1 Thessalonians 4
1 ਪਰਮੇਸ਼ੁਰ ਨੂੰ ਪ੍ਰਸੰਨ ਕਰਨ ਵਾਲਾ ਜੀਵਨ ਭਰਾਵੋ ਅਤੇ ਭੈਣੋ ਹੁਣ ਮੈਂ ਤੁਹਾਨੂੰ ਕੁਝ ਹੋਰ ਗੱਲਾਂ ਬਾਰੇ ਦੱਸਦਾ ਹਾਂ। ਅਸੀਂ ਤੁਹਾਨੂੰ ਜੀਵਨ ਦਾ ਉਹ ਢੰਗ ਸਿੱਖਾਇਆ ਹੈ ਜੋ ਪਰਮੇਸ਼ੁਰ ਨੂੰ ਪ੍ਰਸੰਨ ਕਰਦਾ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸੇ ਢੰਗ ਵਿੱਚ ਜਿਉਂ ਰਹੇ ਹੋ। ਹੁਣ ਅਸੀਂ ਤੁਹਾਨੂੰ ਪੁੱਛਦੇ ਹਾਂ ਅਤੇ ਤੁਹਾਨੂੰ ਪ੍ਰਭੂ ਯਿਸੂ ਦੇ ਨਾਂ ਵਿੱਚ ਇਸੇ ਢੰਗ ਵਿੱਚ ਵੱਧ ਤੋਂ ਵੱਧ ਜਿਉਣ ਲਈ ਉਤਸਾਹਤ ਕਰਦੇ ਹਾਂ।
2 ਤੁਸੀਂ ਜਾਣਦੇ ਹੋ ਕਿ ਜੋ ਗੱਲਾਂ ਅਸੀਂ ਤੁਹਾਨੂੰ ਕਰਨ ਲਈ ਆਖੀਆਂ ਅਸੀਂ ਤੁਹਾਨੂੰ ਉਹ ਗੱਲਾਂ ਪ੍ਰਭੂ ਯਿਸੂ ਦੇ ਅਧਿਕਾਰ ਨਾਲ ਕਹੀਆਂ ਸਨ।
3 ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਪਵਿੱਤਰ ਹੋਵੋ। ਉਹ ਚਾਹੁੰਦਾ ਹੈ ਕਿ ਤੁਸੀਂ ਜਿਨਸੀ ਪਾਪਾਂ ਤੋਂ ਦੂਰ ਰਹੋ।
4 ਪਰਮੇਸ਼ੁਰ ਚਾਹੁੰਦਾ ਹੈ। ਕਿ ਤੁਹਾਡੇ ਵਿੱਚੋਂ ਹਰ ਕੋਈ ਆਪਣੇ ਸਰੀਰ ਉੱਤੇ ਕਾਬੂ ਰੱਖਣਾ ਸਿੱਖ ਲਵੇ। ਆਪਣੇ ਸਰੀਰ ਦਾ ਇਸਤੇਮਾਲ ਉਸ ਢੰਗ ਨਾਲ ਕਰੋ ਜਿਹੜਾ ਪਵਿੱਤਰ ਅਤੇ ਸਤਿਕਾਰਯੋਗ ਹੈ।
5 ਆਪਣੇ ਸਰੀਰ ਨੂੰ ਜਿਨਸੀ ਪਾਪ ਲਈ ਨਾ ਵਰਤੋ। ਜਿਹੜੇ ਲੋਕ ਪਰਮੇਸ਼ੁਰ ਨੂੰ ਨਹੀਂ ਜਾਣਦੇ ਅਜਿਹਾ ਕਰਦੇ ਹਨ।
6 ਇਸ ਮਾਮਲੇ ਵਿੱਚ ਤੁਹਾਡੇ ਵਿੱਚੋਂ ਕਿਸੇ ਨੂੰ ਵੀ ਮਸੀਹ ਵਿੱਚ ਆਪਣੇ ਭਰਾ ਦਾ ਕੁਝ ਬੁਰਾ ਨਹੀਂ ਕਰਨਾ ਚਾਹੀਦਾ ਜਾਂ ਉਸਦਾ ਫ਼ਾਇਦਾ ਨਹੀਂ ਉੱਠਾਉਣਾ ਚਾਹੀਦਾ। ਜਿਹੜੇ ਲੋਕ ਅਜਿਹਾ ਕਰਦੇ ਹਨ ਪਰਮੇਸ਼ੁਰ ਉਨ੍ਹਾਂ ਨੂੰ ਸਜ਼ਾ ਦੇਵੇਗਾ। ਅਸੀਂ ਇਸ ਬਾਰੇ ਤੁਹਾਨੂੰ ਪਹਿਲਾਂ ਹੀ ਦੱਸ ਚੁੱਕੇ ਹਾਂ ਅਤੇ ਚੇਤਾਵਨੀ ਦੇ ਚੁੱਕੇ ਹਾਂ।
7 ਪਰਮੇਸ਼ੁਰ ਨੇ ਸਾਨੂੰ ਪਵਿੱਤਰ ਹੋਣ ਲਈ ਸੱਦਿਆ। ਉਹ ਨਹੀਂ ਚਾਹੁੰਦਾ ਕਿ ਅਸੀਂ ਪਾਪ ਦਾ ਜੀਵਨ ਜੀਵੀਏ।
8 ਇਸ ਲਈ ਜਿਹੜਾ ਵਿਅਕਤੀ ਇਸ ਉਪਦੇਸ਼ ਨੂੰ ਕਬੂਲਣ ਤੋਂ ਇਨਕਾਰ ਕਰਦਾ ਹੈ ਉਹ ਕਿਸੇ ਮਨੁੱਖ ਦੀ ਨਹੀਂ ਸਗੋਂ ਪਰਮੇਸ਼ੁਰ ਦੀ ਅਵਗਿਆ ਕਰਦਾ ਹੈ। ਅਤੇ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਆਪਣਾ ਪਵਿੱਤਰ ਆਤਮਾ ਪ੍ਰਦਾਨ ਕਰਦਾ ਹੈ।
9 ਮਸੀਹ ਦੇ ਨਮਿਤ ਤੁਹਾਡੇ ਭਰਾਵਾਂ ਅਤੇ ਭੈਣਾਂ ਲਈ ਤੁਹਾਡੇ ਪ੍ਰੇਮ ਬਾਰੇ ਸਾਨੂੰ ਲਿਖਣ ਦੀ ਲੋੜ ਨਹੀਂ ਹੈ। ਪਰਮੇਸ਼ੁਰ ਨੇ ਪਹਿਲਾਂ ਹੀ ਤੁਹਾਨੂੰ ਇੱਕ ਦੂਸਰੇ ਨਾਲ ਪ੍ਰੇਮ ਕਰਨਾ ਸਿੱਖਾਇਆ ਹੈ।
10 ਅਤੇ ਸੱਚਮੁੱਚ ਹੀ ਤੁਸੀਂ ਸਾਰੇ ਮਕਦੂਨਿਯਾ ਵਿੱਚ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰਦੇ ਹੋ। ਭਰਾਵੋ ਅਤੇ ਭੈਣੋ ਹੁਣ ਅਸੀਂ ਤੁਹਾਨੂੰ ਉਨ੍ਹਾਂ ਨੂੰ ਹੋਰ ਵੱਧੇਰੇ ਪਿਆਰ ਕਰਨ ਲਈ ਉਤਸਾਹਿਤ ਕਰਦੇ ਹਾਂ।
