Bible

1 Peter 5 - WEB (Punjabi)

1 I exhort the elders among you, as a fellow elder, and a witness of the sufferings of Christ, and who will also share in the glory that will be revealed.ਪਰਮੇਸ਼ੁਰ ਦਾ ਪਰਿਵਾਰ ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।

2 Shepherd the flock of God which is among you, exercising the oversight, not under compulsion, but voluntarily, not for dishonest gain, but willingly;ਤੁਹਾਨੂੰ ਪਰਮੇਸ਼ੁਰ ਦੇ ਇੱਜੜ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸ ਨੂੰ ਤੁਹਾਡੀ ਨਿਗਰਾਨੀ ਵਿੱਚ ਰੱਖ ਦਿੱਤਾ ਗਿਆ ਹੈ। ਤੁਹਾਨੂੰ ਪਰਮੇਸ਼ੁਰ ਨੂੰ ਪ੍ਰਸੰਨ ਕਰਨ ਲਈ ਇਸਤੇ ਸਵੈਂ ਇੱਛਾ ਪੂਰਵਕ ਨਜ਼ਰ ਰੱਖਣੀ ਚਾਹੀਦੀ ਹੈ, ਨਾ ਕਿ ਜਿਵੇਂ ਤੁਸੀਂ ਇਹ ਕਰਨ ਲਈ ਮਜ਼ਬੂਰ ਕੀਤੇ ਗਏ ਹੋਵੋਂ। ਤੁਹਾਨੂੰ ਇਹ ਕਰਨ ਲਈ ਉਤਸਾਹਤ ਹੋਣਾ ਚਾਹੀਦਾ ਹੈ, ਪਰ ਕਿਸੇ ਮਾਲੀ ਲਾਭ ਲਈ ਨਹੀਂ।

3 neither as lording it over the charge allotted to you, but making yourselves examples to the flock.ਇਹ ਲੋਕ ਤੁਹਾਡੀ ਦੇਖਭਾਲ ਹੇਠਾਂ ਰੱਖੇ ਗਏ ਹਨ। ਇਸ ਲਈ ਜ਼ਾਲਮ ਹਾਕਮ ਵਾਂਗ ਨਾ ਬਣੋ ਸਗੋਂ ਇੱਜੜ ਲਈ ਇੱਕ ਉਦਾਹਰਣ ਦੀ ਤਰ੍ਹਾਂ ਹੋਵੋ।

4 When the chief Shepherd is revealed, you will receive the crown of glory that doesn't fade away.ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।

5 Likewise, you younger ones, be subject to the elder. Yes, all of you gird yourselves with humility, to subject yourselves to one another; for "God resists the proud, but gives grace to the humble."ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”

6 Humble yourselves therefore under the mighty hand of God, that he may exalt you in due time;ਇਸ ਲਈ ਪਰਮੇਸ਼ੁਰ ਦੇ ਸ਼ਕਤੀਸ਼ਾਲੀ ਹੱਥ ਹੇਠਾਂ ਨਿਮ੍ਰ ਰਹੋ। ਫ਼ੇਰ ਉਹ ਤੁਹਾਨੂੰ ਸਹੀ ਸਮਾਂ ਆਉਣ ਤੇ ਉੱਚਾ ਉੱਠਾਵੇਗਾ।

7 casting all your worries on him, because he cares for you.ਆਪਣੀਆਂ ਸਾਰੀਆਂ ਚਿੰਤਾਵਾਂ ਉਸ ਵੱਲ ਮੋੜ ਦਿਉ ਕਿਉਂਕਿ ਉਹ ਤੁਹਾਡਾ ਧਿਆਨ ਰੱਖਦਾ ਹੈ।

