1 Peter 4 - DBY (Punjabi)
1 Christ, then, having suffered for us in [the] flesh, do *ye* also arm yourselves with the same mind; for he that has suffered in [the] flesh has done with sin,ਪਰਿਵਰਤਿਤ ਜੀਵਨ ਯਿਸੂ ਨੇ ਤਸੀਹੇ ਝੱਲੇ ਜਦੋਂ ਉਹ ਆਪਣੇ ਸਰੀਰ ਵਿੱਚ ਰਿਹਾ। ਇਸ ਲਈ ਤੁਹਾਨੂੰ ਵੀ ਆਪਣੇ ਆਪ ਨੂੰ ਉਸੇ ਸੋਚ ਨਾਲ ਲੈਸ ਕਰ ਲੈਣਾ ਚਾਹੀਦਾ ਹੈ ਜਿਹੜੀ ਯਿਸੂ ਕੋਲ ਸੀ, ਕਿਉਂਕਿ ਉਹ ਜਿਸਨੇ ਸਰੀਰਕ ਤਸੀਹੇ ਝੱਲੇ ਹਨ ਪਾਪ ਕਰਨੇ ਬੰਦ ਕਰ ਦਿੱਤੇ ਹਨ।
2 no longer to live the rest of [his] time in [the] flesh to men's lusts, but to God's will.ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਾਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।
3 For the time past [is] sufficient [for us] to have wrought the will of the Gentiles, walking in lasciviousness, lusts, wine-drinking, revels, drinkings, and unhallowed idolatries.ਅਤੀਤ ਵਿੱਚ, ਤੁਸੀਂ ਬਹੁਤਾ ਸਮਾਂ ਉਸੇ ਵਿੱਚ ਬਰਬਾਦ ਕਰ ਦਿੱਤਾ ਜੋ ਅਵਿਸ਼ਵਾਸੀ ਕਰਦੇ ਹਨ। ਤੁਸੀਂ ਅਨੈਤਿਕ ਗੱਲਾਂ ਕਰ ਰਹੇ ਸੀ। ਤੁਸੀਂ ਉਹੀ ਭਰਿਸ਼ਟ ਗੱਲਾਂ ਕਰ ਰਹੇ ਸੀ ਜੋ ਤੁਸੀਂ ਕਰਨੀਆਂ ਪਸੰਦ ਕੀਤੀਆਂ। ਤੁਸੀਂ ਸ਼ਰਾਬੀ ਹੋ ਰਹੇ ਸੀ, ਐਸ਼ ਪ੍ਰਸਤ ਦਾਅਵਤਾਂ ਅਤੇ ਸ਼ਰਾਬੀ ਸਭਾਵਾਂ ਕਰਦੇ ਸੀ ਅਤੇ ਉਨ੍ਹਾਂ ਮੂਰਤੀਆਂ ਦੀ ਪੂਜਾ ਕਰਦੇ ਸੀ ਜਿਨ੍ਹਾਂ ਤੇ ਪਾਬੰਦੀ ਹੈ।
4 Wherein they think it strange that ye run not with [them] to the same sink of corruption, speaking injuriously [of you];ਇਹ ਉਨ੍ਹਾਂ ਨੂੰ ਹੈਰਾਨ ਕਰਦਾ ਹੈ ਕਿ ਹੁਣ ਤੁਸੀਂ ਉਨ੍ਹਾਂ ਦੇ ਇਨ੍ਹਾਂ ਅਸਭਿਅ ਅਤੇ ਫ਼ਜ਼ੂਲ ਵਿਹਾਰ ਵਿੱਚ ਸ਼ਾਮਿਲ ਨਹੀਂ ਹੁੰਦੇ। ਇਸ ਲਈ ਉਹ ਤੁਹਾਨੂੰ ਗਾਲਾਂ ਦੇਣ ਲੱਗ ਪੈਂਦੇ ਹਨ।
5 who shall render account to him who is ready to judge [the] living and [the] dead.ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਆਂ ਕਰਨ ਲਈ ਤਿਆਰ ਹੈ।
6 For to this [end] were the glad tidings preached to [the] dead also, that they might be judged, as regards men, after [the] flesh, but live, as regards God, after [the] Spirit.ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।
7 But the end of all things is drawn nigh: be sober therefore, and be watchful unto prayers;ਪਰਮੇਸ਼ੁਰ ਦੀਆਂ ਦਾਤਾਂ ਦੇ ਚੰਗੇ ਪ੍ਰਬੰਧਕ ਬਣੋ ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।