11 ਅਮਨ ਭਰਪੂਰ ਜੀਵਨ ਜਿਉਣ ਲਈ ਜੋ ਕੁਝ ਵੀ ਤੁਸੀਂ ਕਰ ਸੱਕਦੇ ਹੋ ਉਹੀ ਕਰੋ। ਆਪਣੇ ਕਾਰੋਬਾਰ ਦਾ ਖਿਆਲ ਰੱਖੋ ਅਤੇ ਆਪਣੀ ਰੋਜ਼ੀ ਕੁਮਾਉਣ ਲਈ ਕੰਮ ਕਰੋ। ਅਸੀਂ ਇਹ ਗੱਲਾਂ ਕਰਨ ਲਈ ਪਹਿਲਾਂ ਹੀ ਆਖ ਚੁੱਕੇ ਹਾਂ।
12 ਜੇ ਤੁਸੀਂ ਅਜਿਹੀਆਂ ਗੱਲਾਂ ਕਰੋਂਗੇ ਤਾਂ ਉਹ ਲੋਕ ਵੀ ਜਿਹੜੇ ਸ਼ਰਧਾਲੂ ਨਹੀਂ ਹਨ ਤੁਹਾਡੇ ਜੀਵਨ ਢੰਗ ਦੀ ਇੱਜ਼ਤ ਕਰਨਗੇ। ਅਤੇ ਤੁਹਾਨੂੰ ਆਪਣੀਆਂ ਲੋੜਾਂ ਲਈ ਹੋਰਨਾਂ ਲੋਕਾਂ ਉੱਪਰ ਨਿਰਭਰ ਨਹੀਂ ਹੋਣਾ ਪਵੇਗਾ।
13 ਪ੍ਰਭੂ ਦੀ ਆਮਦ ਭਰਾਵੋ ਅਤੇ ਭੈਣੋ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਬਾਰੇ ਜਾਣ ਲਵੋ ਜਿਹੜੇ ਮਰ ਚੁੱਕੇ ਹਨ। ਅਸੀਂ ਨਹੀਂ ਚਾਹੁੰਦੇ ਕਿ ਤੁਸੀਂ ਹੋਰਨਾਂ ਲੋਕਾਂ ਵਾਂਗ ਉਦਾਸ ਹੋਵੋ-ਉਨ੍ਹਾਂ ਲੋਕਾਂ ਵਾਂਗ ਜਿਨ੍ਹਾਂ ਕੋਲ ਕੋਈ ਆਸ ਨਹੀਂ ਹੁੰਦੀ।
14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ।
15 ਤੁਹਾਨੂੰ ਪਤਾ ਹੈ ਕਿ ਜੋ ਕੁਝ ਅਸੀਂ ਹੁਣ ਤੁਹਾਨੂੰ ਦੱਸ ਰਹੇ ਹਾਂ ਪ੍ਰਭੂ ਦਾ ਆਪਣਾ ਸੰਦੇਸ਼ ਹੈ। ਅਸੀਂ ਜਿਹੜੇ ਹੁਣ ਜਿਉਂ ਰਹੇ ਹਾਂ ਸ਼ਾਇਦ ਉਦੋਂ ਤੱਕ ਜਿਉਂਦੇ ਰਹੀਏ ਜਦੋਂ ਤੱਕ ਪ੍ਰਭੂ ਫ਼ੇਰ ਵਾਪਸ ਆਵੇਗਾ। ਅਸੀਂ ਜਿਹੜੇ ਉਦੋਂ ਜਿਉਂ ਰਹੇ ਹੋਵਾਂਗੇ, ਪ੍ਰਭੂ ਦੇ ਨਾਲ ਹੋਵਾਂਗੇ, ਪਰ ਉਨ੍ਹਾਂ ਲੋਕਾਂ ਦੇ ਸਾਹਮਣੇ ਨਹੀਂ, ਜਿਹੜੇ ਪਹਿਲਾਂ ਹੀ ਮਰ ਚੁੱਕੇ ਹਨ।
16 ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ।
17 ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।
18 ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ।
1 Furthermore then we beseech you, brethren, and exhort you by the Lord Jesus, that as ye have received of us how ye ought to walk and to please God, so ye would abound more and more.
2 For ye know what commandments we gave you by the Lord Jesus.
3 For this is the will of God, even your sanctification, that ye should abstain from fornication:
4 That every one of you should know how to possess his vessel in sanctification and honour;
5 Not in the lust of concupiscence, even as the Gentiles which know not God:
