1 Corinthians 7:17
ਉਵੇਂ ਜੀਓ ਜਿਵੇਂ ਪਰਮੇਸ਼ੁਰ ਦਾ ਹੁਕਮ ਹੈ ਪਰ ਹਰ ਮਨੁੱਖ ਨੂੰ ਉਸੇ ਦਸ਼ਾ ਅਨੁਸਾਰ ਰਹਿਣਾ ਚਾਹੀਦਾ ਹੈ ਜਿਸ ਤੇ ਪਰਮੇਸ਼ੁਰ ਨੇ ਉਸ ਨੂੰ ਜਿਉਣ ਲਈ ਨਿਯੁਕਤ ਕੀਤਾ ਹੈ। ਇਸਦਾ ਭਾਵ ਇਹ ਹੈ ਕਿ ਉਸ ਨੂੰ ਉਸੇ ਦਸ਼ਾ ਵਿੱਚ ਜਿਉਣਾ ਚਾਹੀਦਾ ਹੈ ਜਿਸ ਦਸ਼ਾ ਵਿੱਚ, ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ। ਇਹੀ ਉਹ ਅਸੂਲ ਹੈ ਜਿਹੜਾ ਮੈਂ ਸਾਰੀਆਂ ਕਲੀਸਿਯਾਵਾਂ ਵਿੱਚ ਬਣਾਇਆ ਹੈ।
1 Corinthians 7:17 in Other Translations
King James Version (KJV)
But as God hath distributed to every man, as the Lord hath called every one, so let him walk. And so ordain I in all churches.
American Standard Version (ASV)
Only, as the Lord hath distributed to each man, as God hath called each, so let him walk. And so ordain I in all the churches.
Bible in Basic English (BBE)
Only, as the Lord has given to a man, and as is the purpose of God for him, so let him go on living. And these are my orders for all the churches.
Darby English Bible (DBY)
However, as the Lord has divided to each, as God has called each, so let him walk; and thus I ordain in all the assemblies.
World English Bible (WEB)
Only, as the Lord has distributed to each man, as God has called each, so let him walk. So I command in all the assemblies.
Young's Literal Translation (YLT)
if not, as God did distribute to each, as the Lord hath called each -- so let him walk; and thus in all the assemblies do I direct:
| But | Εἰ | ei | ee |
| as | μὴ | mē | may |
| God | ἑκάστῳ | hekastō | ake-AH-stoh |
| hath distributed | ὡς | hōs | ose |
| ἐμέρισεν | emerisen | ay-MAY-ree-sane | |
| man, every to | ὁ | ho | oh |
| as | θεός | theos | thay-OSE |
| the | ἕκαστον | hekaston | AKE-ah-stone |
| ὡς | hōs | ose | |
| Lord | κέκληκεν | keklēken | KAY-klay-kane |
| called hath | ὁ | ho | oh |
| every one, | κύριος | kyrios | KYOO-ree-ose |
| so | οὕτως | houtōs | OO-tose |
| let him walk. | περιπατείτω | peripateitō | pay-ree-pa-TEE-toh |
| And | καὶ | kai | kay |
| so | οὕτως | houtōs | OO-tose |
| ordain I | ἐν | en | ane |
