1 Corinthians 15:57 in Punjabi

Punjabi Punjabi Bible 1 Corinthians 1 Corinthians 15 1 Corinthians 15:57

1 Corinthians 15:57
ਪਰੰਤੂ ਅਸੀਂ ਪਰਮੇਸ਼ੁਰ ਦੇ ਸ਼ੁਕਰਗੁਜ਼ਾਰ ਹਾਂ। ਉਹ ਸਾਡੇ ਪ੍ਰਭੂ ਯਿਸੂ ਮਸੀਹ ਰਾਹੀਂ ਜਿੱਤ ਪ੍ਰਦਾਨ ਕਰਦਾ ਹੈ।

1 Corinthians 15:561 Corinthians 151 Corinthians 15:58

1 Corinthians 15:57 in Other Translations

King James Version (KJV)
But thanks be to God, which giveth us the victory through our Lord Jesus Christ.

American Standard Version (ASV)
but thanks be to God, who giveth us the victory through our Lord Jesus Christ.

Bible in Basic English (BBE)
But praise be to God who gives us strength to overcome through our Lord Jesus Christ.

Darby English Bible (DBY)
but thanks to God, who gives us the victory by our Lord Jesus Christ.

World English Bible (WEB)
But thanks be to God, who gives us the victory through our Lord Jesus Christ.

Young's Literal Translation (YLT)
and to God -- thanks, to Him who is giving us the victory through our Lord Jesus Christ;


τῷtoh
But
δὲdethay
thanks
θεῷtheōthay-OH
be
to
God,
χάριςcharisHA-rees

τῷtoh
giveth
which
διδόντιdidontithee-THONE-tee
us
ἡμῖνhēminay-MEEN
the
τὸtotoh
victory
νῖκοςnikosNEE-kose
through
διὰdiathee-AH
our
τοῦtoutoo
Lord
κυρίουkyrioukyoo-REE-oo
Jesus
ἡμῶνhēmōnay-MONE
Christ.
Ἰησοῦiēsouee-ay-SOO
Χριστοῦchristouhree-STOO

Cross Reference

2 Corinthians 2:14
ਮਸੀਹ ਰਾਹੀਂ ਜਿੱਤ ਪਰ ਪਰਮੇਸ਼ੁਰ ਦਾ ਧੰਨਵਾਦ ਹੈ। ਪਰਮੇਸ਼ੁਰ ਸਦਾ ਹੀ ਸਾਡੀ ਮਸੀਹ ਰਾਹੀਂ, ਮਹਾਨ ਜਿੱਤ ਵੱਲ ਅਗਵਾਈ ਕਰਦਾ ਹੈ। ਪਰਮੇਸ਼ੁਰ ਸਾਨੂੰ ਸਾਰੇ ਪਾਸੀਂ ਇੱਕ ਚੰਗੇ ਸੁਗੰਧਿਤ ਇਤ੍ਰ ਦੀ ਤਰ੍ਹਾਂ ਆਪਣਾ ਗਿਆਨ ਫ਼ੈਲਾਉਣ ਲਈ ਇਸਤੇਮਾਲ ਕਰਦਾ ਹੈ।

Romans 8:37
ਪਰ ਇਨ੍ਹਾਂ ਸਾਰੀਆਂ ਗੱਲਾਂ ਵਿੱਚ ਪਰਮੇਸ਼ੁਰ ਰਾਹੀਂ ਸਾਡੀ ਇੱਕ ਮਹਾਨ ਜਿੱਤ ਹੈ, ਜਿਸਨੇ ਸਾਨੂੰ ਪਿਆਰ ਕੀਤਾ ਹੈ।