8 but before all things having fervent love among yourselves, because love covers a multitude of sins;ਸਭ ਤੋਂ ਜ਼ਰੂਰੀ ਗੱਲ ਹੈ ਇੱਕ ਦੂਸਰੇ ਨੂੰ ਡੂੰਘਾਈ ਨਾਲ ਪਿਆਰ ਕਰਨਾ ਕਿਉਂਕਿ ਪਿਆਰ ਬਹੁਤ ਸਾਰੇ ਪਾਪਾਂ ਨੂੰ ਢੱਕ ਲੈਂਦਾ ਹੈ।
9 hospitable one to another, without murmuring;ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।
10 each according as he has received a gift, ministering it to one another, as good stewards of [the] various grace of God.ਤੁਸੀਂ ਸਾਰਿਆਂ ਨੇ ਪਰਮੇਸ਼ੁਰ ਪਾਸੋਂ ਆਤਮਕ ਦਾਤਾਂ ਪ੍ਰਾਪਤ ਕੀਤੀਆਂ। ਪਰਮੇਸ਼ੁਰ ਨੇ ਤੁਹਾਨੂੰ ਆਪਣੀ ਕਿਰਪਾ ਵੱਖ ਵੱਖ ਢੰਗਾਂ ਨਾਲ ਦਰਸ਼ਾਈ ਹੈ। ਤੁਹਾਨੂੰ ਪਰਮੇਸ਼ੁਰ ਦੀਆਂ ਦਾਤਾਂ ਵਰਤਣ ਲਈ ਸੌਂਪੀਆਂ ਗਈਆਂ ਹਨ। ਇਸੇ ਲਈ, ਤੁਹਾਨੂੰ ਚੰਗੇ ਨੋਕਰਾਂ ਦੀ ਤਰ੍ਹਾਂ ਉਨ੍ਹਾਂ ਨੂੰ ਇੱਕ ਦੂਸਰੇ ਦੀ ਸੇਵਾ ਕਰਨ ਦੇ ਉਦੇਸ਼ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ।
11 If any one speak -- as oracles of God; if any one minister -- as of strength which God supplies; that God in all things may be glorified through Jesus Christ, to whom is the glory and the might for the ages of ages. Amen.ਜੇ ਕੋਈ ਵਿਅਕਤੀ ਬੋਲਦਾ ਹੈ ਤਾਂ ਉਸ ਨੂੰ ਪਰਮੇਸ਼ੁਰ ਦੇ ਸ਼ਬਦ ਬੋਲਣੇ ਚਾਹੀਦੇ ਹਨ। ਜਿਹੜਾ ਕੋਈ ਸੇਵਾ ਕਰਦਾ ਹੈ, ਉਸ ਨੂੰ ਅਜਿਹਾ ਉਸ ਤਾਕਤ ਨਾਲ ਕਰਨ ਦਿਓ ਜਿਹੜੀ ਪਰਮੇਸ਼ੁਰ ਉਸ ਨੂੰ ਦਿੰਦਾ ਹੈ, ਤਾਂ ਜੋ ਸਾਰੀਆਂ ਗੱਲਾਂ ਵਿੱਚ, ਪਰਮੇਸ਼ੁਰ ਮਸੀਹ ਯਿਸੂ ਰਾਹੀਂ ਮਹਿਮਾਮਈ ਹੋਵੇ। ਸ਼ਕਤੀ ਅਤੇ ਮਹਿਮਾ ਸਦੀਵੀ ਉਸੇ ਦੀ ਹੋਵੇ। ਆਮੀਨ।
12 Beloved, take not [as] strange the fire [of persecution] which has taken place amongst you for [your] trial, as if a strange thing was happening to you;ਮਸੀਹੀਆਂ ਵਜੋਂ ਦੁੱਖ ਭੋਗਣਾ ਮੇਰੇ ਮਿੱਤਰੋ, ਉਨ੍ਹਾਂ ਦੁੱਖ ਭਰੇ ਤਸੀਹਿਆਂ ਤੇ ਹੈਰਾਨ ਨਾ ਹੋਵੋ ਜਿਹੜੇ ਤੁਸੀਂ ਭੋਗ ਰਹੇ ਹੋਂ, ਕਿਉਂਕਿ ਇਹ ਤਸੀਹੇ ਤੁਹਾਡੀ ਨਿਹਚਾ ਦੀ ਪਰੱਖ ਕਰਨ ਲਈ ਹਨ। ਇਹ ਨਾ ਸੋਚੋ ਕਿ ਤੁਹਾਡੇ ਨਾਲ ਕੁਝ ਅਜੀਬ ਵਾਪਰ ਰਿਹਾ ਹੈ।
13 but as ye have share in the sufferings of Christ, rejoice, that in the revelation of his glory also ye may rejoice with exultation.ਤੁਹਾਨੂੰ ਖੁਸ਼ ਹੋਣਾ ਚਾਹੀਦਾ ਹੈ ਕਿ ਤੁਸੀਂ ਮਸੀਹ ਦੇ ਤਸੀਹਿਆਂ ਵਿੱਚ ਸ਼ਰੀਕ ਹੋ ਰਹੇ ਹੋ ਤਾਂ ਜੋ ਜਦੋਂ ਉਹ ਮਹਿਮਾ ਵਿੱਚ ਆਵੇ ਤਾਂ, ਤੁਸੀਂ ਖੁਸ਼ ਅਤੇ ਆਨੰਦਿਤ ਹੋਵੋਂਗੇ।
