1 Corinthians 15:5
ਅਤੇ ਇਹ ਵੀ ਕਿ ਮਸੀਹ ਨੇ ਪਤਰਸ ਨੂੰ ਦੀਦਾਰ ਦਿੱਤਾ ਅਤੇ ਫ਼ੇਰ 12 ਨਬੀਆਂ ਨੂੰ ਦੀਦਾਰ ਦਿੱਤਾ।
1 Corinthians 15:5 in Other Translations
King James Version (KJV)
And that he was seen of Cephas, then of the twelve:
American Standard Version (ASV)
and that he appeared to Cephas; then to the twelve;
Bible in Basic English (BBE)
And he was seen by Cephas; then by the twelve;
Darby English Bible (DBY)
and that he appeared to Cephas, then to the twelve.
World English Bible (WEB)
and that he appeared to Cephas, then to the twelve.
Young's Literal Translation (YLT)
and that he appeared to Cephas, then to the twelve,
| And | καὶ | kai | kay |
| that | ὅτι | hoti | OH-tee |
| he was seen | ὤφθη | ōphthē | OH-fthay |
| Cephas, of | Κηφᾷ | kēpha | kay-FA |
| then | εἶτα | eita | EE-ta |
| of the | τοῖς | tois | toos |
| twelve: | δώδεκα· | dōdeka | THOH-thay-ka |
Cross Reference
Mark 16:14
ਯਿਸੂ ਦੀ ਰਸੂਲਾਂ ਨਾਲ ਗੱਲ-ਬਾਤ ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸ ਨੂੰ ਜੀ ਉੱਠਣੇ ਤੋਂ ਬਾਦ ਵੇਖਿਆ ਸੀ।
Acts 10:41
ਪਰ ਯਿਸੂ ਸਭ ਲੋਕਾਂ ਨੂੰ ਪਰਗਟ ਨਾ ਹੋਇਆ, ਸਿਰਫ਼ ਜਿਹੜੇ ਗਵਾਹ ਸਨ ਜਿਨ੍ਹਾਂ ਨੂੰ ਕਿ ਪਰਮੇਸ਼ੁਰ ਨੇ ਪਹਿਲਾਂ ਤੋਂ ਹੀ ਚੁਣਿਆ ਹੋਇਆ ਸੀ, ਸਿਰਫ਼ ਉਹੀ ਉਸ ਨੂੰ ਵੇਖਣ ਦੇ ਸਮਰੱਥ ਹੋਏ। ਅਸੀਂ ਹੀ ਉਹ ਗਵਾਹ ਹਾਂ। ਜਦੋਂ ਉਹ ਮੁਰਦੇ ਤੋਂ ਜਿਵਾਲਿਆ ਗਿਆ ਸੀ ਤਾਂ ਅਸੀਂ ਉਸ ਨਾਲ ਮਿਲ ਬੈਠਕੇ ਖਾਧਾ ਅਤੇ ਪੀਤਾ।
1 Corinthians 1:12
ਮੇਰਾ ਆਖਣ ਦਾ ਭਾਵ ਇਹ ਹੈ; ਤੁਹਾਡੇ ਵਿੱਚੋਂ ਇੱਕ ਆਖਦਾ ਹੈ, “ਮੈਂ ਪੌਲੁਸ ਦਾ ਚੇਲਾ ਹਾਂ;” ਦੂਸਰਾ ਆਖਦਾ ਹੈ, “ਮੈਂ ਅਪੁੱਲੋਸ ਦਾ ਚੇਲਾ ਹਾਂ;” ਹੋਰ ਕੋਈ ਆਖਦਾ ਹੈ, “ਮੈਂ ਪਤਰਸ ਦਾ ਚੇਲਾ ਹਾਂ;” ਅਤੇ ਕੋਈ-ਕੋਈ ਵਿਅਕਤੀ ਆਖਦਾ ਹੈ, “ਮੈਂ ਯਿਸੂ ਮਸੀਹ ਦਾ ਚੇਲਾ ਹਾਂ।”
Luke 24:34
ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”
John 1:42
ਅੰਦ੍ਰਿਯਾਸ ਸ਼ਮਊਨ ਨੂੰ ਯਿਸੂ ਕੋਲ ਲੈ ਆਇਆ। ਯਿਸੂ ਨੇ ਸ਼ਮਊਨ ਨੂੰ ਵੇਖਿਆ ਤੇ ਆਖਿਆ “ਤੂੰ ਯੂਹੰਨਾ ਦਾ ਪੁੱਤਰ ਸ਼ਮਊਨ ਹੈਂ, ਤੂੰ ਕੇਫ਼ਾਸ ਸਦਵਾਵੇਂਗਾ” (“ਕੇਫ਼ਾਸ” ਦਾ ਭਾਵ ਹੈ “ਪਤਰਸ”)
John 20:19
ਯਿਸੂ ਦਾ ਆਪਣੇ ਚੇਲਿਆਂ ਅੱਗੇ ਪ੍ਰਗਟ ਹੋਣਾ ਉਸੇ ਦਿਨ ਦੀ ਸ਼ਾਮ, ਹਫ਼ਤੇ ਦੇ ਪਹਿਲੇ ਦਿਨ, ਸਾਰੇ ਚੇਲੇ ਇੱਕਸਾਥ ਇੱਕਤਰ ਹੋਏ। ਉਨ੍ਹਾਂ ਨੇ ਸਾਰੇ ਦਰਵਾਜੇ ਬੰਦ ਕਰ ਲਏ ਕਿਉਂ ਕਿ ਉਹ ਯਹੂਦੀਆਂ ਤੋਂ ਡਰਦੇ ਸਨ। ਤਦ ਯਿਸੂ ਉਨ੍ਹਾਂ ਕੋਲ ਆਕੇ ਉਨ੍ਹਾਂ ਸਾਹਮਣੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਤੁਹਾਨੂੰ ਸ਼ਾਂਤੀ ਮਿਲੇ।”
Acts 1:2
ਮੈਂ ਯਿਸੂ ਦੇ ਸਾਰੇ ਜੀਵਨ ਬਾਰੇ ਸ਼ੁਰੂ ਤੋਂ ਲੈ ਕੇ ਉਸ ਦਿਨ ਤੱਕ ਲਿਖਿਆ ਹੈ, ਜਦੋਂ ਉਹ ਸੁਰਗਾਂ ਨੂੰ ਚੁੱਕਿਆ ਗਿਆ ਸੀ। ਇਸ ਘਟਨਾ ਤੋਂ ਪਹਿਲਾਂ, ਉਸ ਨੇ ਪਵਿੱਤਰ ਆਤਮਾ ਰਾਹੀਂ ਉਨ੍ਹਾਂ ਰਸੂਲਾਂ ਨੂੰ ਹਿਦਾਇਤਾਂ ਦਿੱਤੀਆਂ ਜਿਨ੍ਹਾਂ ਨੂੰ ਉਸ ਨੇ ਚੁਣਿਆ ਸੀ।
1 Corinthians 3:22
ਪੌਲੁਸ, ਅਪੁੱਲੋਸ ਅਤੇ ਪਤਰਸ, ਦੁਨੀਆਂ, ਜੀਵਨ, ਮੌਤ, ਵਰਤਮਾਨ ਅਤੇ ਭਵਿੱਖ ਇਹ ਸਾਰੀਆਂ ਚੀਜ਼ਾਂ ਤੁਹਾਡੀਆਂ ਹਨ।
1 Corinthians 9:5
ਕੀ ਸਾਨੂੰ ਆਪਣੇ ਨਾਲ ਆਪਣੀਆਂ ਵਿਸ਼ਵਾਸੀ ਪਤਨੀਆਂ ਨੂੰ ਲੈ ਜਾਣ ਦਾ ਹੱਕ ਹੈ, ਜਦੋਂ ਅਸੀਂ ਯਾਤਰਾ ਤੇ ਹੁੰਦੇ ਹਾਂ ਜਿਵੇਂ ਕਿ ਬਾਕੀ ਦੇ ਸਾਰੇ ਰਸੂਲ ਅਤੇ ਸਾਡੇ ਪ੍ਰਭੂ ਦੇ ਭਰਾ ਅਤੇ ਕੇਫ਼ਾਸ ਕਰਦੇ ਹਨ?