1 John 2:26
ਮੈਂ ਇਹ ਗੱਲਾਂ ਉਨ੍ਹਾਂ ਲੋਕਾਂ ਬਾਰੇ ਲਿਖ ਰਿਹਾ ਹਾਂ ਜਿਹੜੇ ਤੁਹਾਨੂੰ ਗਲਤ ਰਾਹ ਤੇ ਲਿਜਾਣ ਦੀ ਕੋਸ਼ਿਸ਼ ਕਰ ਰਹੇ ਹਨ।
1 John 2:26 in Other Translations
King James Version (KJV)
These things have I written unto you concerning them that seduce you.
American Standard Version (ASV)
These things have I written unto you concerning them that would lead you astray.
Bible in Basic English (BBE)
I am writing these things to you about those whose purpose is that you may be turned out of the true way.
Darby English Bible (DBY)
These things have I written to you concerning those who lead you astray:
World English Bible (WEB)
These things I have written to you concerning those who would lead you astray.
Young's Literal Translation (YLT)
These things I did write to you concerning those leading you astray;
| These | Ταῦτα | tauta | TAF-ta |
| things have I written | ἔγραψα | egrapsa | A-gra-psa |
| you unto | ὑμῖν | hymin | yoo-MEEN |
| concerning | περὶ | peri | pay-REE |
| τῶν | tōn | tone | |
| them that seduce | πλανώντων | planōntōn | pla-NONE-tone |
| you. | ὑμᾶς | hymas | yoo-MAHS |
Cross Reference
2 John 1:7
ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।
1 John 3:7
ਪਿਆਰੇ ਬੱਚਿਓ, ਕਿਸੇ ਵੀ ਵਿਅਕਤੀ ਨੂੰ ਇਹ ਮੌਕਾ ਨਾ ਦਿਓ ਕਿ ਉਹ ਤੁਹਾਨੂੰ ਗਲਤ ਪਾਸੇ ਪਾ ਸੱਕੇ। ਮਸੀਹ ਸੱਚਾ ਹੈ। ਉਸ ਵਾਂਗ ਸੱਚਾ ਹੋਣ ਲਈ ਵਿਅਕਤੀ ਨੂੰ ਉਹੀ ਕੁਝ ਕਰਨਾ ਪਵੇਗਾ ਜਿਹੜਾ ਸਹੀ ਹੈ।
2 Peter 2:1
ਨਕਲੀ ਉਪਦੇਸ਼ ਅਤੀਤ ਵਿੱਚ, ਪਰਮੇਸ਼ੁਰ ਦੇ ਲੋਕਾਂ ਦਰਮਿਆਨ ਝੂਠੇ ਨਬੀ ਸਨ। ਤੁਹਾਡੇ ਦਰਮਿਆਨ ਵੀ, ਇਸ ਤਰ੍ਹਾਂ ਦੇ ਵਿਅਕਤੀ ਹੋਣਗੇ। ਉਹ ਝੂਠੇ ਉਪਦੇਸ਼ ਦੇਣਗੇ ਜਿਹੜੇ ਲੋਕਾਂ ਦੀ ਗੁਆਚਣ ਵਿੱਚ ਅਗਵਾਈ ਕਰਨਗੇ। ਤੁਹਾਨੂੰ ਇਹ ਵੇਖਣ ਵਿੱਚ ਮੁਸ਼ਕਿਲ ਪੇਸ਼ ਆਵੇਗੀ ਕਿ ਜੋ ਉਪਦੇਸ਼ ਉਹ ਦੇ ਰਹੇ ਹਨ ਉਹ ਗਲਤ ਹਨ। ਉਹ ਉਸ ਪ੍ਰਭੂ ਨੂੰ ਨਹੀਂ ਕਬੂਲਣਗੇ ਜਿਸਨੇ ਉਨ੍ਹਾਂ ਨੂੰ ਅਜ਼ਾਦੀ ਲਿਆਂਦੀ ਹੈ। ਇਸ ਲਈ ਉਹ ਜਲਦੀ ਹੀ ਆਪਣੇ ਉੱਤੇ ਤਬਾਹੀ ਲਿਆਉਣਗੇ।
