1 Corinthians 16:18
ਉਨ੍ਹਾਂ ਨੇ ਮੇਰੇ ਅਤੇ ਤੁਹਾਡੇ ਆਤਮਾ ਨੂੰ ਰਾਹਤ ਦਿੱਤੀ ਹੈ। ਤੁਹਾਨੂੰ ਇਹੋ ਜਿਹੇ ਲੋਕਾਂ ਦੀ ਕਦਰ ਕਰਨੀ ਚਾਹੀਦੀ ਹੈ।
1 Corinthians 16:18 in Other Translations
King James Version (KJV)
For they have refreshed my spirit and your's: therefore acknowledge ye them that are such.
American Standard Version (ASV)
For they refreshed my spirit and yours: acknowledge ye therefore them that are such.
Bible in Basic English (BBE)
For they gave comfort to my spirit and to yours: for which cause give respect to such people.
Darby English Bible (DBY)
For they have refreshed my spirit and yours: own therefore such.
World English Bible (WEB)
For they refreshed my spirit and yours. Therefore acknowledge those who are like that.
Young's Literal Translation (YLT)
for they did refresh my spirit and yours; acknowledge ye, therefore, those who `are' such.
| For | ἀνέπαυσαν | anepausan | ah-NAY-paf-sahn |
| they have refreshed | γὰρ | gar | gahr |
| τὸ | to | toh | |
| my | ἐμὸν | emon | ay-MONE |
| spirit | πνεῦμα | pneuma | PNAVE-ma |
| and | καὶ | kai | kay |
| τὸ | to | toh | |
| yours: | ὑμῶν | hymōn | yoo-MONE |
| therefore | ἐπιγινώσκετε | epiginōskete | ay-pee-gee-NOH-skay-tay |
| acknowledge ye | οὖν | oun | oon |
| them that | τοὺς | tous | toos |
| are such. | τοιούτους | toioutous | too-OO-toos |
Cross Reference
Philemon 1:7
ਮੇਰੇ ਭਰਾ, ਤੂੰ ਆਪਣਾ ਪਿਆਰ ਦਰਸ਼ਾਕੇ ਪਰਮੇਸ਼ੁਰ ਦੇ ਲੋਕਾਂ ਦੇ ਦਿਲਾਂ ਨੂੰ ਆਨੰਦਿਤ ਕਰ ਦਿੱਤਾ ਹੈ। ਇਸਨੇ ਮੈਨੂੰ ਬੜਾ ਆਨੰਦ ਅਤੇ ਦਿਲਾਸਾ ਦਿੱਤਾ ਹੈ।
1 Thessalonians 5:12
ਆਖਰੀ ਉਪਦੇਸ਼ ਅਤੇ ਸ਼ੁਭਕਾਮਨਾਵਾਂ ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।
2 Corinthians 7:13
ਇਹੀ ਕਾਰਣ ਹੈ ਕਿ ਸਾਨੂੰ ਸੁੱਖ ਮਿਲਿਆ। ਸਾਨੂੰ ਇਹ ਗੱਲ ਦੀ ਹੋਰ ਵੀ ਖੁਸ਼ੀ ਹੋਈ ਕਿ ਤੀਤੁਸ ਇੰਨਾ ਖੁਸ਼ ਪਾਇਆ ਗਿਆ ਸੀ। ਤੁਸੀਂ ਸਾਰਿਆਂ ਨੇ ਉਸ ਨੂੰ ਬਹੁਤ ਸੁੱਖ ਦਿੱਤਾ।