| in | ταῖς | tais | tase |
| all | ἐκκλησίαις | ekklēsiais | ake-klay-SEE-ase |
| πάσαις | pasais | PA-sase | |
| churches. | διατάσσομαι | diatassomai | thee-ah-TAHS-soh-may |
Cross Reference
2 Corinthians 11:28
ਅਤੇ ਬਹੁਤ ਸਾਰੀਆਂ ਹੋਰ ਸਮੱਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ।
1 Corinthians 4:17
ਇਸੇ ਲਈ ਮੈਂ ਤੁਹਾਡੇ ਕੋਲ ਤਿਮੋਥਿਉਸ ਨੂੰ ਭੇਜ ਰਿਹਾ ਹਾਂ। ਉਹ ਪ੍ਰਭੂ ਵਿੱਚ ਮੇਰਾ ਪੁੱਤਰ ਹੈ। ਮੈਂ ਤਿਮੋਥਿਉਸ ਨੂੰ ਪਿਆਰ ਕਰਦਾ ਹਾਂ ਅਤੇ ਉਹ ਵਫ਼ਾਦਾਰ ਹੈ। ਉਹ ਤੁਹਾਨੂੰ ਯਾਦ ਕਰਾਵੇਗਾ ਕਿ ਕਿਸ ਢੰਗ ਨਾਲ ਮੈਂ ਮਸੀਹ ਯਿਸੂ ਵਿੱਚ ਜਿਉਂਦਾ ਹਾਂ। ਇਹ ਹੀ ਜੀਵਨ ਦਾ ਮਾਰਗ ਹੈ ਜਿਸ ਬਾਰੇ ਮੈਂ ਹਰ ਥਾਂ ਦੀਆਂ ਸਮੂਹ ਕਲੀਸਿਯਾ ਨੂੰ ਪ੍ਰਚਾਰ ਕਰਦਾ ਹਾਂ।
2 Corinthians 8:18
ਅਸੀਂ ਤੀਤੁਸ ਦੇ ਨਾਲ ਉਸ ਭਰਾ ਨੂੰ ਘੱਲ ਰਹੇ ਹਾਂ ਜਿਸਦੀ ਸਾਰੀ ਕਲੀਸਿਯਾ ਉਸਤਤਿ ਕਰਦੀ ਹੈ ਇਸ ਭਰਾ ਦੀ ਉਸਤਤਿ ਉਸ ਦੇ ਖੁਸ਼ਖਬਰੀ ਨੂੰ ਫ਼ੈਲਾਉਣ ਦੀ ਸੇਵਾ ਲਈ ਹੈ।
Romans 12:3
ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।
1 Peter 4:10
ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
1 Corinthians 16:1
ਹੋਰਨਾਂ ਵਿਸ਼ਵਾਸੀਆਂ ਲਈ ਉਗਰਾਈ ਹੁਣ, ਮੈਂ ਪਰਮੇਸ਼ੁਰ ਦੇ ਲੋਕਾਂ ਨੂੰ ਪੈਸੇ ਦੀ ਉਗਰਾਈ ਬਾਰੇ ਲਿਖਦਾ ਹਾਂ। ਜਿਵੇਂ ਮੈਂ ਗਲਾਤਿਯਾ ਦੀ ਕਲੀਸਿਯਾ ਨੂੰ ਕਰਨ ਲਈ ਕਿਹਾ ਸੀ, ਉਵੇਂ ਹੀ ਕਰੋ।
1 Corinthians 14:33
ਪਰਮੇਸ਼ੁਰ ਅਰਾਜਕਤਾ ਦਾ ਪਰਮੇਸ਼ੁਰ ਨਹੀਂ ਹੈ ਸਗੋਂ ਸ਼ਾਂਤੀ ਦਾ ਪਰਮੇਸ਼ੁਰ ਹੈ।
1 Corinthians 7:24
ਭਰਾਵੋ ਅਤੇ ਭੈਣੋ, ਪਰਮੇਸ਼ੁਰ ਨਾਲ ਆਪਣੀ ਨਵੀਂ ਜ਼ਿੰਦਗੀ, ਜਿਸ ਢੰਗ ਵਿੱਚ ਵੀ ਤੁਸੀਂ ਉਦੋਂ ਰਹਿ ਰਹੇ ਸੀ, ਜਦੋਂ ਪਰਮੇਸ਼ੁਰ ਨੇ ਤੁਹਾਨੂੰ ਸੱਦਿਆ ਸੀ, ਉਸੇ ਢੰਗ ਵਿੱਚ ਜੀਵੋ।
1 Corinthians 7:20
ਹਰ ਬੰਦੇ ਨੂੰ ਉਵੇਂ ਹੀ ਰਹਿਣਾ ਚਾਹੀਦਾ ਹੈ ਜਿਵੇਂ ਉਸ ਨੂੰ ਪਰਮੇਸ਼ੁਰ ਦਾ ਬੁਲਾਵਾ ਮਿਲਿਆ ਹੈ।
1 Corinthians 7:18
ਜੇ ਇੱਕ ਆਦਮੀ ਦੀ ਉਦੋਂ ਸੁੰਨਤ ਨਹੀਂ ਹੋਈ ਸੀ, ਜਦੋਂ ਪਰਮੇਸ਼ੁਰ ਨੇ ਉਸ ਨੂੰ ਬੁਲਾਇਆ ਸੀ, ਤਾ ਉਸਦੀ ਸੁੰਨਤ ਨਹੀਂ ਹੋਣੀ ਚਾਹੀਦੀ। ਜੇ ਕਿਸੇ ਬੰਦੇ ਦੀ ਬੁਲਾਵੇ ਸਮੇਂ ਸੁੰਨਤ ਨਹੀਂ ਹੋਈ ਤਾਂ ਉਸਦੀ ਸੁੰਨਤ ਨਹੀਂ ਕਰਨੀ ਚਾਹੀਦੀ।
1 Corinthians 7:7
ਮੈਂ ਚਾਹੁੰਦਾ ਹਾਂ ਕਿ ਸਭ ਲੋਕ ਮੇਰੇ ਜਿਹੇ ਹੋਣ। ਪਰ ਹਰ ਇੱਕ ਵਿਅਕਤੀ ਨੂੰ ਪਰਮੇਸ਼ੁਰ ਤੋਂ ਆਪਣੀ ਦਾਤ ਮਿਲੀ ਹੋਈ ਹੈ। ਕਿਸੇ ਵਿਅਕਤੀ ਨੂੰ ਇੱਕ ਦਾਤ ਮਿਲੀ ਹੋਈ ਹੈ ਕਿਸੇ ਨੂੰ ਦੂਸਰੀ।
Matthew 19:12
ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸੱਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸੱਕਦਾ ਹੈ ਤਾਂ ਉਸ ਨੂੰ ਵਿਆਹ ਬਾਰੇ ਇਹ ਸਿੱਖਿਆ ਸਵੀਕਾਰ ਕਰਨੀ ਚਾਹੀਦੀ ਹੈ।”