1 Samuel 1:19
ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਸਮੂਏਲ ਦਾ ਜਨਮ ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ।
1 Samuel 1:19 in Other Translations
King James Version (KJV)
And they rose up in the morning early, and worshipped before the LORD, and returned, and came to their house to Ramah: and Elkanah knew Hannah his wife; and the LORD remembered her.
American Standard Version (ASV)
And they rose up in the morning early, and worshipped before Jehovah, and returned, and came to their house to Ramah: and Elkanah knew Hannah his wife; and Jehovah remembered her.
Bible in Basic English (BBE)
And early in the morning they got up, and after worshipping before the Lord they went back to Ramah, to their house: and Elkanah had connection with his wife; and the Lord kept her in mind.
Darby English Bible (DBY)
And they rose up early in the morning and worshipped before Jehovah, and returned and came to their house at Ramah. And Elkanah knew Hannah his wife; and Jehovah remembered her.
Webster's Bible (WBT)
And they rose in the morning early, and worshiped before the LORD, and returned, and came to their house to Ramah: and Elkanah knew Hannah his wife; and the LORD remembered her.
World English Bible (WEB)
They rose up in the morning early, and worshiped before Yahweh, and returned, and came to their house to Ramah: and Elkanah knew Hannah his wife; and Yahweh remembered her.
Young's Literal Translation (YLT)
And they rise early in the morning, and bow themselves before Jehovah, and turn back, and come in unto their house in Ramah, and Elkanah knoweth Hannah his wife, and Jehovah remembereth her;