1 John 5:4
ਕਿਉਂਕਿ ਹਰ ਉਹ ਵਿਅਕਤੀ ਜਿਹੜਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰੱਖਦਾ ਹੈ।

Romans 7:25
ਪਰਮੇਸ਼ੁਰ ਮੈਨੂੰ ਬਚਾਵੇਗਾ। ਮੈਂ ਯਿਸੂ ਮਸੀਹ, ਸਾਡੇ ਪ੍ਰਭੂ ਰਾਹੀਂ ਬਚਾਉਣ ਲਈ ਉਸਦਾ ਧੰਨਵਾਦ ਕਰਦਾ ਹਾਂ। ਇਸ ਲਈ ਮੈਂ ਆਪਣੇ ਮਨ ਵਿੱਚ ਪਰਮੇਸ਼ੁਰ ਦੇ ਨੇਮ ਦਾ ਦਾਸ ਹਾਂ। ਪਰ ਆਪਣੇ ਪਾਪੀ ਸੁਭਾਅ ਵਿੱਚ ਮੈਂ ਪਾਪ ਦੇ ਨੇਮ ਦਾ ਦਾਸ ਹਾਂ।

John 16:33
“ਮੈਂ ਇਹ ਗੱਲਾਂ ਤੁਹਾਨੂੰ ਇਸ ਲਈ ਆਖੀਆਂ ਹਨ ਤਾਂ ਜੋ ਤੁਸੀਂ ਮੇਰੇ ਰਾਹੀਂ ਸ਼ਾਂਤੀ ਪਾ ਸੱਕੋਂ। ਇਸ ਦੁਨੀਆਂ ਵਿੱਚ ਤੁਸੀਂ ਕਸ਼ਟ ਝੱਲੋਂਗੇ। ਪਰ ਹੌਸਲਾ ਰੱਖੋ ਮੈਂ ਜਗਤ ਨੂੰ ਜਿੱਤ ਲਿਆ ਹੈ।”

Proverbs 21:31
ਲੋਕ ਲੜਾਈ ਲਈ ਘੋੜਿਆਂ ਸਮੇਤ ਹਰ ਚੀਜ਼ ਤਿਆਰ ਕਰ ਸੱਕਦੇ ਹਨ। ਪਰ ਜਿੰਨਾ ਚਿਰ ਤੱਕ ਯਹੋਵਾਹ ਉਨ੍ਹਾਂ ਨੂੰ ਜਿੱਤ ਨਹੀਂ ਦਿੰਦਾ ਉਹ ਜਿੱਤ ਨਹੀਂ ਸੱਕਦੇ।

Ephesians 5:20
ਹਰ ਚੀਜ਼ ਲਈ ਪਿਤਾ ਪਰਮੇਸ਼ੁਰ ਦਾ ਧੰਨਵਾਦ ਕਰੋ, ਉਸਦਾ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਤੇ ਧੰਨਵਾਦ ਕਰੋ।

Revelation 15:2
ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸ ਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।

Revelation 12:11
ਸਾਡੇ ਭਰਾਵਾਂ ਨੇ ਉਸ ਨੂੰ ਲੇਲੇ ਦੇ ਲਹੂ ਦੁਆਰਾ ਅਤੇ ਲੋਕਾਂ ਨੂੰ ਦਿੱਤੇ ਉਨ੍ਹਾਂ ਦੇ ਸੰਦੇਸ਼ ਦੁਆਰਾ ਹਰਾ ਦਿੱਤਾ। ਉਹ ਆਪਣੇ ਜੀਵਨ ਨੂੰ ਬਹੁਤਾ ਪਿਆਰ ਨਹੀਂ ਕਰਦੇ ਸਨ। ਉਹ ਮੌਤ ਤੋਂ ਨਹੀਂ ਡਰਦੇ ਸਨ।

2 Corinthians 9:15
ਇਸ ਦਾਤ ਲਈ ਪਰਮੇਸ਼ੁਰ ਦਾ ਧੰਨਵਾਦ ਹੋਵੇ ਜੋ ਵਰਨਣ ਕਰਨ ਲਈ ਬਹੁਤ ਅਚੰਭਿਤ ਹੈ।

2 Corinthians 1:11
ਅਤੇ ਤੁਸੀਂ ਆਪਣੀਆਂ ਪ੍ਰਾਰਥਨਾ ਰਾਹੀਂ ਸਾਡੀ ਸਹਾਇਤਾ ਕਰ ਸੱਕਦੇ ਹੋ। ਫ਼ੇਰ ਅਨੇਕਾਂ ਲੋਕ ਸਾਡੇ ਲਈ ਧੰਨਵਾਦ ਦੇਣਗੇ ਕਿ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਪ੍ਰਾਰਥਨਾ ਰਾਹੀਂ ਸਾਨੂੰ ਅਸੀਸ ਦਿੱਤੀ।