8 Be sober and self-controlled. Be watchful. Your adversary the devil, walks around like a roaring lion, seeking whom he may devour.ਖੁਦ ਤੇ ਕਾਬੂ ਰੱਖੋ ਅਤੇ ਸਚੇਤ ਰਹੋ। ਸ਼ੈਤਾਨ ਤੁਹਾਡਾ ਦੁਸ਼ਮਣ ਹੈ। ਉਹ ਸ਼ਿਕਾਰ ਨੂੰ ਖਾ ਜਾਣ ਲਈ, ਇੱਕ ਸ਼ੇਰ ਵਾਂਗ ਗੱਜਦਾ ਹੋਇਆ ਚਾਰ ਚੁਫ਼ੇਰੇ ਘੁੰਮਦਾ ਫ਼ਿਰਦਾ ਹੈ।

9 Withstand him steadfast in your faith, knowing that your brothers who are in the world are undergoing the same sufferings.ਨਿਹਚਾ ਵਿੱਚ ਦ੍ਰਿੜ ਰਹਿ ਕੇ, ਉਸਦਾ ਵਿਰੋਧ ਕਰੋ। ਯਾਦ ਰੱਖੋ ਕਿ ਸਾਰੀ ਦੁਨੀਆਂ ਵਿੱਚ, ਤੁਹਾਡੇ ਭਰਾ ਅਤੇ ਭੈਣਾਂ ਵੀ ਉਸੇ ਢੰਗ ਨਾਲ ਦੁੱਖ ਸਹਿ ਰਹੇ ਹਨ।

10 But may the God of all grace, who called you to his eternal glory by Christ Jesus, after you have suffered a little while, perfect, establish, strengthen, and settle you.ਪਰਮੇਸ਼ੁਰ ਨੇ ਆਪਣੀ ਕ੍ਰਿਪਾ ਦੁਆਰਾ ਤੁਹਾਨੂੰ ਮਸੀਹ ਯਿਸੂ ਵਿੱਚ ਸਦਾ ਰਹਿਣ ਵਾਲੀ ਮਹਿਮਾ ਵਿੱਚ ਸਾਂਝ ਪਾਉਣ ਲਈ ਸੱਦਾ ਦਿੱਤਾ ਸੀ। ਹਾਂ, ਤੁਹਾਨੂੰ ਥੋੜੇ ਅਰਸੇ ਲਈ ਦੁੱਖ ਝੱਲਣਾ ਪਵੇਗਾ ਅਤੇ ਉਸਤੋਂ ਮਗਰੋਂ ਪਰਮੇਸ਼ੁਰ ਸਭ ਚੀਜ਼ਾਂ ਠੀਕ ਕਰ ਦੇਵੇਗਾ। ਉਹ ਤੁਹਾਨੂੰ ਦ੍ਰਿੜ ਬਣਾਵੇਗਾ, ਉਹ ਤੁਹਾਡਾ ਆਸਰਾ ਹੋਵੇਗਾ ਅਤੇ ਤੁਹਾਨੂੰ ਡਿੱਗਣ ਤੋਂ ਬਚਾਵੇਗਾ।

11 To him be the glory and the power forever and ever. Amen.ਉਸਦੀ ਸ਼ਕਤੀ ਸਦਾ ਰਹਿੰਦੀ ਹੈ। ਆਮੀਨ।

12 Through Silvanus, our faithful brother, as I consider him, I have written to you briefly, exhorting, and testifying that this is the true grace of God in which you stand.ਅੰਤਿਮ ਸ਼ੁਭਕਾਮਨਾਵਾਂ ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ।

13 She who is in Babylon, chosen together with you, greets you; and so does Mark, my son.ਬੇਬੀਲੋਨ ਦੀ ਕਲੀਸਿਯਾ ਜਿਹੜੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।

14 Greet one another with a kiss of love. Peace be to you all who are in Christ Jesus. Amen.ਜਦੋਂ ਤੁਸੀਂ ਮਿਲੋਂ, ਇੱਕ ਦੂਸਰੇ ਨੂੰ ਪ੍ਰੇਮ ਦੀ ਚੁੰਮੀ ਨਾਲ ਸ਼ੁਭਕਾਮਨਾਵਾਂ ਦਿਉ। ਤੁਹਾਨੂੰ ਸਾਰਿਆਂ ਨੂੰ ਸ਼ਾਂਤੀ, ਜਿਹੜੇ ਮਸੀਹ ਵਿੱਚ ਹਨ।

Punjabi Bible