Bible

1 Peter 2 - ASV (Punjabi)

1 Putting away therefore all wickedness, and all guile, and hypocrisies, and envies, and all evil speakings,ਜਿਉਂਦਾ ਪੱਥਰ ਅਤੇ ਪਵਿੱਤਰ ਲੋਕ ਇਸ ਲਈ ਹੋਰਾਂ ਨੂੰ ਦੁੱਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕੱਢ ਦਿਉ।

2 as newborn babes, long for the spiritual milk which is without guile, that ye may grow thereby unto salvation;ਨਵੇਂ ਜਨਮੇ ਬੱਚਿਆਂ ਵਰਗੇ ਹੋਵੋ ਅਤੇ ਸ਼ੁੱਧ ਆਤਮਕ ਦੁੱਧ ਦੀ ਇੱਛਾ ਕਰੋ ਜਿਹੜਾ ਤੁਹਾਨੂੰ ਮੁਕਤੀ ਦੇ ਰਾਹ ਵਿੱਚ ਵੱਧਣ ਲਈ ਮਦਦ ਕਰੇਗਾ।

3 if ye have tasted that the Lord is gracious:ਤੁਸੀਂ ਪਹਿਲਾਂ ਹੀ ਪ੍ਰਭੂ ਦੀ ਚੰਗਿਆਈ ਦਾ ਸਵਾਦ ਚੱਖ ਲਿਆ ਹੈ।

4 unto whom coming, a living stone, rejected indeed of men, but with God elect, precious,ਪ੍ਰਭੂ ਉਹ “ਪੱਥਰ” ਹੈ ਜਿਹੜਾ ਜਿਉਂਦਾ ਹੈ। ਦੁਨੀਆਂ ਦੇ ਲੋਕਾਂ ਨੇ ਨਿਰਨਾ ਕੀਤਾ ਸੀ ਕਿ ਉਹ ਉਸ ਪੱਥਰ ਨੂੰ ਨਹੀਂ ਚਾਹੁੰਦੇ, ਪਰ ਉਹ ਅਜਿਹਾ ਪੱਥਰ ਸੀ ਜਿਸਦੀ ਪਰਮੇਸ਼ੁਰ ਨੇ ਚੋਣ ਕੀਤੀ ਸੀ। ਪਰਮੇਸ਼ੁਰ ਲਈ ਉਹ ਵੱਧੇਰੇ ਮੁੱਲਵਾਨ ਸੀ। ਇਸ ਲਈ ਉਸ ਵੱਲ ਆਓ।

5 ye also, as living stones, are built up a spiritual house, to be a holy priesthood, to offer up spiritual sacrifices, acceptable to God through Jesus Christ.ਤੁਸੀਂ ਵੀ ਜਿਉਂਦੇ ਪੱਥਰਾਂ ਵਾਂਗ ਹੋ। ਪਰਮੇਸ਼ੁਰ ਤੁਹਾਨੂੰ ਆਤਮਕ ਮੰਦਰ ਦੀ ਉਸਾਰੀ ਲਈ ਵਰਤ ਰਿਹਾ ਹੈ। ਅਤੇ ਤੁਸੀਂ ਉਸ ਮੰਦਰ ਵਿੱਚ ਪਵਿੱਤਰ ਜਾਜਕਾਂ ਵਾਂਗ ਸੇਵਾ ਕਰੋ, ਆਤਮਕ ਬਲੀਆਂ ਭੇਂਟ ਕਰਕੇ ਜਿਹੜੀਆਂ ਪਰਮੇਸ਼ੁਰ ਯਿਸੂ ਮਸੀਹ ਰਾਹੀਂ ਕਬੂਲ ਕਰਦਾ ਹੈ।

6 Because it is contained in scripture, Behold, I lay in Zion a chief corner stone, elect, precious: And he that believeth on him shall not be put to shame.ਪੋਥੀ ਆਖਦੀ ਹੈ, “ਦੇਖੋ, ਮੈਂ ਇੱਕ ਅਨਮੋਲ ਖੂੰਜੇ ਦਾ ਪੱਥਰ ਚੁਣਿਆ ਹੈ। ਅਤੇ ਮੈਂ ਉਸ ਪੱਥਰ ਨੂੰ ਸੀਯੋਨ ਵਿੱਚ ਰੱਖ ਦਿੱਤਾ ਹੈ ਜਿਹੜਾ ਵਿਅਕਤੀ ਉਸ ਵਿੱਚ ਭਰੋਸਾ ਰੱਖਦਾ ਹੈ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।”

7 For you therefore that believe is the preciousness: but for such as disbelieve, The stone which the builders rejected, The same was made the head of the corner;ਇਹ ਪੱਥਰ, ਤੁਹਾਡੇ ਲਈ ਬਹੁਤ ਅਨਮੋਲ ਹੈ, ਜਿਨ੍ਹਾਂ ਨੂੰ ਵਿਸ਼ਵਾਸ ਹੈ। ਪਰ ਜਿਹੜੇ ਲੋਕ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਲੋਕਾਂ ਲਈ ਉਹ ਪੱਥਰ ਹੈ; “ਜਿਸ ਪੱਥਰ ਨੂੰ ਉਸਾਰੀਆਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।”

8 and, A stone of stumbling, and a rock of offence; for they stumble at the word, being disobedient: whereunto also they were appointed.ਅਤੇ ਉਨ੍ਹਾਂ ਲੋਕਾਂ ਲਈ, ਜਿਨ੍ਹਾਂ ਨੂੰ ਵਿਸ਼ਵਾਸ ਨਹੀਂ ਹੈ, ਉਹ ਹੈ: “ਇੱਕ ਪੱਥਰ ਜਿਹੜਾ ਲੋਕਾਂ ਲਈ ਠੋਕਰ ਖਾਣ ਦਾ ਕਾਰਣ ਬਣਦਾ ਹੈ ਅਤੇ ਇੱਕ ਪੱਥਰ ਜਿਹੜਾ ਲੋਕਾਂ ਨੂੰ ਡੇਗਣ ਦਾ ਕਾਰਣ ਬਣਦਾ ਹੈ।” ਲੋਕ ਇਸ ਲਈ ਠੋਕਰ ਖਾਕੇ ਡਿੱਗਦੇ ਹਨ ਕਿਉਂ ਕਿ ਉਹ ਉਸਦੀ ਅਵੱਗਿਆ ਕਰਦੇ ਹਨ ਜੋ ਪਰਮੇਸ਼ੁਰ ਆਖਦਾ ਹੈ। ਪਰਮੇਸ਼ੁਰ ਨੇ ਇਹ ਉਨ੍ਹਾਂ ਨਾਲ ਵਾਪਰਨ ਲਈ ਵਿਉਂਤਿਆ।

9 But ye are a elect race, a royal priesthood, a holy nation, a people for `God's' own possession, that ye may show forth the excellencies of him who called you out of darkness into his marvellous light:ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।

10 who in time past were no people, but now are the people of God: who had not obtained mercy, but now have obtained mercy.ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੇ ਲੋਕ ਨਹੀਂ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੇ ਲੋਕ ਹੋ। ਇੱਕ ਸਮੇਂ, ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਨਹੀਂ ਕੀਤੀ ਸੀ, ਪਰ ਹੁਣ ਤੁਸੀਂ ਪਰਮੇਸ਼ੁਰ ਦੀ ਮਿਹਰ ਪ੍ਰਾਪਤ ਕੀਤੀ ਹੈ।

11 Beloved, I beseech you as sojourners and pilgrims, to abstain from fleshly lust, which war against the soul;ਪਰਮੇਸ਼ੁਰ ਲਈ ਜੀਉ ਮੇਰੇ ਪਿਆਰੇ ਮਿੱਤਰੋ, ਤੁਸੀਂ ਇਸ ਦੁਨੀਆਂ ਵਿੱਚ ਮੁਸਾਫ਼ਿਰਾਂ ਅਤੇ ਪਰਦੇਸੀਆਂ ਵਰਗੇ ਹੋ। ਇਸ ਲਈ ਮੈਂ ਤਹਾਨੂੰ ਆਪਣੇ ਸਰੀਰਾਂ ਦੀਆਂ ਦੁਸ਼ਟ ਇੱਛਾਵਾਂ ਤੋਂ ਦੂਰ ਰਹਿਣ ਲਈ ਬੇਨਤੀ ਕਰਦਾ ਹਾਂ। ਇਹ ਇੱਛਾਵਾਂ ਤੁਹਾਡੀ ਰੂਹ ਦੇ ਖਿਲਾਫ਼ ਲੜਦੀਆਂ ਹਨ।

12 having your behavior seemly among the Gentiles; that, wherein they speak against you as evil-doers, they may by your good works, which they behold, glorify God in the day of visitation.ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸੀ ਨਹੀਂ ਹਨ ਉਹ ਤੁਹਾਡੇ ਆਲੇ ਦੁਆਲੇ ਰਹਿ ਰਹੇ ਹਨ। ਉਹ ਝੂਠੇ ਤੌਰ ਤੇ ਹੀ ਆਖ ਸੱਕਦੇ ਹਨ ਕਿ ਤੁਸੀਂ ਲੋਕ ਦੁਸ਼ਟਤਾ ਕਰ ਰਹੇ ਹੋ। ਇਸ ਲਈ ਇੱਕ ਚੰਗਾ ਜੀਵਨ ਬਿਤਾਓ। ਫ਼ੇਰ ਉਹ ਤੁਹਾਡੇ ਨੇਕ ਕੰਮ, ਜੋ ਤੁਸੀਂ ਕਰਦੇ ਹੋ, ਦੇਖਣਗੇ ਅਤੇ ਪਰਮੇਸ਼ੁਰ ਨੂੰ ਉਸ ਦੇ ਆਉਣ ਵਾਲੇ ਦਿਨ ਮਹਿਮਾ ਦੇਣਗੇ।

13 Be subject to every ordinance of man for the Lord's sake: whether to the king, as supreme;ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।

14 or unto governors, as sent by him for vengeance on evil-doers and for praise to them that do well.ਅਤੇ ਉਨ੍ਹਾਂ ਆਗੂਆਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਹੜੇ ਬਾਦਸ਼ਾਹ ਦੁਆਰਾ ਭੇਜੇ ਗਏ ਹਨ। ਇਨ੍ਹਾਂ ਨੂੰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਅਤੇ ਚੰਗੇ ਲੋਕਾਂ ਦੀ ਉਸਤਤਿ ਕਰਨ ਲਈ ਭੇਜਿਆ ਜਾਂਦਾ ਹੈ।

15 For so is the will of God, that by well-doing ye should put to silence the ignorance of foolish men:ਇਹ ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਆਪਣੀਆਂ ਚੰਗੀਆਂ ਕਰਨੀਆਂ ਦੇ ਨਾਲ, ਅਗਿਆਨੀ ਲੋਕਾਂ ਨੂੰ ਮੂਰੱਖਤਾ ਭਰੀਆਂ ਗੱਲਾਂ ਆਖਣ ਤੋਂ ਚੁੱਪ ਕਰਾਓ।

16 as free, and not using your freedom for a cloak of wickedness, but as bondservants of God.ਆਜ਼ਾਦ ਬੰਦਿਆਂ ਵਾਂਗ ਰਹੋ ਪਰ ਆਪਣੀ ਆਜ਼ਾਦੀ ਨੂੰ ਆਪਣੀਆਂ ਬਦੀਆਂ ਢੱਕਣ ਲਈ ਨਾ ਵਰਤੋ। ਇਸ ਤਰ੍ਹਾਂ ਰਹੋ ਜਿਵੇਂ ਤੁਸੀਂ ਪਰਮੇਸ਼ੁਰ ਦੇ ਗੁਲਾਮ ਹੋ।

17 Honor all men. Love the brotherhood. Fear God. Honor the king.ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।

18 Servants, `be' in subjection to your masters with all fear; not only to the good and gentle, but also to the froward.ਮਸੀਹ ਦੇ ਦੁੱਖ ਦੀ ਮਿਸਾਲ ਹੇ ਗੁਲਾਮੋ, ਆਪਣੇ ਮਾਲਕਾਂ ਦੀ ਪੂਰੀ ਤਰ੍ਹਾਂ ਇੱਜ਼ਤ ਕਰੋ ਅਤੇ ਉਨ੍ਹਾਂ ਦੇ ਅਧਿਕਾਰ ਹੇਠਾਂ ਰਹੋ। ਤੁਹਾਨੂੰ ਸਿਰਫ਼ ਉਨ੍ਹਾਂ ਦੇ ਹੁਕਮ ਦੀ ਹੀ ਪਾਲਣਾ ਨਹੀਂ ਕਰਨੀ ਚਾਹੀਦੀ ਜੋ ਧਰਤੀ ਅਤੇ ਦਿਆਲੂ ਹਨ, ਸਗੋਂ ਉਨ੍ਹਾਂ ਦੀ ਵੀ ਜੋ ਮੰਦੇ ਹਨ।

19 For this is acceptable, if for conscience toward God a man endureth griefs, suffering wrongfully.ਕਿਸੇ ਵਿਅਕਤੀ ਨੂੰ ਉਦੋਂ ਵੀ ਦੁੱਖ ਝੱਲਣਾ ਪੈ ਸੱਕਦਾ ਹੈ ਜਦੋਂ ਉਸ ਨੇ ਕੁਝ ਵੀ ਗਲਤ ਨਹੀਂ ਕੀਤਾ ਹੁੰਦਾ। ਜੇਕਰ ਉਹ ਵਿਅਕਤੀ ਉਸ ਕਸ਼ਟ ਨੂੰ ਪਰਮੇਸ਼ੁਰ ਦਾ ਸਮਝਕੇ ਸਹਿਨ ਕਰ ਲੈਂਦਾ ਹੈ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰੇਗਾ।