Psalm 98:1
ਉਸਤਤਿ ਦਾ ਇੱਕ ਗੀਤ। ਯਹੋਵਾਹ ਲਈ ਕੋਈ ਨਵਾਂ ਗੀਤ ਗਾਵੋ ਕਿਉਂ ਕਿ ਉਸ ਨੇ ਕਈ ਨਵੇਂ ਚਮਤਕਾਰ ਕੀਤੇ ਹਨ। ਉਸਦੀ ਪਵਿੱਤਰ ਸੱਜੀ ਬਾਂਹ ਨੇ ਇੱਕ ਵਾਰੇ ਫ਼ੇਰ ਜਿੱਤ ਉਸ ਨੂੰ ਜਿੱਤ ਪ੍ਰਦਾਨ ਕੀਤੀ ਹੈ।

1 Chronicles 22:11
ਦਾਊਦ ਨੇ ਇਹ ਵੀ ਕਿਹਾ, “ਹੁਣ ਹੇ ਮੇਰੇ ਪੁੱਤਰ! ਪਰਮੇਸ਼ੁਰ ਤੇਰੇ ਅੰਗ-ਸੰਗ ਰਹੇ। ਤੈਨੂੰ ਸਫ਼ਲਤਾ ਮਿਲੇ ਅਤੇ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਲਈ ਮੰਦਰ ਬਨਾਉਣ ਵਿੱਚ ਕਾਮਯਾਬ ਰਹੇਂ, ਜਿਵੇਂ ਕਿ ਉਸ ਨੇ ਤੇਰੇ ਬਾਰੇ ਬਚਨ ਕੀਤਾ ਹੈ।

2 Kings 5:1
ਨਅਮਾਨ ਦਾ ਕਸ਼ਟ ਨਅਮਾਨ ਅਰਾਮ ਦੇ ਰਾਜ ਦੀ ਸੈਨਾ ਦਾ ਸੈਨਾਪਤੀ ਸੀ ਅਤੇ ਉਹ ਆਪਣੇ ਰਾਜਾ ਦਾ ਬੜਾ ਮਹੱਤਵਪੂਰਣ ਆਦਮੀ ਸੀ ਉਸਦਾ ਆਦਰ-ਮਾਨ ਉੱਥੇ ਬਹੁਤ ਸੀ ਕਿਉਂ ਕਿ ਉਸ ਦੇ ਰਾਹੀਂ ਯਹੋਵਾਹ ਨੇ ਅਰਾਮ ਨੂੰ ਜਿੱਤ ਦਿੱਤੀ ਸੀ। ਉਹ ਬੜਾ ਵੀਰ-ਯੋਧਾ ਮਨੁੱਖ ਸੀ ਪਰ ਉਹ ਕੋੜ੍ਹ ਦੇ ਰੋਗ ਤੋਂ ਬੜਾ ਦੁੱਖੀ ਸੀ।

Acts 27:35
ਇਹ ਕਹਿਣ ਤੋਂ ਬਾਅਦ ਪੌਲੁਸ ਨੇ ਕੁਝ ਰੋਟੀ ਹੱਥ ਵਿੱਚ ਫ਼ੜਕੇ ਸਾਰਿਆਂ ਸਾਹਮਣੇ ਪਰਮੇਸ਼ੁਰ ਦਾ ਸ਼ੁਕਰ ਕੀਤਾ। ਉਸ ਨੇ ਇੱਕ ਟੁਕੜਾ ਤੋੜਿਆ ਅਤੇ ਖਾਣਾ ਸ਼ੁਰੂ ਕਰ ਦਿੱਤਾ।

1 Corinthians 15:51
ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।