14 If ye are reproached in [the] name of Christ, blessed [are ye]; for the [Spirit] of glory and the Spirit of God rests upon you: [on their part he is blasphemed, but on your part he is glorified.]ਜੇ ਕੋਈ ਮਸੀਹ ਦੇ ਚੇਲੇ ਹੋਣ ਕਾਰਣ ਤੁਹਾਡੀ ਬੇਇੱਜ਼ਤੀ ਕਰਦਾ ਹੈ, ਤਾਂ ਖੁਸ਼ ਹੋਵੋ। ਕਿਉਂਕਿ ਮਹਿਮਾ ਦਾ ਆਤਮਾ, ਜੋ ਕਿ ਪਰਮੇਸ਼ੁਰ ਦਾ ਆਤਮਾ ਹੈ, ਤੁਹਾਡੇ ਨਾਲ ਹੈ।
15 Let none of you suffer indeed as murderer, or thief, or evildoer, or as overseer of other people's matters;ਜੇਕਰ ਤੁਸੀਂ ਤਸੀਹੇ ਸਹਿੰਦੇ ਹੋ, ਤਾਂ ਇਹ ਗੱਲ ਯਕੀਨੀ ਬਣਾਓ ਕਿ ਇਹ ਕਾਤਿਲ ਹੋਣ ਵਾਸਤੇ ਜਾਂ ਚੋਰ, ਜਾਂ ਬਦੀ ਕਰਨ ਵਾਲੇ ਵਾਸਤੇ ਨਹੀਂ ਜਾਂ ਉਸ ਵਾਸਤੇ ਨਹੀਂ ਹਨ ਜਿਹੜਾ ਬਿਨ ਬੁਲਾਇਆਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਵਿੱਚ ਦਖਲ ਦਿੰਦਾ ਹੈ।
16 but if as a christian, let him not be ashamed, but glorify God in this name.ਪਰ ਜੇ ਤੁਸੀਂ ਇੱਕ ਮਸੀਹੀ ਹੋਣ ਕਰਕੇ ਤਸੀਹੇ ਝੱਲਦੇ ਹੋ ਤਾਂ ਸ਼ਰਮਿੰਦਗੀ ਮਹਿਸੂਸ ਨਾ ਕਰੋ, ਸਗੋਂ ਤੁਹਾਨੂੰ ਉਸ ਨਾਂ ਵਾਸਤੇ ਪਰਮੇਸ਼ੁਰ ਦੀ ਉਸਤਤਿ ਕਰਨੀ ਚਾਹੀਦੀ ਹੈ।
17 For the time of having the judgment begin from the house of God [is come]; but if first from us, what [shall be] the end of those who obey not the glad tidings of God?ਨਿਆਂ ਦੀ ਘੜੀ ਆ ਚੁੱਕੀ ਹੈ ਅਤੇ ਇਹ ਨਿਆਂ ਪਰਮੇਸ਼ੁਰ ਦੇ ਪਰਿਵਾਰ ਨਾਲ ਆਰੰਭ ਹੋਵੇਗਾ। ਜੇਕਰ ਇਹ ਸਾਡੇ ਨਾਲ ਸ਼ੁਰੂ ਹੋਣ ਵਾਲਾ ਹੈ, ਤਾਂ ਉਨ੍ਹਾਂ ਲੋਕਾਂ ਨਾਲ ਕੀ ਵਾਪਰੇਗਾ ਜਿਹੜੇ ਪਰਮੇਸ਼ੁਰ ਦੀ ਖੁਸ਼ਖਬਰੀ ਨੂੰ ਨਹੀਂ ਮੰਨਦੇ?
18 And if the righteous is difficultly saved, where shall the impious and [the] sinner appear?“ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ, ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹੜਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।”
19 Wherefore also let them who suffer according to the will of God commit their souls in well-doing to a faithful Creator.ਇਸ ਲਈ ਜਿਹਾੜੇ ਲੋਕ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਤਸੀਹੇ ਝੱਲਦੇ ਹਨ, ਉਨ੍ਹਾਂ ਨੂੰ ਆਪਣੇ ਆਪ ਨੂੰ ਪਰਮੇਸ਼ੁਰ ਨੂੰ ਸੌਂਪ ਦੇਣਾ ਚਾਹੀਦਾ ਹੈ। ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਦੀ ਸਾਜਨਾ ਕੀਤੀ ਹੈ ਅਤੇ ਜਿਸਤੇ ਭਰੋਸਾ ਕੀਤਾ ਜਾ ਸੱਕਦਾ ਹੈ। ਇਸ ਲਈ ਉਨ੍ਹਾਂ ਨੂੰ ਚੰਗੀਆਂ ਕਰਨੀਆਂ ਕਰਦੇ ਰਹਿਣਾ ਚਾਹੀਦਾ ਹੈ।
Punjabi Bible