1 Peter 5 - DBY (Punjabi)
1 The elders which [are] among you I exhort, who [am their] fellow-elder and witness of the sufferings of the Christ, who also [am] partaker of the glory about to be revealed:ਪਰਮੇਸ਼ੁਰ ਦਾ ਪਰਿਵਾਰ ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।
2 shepherd the flock of God which [is] among you, exercising oversight, not by necessity, but willingly; not for base gain, but readily;ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।
3 not as lording it over your possessions, but being models for the flock.ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।
4 And when the chief shepherd is manifested ye shall receive the unfading crown of glory.ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
5 Likewise [ye] younger, be subject to [the] elder, and all of you bind on humility towards one another; for God sets himself against [the] proud, but to [the] humble gives grace.ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
6 Humble yourselves therefore under the mighty hand of God, that he may exalt you in [the due] time;ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉੱਠਾਵੇਗਾ।
7 having cast all your care upon him, for he cares about you.ਆਪਣੀਆਂ ਸਾਰੀਆਂ ਚਿੰਤਾਵਾਂ ਉਸ ਵੱਲ ਮੋੜ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰੱਖਦਾ ਹੈ।
8 Be vigilant, watch. Your adversary [the] devil as a roaring lion walks about seeking whom he may devour.ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।
9 Whom resist, stedfast in faith, knowing that the selfsame sufferings are accomplished in your brotherhood which [is] in [the] world.ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ।
10 But the God of all grace who has called you to his eternal glory in Christ Jesus, when ye have suffered for a little while, himself shall make perfect, stablish, strengthen, ground:ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।
11 to him [be] the glory and the might for the ages of the ages. Amen.ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ।
12 By Silvanus, the faithful brother, as I suppose, I have written to you briefly; exhorting and testifying that this is [the] true grace of God in which ye stand.ਅੰਤਿਮ ਸ਼ੁਭਕਾਮਨਾਵਾਂ ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ।
13 She that is elected with [you] in Babylon salutes you, and Marcus my son.ਬੇਬੀਲੋਨ ਦੀ ਕਲੀਸਿਯਾ ਜਿਹੜੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
14 Salute one another with a kiss of love. Peace be with you all who [are] in Christ.ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹੜੇ ਮਸੀਹ ਵਿੱਚ ਹਨ।
Punjabi Bible