੋਂ ਆਇਆ ਸੀ, “ਯਹੋਵਾਹ ਨੇ ਆਖਿਆ ਕਿ ਤੂੰ ਉਸ ਦੇ ਬਚਨ ਨੂੰ ਕਲੰਕਤ ਕੀਤਾ ਹੈ ਅਤੇ ਤੂੰ ਉਸ ਦੇ ਹੁਕਮ ਦਾ ਪਾਲਣ ਨਹੀਂ ਕੀਤਾ।
2 Samuel 12:14
ਤੂੰ ਅਜਿਹਾ ਪਾਪ ਕੀਤਾ ਹੈ ਕਿ, ਹੁਣ ਯਹੋਵਾਹ ਦੇ ਦੁਸ਼ਮਣਾਂ ਨੂੰ ਉਸ ਲਈ ਆਪਣੀ ਇੱਜ਼ਤ ਗੁਆਉਣ ਦਾ ਮੌਕਾ ਮਿਲ ਗਿਆ ਹੈ। ਸੋ ਇਸ ਪਾਪ ਕਾਰਣ ਇਹ ਤੇਰਾ ਨਵਾਂ ਜੰਮਿਆ ਮੁੰਡਾ ਜ਼ਰੂਰ ਮਰ ਜਾਵੇਗਾ।”
Numbers 21:6
ਇਸ ਲਈ ਯਹੋਵਾਹ ਨੇ ਲੋਕਾਂ ਦਰਮਿਆਨ ਜ਼ਹਿਰੀਲੇ ਸੱਪ ਭੇਜ ਦਿੱਤੇ। ਸੱਪਾਂ ਨੇ ਲੋਕਾਂ ਨੂੰ ਡਸਿਆ, ਅਤੇ ਬਹੁਤ ਸਾਰੇ ਇਸਰਾਏਲੀ ਮਾਰੇ ਗਏ।
Numbers 20:24
“ਹੁਣ ਹਾਰੂਨ ਦੇ ਦੇਹਾਂਤ ਦਾ ਸਮਾਂ ਆ ਗਿਆ ਹੈ ਅਤੇ ਉਸ ਦੇ ਪੁਰਖਿਆਂ ਕੋਲ ਪਹੁੰਚਣ ਦਾ ਵੇਲਾ ਆ ਗਿਆ ਹੈ। ਹਾਰੂਨ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੇਗਾ ਜਿਸਦਾ ਮੈਂ ਇਸਰਾਏਲ ਦੇ ਲੋਕਾਂ ਨਾਲ ਇਕਰਾਰ ਕੀਤਾ ਹੈ। ਮੂਸਾ, ਇਹ ਗੱਲ ਮੈਂ ਤੈਨੂੰ ਆਖਦਾ ਹਾਂ ਕਿਉਂਕਿ ਤੂੰ ਅਤੇ ਹਾਰੂਨ ਦੋਹਾਂ ਨੇ ਮੇਰੇ ਉਸ ਆਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਸੀ ਜਿਹੜਾ ਮੈਂ ਤੁਹਾਨੂੰ ਮਰੀਬਾਹ ਦੇ ਪਾਣੀਆਂ ਕੰਢੇ ਦਿੱਤਾ ਸੀ।
Numbers 20:12
ਪਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, “ਸਾਰੇ ਇਸਰਾਏਲ ਦੇ ਲੋਕ ਜਮ੍ਹਾ ਸਨ। ਪਰ ਤੁਸੀਂ ਮੇਰੇ ਲਈ ਆਦਰ ਨਹੀਂ ਪ੍ਰਗਟ ਕੀਤਾ। ਤੁਸੀਂ ਇਸਰਾਏਲ ਦੇ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਪਾਣੀ ਪੈਦਾ ਕਰਨ ਦੀ ਸ਼ਕਤੀ ਮੇਰੇ ਅੰਦਰ ਸੀ। ਤੁਸੀਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਮੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਇਹ ਨਹੀਂ ਦਰਸਾਇਆ ਕਿ ਤੁਹਾਨੂੰ ਤੇਰੇ ਉੱਤੇ ਭਰੋਸਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਉਹ ਧਰਤੀ ਦੇਵਾਂਗਾ ਜਿਸਦਾ ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ। ਪਰ ਤੁਸੀਂ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਨਹੀਂ ਕਰੋਂਗੇ।”
Exodus 15:26
ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”
Hebrews 12:5
ਤੁਸੀਂ ਪਰਮੇਸ਼ੁਰ ਦੇ ਪੁੱਤਰ ਹੋ, ਅਤੇ ਉਹ ਤੁਹਾਨੂੰ ਸੱਕੂਨ ਪਹੁੰਚਾਣ ਵਾਲੇ ਸ਼ਬਦ ਬੋਲ ਰਿਹਾ ਹੈ। ਤੁਸੀਂ ਉਨ੍ਹਾਂ ਸ਼ਬਦਾਂ ਨੂੰ ਭੁੱਲ ਚੁੱਕੇ ਹੋ: “ਮੇਰੇ ਪੁੱਤਰ, ਜਦੋਂ ਪਰਮੇਸ਼ੁਰ ਤੈਨੂੰ ਅਨੁਸ਼ਾਸਿਤ ਕਰਦਾ ਹੈ, ਤਾਂ ਇਸ ਨੂੰ ਤੁੱਛ ਨਾ ਜਾਣੀ। ਅਤੇ ਕੋਸ਼ਿਸ਼ ਕਰਨੀ ਛੱਡੀ ਨਾ, ਪ੍ਰਭੂ ਤੈਨੂੰ ਸੌਂਪਦਾ ਹੈ।