6 That no man go beyond and defraud his brother in any matter: because that the Lord is the avenger of all such, as we also have forewarned you and testified.
7 For God hath not called us unto uncleanness, but unto holiness.
8 He therefore that despiseth, despiseth not man, but God, who hath also given unto us his holy Spirit.
9 But as touching brotherly love ye need not that I write unto you: for ye yourselves are taught of God to love one another.
10 And indeed ye do it toward all the brethren which are in all Macedonia: but we beseech you, brethren, that ye increase more and more;
11 And that ye study to be quiet, and to do your own business, and to work with your own hands, as we commanded you;
12 That ye may walk honestly toward them that are without, and that ye may have lack of nothing.
13 But I would not have you to be ignorant, brethren, concerning them which are asleep, that ye sorrow not, even as others which have no hope.
14 For if we believe that Jesus died and rose again, even so them also which sleep in Jesus will God bring with him.
15 For this we say unto you by the word of the Lord, that we which are alive and remain unto the coming of the Lord shall not prevent them which are asleep.
16 For the Lord himself shall descend from heaven with a shout, with the voice of the archangel, and with the trump of God: and the dead in Christ shall rise first:
17 Then we which are alive and remain shall be caught up together with them in the clouds, to meet the Lord in the air: and so shall we ever be with the Lord.
18 Wherefore comfort one another with these words.