Bible

1 Peter 4 - ASV (Punjabi)

1 Forasmuch then as Christ suffered in the flesh, arm ye yourselves also with the same mind; for he that hath suffered in the flesh hath ceased from sin;ਪਰਿਵਰਤਿਤ ਜੀਵਨ ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹੜੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।

2 that ye no longer should live the rest of your time in flesh to the lusts of men, but to the will of God.ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਾਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।

3 For the time past may suffice to have wrought the desire of the Gentiles, and to have walked in lasciviousness, lusts, winebibbings, revellings, carousings, and abominable idolatries:ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।

4 wherein they think strange that ye run not with `them' into the same excess of riot, speaking evil of `of':ਇਹ ਉਨ੍ਹਾਂ ਨੂੰ ਹੈਰਾਨ ਕਰਦਾ ਹੈ ਕਿ ਹੁਣ ਤੁਸੀਂ ਉਨ੍ਹਾਂ ਦੇ ਇਨ੍ਹਾਂ ਅਸਭਿਅ ਅਤੇ ਫ਼ਜ਼ੂਲ ਵਿਹਾਰ ਵਿੱਚ ਸ਼ਾਮਿਲ ਨਹੀਂ ਹੁੰਦੇ। ਇਸ ਲਈ ਉਹ ਤੁਹਾਨੂੰ ਗਾਲਾਂ ਦੇਣ ਲੱਗ ਪੈਂਦੇ ਹਨ।

5 who shall give account to him that is ready to judge the living and the dead.ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਆਂ ਕਰਨ ਲਈ ਤਿਆਰ ਹੈ।

6 For unto this end was the gospel preached even to the dead, that they might be judged indeed according to men in the flesh, but live according to God in the spirit.ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।

7 But the end of all things is at hand: be ye therefore of sound mind, and be sober unto prayer:ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।

8 above all things being fervent in your love among yourselves; for love covereth a multitude of sins:ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ।

9 using hospitality one to another without murmuring:ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।

10 according as each hath received a gift, ministering it among yourselves, as good stewards of the manifold grace of God;ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।

11 if any man speaketh, `speaking' as it were oracles of God; is any man ministereth, `ministering' as of the strength which God supplieth: that in all things God may be glorified through Jesus Christ, whose is the glory and the dominion for ever and ever. Amen.ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।

12 Beloved, think it not strange concerning the fiery trial among you, which cometh upon you to prove you, as though a strange thing happened unto you:ਮਸੀਹੀਆਂ ਵਜੋਂ ਦੁੱਖ ਭੋਗਣਾ ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।

13 but insomuch as ye are partakers of Christ's sufferings, rejoice; that at the revelation of his glory also ye may rejoice with exceeding joy.ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।

14 If ye are reproached for the name of Christ, blessed `are ye'; because the `Spirit' of glory and the Spirit of God resteth upon you.ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।

15 For let none of you suffer as a murderer, or a thief, or an evil-doer, or as a meddler in other men's matters:ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।

16 but if `a man suffer' as a Christian, let him not be ashamed; but let him glorify God in this name.ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।

17 For the time `is come' for judgment to begin at the house of God: and if `it begin' first at us, what `shall be' the end of them that obey not the gospel of God?ਨਿਆਂ ਦੀ ਘੜੀ ਆ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?

18 And if the righteous is scarcely saved, where shall the ungodly and sinner appear?“ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ, ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹੜਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।”

19 Wherefore let them also that suffer according to the will of God commit their souls in well-doing unto a faithful Creator.ਇਸ ਲਈ ਜਿਹਾੜੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ।

Punjabi Bible