1 Peter 4:5
ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਆਂ ਕਰਨ ਲਈ ਤਿਆਰ ਹੈ।
1 Peter 4:5 in Other Translations
King James Version (KJV)
Who shall give account to him that is ready to judge the quick and the dead.
American Standard Version (ASV)
who shall give account to him that is ready to judge the living and the dead.
Bible in Basic English (BBE)
But they will have to give an account of themselves to him who is ready to be the judge of the living and the dead.
Darby English Bible (DBY)
who shall render account to him who is ready to judge [the] living and [the] dead.
World English Bible (WEB)
who will give account to him who is ready to judge the living and the dead.
Young's Literal Translation (YLT)
who shall give an account to Him who is ready to judge living and dead,
| Who | οἳ | hoi | oo |
| shall give | ἀποδώσουσιν | apodōsousin | ah-poh-THOH-soo-seen |
| account | λόγον | logon | LOH-gone |
| to him that is | τῷ | tō | toh |
| ἑτοίμως | hetoimōs | ay-TOO-mose | |
| ready | ἔχοντι | echonti | A-hone-tee |
| to judge | κρῖναι | krinai | KREE-nay |
| the quick | ζῶντας | zōntas | ZONE-tahs |
| and | καὶ | kai | kay |
| the dead. | νεκρούς | nekrous | nay-KROOS |
Cross Reference
2 Timothy 4:1
ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,
Acts 10:42
“ਯਿਸੂ ਨੇ ਸਾਨੂੰ ਲੋਕਾਂ ਵਿੱਚ ਪ੍ਰਚਾਰ ਕਰਨ ਨੂੰ ਕਿਹਾ। ਉਸ ਨੇ ਸਾਨੂੰ ਲੋਕਾਂ ਨੂੰ ਇਹ ਦੱਸਣ ਲਈ ਕਿਹਾ ਕਿ ਉਸ ਨੂੰ ਪਰਮੇਸ਼ੁਰ ਦੁਆਰਾ ਉਨ੍ਹਾਂ ਸਾਰਿਆਂ ਲੋਕਾਂ ਉੱਤੇ ਮੁਨਸਫ਼ ਹੋਣ ਲਈ ਚੁਣਿਆ ਗਿਆ ਹੈ, ਭਾਵੇਂ ਉਹ ਲੋਕ ਜਿਉਂਦੇ ਹਨ ਜਾਂ ਮੁਰਦਾ।
James 5:9
ਭਰਾਵੋ ਅਤੇ ਭੈਣੋ ਇੱਕ ਦੂਸਰੇ ਦੇ ਖਿਲਾਫ਼ ਸ਼ਿਕਾਇਤਾਂ ਨਾ ਕਰੋ। ਜੇ ਤੁਸੀਂ ਸ਼ਿਕਵੇ ਸ਼ਿਕਾਇਤਾਂ ਨਹੀਂ ਛੱਡੋਂਗੇ ਤਾਂ ਤੁਹਾਨੂੰ ਦੋਸ਼ੀ ਠਹਿਰਾਇਆ ਜਾਵੇਗਾ। ਅਤੇ ਮੁਨਸਫ਼ ਛੇਤੀ ਹੀ ਆਉਣ ਵਾਲਾ ਹੈ।