2 Timothy 3:13
ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।
1 Timothy 4:1
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।
Colossians 2:18
ਕੁਝ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਨਾ ਪਸੰਦ ਕਰਦੇ ਹਨ ਜਿਵੇਂ ਕਿ ਉਹ ਨਿਮ੍ਰ ਹਨ ਅਤੇ ਦੂਤਾਂ ਦੀ ਪੂਜਾ ਕਰਨੀ ਪਸੰਦ ਕਰਦੇ ਹਨ। ਉਹ ਲੋਕ ਹਮੇਸ਼ਾ ਦਰਸ਼ਨਾਂ ਬਾਰੇ ਗੱਲਾਂ ਕਰਦੇ ਹਨ ਜਿਹੜੇ ਉਨ੍ਹਾਂ ਨੇ ਵੇਖੇ ਹਨ। ਉਨ੍ਹਾਂ ਲੋਕਾਂ ਨੂੰ ਇਹ ਆਖਣ ਦੀ ਆਗਿਆ ਨਾ ਦਿਓ, “ਤੁਸੀਂ ਗਲਤ ਹੋ ਕਿਉਂਕਿ ਤੁਸੀਂ ਇਹ ਗੱਲਾਂ ਨਹੀਂ ਕਰਦੇ।” ਉਹ ਲੋਕ ਮੂਰੱਖਮਈ ਘਮੰਡ ਨਾਲ ਭਰਪੂਰ ਹਨ ਕਿਉਂਕਿ ਉਹ ਕੇਵਲ ਦੁਨੀਆਂ ਦੀਆਂ ਚੀਜ਼ਾਂ ਬਾਰੇ ਹੀ ਸੋਚਦੇ ਹਨ।
Colossians 2:8
ਸਾਵੱਧਾਨ ਰਹੋ ਕਿ ਕੋਈ ਤੁਹਾਨੂੰ ਗਲਤ ਵਿੱਚਾਰਾਂ ਅਤੇ ਦੁਨਿਆਵੀ ਲੋਕਾਂ ਦੇ ਨਿਕਾਰਥਕ ਸ਼ਬਦਾਂ ਨਾਲ ਕੁਰਾਹੇ ਨਾ ਪਾ ਦੇਵੇ ਅਜਿਹੇ ਵਿੱਚਾਰ ਲੋਕਾਂ ਤੋਂ ਆਉਂਦੇ ਹਨ, ਮਸੀਹ ਵੱਲੋਂ ਨਹੀਂ।
2 Corinthians 11:13
ਇਹ ਲੋਕੀ ਸੱਚੇ ਰਸੂਲ ਨਹੀਂ ਹਨ। ਉਹ ਅਜਿਹੇ ਕਰਿੰਦੇ ਹਨ ਜੋ ਝੂਠ ਬੋਲਦੇ ਹਨ। ਉਹ ਮਸੀਹ ਦੇ ਰਸੂਲਾਂ ਵਾਂਗ ਦਿਖਣ ਲਈ ਭੇਸ ਬਦਲ ਲੈਂਦੇ ਹਨ।
Acts 20:29
ਮੈਂ ਜਾਣਦਾ ਹਾਂ ਕਿ ਮੇਰੀ ਰਵਾਨਗੀ ਤੋਂ ਬਾਅਦ ਕੁਝ ਆਦਮੀ ਤੁਹਾਡੀ ਸੰਗਤ ਵਿੱਚ ਆਉਣਗੇ ਜੋ ਕਿ ਜੰਗਲੀ ਬਘਿਆੜਾਂ ਵਰਗੇ ਹੋਣਗੇ ਅਤੇ ਇੱਜੜ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕਰਨਗੇ।
Mark 13:22
ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਆਉਣਗੇ ਅਤੇ ਕਰਿਸ਼ਮੇ ਅਤੇ ਅਚੰਭੇ ਵਿਖਾਉਣਗੇ ਅਤੇ ਹਰ ਸੰਭਵ ਤਰ੍ਹਾਂ ਨਾਲ ਉਸ ਦੇ ਚੁਣੇ ਹੋਏ ਲੋਕਾਂ ਨੂੰ ਵੀ ਗੁਮਰਾਹ ਕਰਣਗੇ।
Ezekiel 13:10
“ਉਨ੍ਹਾਂ ਝੂਠੇ ਨਬੀਆਂ ਨੇ ਬਾਰ-ਬਾਰ ਮੇਰੇ ਲੋਕਾਂ ਨਾਲ ਝੂਠ ਬੋਲਿਆ। ਉਨ੍ਹਾਂ ਨਬੀਆਂ ਨੇ ਆਖਿਆ ਕਿ ਇੱਥੇ ਸ਼ਾਂਤੀ ਹੋਵੇਗੀ। ਅਤੇ ਇੱਥੇ ਸ਼ਾਂਤੀ ਨਹੀਂ ਹੈ। ਲੋਕਾਂ ਨੂੰ ਕੰਧਾਂ ਦੀ ਮੁਰੰਮਤ ਕਰਨ ਅਤੇ ਲੜਾਈ ਲਈ ਤਿਆਰ ਰਹਿਣ ਦੀ ਲੋੜ ਹੈ। ਪਰ ਉਹ ਟੁੱਟੀਆਂ ਕੰਧਾਂ ਉੱਤੇ ਪਲਸਤਰ ਦਾ ਪਤਲਾ ਜਿਹਾ ਪੋਚਾ ਹੀ ਫ਼ੇਰਦੇ ਹਨ।
Proverbs 12:26
ਧਰਮੀ ਵਿਅਕਤੀ ਆਪਣੇ ਮਿੱਤਰਾਂ ਦਾ ਨਿਰਦੇਸ਼ਨ ਕਰਦਾ ਹੈ, ਪਰ ਦੁਸ਼ਟ ਦਾ ਰਸਤਾ ਉਨ੍ਹਾਂ ਨੂੰ ਗੁਮਰਾਹ ਕਰ ਦਿੰਦਾ ਹੈ।