20 For what glory is it, if, when ye sin, and are buffeted `for it', ye shall take it patiently? but if, when ye do well, and suffer `for it', ye shall take it patiently, this is acceptable with God.ਜੇਕਰ ਤੁਹਾਨੂੰ ਤੁਹਾਡੀ ਗਲਤ ਕਰਨੀ ਦੇ ਕਾਰਣ ਸਜ਼ਾ ਦਿੱਤੀ ਜਾਂਦੀ ਹੈ, ਫ਼ੇਰ ਤੁਹਾਡੀ ਉਸਤਤਿ ਕਰਨ ਦੀ ਕੋਈ ਲੋੜ ਨਹੀਂ। ਪਰ ਜੇਕਰ ਤੁਸੀਂ ਚੰਗੇ ਕੰਮ ਕੀਤੇ ਹਨ ਅਤੇ ਤੁਸੀਂ ਸਬਰ ਨਾਲ ਤਸੀਹੇ ਝੱਲ ਲੈਂਦੇ ਹੋ, ਫ਼ੇਰ ਇਹ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ।

21 For hereunto were ye called: because Christ also suffered for you, leaving you an example, that ye should follow his steps:ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।

22 who did no sin, neither was guile found in his mouth:“ਉਸ ਨੇ ਕੋਈ ਵੀ ਪਾਪ ਨਹੀਂ ਕੀਤਾ, ਅਤੇ ਨਾਹੀ ਉਸ ਨੇ ਕਦੇ ਕੋਈ ਝੂਠ ਬੋਲਿਆ।”

23 who, when he was reviled, reviled not again; when he suffered threatened not; but committed `himself' to him that judgeth righteously:ਲੋਕਾਂ ਨੇ ਉਸ ਨੂੰ ਮੰਦੀਆਂ ਗੱਲਾਂ ਆਖੀਆਂ ਪਰ ਉਸ ਨੇ ਵਾਪਸ ਉਨ੍ਹਾਂ ਨੂੰ ਮੰਦੀਆਂ ਗੱਲਾਂ ਨਹੀਂ ਬੋਲੀਆਂ। ਮਸੀਹ ਨੇ ਦੁੱਖ ਸਹਾਰੇ, ਪਰ ਉਸ ਨੇ ਕਦੇ ਕੋਈ ਧਮਕੀ ਨਹੀਂ ਦਿੱਤੀ। ਨਹੀਂ, ਮਸੀਹ ਨੇ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸਮਰਪਿਤ ਕਰ ਦਿੱਤਾ। ਪਰਮੇਸ਼ੁਰ ਹੀ ਹੈ ਜਿਹੜਾ ਸਹੀ ਨਿਆਂ ਦਿੰਦਾ ਹੈ।

24 who his own self bare our sins in his body upon the tree, that we, having died unto sins, might live unto righteousness; by whose stripes ye were healed.ਮਸੀਹ ਨੇ ਸਲੀਬ ਉੱਪਰ ਆਪਣੇ ਸਰੀਰ ਉੱਤੇ ਸਾਡੇ ਪਾਪ ਲੈ ਲਏ। ਅਜਿਹਾ ਉਸ ਨੇ ਇਸ ਲਈ ਕੀਤਾ ਤਾਂ ਜੋ ਅਸੀਂ ਪਾਪ ਨਹੀਂ ਕਰਾਂਗੇ ਅਤੇ ਅਸੀਂ ਚੰਗੇ ਕਾਰਜ ਕਰਨ ਲਈ ਜਿਉਵਾਂਗੇ ਉਸ ਦੇ ਜ਼ਖਮਾਂ ਰਾਹੀਂ ਤੁਹਾਡਾ ਇਲਾਜ ਕੀਤਾ ਗਿਆ।

25 For ye were going astray like sheep; but are now returned unto the Shepherd and Bishop of your souls.ਤੁਸੀਂ ਇੱਜੜ ਤੋਂ ਭਟਕੀਆਂ ਭੇਡਾਂ ਵਰਗੇ ਸੀ। ਪਰ ਹੁਣ ਤੁਸੀਂ ਉਸ ਆਜੜੀ ਕੋਲ ਵਾਪਸ ਮੁੜ ਆਏ ਹੋਂ ਜੋ ਤੁਹਾਡਾ ਖਿਆਲ ਰੱਖਦਾ ਹੈ।

Punjabi Bible