1 Corinthians 7:23
ਤੁਸਾਂ ਲੋਕਾਂ ਨੂੰ ਇੱਕ ਵੱਡਾ ਮੁੱਲ ਤਾਰ ਕੇ ਖਰੀਦਿਆ ਗਿਆ ਸੀ। ਇਸ ਲਈ ਮਨੁੱਖਾਂ ਦੇ ਗੁਲਾਮ ਨਾ ਬਣੋ।
1 Corinthians 7:23 in Other Translations
King James Version (KJV)
Ye are bought with a price; be not ye the servants of men.
American Standard Version (ASV)
Ye were bought with a price; become not bondservants of men.
Bible in Basic English (BBE)
It is the Lord who has made payment for you: be not servants of men.
Darby English Bible (DBY)
Ye have been bought with a price; do not be the bondmen of men.
World English Bible (WEB)
You were bought with a price. Don't become bondservants of men.
Young's Literal Translation (YLT)
with a price ye were bought, become not servants of men;
| Ye are bought | τιμῆς | timēs | tee-MASE |
| with a price; | ἠγοράσθητε· | ēgorasthēte | ay-goh-RA-sthay-tay |
| ye be | μὴ | mē | may |
| not | γίνεσθε | ginesthe | GEE-nay-sthay |
| the servants | δοῦλοι | douloi | THOO-loo |
| of men. | ἀνθρώπων | anthrōpōn | an-THROH-pone |
Cross Reference
1 Corinthians 6:20
ਤੁਹਾਨੂੰ ਪਰਮੇਸ਼ੁਰ ਦੁਆਰਾ ਮੁੱਲ ਤਾਰਕੇ ਖਰੀਦਿਆ ਗਿਆ ਹੈ। ਇਸ ਲਈ ਆਪਣੇ ਸਰੀਰਾਂ ਨਾਲ ਪਰਮੇਸ਼ੁਰ ਦਾ ਸਤਿਕਾਰ ਕਰੋ।
Leviticus 25:42
ਕਿਉਂ? ਕਿਉਂਕਿ ਉਹ ਮੇਰੇ ਸੇਵਕ ਹਨ। ਮੈਂ ਉਨ੍ਹਾਂ ਨੂੰ ਮਿਸਰ ਵਿੱਚਲੀ ਗੁਲਾਮੀ ਤੋਂ ਬਾਹਰ ਲਿਆਂਦਾ ਉਨ੍ਹਾਂ ਨੂੰ ਫ਼ੇਰ ਤੋਂ ਗੁਲਾਮ ਨਹੀਂ ਬਣਨਾ ਚਾਹੀਦਾ।
Matthew 23:8
“ਪਰ ਤੁਸੀਂ ਸਭ ਗੁਰੂ, ਨਾ ਕਹਾਉਣਾ ਕਿਉਂ ਜੋ ਤੁਹਾਡਾ ਇੱਕ ਹੀ ਗੁਰੂ ਹੈ ਅਤੇ ਤੁਸੀਂ ਸਭ ਆਪਸ ਵਿੱਚ ਭਰਾ-ਭਰਾ ਹੋ।
Acts 20:28
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
Titus 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
1 Peter 1:18
ਤੁਸੀਂ ਜਾਣਦੇ ਹੋ ਕਿ ਅਤੀਤ ਵਿੱਚ ਤੁਸੀਂ ਵਿਆਰਥ ਜੀਵਨ ਬਿਤਾ ਰਹੇ ਸੀ। ਇਹ ਜੀਵਨ ਢੰਗ ਤੁਸੀਂ ਆਪਣੇ ਪੁਰਖਿਆਂ ਤੋਂ ਸਿੱਖੇ ਸੀ। ਪਰ ਤੁਹਾਨੂੰ ਉਸ ਤਰ੍ਹਾਂ ਦੇ ਜੀਵਨ ਢੰਗ ਤੋਂ ਬਚਾ ਲਿਆ ਗਿਆ। ਤੁਹਾਨੂੰ ਖਰੀਦਿਆ ਗਿਆ ਹੈ ਪਰ ਸੋਨੇ ਅਤੇ ਚਾਂਦੀ ਨਾਲ ਨਹੀਂ ਜੋ ਨਸ਼ਟ ਹੋ ਜਾਂਦੇ ਹਨ।
1 Peter 3:18
ਮਸੀਹ ਨੇ ਵੀ ਦੁੱਖ ਝੱਲਿਆ ਅਤੇ ਸਿਰਫ਼ ਇੱਕ ਹੀ ਵਾਰ ਪਾਪਾਂ ਲਈ ਮਰਿਆ। ਉਸ ਨੇ ਪਾਪ ਨਹੀਂ ਕੀਤਾ ਪਰ ਉਹ ਉਨ੍ਹਾਂ ਸਾਰੇ ਲੋਕਾਂ ਲਈ ਮਰਿਆ। ਜਿਨ੍ਹਾਂ ਨੇ ਪਾਪ ਨਹੀਂ ਕੀਤਾ। ਉਸ ਨੇ ਅਜਿਹਾ ਸਾਨੂੰ ਸਾਰਿਆਂ ਨੂੰ ਪਰਮੇਸ਼ੁਰ ਦੇ ਨਜ਼ਦੀਕ ਲਿਆਉਣ ਲਈ ਕੀਤਾ। ਉਸਦਾ ਸਰੀਰ ਮਰ ਗਿਆ ਪਰ ਉਹ ਆਪਣੇ ਆਤਮਾ ਵਿੱਚ ਜਿਉਂਦਾ ਰਿਹਾ।
Revelation 5:9
ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈ ਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।