Romans 14:10
ਤੂੰ ਆਪਣੇ ਭਰਾ ਬਾਰੇ ਕਿਉਂ ਨਿਆਂ ਕਰਦਾ ਹੈਂ? ਜਾਂ ਫ਼ਿਰ ਤੂੰ ਆਪਣੇ ਭਰਾ ਨੂੰ ਕਿਉਂ ਤੁੱਛ ਜਾਣਦਾ ਹੈਂ? ਅਸੀਂ ਸਾਰੇ ਪਰਮੇਸ਼ੁਰ ਦੇ ਨਿਆਂ ਦੇ ਅੱਗੇ ਖੜ੍ਹੇ ਹੋਵਾਂਗੇ ਤੇ ਹਾਜ਼ਰ ਹੋਣਾ ਪਵੇਗਾ ਫ਼ਿਰ ਸਾਡਾ ਨਿਆਂ ਹੋਵੇਗਾ।
Jude 1:14
ਆਦਮ ਦੀ ਸੱਤਵੀਂ ਔਲਾਦ ਹਨੋਕ ਨੇ, ਉਨ੍ਹਾਂ ਬਾਰੇ ਆਖਿਆ, “ਦੇਖੋ, ਪ੍ਰਭੂ ਆਪਣੇ ਹਜ਼ਾਰਾਂ ਅਤੇ ਹਜ਼ਾਰਾਂ ਪਵਿੱਤਰ ਦੂਤਾਂ ਨਾਲ ਆ ਰਿਹਾ ਹੈ।
1 Corinthians 15:51
ਪਰ ਸੁਣੋ ਮੈਂ ਤੁਹਾਨੂੰ ਇਹ ਭੇਤ ਦੱਸਦਾ ਹਾਂ। ਅਸੀਂ ਸਾਰੇ ਮਰਾਂਗੇ ਨਹੀਂ ਪਰੰਤੂ ਅਸੀਂ ਸਾਰੇ ਬਦਲ ਜਾਵਾਂਗੇ।
Acts 17:31
ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
John 5:28
“ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ ਜਦੋਂ ਕਬਰਾਂ ਚ ਪਏ ਮੋਏ ਬੰਦੇ ਵੀ ਉਸ ਦੀ ਅਵਾਜ਼ ਸੁਣਨਗੇ।
John 5:22
“ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
Luke 16:2
ਤਾਂ ਉਸ ਨੇ ਉਸ ਨੂੰ ਅੰਦਰ ਬੁਲਾਇਆ ਅਤੇ ਕਿਹਾ, ‘ਤੇਰੇ ਬਾਰੇ ਮੈਂ ਇਹ ਸਭ ਕੀ ਸੁਣ ਰਿਹਾ ਹਾਂ। ਮੈਨੂੰ ਮੇਰੇ ਸਾਰੇ ਪੈਸੇ ਦਾ ਹਿਸਾਬ ਦੇ। ਤੂੰ ਇਸ ਤੋਂ ਬਾਦ ਮੇਰਾ ਮੁਖਤਿਆਰ ਨਹੀਂ ਹੋ ਸੱਕਦਾ।’
Matthew 25:31
ਮਨੁੱਖ ਦਾ ਪੁੱਤਰ ਸਾਰਿਆ ਦਾ ਨਿਆਂ ਕਰੇਗਾ “ਜਦੋਂ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਵਿੱਚ ਆਪਣੇ ਸਾਰੇ ਦੂਤਾਂ ਨਾਲ ਆਵੇਗਾ, ਉਹ ਪਾਤਸ਼ਾਹ ਦੀ ਤਰ੍ਹਾਂ ਆਪਣੇ ਮਹਿਮਾਮਈ ਸਿੰਘਾਸਨ ਤੇ ਵਿਰਾਜਮਾਨ ਹੋਵੇਗਾ।
Matthew 12:36
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਹਰੇਕ ਅਕਾਰਥ ਗੱਲ ਲਈ, ਜੋ ਮਨੁੱਖ ਬੋਲਣਗੇ ਨਿਆਂ ਦੇ ਦਿਨ ਉਸਦਾ ਹਿਸਾਬ ਦੇਣਗੇ।
Malachi 3:13
ਨਿਆਂ ਦਾ ਖਾਸ ਸਮਾਂ ਯਹੋਵਾਹ ਆਖਦਾ ਹੈ, “ਤੁਸੀਂ ਮੈਨੂੰ ਕਮੀਨੀਆਂ ਗੱਲਾਂ ਆਖੀਆਂ।” ਪਰ ਤੁਸੀਂ ਪੁੱਛਿਆ, “ਅਸੀਂ ਭਲਾ ਤੈਨੂੰ ਕੀ ਕਮੀਨੀਆਂ ਗੱਲਾਂ ਆਖੀਆਂ?”
Ezekiel 18:30
ਕਿਉਂ ਕਿ ਇਸਰਾਏਲ ਦੇ ਪਰਿਵਾਰ, ਮੈਂ ਹਰ ਬੰਦੇ ਦਾ ਨਿਆਂ ਉਸ ਦੇ ਕੀਤੇ ਅਮਲਾਂ ਦੇ ਅਧਾਰ ਤੇ ਹੀ ਕਰਗਾ!” ਯਹੋਵਾਹ ਮੇਰੇ ਪ੍ਰਭੂ ਨੇ ਇਹ ਗੱਲਾਂ ਆਖੀਆਂ। “ਇਸ ਲਈ ਮੇਰੇ ਵੱਲ ਵਾਪਸ ਪਰਤ ਆਓ! ਬੁਰੇ ਕੰਮ ਕਰਨੇ ਛੱਡ ਦਿਓ! ਤੁਹਾਡੇ ਪਾਧਾਂ ਨੂੰ ਤੁਹਾਨੂੰ ਬਰਬਾਦ ਨਾ ਕਰਨ ਦਿਓ।
Psalm 1:6
ਕਿਉਂਕਿ ਯਹੋਵਾਹ, ਚੰਗੇ ਬੰਦਿਆਂ ਦੀ ਰੱਖਿਆ ਕਰਦਾ ਹੈ, ਪਰ ਬੁਰੇ ਵਿਅਕਤੀਆਂ ਨੂੰ ਖਤਮ ਕਰਦਾ ਹੈ।