1 Corinthians 9:23
ਮੈਂ ਇਹ ਸਾਰੀਆਂ ਗੱਲਾਂ ਖੁਸ਼ਖਬਰੀ ਦੇ ਕਾਰਣ ਕਰਦਾ ਹਾਂ। ਮੈਂ ਇਹ ਸਭ ਗੱਲਾਂ ਕਰਦਾ ਹਾਂ ਤਾਂ ਜੋ ਮੈਂ ਖੁਸ਼ਖਬਰੀ ਦੀਆਂ ਸ਼ੁਭਕਾਮਨਾਵਾਂ ਵਿੱਚ ਭਾਈਵਾਲ ਹੋ ਸੱਕਾਂ।
1 Corinthians 9:23 in Other Translations
King James Version (KJV)
And this I do for the gospel's sake, that I might be partaker thereof with you.
American Standard Version (ASV)
And I do all things for the gospel's sake, that I may be a joint partaker thereof.
Bible in Basic English (BBE)
And I do all things for the cause of the good news, so that I may have a part in it.
Darby English Bible (DBY)
And I do all things for the sake of the glad tidings, that I may be fellow-partaker with them.
World English Bible (WEB)
Now I do this for the Gospel's sake, that I may be a joint partaker of it.
Young's Literal Translation (YLT)
And this I do because of the good news, that a fellow-partaker of it I may become;
| And | τοῦτο | touto | TOO-toh |
| this | δὲ | de | thay |
| I do | ποιῶ | poiō | poo-OH |
| for | διὰ | dia | thee-AH |
| the | τὸ | to | toh |
| gospel's sake, | εὐαγγέλιον | euangelion | ave-ang-GAY-lee-one |
| that | ἵνα | hina | EE-na |
| I might be | συγκοινωνὸς | synkoinōnos | syoong-koo-noh-NOSE |
| partaker | αὐτοῦ | autou | af-TOO |
| thereof with | γένωμαι | genōmai | GAY-noh-may |
Cross Reference
Hebrews 3:14
ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ।
2 Timothy 2:10
ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
Mark 8:35
ਕਿਉਂਕਿ ਜੇਕਰ ਕੋਈ ਮਨੁੱਖ ਆਪਣੀ ਜਾਨ ਬਚਾਉਣੀ ਚਾਹੁੰਦਾ ਹੈ, ਉਹ ਉਸ ਨੂੰ ਗੁਆ ਲਵੇਗਾ। ਪਰ ਜੇਕਰ ਕੋਈ ਮਨੁੱਖ ਮੇਰੇ ਲਈ ਅਤੇ ਖੁਸ਼ਖਬਰੀ ਲਈ ਆਪਣੀ ਜਾਨ ਵਾਰੇਗਾ, ਉਹ ਉਸ ਨੂੰ ਬਚਾ ਲਵੇਗਾ।
1 John 1:3
ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹੜੀ ਸੰਗਤ ਵਿੱਚ ਅਸੀਂ ਸਾਂਝ ਰੱਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
1 Peter 5:1
ਪਰਮੇਸ਼ੁਰ ਦਾ ਪਰਿਵਾਰ ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।
Hebrews 3:1
ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
2 Timothy 2:6
ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
Galatians 2:5
ਪਰ ਅਸੀਂ ਆਪਣੇ ਆਪ ਨੂੰ ਇੱਕ ਘੜੀ ਲਈ ਵੀ ਇਨ੍ਹਾਂ ਝੂਠੇ ਭਰਾਵਾਂ ਦੀਆਂ ਮੰਗਾਂ ਦੇ ਹਵਾਲੇ ਨਹੀਂ ਕੀਤਾ। ਅਸੀਂ ਤਾਂ ਖੁਸ਼ਖਬਰੀ ਦੇ ਸੱਚ ਨੂੰ ਤੁਹਾਡੇ ਲਈ ਬਨਾਉਣਾ ਚਾਹੁੰਦੇ ਹਾਂ।
2 Corinthians 2:4
ਜਦੋਂ ਪਹਿਲਾਂ ਮੈਂ ਤੁਹਾਨੂੰ ਇੱਕ ਪੱਤਰ ਲਿਖਿਆ ਸੀ, ਤਾਂ ਮੈਂ ਬਹੁਤ ਪਰੇਸ਼ਾਨ ਅਤੇ ਦਿਲ ਵਿੱਚ ਬਹੁਤ ਉਦਾਸ ਸਾਂ। ਮੈਂ ਤੁਹਾਨੂੰ ਵੱਧੇਰੇ ਹੰਝੂਆਂ ਨਾਲ ਲਿਖਿਆ ਸੀ। ਮੈਂ ਆਪਣੀ ਲਿਖਤ ਰਾਹੀਂ ਤੁਹਾਨੂੰ ਉਦਾਸ ਨਹੀਂ ਕਰਨਾ ਚਾਹੁੰਦਾ। ਮੈਂ ਤੁਹਾਨੂੰ ਇਸ ਲਈ ਖੱਤ ਲਿਖਿਆ ਸੀ ਤਾਂ ਜੋ ਤੁਸੀਂ ਇਹ ਜਾਣ ਸੱਕੋਂ ਕਿ ਮੈਂ ਤੁਹਾਨੂੰ ਕਿੰਨਾ ਪਿਆਰ ਕਰਦਾ ਹਾਂ।
1 Corinthians 9:25
ਖੇਡਾਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਵਿਅਕਤੀ ਸਖਤ ਸਿਖਲਾਈ ਕਰਦੇ ਹਨ। ਅਜਿਹਾ ਉਹ ਇਸ ਲਈ ਕਰਦੇ ਹਨ ਤਾਂ ਜੋ ਉਹ ਤਾਜ ਜਿੱਤ ਸੱਕਣ। ਇਹ ਤਾਜ ਸਿਰਫ਼ ਥੋੜੇ ਸਮੇਂ ਲਈ ਹੀ ਸਥਿਰ ਰਹਿੰਦਾ ਹੈ। ਪਰ ਸਾਡਾ ਤਾਜ ਸਦਾ ਲਈ ਹੋਵੇਗਾ।
1 Corinthians 9:12
ਹੋਰਨਾਂ ਲੋਕਾਂ ਕੋਲ ਤੁਹਾਡੇ ਪਾਸੋਂ ਕੁਝ ਚੀਜ਼ਾਂ ਲੈਣ ਦਾ ਅਧਿਕਾਰ ਹੈ। ਸਾਡੇ ਕੋਲ ਕਰਨ ਦੇ ਹੋਰ ਵੱਧੇਰੇ ਇਖਤਿਆਰ ਹਨ। ਪਰ ਅਸੀਂ ਇਹ ਇਖਤਿਆਰ ਇਸਤੇਮਾਲ ਨਹੀਂ ਕਰਦੇ। ਅਸੀਂ ਖੁਦ ਹੀਸਾਰੀਆਂ ਪਰੇਸ਼ਾਨੀਆਂ ਝੱਲ ਲੈਂਦੇ ਹਾਂ ਤਾਂ ਜੋ ਅਸੀਂ ਕਿਸੇ ਨੂੰ ਵੀ ਮਸੀਹ ਦੀ ਖੁਸ਼ਖਬਰੀ ਨੂੰ ਮੰਨਣ ਤੋਂ ਨਾ ਰੋਕੀਏ।