1 Samuel 18:12 in Punjabi

Punjabi Punjabi Bible 1 Samuel 1 Samuel 18 1 Samuel 18:12

1 Samuel 18:12
ਯਹੋਵਾਹ ਦਾਊਦ ਦੇ ਨਾਲ ਸੀ ਅਤੇ ਯਹੋਵਾਹ ਨੇ ਸ਼ਾਊਲ ਨੂੰ ਛੱਡ ਦਿੱਤਾ ਸੀ ਇਸ ਲਈ ਹੁਣ ਸ਼ਾਊਲ ਦਾਊਦ ਕੋਲੋਂ ਭੈਅ ਖਾਂਦਾ ਸੀ।

1 Samuel 18:111 Samuel 181 Samuel 18:13

1 Samuel 18:12 in Other Translations

King James Version (KJV)
And Saul was afraid of David, because the LORD was with him, and was departed from Saul.

American Standard Version (ASV)
And Saul was afraid of David, because Jehovah was with him, and was departed from Saul.

Bible in Basic English (BBE)
And Saul went in fear of David, because the Lord was with David and had gone away from Saul.

Darby English Bible (DBY)
And Saul was afraid of David, because Jehovah was with him, and had departed from Saul.

Webster's Bible (WBT)
And Saul was afraid of David, because the LORD was with him, and had departed from Saul.

World English Bible (WEB)
Saul was afraid of David, because Yahweh was with him, and was departed from Saul.

Young's Literal Translation (YLT)
And Saul is afraid of the presence of David, for Jehovah hath been with him, and from Saul He hath turned aside;

And
Saul
וַיִּרָ֥אwayyirāʾva-yee-RA
was
afraid
שָׁא֖וּלšāʾûlsha-OOL
of
מִלִּפְנֵ֣יmillipnêmee-leef-NAY
David,
דָוִ֑דdāwidda-VEED
because
כִּֽיkee
the
Lord
הָיָ֤הhāyâha-YA
was
יְהוָה֙yĕhwāhyeh-VA
with
עִמּ֔וֹʿimmôEE-moh
him,
and
was
departed
וּמֵעִ֥םûmēʿimoo-may-EEM
from
Saul.
שָׁא֖וּלšāʾûlsha-OOL

סָֽר׃sārsahr

Cross Reference

1 Samuel 28:15
ਸਮੂਏਲ ਨੇ ਸ਼ਾਊਲ ਨੂੰ ਕਿਹਾ, “ਤੂੰ ਮੈਨੂੰ ਕਿਉਂ ਤੰਗ ਕਰਦਾ ਹੈ, ਕਿਉਂ ਤੂੰ ਮੈਨੂੰ ਧਰਤੀ ਉੱਪਰ ਸੱਦਿਆ ਹੈ?” ਸ਼ਾਊਲ ਨੇ ਕਿਹਾ, “ਮੈਂ ਮੁਸੀਬਤ ਵਿੱਚ ਹਾਂ। ਫ਼ਲਿਸਤੀ ਮੇਰੇ ਵਿਰੁੱਧ ਲੜਨ ਆਏ ਹਨ ਅਤੇ ਪਰਮੇਸ਼ੁਰ ਨੇ ਮੈਨੂੰ ਤਿਆਗ ਦਿੱਤਾ ਹੈ, ਉਹ ਹੁਣ ਮੇਰੀ ਕਿਸੇ ਗੱਲ ਦਾ ਉੱਤਰ ਨਹੀਂ ਦਿੰਦਾ। ਹੁਣ ਉਹ ਨਬੀ ਵੀ ਨਹੀਂ ਘੱਲਦਾ ਅਤੇ ਮੇਰੇ ਸੁਪਨਿਆਂ ’ਚ ਵੀ ਗੱਲ ਨਹੀਂ ਕਰਦਾ। ਇਸੇ ਲਈ ਮੈਂ ਤੈਨੂੰ ਬੁਲਾਇਆ ਹੈ ਕਿ ਦੱਸ ਹੁਣ ਮੈਂ ਕੀ ਕਰਾਂ?”

1 Samuel 18:29
ਤਾਂ ਸ਼ਾਊਲ ਦਾਊਦ ਕੋਲੋਂ ਹੋਰ ਵੀ ਵੱਧੇਰੇ ਭੈਅ ਖਾਣ ਲੱਗਾ। ਅਤੇ ਉਹ ਦਾਊਦ ਦੇ ਹੋਰ ਵੀ ਖਿਲਾਫ਼ ਰਹਿਣ ਲੱਗਾ।

1 Samuel 18:15
ਸ਼ਾਊਲ ਨੇ ਜਦ ਵੇਖਿਆ ਕਿ ਦਾਊਦ ਨੂੰ ਬੜੀ ਕਾਮਯਾਬੀ ਮਿਲਦੀ ਹੈ ਤਾਂ ਉਹ ਹੋਰ ਜ਼ਿਆਦਾ ਦਾਊਦ ਤੋਂ ਡਰਨ ਲੱਗਾ।

1 Samuel 16:18
ਉਨ੍ਹਾਂ ਵਿੱਚੋਂ ਇੱਕ ਸੇਵਕ ਨੇ ਕਿਹਾ, “ਬੈਤਲਹਮ ਵਿੱਚ ਇੱਕ ਮਨੁੱਖ ਹੈ ਜਿਸਦਾ ਨਾਉਂ ਯੱਸੀ ਹੈ। ਮੈਂ ਉਸ ਦੇ ਪੁੱਤਰ ਨੂੰ ਵੇਖਿਆ ਹੋਇਆ ਹੈ। ਉਹ ਬਰਬਤ ਵਜਾਉਣੀ ਜਾਣਦਾ ਹੈ। ਉਹ ਇੱਕ ਬਹਾਦੁਰ ਆਦਮੀ ਅਤੇ ਵੀਰ ਯੋਧਾ ਵੀ ਹੈ। ਉਹ ਸੋਹਣਾ ਅਤੇ ਸੁਨੱਖਾ ਵੀ ਹੈ ਅਤੇ ਯਹੋਵਾਹ ਵੀ ਉਸ ਦੇ ਵੱਲ ਹੈ।”

1 Samuel 16:13
ਸਮੂਏਲ ਨੇ ਉਹ ਸਿੰਗ ਜਿਸ ਵਿੱਚ ਤੇਲ ਭਰਿਆ ਹੋਇਆ ਸੀ ਚੁੱਕਿਆ ਅਤੇ ਯੱਸੀ ਦੇ ਸਭ ਤੋਂ ਛੋਟੇ ਪੁੱਤਰ ਨੂੰ ਉਸ ਦੇ ਸਾਰੇ ਭਰਾਵਾਂ ਦੇ ਸਾਹਮਣੇ ਉਸ ਦੇ ਸਿਰ ਵਿੱਚ ਉਹ ਤੇਲ ਰੋੜਕੇ ਉਸ ਨੂੰ ਮਸਹ ਕੀਤਾ। ਉਸ ਦਿਨ ਤੋਂ ਯਹੋਵਾਹ ਦਾ ਆਤਮਾ ਸਦਾ ਬੜੀ ਜ਼ੋਰ ਦੀ ਦਾਊਦ ਉੱਪਰ ਆਉਂਦਾ ਰਿਹਾ। ਉਸਤੋਂ ਬਾਦ ਸਮੂਏਲ ਰਾਮਾਹ ਨੂੰ ਵਿਦਾ ਹੋਇਆ।

Acts 24:25
ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”

Acts 7:9
“ਪਰ ਇਨ੍ਹਾਂ ਪੂਰਵਜ਼ਾਂ ਨੇ ਆਪਣੇ ਛੋਟੇ ਭਰਾ ਯੂਸੁਫ਼ ਨੂੰ ਈਰਖਾ ਕਾਰਣ ਮਿਸਰ ਦੇ ਲੋਕਾਂ ਕੋਲ ਇੱਕ ਦਾਸ ਵਾਂਗ ਵੇਚ ਦਿੱਤਾ। ਪਰ ਪਰਮੇਸ਼ੁਰ ਯੂਸੁਫ਼ ਦੇ ਨਾਲ ਸੀ।

Luke 8:37
ਤਾਂ ਗਿਰਸੇਨੀਆ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਨੂੰ ਬੇਨਤੀ ਕੀਤੀ ਕਿ ਉਹ ਉੱਥੋਂ ਦੂਰ ਚੱਲਾ ਜਾਵੇ ਕਿਉਂਕਿ ਉਹ ਸਭ ਬਹੁਤ ਡਰ ਗਏ ਸਨ। ਤਾਂ ਯਿਸੂ ਬੇੜੀ ਤੇ ਚੜ੍ਹ੍ਹ ਕੇ ਮੁੜ ਗਲੀਲ ਵੱਲ ਨੂੰ ਮੁੜਿਆ।

Mark 6:20
ਹੇਰੋਦੇਸ ਯੂਹੰਨਾ ਤੋਂ ਡਰਦਾ ਸੀ ਕਿਉਂਕਿ ਉਹ ਜਾਣਦਾ ਸੀ ਕਿ ਯੂਹੰਨਾ ਇੱਕ ਧਰਮੀ ਅਤੇ ਪਵਿੱਤਰ ਪੁਰੱਖ ਸੀ, ਇਸ ਲਈ ਉਸ ਨੇ ਉਸਦੀ ਰੱਖਿਆ ਕੀਤੀ। ਉਹ ਯੂਹੰਨਾ ਦੇ ਉਪਦੇਸ਼ ਨੂੰ ਬੜੇ ਅਨੰਦ ਨਾਲ ਸੁਣਦਾ ਸੀ। ਪਰ ਉਸ ਦੇ ਇਸ ਉਪਦੇਸ਼ ਨੇ ਹੇਰੋਦੇਸ ਨੂੰ ਪਰੇਸ਼ਾਨ ਕੀਤਾ।

Matthew 25:41
“ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚੱਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚੱਲੇ ਜਾਓ, ਜਿਹੜੀ ਸ਼ੈਤਾਨ ਅਤੇ ਉਸ ਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।

Hosea 9:12
ਭਾਵੇਂ ਉਹ ਬੱਚੇ ਪੈਦਾ ਕਰਨ, ਇਸਦਾ ਕੋਈ ਫ਼ਾਇਦਾ ਨਹੀਂ ਹੋਵੇਗਾ। ਕਿਉਂ ਕਿ ਮੈਂ ਉਨ੍ਹਾਂ ਕੋਲੋ ਉਹ ਬੱਚੇ ਖੋਹ ਲਵਾਂਗਾ। ਮੈਂ ਉਨ੍ਹਾਂ ਨੂੰ ਛੱਡ ਦੇਵਾਂਗਾ ਅਤੇ ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ।”

Psalm 53:5
ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।

Psalm 51:11
ਮੈਨੂੰ ਧੱਕ ਕੇ ਦੂਰ ਨਾ ਕਰੋ। ਅਤੇ ਆਪਣਾ ਪਵਿੱਤਰ ਆਤਮਾ ਮੇਰੇ ਵਿੱਚੋਂ ਨਾ ਖਿੱਚੋ।

Psalm 48:3
ਉਸ ਸ਼ਹਿਰ ਦੇ ਮਹਿਲਾਂ ਵਿੱਚ ਪਰਮੇਸ਼ੁਰ ਨੂੰ ਗੜ੍ਹ ਸਮਝਿਆ ਜਾਂਦਾ ਹੈ।

1 Samuel 22:13
ਸ਼ਾਊਲ ਨੇ ਅਹੀਮਲਕ ਨੂੰ ਆਖਿਆ, “ਤੂੰ ਅਤੇ ਯੱਸੀ ਦੇ ਪੁੱਤਰ ਨੇ ਮੇਰੇ ਵਿਰੁੱਧ ਗੋਂਦਾ ਕਿਉਂ ਗੁੰਦੀਆਂ? ਤੂੰ ਦਾਊਦ ਨੂੰ ਰੋਟੀ ਅਤੇ ਤਲਵਾਰ ਵੀ ਦਿੱਤੀ। ਤੂੰ ਉਸ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਵੀ ਕੀਤੀ ਅਤੇ ਹੁਣ ਉਹ ਦਾਊਦ ਠੀਕ ਮੇਰੇ ਉੱਪਰ ਹਮਲਾ ਕਰਨ ਦੀ ਉਡੀਕ ਕਰ ਰਿਹਾ ਹੈ।”

1 Samuel 18:20
ਸ਼ਾਊਲ ਦੀ ਦੂਜੀ ਕੁੜੀ ਮੀਕਲ ਦਾਊਦ ਨੂੰ ਪਿਆਰ ਕਰਦੀ ਸੀ। ਲੋਕਾਂ ਨੇ ਸ਼ਾਊਲ ਨੂੰ ਦੱਸਿਆ ਕਿ ਮੀਕਲ ਦਾਊਦ ਨੂੰ ਪਿਆਰ ਕਰਦੀ ਹੈ ਤਾਂ ਉਹ ਸੁਣਕੇ ਬੜਾ ਖੁਸ਼ ਹੋਇਆ।

1 Samuel 16:4
ਸਮੂਏਲ ਨੇ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਕਰਨ ਲਈ ਕਿਹਾ। ਸਮੂਏਲ ਬੈਤਲਹਮ ਨੂੰ ਗਿਆ। ਬੈਤਲਹਮ ਦੇ ਬਜ਼ੁਰਗ ਡਰ ਨਾਲ ਕੰਬਣ ਲੱਗੇ। ਉਹ ਸਮੂਏਲ ਨੂੰ ਮਿਲੇ ਅਤੇ ਪੁੱਛਣ ਲੱਗੇ, “ਕੀ ਤੂੰ ਸ਼ਾਂਤੀ ’ਚ ਆਇਆ ਹੈਂ?”