| And they rose up in the morning | וַיַּשְׁכִּ֣מוּ | wayyaškimû | va-yahsh-KEE-moo |
| early, | בַבֹּ֗קֶר | babbōqer | va-BOH-ker |
| worshipped and | וַיִּֽשְׁתַּחֲווּ֙ | wayyišĕttaḥăwû | va-yee-sheh-ta-huh-VOO |
| before | לִפְנֵ֣י | lipnê | leef-NAY |
| the Lord, | יְהוָ֔ה | yĕhwâ | yeh-VA |
| and returned, | וַיָּשֻׁ֛בוּ | wayyāšubû | va-ya-SHOO-voo |
| and came | וַיָּבֹ֥אוּ | wayyābōʾû | va-ya-VOH-oo |
| to | אֶל | ʾel | el |
| their house | בֵּיתָ֖ם | bêtām | bay-TAHM |
| to Ramah: | הָֽרָמָ֑תָה | hārāmātâ | ha-ra-MA-ta |
| and Elkanah | וַיֵּ֤דַע | wayyēdaʿ | va-YAY-da |
| knew | אֶלְקָנָה֙ | ʾelqānāh | el-ka-NA |
| אֶת | ʾet | et | |
| Hannah | חַנָּ֣ה | ḥannâ | ha-NA |
| his wife; | אִשְׁתּ֔וֹ | ʾištô | eesh-TOH |
| and the Lord | וַֽיִּזְכְּרֶ֖הָ | wayyizkĕrehā | va-yeez-keh-REH-ha |
| remembered | יְהוָֽה׃ | yĕhwâ | yeh-VA |
Cross Reference
Genesis 30:22
ਫ਼ੇਰ ਪਰਮੇਸ਼ੁਰ ਨੇ ਰਾਖੇਲ ਦੀ ਪ੍ਰਾਰਥਨਾ ਸੁਣ ਲਈ ਪਰਮੇਸ਼ੁਰ ਨੇ ਰਾਖੇਲ ਨੂੰ ਸੰਤਾਨ ਪੈਦਾ ਕਰਨ ਦੇ ਯੋਗ ਬਣਾ ਦਿੱਤਾ।
1 Samuel 1:11
ਉਸ ਨੇ ਪਰਮੇਸ਼ੁਰ ਨੂੰ ਖਾਸ ਬਚਨ ਦਿੱਤਾ ਅਤੇ ਕਿਹਾ, “ਹੇ ਸਰਬ ਸ਼ਕਤੀਮਾਨ ਯਹੋਵਾਹ! ਵੇਖ ਮੈਂ ਕਿੰਨੀ ਉਦਾਸ ਹਾਂ? ਮੈਨੂੰ ਚੇਤੇ ਰੱਖੀਂ! ਮੈਨੂੰ ਭੁੱਲ ਨਾ ਜਾਵੀਂ! ਜੇਕਰ ਤੂੰ ਮੇਰੇ ਘਰ ਪੁੱਤਰ ਬਖਸ਼ੀਸ਼ ਕਰੇ ਤਾਂ ਉਸ ਨੂੰ ਮੈਂ ਤੇਰੇ ਹਵਾਲੇ ਕਰ ਦੇਵਾਂਗੀ। ਉਹ ਨਜ਼ੀਰੀ ਹੋਵੇਗਾ। ਉਹ ਸੋਮਰਸ ਜਾਂ ਤੇਜ਼ ਸ਼ਰਾਬ ਵੀ ਨਹੀਂ ਪੀਵੇਗਾ ਅਤੇ ਨਾ ਹੀ ਕੋਈ ਸਿਰ ਦੇ ਵਾਲ ਮੁੰਨੇਗਾ।”
Genesis 21:1
ਆਖਿਰਕਾਰ, ਸਾਰਾਹ ਦਾ ਇੱਕ ਬੱਚਾ ਯਹੋਵਾਹ ਨੇ ਉਹ ਇਕਰਾਰ ਨਿਭਾਇਆ ਜਿਹੜਾ ਉਸ ਨੇ ਸਾਰਾਹ ਨਾਲ ਕੀਤਾ ਸੀ। ਯਹੋਵਾਹ ਨੇ ਸਾਰਾਹ ਲਈ ਉਹੋ ਕੁਝ ਕੀਤਾ ਜਿਸਦਾ ਉਸ ਨੇ ਇਕਰਾਰ ਕੀਤਾ ਸੀ।
Genesis 4:1