Romans 15:32
ਫ਼ਿਰ ਜੋ ਪਰਮੇਸ਼ੁਰ ਨੇ ਚਾਹਿਆ, ਮੈਂ ਤੁਹਾਡੇ ਕੋਲ ਪੂਰੇ ਆਨੰਦ ਨਾਲ ਅਤੇ ਤੁਹਾਡੇ ਨਾਲ ਮਿਲਕੇ ਆਰਾਮ ਕਰਾਂਗਾ।
3 John 1:11
ਮੇਰੇ ਪਿਆਰੇ ਮਿੱਤਰ, ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਨਾ ਕਰ ਜਿਹੜੇ ਬਦੀ ਕਰਦੇ ਹਨ, ਸਗੋਂ ਉਨ੍ਹਾਂ ਦੇ ਉਦਾਹਰਣਾਂ ਦਾ ਅਨੁਸਰਣ ਕਰ ਜਿਹੜੇ ਨੇਕੀ ਕਰਦੇ ਹਨ। ਜਿਹੜਾ ਵਿਅਕਤੀ ਚੰਗੀਆਂ ਗੱਲਾਂ ਕਰਦਾ ਹੈ ਪਰਮੇਸ਼ੁਰ ਨਾਲ ਸੰਬੰਧਿਤ ਹੈ। ਪਰ ਉਹ ਵਿਅਕਤੀ ਜਿਹੜਾ ਬਦੀ ਕਰਦਾ ਹੈ ਉਸ ਨੇ ਕਦੇ ਵੀ ਪਰਮੇਸ਼ੁਰ ਨੂੰ ਨਹੀਂ ਜਾਣਿਆ।
3 John 1:4
ਜਦੋਂ ਵੀ ਮੈਂ ਇਹ ਸੁਣਦਾ ਹਾਂ ਕਿ ਮੇਰੇ ਬੱਚੇ ਸੱਚ ਦੇ ਮਾਰਗ ਦਾ ਅਨੁਸਰਣ ਕਰਦੇ ਹਨ ਤਾਂ ਮੈਂ ਬਹੁਤ ਖੁਸ਼ ਹੁੰਦਾ ਹਾਂ। ਮੈਨੂੰ ਇਸ ਤੋਂ ਵੱਧ ਹੋਰ ਕੋਈ ਆਨੰਦ ਨਹੀਂ ਹੈ।
Hebrews 13:7
ਆਪਣੇ ਆਗੂਆਂ ਨੂੰ ਚੇਤੇ ਰੱਖੋ। ਉਨ੍ਹਾਂ ਨੇ ਤੁਹਾਨੂੰ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ। ਚੇਤੇ ਰੱਖੋ ਕਿ ਉਹ ਕਿਵੇਂ ਜੀਵੇ ਅਤੇ ਮਰੇ, ਅਤੇ ਉਨ੍ਹਾਂ ਦੇ ਵਿਸ਼ਵਾਸ ਦੀ ਨਕਲ ਕਰੋ।
Philemon 1:20
ਇਸ ਲਈ, ਮੇਰੇ ਭਰਾਵੋ, ਮੈਂ ਤੁਹਾਨੂੰ ਪ੍ਰਭੂ ਵਿੱਚ ਆਪਣੇ ਲਈ ਕੁਝ ਕਰਨ ਲਈ ਕਹਿੰਦਾ ਹਾਂ।
1 Thessalonians 3:6
ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸ ਨੇ ਸਾਨੂੰ ਦੱਸਿਆ ਕਿ ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸ ਨੇ ਸਾਨੂੰ ਦੱਸਿਆ ਕਿ ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।
Colossians 4:8
ਇਹੀ ਕਾਰਣ ਹੈ ਕਿ ਮੈਂ ਉਸ ਨੂੰ ਤੁਹਾਡੇ ਵੱਲ ਭੇਜ ਰਿਹਾ ਹਾਂ। ਮੈਂ ਚਾਹੁੰਦਾ ਹਾਂ ਕਿ ਤੁਸੀਂ ਸਾਡੀਆਂ ਗੱਲਾਂ ਤੋਂ ਜਾਣੂ ਹੋਵੋ। ਅਤੇ ਮੈਂ ਉਸ ਨੂੰ ਇਸ ਲਈ ਭੇਜ ਰਿਹਾ ਹਾਂ ਕਿ ਤੁਸੀਂ ਹੌਂਸਲਾ ਰੱਖੋ।
Philippians 2:28
ਇਸ ਲਈ ਮੈਂ ਜਲਦੀ ਹੀ ਉਸ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ। ਜਦੋਂ ਤੁਸੀਂ ਉਸ ਨੂੰ ਵੇਖੋਂਗੇ, ਤਾਂ ਤੁਸੀਂ ਇੱਕ ਵਾਰ ਫ਼ੇਰ ਖੁਸ਼ ਹੋਵੋਂਗੇ। ਅਤੇ ਮੇਰੀ ਚਿੰਤਾ ਵੀ ਘੱਟ ਜਾਵੇਗੀ।
2 Corinthians 7:6
ਪਰ ਪਰਮੇਸ਼ੁਰ ਦੁੱਖੀਆਂ ਨੂੰ ਸੁੱਖ ਦਿੰਦਾ ਹੈ। ਅਤੇ ਪਰਮੇਸ਼ੁਰ ਨੇ ਤੀਤੁਸ ਦੇ ਆਉਣ ਤੇ ਸਾਨੂੰ ਦਿਲਾਸਾ ਦਿੱਤਾ।
Proverbs 25:25
ਦੂਰ ਦੁਰਾਡਿਓ ਆਉਂਦੀ ਚੰਗੀ ਖਬਰ ਓਸੇ ਤਰ੍ਹਾਂ ਹੈ ਜਿਵੇਂ ਸਖਤ ਗਰਮੀ ਵਿੱਚ ਠੰਡਾ ਪਾਣੀ।
Proverbs 25:13
ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ।