1 Samuel 24:20
ਮੈਂ ਜਾਣਦਾ ਹਾਂ ਕਿ ਇਸਰਾਏਲ ਦਾ ਤੂੰ ਨਵਾਂ ਪਾਤਸ਼ਾਹ ਬਣ ਕੇ ਇਸਰਾਏਲ ਉੱਤੇ ਰਾਜ ਕਰੇਂਗਾ।
And now, | וְעַתָּה֙ | wĕʿattāh | veh-ah-TA |
behold, | הִנֵּ֣ה | hinnē | hee-NAY |
I know well | יָדַ֔עְתִּי | yādaʿtî | ya-DA-tee |
that | כִּ֥י | kî | kee |
surely shalt thou | מָלֹ֖ךְ | mālōk | ma-LOKE |
be king, | תִּמְל֑וֹךְ | timlôk | teem-LOKE |
kingdom the that and | וְקָ֙מָה֙ | wĕqāmāh | veh-KA-MA |
of Israel | בְּיָ֣דְךָ֔ | bĕyādĕkā | beh-YA-deh-HA |
established be shall | מַמְלֶ֖כֶת | mamleket | mahm-LEH-het |
in thine hand. | יִשְׂרָאֵֽל׃ | yiśrāʾēl | yees-ra-ALE |
Cross Reference
1 Samuel 23:17
ਯੋਨਾਠਾਨ ਨੇ ਦਾਊਦ ਨੂੰ ਦੱਸਿਆ, “ਡਰ ਨਾ, ਮੇਰਾ ਪਿਤਾ ਸ਼ਾਊਲ ਤੇਰਾ ਕੁਝ ਨਹੀ ਵਿਗਾੜ ਸੱਕਦਾ। ਤੂੰ ਹੀ ਇਸਰਾਏਲ ਦਾ ਰਾਜਾ ਬਣੇਂਗਾ ਅਤੇ ਮੈਂ ਦੂਜੇ ਦਰਜੇ ਉੱਤੇ ਹੋਵਾਂਗਾ। ਇਹ ਗੱਲ ਮੇਰਾ ਪਿਉ ਵੀ ਜਾਣਦਾ ਹੈ।”
1 Samuel 13:14
ਪਰ ਹੁਣ ਤੇਰਾ ਰਾਜ ਨਾ ਠਹਿਰੇਗਾ। ਯਹੋਵਾਹ ਇੱਕ ਅਜਿਹਾ ਮਨੁੱਖ ਭਾਲ ਰਿਹਾ ਸੀ ਜਿਹੜਾ ਉਸਦਾ ਹੁਕਮ ਮੰਨਣਾ ਚਾਹੁੰਦਾ ਹੋਵੇ। ਯਹੋਵਾਹ ਨੇ ਉਹ ਮਨੁੱਖ ਭਾਲ ਲਿਆ ਹੈ ਅਤੇ ਯਹੋਵਾਹ ਨੇ ਉਸ ਨੂੰ ਆਪਣੇ ਲੋਕਾਂ ਦੇ ਆਗੂ ਵਜੋਂ ਚੁਣ ਲਿਆ ਹੈ। ਤੁਸੀਂ ਯਹੋਵਾਹ ਦੇ ਨੇਮਾਂ ਦਾ ਹੁਕਮ ਨਹੀਂ ਮੰਨਿਆ ਇਸ ਲਈ ਉਸ ਨੇ ਨਵਾਂ ਆਗੂ ਚੁਣ ਲਿਆ ਹੈ।”
1 Samuel 20:30
ਸ਼ਾਊਲ ਯੋਨਾਥਾਨ ਨਾਲ ਬੜਾ ਖਫ਼ਾ ਹੋਇਆ ਅਤੇ ਉਸ ਨੇ ਯੋਨਾਥਾਨ ਨੂੰ ਕਿਹਾ, “ਹੇ ਅਵੱਗਿਆਕਾਰੀ ਗੁਲਾਮ ਔਰਤ ਦੇ ਪੁੱਤਰ ਤੂੰ ਵੀ ਆਪਣੀ ਮਾਂ ਵਰਗਾ ਹੀ ਹੈਂ। ਮੈਂ ਜਾਣਦਾ ਹਾਂ ਕਿ ਤੂੰ ਦਾਊਦ ਦਾ ਪੱਖ ਪੂਰਦਾ ਹੈਂ। ਤੂੰ ਆਪਣੇ ਅਤੇ ਆਪਣੀ ਮਾਂ ਦੇ ਨਾਊਂ ਉੱਤੇ ਵੀ ਦਾਗ ਹੈਂ।
2 Samuel 3:17
ਅਬਨੇਰ ਨੇ ਇਸਰਾਏਲ ਦੇ ਆਗੂਆਂ ਨੂੰ ਸੰਦੇਸ਼ਾ ਭੇਜਿਆ ਅਤੇ ਕਿਹਾ, “ਤੁਸੀਂ ਦਾਊਦ ਨੂੰ ਆਪਣਾ ਪਾਤਸ਼ਾਹ ਬਨਾਉਣਾ ਚਾਹੁੰਦੇ ਸੀ।
Job 15:25
ਕਿਉਂ ਕਿ ਬੁਰਾ ਆਦਮੀ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕਰਦਾ ਹੈ ਅਤੇ ਉਹ ਆਪਣਾ ਮੁੱਕਾ ਪਰਮੇਸ਼ੁਰ ਦੇ ਸਾਹਮਣੇ ਹਿਲਾਉਂਦਾ ਹੈ ਅਤੇ ਸਰਬ-ਸ਼ਕਤੀਮਾਨ ਪਰਮੇਸ਼ੁਰ ਨੂੰ ਹਰਾਉਣ ਦੀ ਕੋਸ਼ਿਸ਼ ਕਰਦਾ ਹੈ।
Matthew 2:3
ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
Matthew 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
Matthew 2:16
ਹੇਰੋਦੇਸ ਨੇ ਬੈਤਲਹਮ ਦੇ ਸਭ ਬਾਲ ਮੁੰਡਿਆਂ ਨੂੰ ਮਾਰ ਸੁੱਟਿਆ ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸ ਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸ ਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸ ਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸ ਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸ ਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।