ਪਹਿਲਾ ਪਰਿਵਾਰ ਆਦਮ ਅਤੇ ਉਸਦੀ ਪਤਨੀ ਹੱਵਾਹ ਨੇ ਜਿਨਸੀ ਸੰਬੰਧ ਬਣਾਏ ਅਤੇ ਹੱਵਾਹ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਇਸ ਬੱਚੇ ਦਾ ਨਾਮ ਕਇਨ ਰੱਖਿਆ ਗਿਆ। ਹੱਵਾਹ ਨੇ ਆਖਿਆ, “ਯਹੋਵਾਹ ਦੀ ਸਹਾਇਤਾ ਨਾਲ, ਮੈਂ ਇੱਕ ਆਦਮੀ ਨੂੰ ਪ੍ਰਾਪਤ ਕੀਤਾ ਹੈ।”
Luke 23:42
ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
Mark 1:35
ਯਿਸੂ ਖੁਸ਼ਖਬਰੀ ਦੇ ਪ੍ਰਚਾਰ ਦੀ ਤਿਆਰੀ ਕਰਦਾ ਅਗਲੀ ਸਵੇਰ, ਯਿਸੂ ਬੜੀ ਸਵਖਤੇ ਉੱਠਿਆ। ਅਜੇ ਹਨੇਰਾ ਹੀ ਸੀ ਜਦੋਂ ਉਹ ਘਰੋਂ ਨਿਕਲ ਪਿਆ, ਅਤੇ ਇੱਕਾਂਤ ਵਿੱਚ ਜਾਕੇ ਉਸ ਨੇ ਪ੍ਰਾਰਥਨਾ ਕੀਤੀ।
Psalm 136:23
ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
Psalm 119:147
ਮੈਂ ਤੁਹਾਡੇ ਅੱਗੇ ਸਰਘੀ ਵੇਲੇ ਪ੍ਰਾਰਥਨਾ ਕਰਨ ਲਈ ਉੱਠਿਆ। ਮੈਨੂੰ ਤੁਹਾਡੇ ਆਖੇ ਉੱਤੇ ਵਿਸ਼ਵਾਸ ਹੈ।
Psalm 55:17
ਮੈਂ ਪਰਮੇਸ਼ੁਰ ਨਾਲ ਸ਼ਾਮ, ਸਵੇਰੇ ਅਤੇ ਦੁਪਿਹਰ ਨੂੰ ਗੱਲ ਕਰਦਾ ਹਾਂ। ਮੈਂ ਉਸ ਨੂੰ ਆਪਣੀ ਤਕਲੀਫ਼ ਬਾਰੇ ਦੱਸਦਾ ਹਾਂ, ਅਤੇ ਉਹ ਮੇਰੀ ਗੱਲ ਸੁਣਦਾ ਹੈ।
Psalm 25:7
ਮੇਰੇ ਉਨ੍ਹਾਂ ਗੁਨਾਹਾਂ ਤੇ ਮੰਦੀਆਂ ਗੱਲਾਂ ਨੂੰ ਚੇਤੇ ਨਾ ਕਰੋ ਜੋ ਮੈਂ ਉਸ ਵੇਲੇ ਕੀਤੀਆਂ ਸਨ ਜਦੋਂ ਮੈਂ ਜਵਾਨ ਸਾਂ। ਆਪਣੇ ਸੁਭ ਨਾਮ ਸਦਕਾ, ਯਹੋਵਾਹ, ਮੈਨੂੰ ਪਿਆਰ ਨਾਲ ਚੇਤੇ ਕਰੋ।
Psalm 5:3
ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।
1 Samuel 9:26
ਅਗਲੀ ਸਵੇਰ ਚੜ੍ਹਦੇ ਹੀ ਸਮੂਏਲ ਨੇ ਸ਼ਾਊਲ ਨੂੰ ਘਰ ਦੀ ਛੱਤ ਉੱਪਰ ਜ਼ੋਰ ਦੀ ਪੁਕਾਰਿਆ, “ਉੱਠੋ! ਤਾਂ ਜੋ ਮੈਂ ਤੈਨੂੰ ਤੇਰੇ ਰਾਹ ਨੂੰ ਤੋਂਰਾਂ।” ਸ਼ਾਊਲ ਉੱਠਿਆ ਅਤੇ ਸਮੂਏਲ ਦੇ ਨਾਲ ਘਰ ਤੋਂ ਬਾਹਰ ਨੂੰ ਤੁਰ ਪਿਆ।
1 Samuel 2:11
ਅਲਕਾਨਾਹ ਅਤੇ ਉਸਦਾ ਪਰਿਵਾਰ ਆਪਣੇ ਘਰ ਰਾਮਾਹ ਨੂੰ ਪਰਤ ਗਏ। ਉਹ ਬਾਲਕ ਸ਼ੀਲੋਹ ਵਿੱਚ ਹੀ ਰਿਹਾ ਅਤੇ ਏਲੀ ਜਾਜਕ ਦੇ ਥੱਲੇ ਯਹੋਵਾਹ ਦੀ ਟਹਿਲ ਕਰਦਾ ਰਿਹਾ।
1 Samuel 1:1
ਅਲਕਾਨਾਹ ਅਤੇ ਉਸ ਦੇ ਪਰਿਵਾਰ ਦਾ ਸ਼ੀਲੋਹ ਵਿੱਚ ਉਪਾਸਨਾ ਕਰਨਾ ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।
Genesis 8:1
ਹੜਾਂ ਦੀ ਸਮਾਪਤੀ ਪਰ ਪਰਮੇਸ਼ੁਰ ਨੇ ਨੂਹ ਅਤੇ ਉਸ ਦੇ ਨਾਲ ਕਿਸ਼ਤੀ ਵਿੱਚ ਸਵਾਰ ਸਮੂਹ ਜਾਨਵਰਾਂ ਨੂੰ ਚੇਤੇ ਰੱਖਿਆ। ਪਰਮੇਸ਼ੁਰ ਨੇ ਧਰਤੀ ਉੱਤੇ ਹਵਾ ਵਗਾਈ। ਇਸ ਨਾਲ ਸਾਰਾ ਪਾਣੀ ਘਟਣਾ ਸ਼ੁਰੂ ਹੋ ਗਿਆ।