2 Kings 17:25
ਜਦੋਂ ਇਨ੍ਹਾਂ ਲੋਕਾਂ ਨੇ ਸਾਮਰਿਯਾ ਵਿੱਚ ਰਹਿਣਾ ਸ਼ੁਰੂ ਕਰ ਦਿੱਤਾ ਤਾਂ ਇਨ੍ਹਾਂ ਨੇ ਯਹੋਵਾਹ ਦੀ ਇੱਜ਼ਤ ਮਾਨ ਨਾ ਕੀਤਾ ਤਾਂ ਫਿਰ ਯਹੋਵਾਹ ਨੇ ਉਨ੍ਹਾਂ ਉੱਪਰ ਹਮਲਾ ਕਰਨ ਲਈ ਸ਼ੇਰ ਭੇਜੇ ਅਤੇ ਇਨ੍ਹਾਂ ਸ਼ੇਰਾਂ ਨੇ ਕੁਝ ਲੋਕਾਂ ਨੂੰ ਵੀ ਮਾਰ ਸੁੱਟਿਆ।
2 Kings 17:25 in Other Translations
King James Version (KJV)
And so it was at the beginning of their dwelling there, that they feared not the LORD: therefore the LORD sent lions among them, which slew some of them.
American Standard Version (ASV)
And so it was, at the beginning of their dwelling there, that they feared not Jehovah: therefore Jehovah sent lions among them, which killed some of them.
Bible in Basic English (BBE)
Now when first they were living there they did not give worship to the Lord. So the Lord sent lions among them, causing the death of some of them.
Darby English Bible (DBY)
And so it was, at the beginning of their dwelling there, that they feared not Jehovah; and Jehovah sent lions among them, which killed [some] of them.
Webster's Bible (WBT)
And so it was at the beginning of their dwelling there, that they feared not the LORD: therefore the LORD sent lions among them, which slew some of them.
World English Bible (WEB)
So it was, at the beginning of their dwelling there, that they didn't fear Yahweh: therefore Yahweh sent lions among them, which killed some of them.
Young's Literal Translation (YLT)
and it cometh to pass, at the commencement of their dwelling there, they have not feared Jehovah, and Jehovah doth send among them the lions, and they are destroying among them.
| And so it was | וַיְהִ֗י | wayhî | vai-HEE |
| at the beginning | בִּתְחִלַּת֙ | bitḥillat | beet-hee-LAHT |
| dwelling their of | שִׁבְתָּ֣ם | šibtām | sheev-TAHM |
| there, | שָׁ֔ם | šām | shahm |
| that they feared | לֹ֥א | lōʾ | loh |
| not | יָֽרְא֖וּ | yārĕʾû | ya-reh-OO |
| אֶת | ʾet | et | |
| the Lord: | יְהוָ֑ה | yĕhwâ | yeh-VA |
| therefore the Lord | וַיְשַׁלַּ֨ח | wayšallaḥ | vai-sha-LAHK |
| sent | יְהוָ֤ה | yĕhwâ | yeh-VA |
| בָּהֶם֙ | bāhem | ba-HEM | |
| lions | אֶת | ʾet | et |
| among them, which slew | הָ֣אֲרָי֔וֹת | hāʾărāyôt | HA-uh-ra-YOTE |
| some of them. | וַיִּֽהְי֥וּ | wayyihĕyû | va-yee-heh-YOO |
| הֹֽרְגִ֖ים | hōrĕgîm | hoh-reh-ɡEEM | |
| בָּהֶֽם׃ | bāhem | ba-HEM |
Cross Reference
2 Kings 17:41
ਇਸ ਤਰ੍ਹਾਂ ਬਾਕੀ ਦੀਆਂ ਦੂਜੀਆਂ ਕੌਮਾਂ ਯਹੋਵਾਹ ਦਾ ਭੈਅ ਵੀ ਮੰਨਦੀਆਂ ਰਹੀਆਂ ਅਤੇ ਆਪਣੇ ਸਿਰਜੇ ਹੋਏ ਬੁੱਤਾਂ ਦੀ ਉਪਾਸਨਾ ਵੀ ਕਰਦੀਆਂ ਰਹੀਆਂ ਅਤੇ ਜਿਵੇਂ ਉਨ੍ਹਾਂ ਦੇ ਪੁਰਖੇ ਭੇਟਾ ਚੜ੍ਹਾਉਂਦੇ ਸਨ ਅੱਜ ਤੀਕ ਉਨ੍ਹਾਂ ਦੇ ਪੁੱਤਰ-ਪੋਤਰੇ ਵੀ ਉਵੇਂ ਹੀ ਕਰਦੇ ਹਨ।
2 Kings 17:34
ਅੱਜ ਦਿਨ ਤੀਕ ਉਹ ਲੋਕ ਪਹਿਲੀਆਂ ਰੀਤਾਂ ਦੇ ਮੁਤਾਬਕ ਹੀ ਕਰਦੇ ਹਨ। ਉਹ ਯਹੋਵਾਹ ਦਾ ਸਨਮਾਨ ਨਹੀਂ ਕਰਦੇ ਅਤੇ ਨਾ ਹੀ ਉਹ ਇਸਰਾਏਲੀਆਂ ਦੀਆਂ ਬਿਧੀਆਂ ਅਤੇ ਹੁਕਮਾਂ ਨੂੰ ਮੰਨਦੇ ਹਨ। ਉਹ ਬਿਵਸਥਾ ਅਤੇ ਹੁਕਮ ਮੁਤਾਬਕ ਜਿਸ ਦਾ ਹੁਕਮ ਯਹੋਵਾਹ ਨੇ ਯਾਕੂਬ ਦੀ ਔਲਾਦ ਨੂੰ ਦਿੱਤਾ ਸੀ, ਜਿਸਦਾ ਨਾਉਂ ਉਸ ਨੇ ਇਸਰਾਏਲ ਰੱਖਿਆ ਸੀ, ਉਸ ਨੂੰ ਮੰਨਦੇ ਸਨ।
2 Kings 17:32
ਪਰ ਉਨ੍ਹਾਂ ਲੋਕਾਂ ਨੇ ਯਹੋਵਾਹ ਦੀ ਵੀ ਉਪਾਸਨਾ ਕੀਤੀ ਅਤੇ ਲੋਕਾਂ ਵਿੱਚੋਂ ਹੀ ਉਚਿਆਂ ਥਾਵਾਂ ਲਈ ਜਾਜਕ ਚੁਣੇ। ਅਤੇ ਇਨ੍ਹਾਂ ਜਾਜਕਾਂ ਨੇ ਉਪਾਸਨਾ ਵਾਲੀਆਂ ਥਾਵਾਂ ਤੇ ਮੰਦਰਾਂ ਵਿੱਚ ਲੋਕਾਂ ਲਈ ਬਲੀਆਂ ਵੀ ਤੇ ਭੇਟਾ ਵੀ ਚੜ੍ਹਾਉਂਦੇ।
Jonah 1:9
ਯੂਨਾਹ ਨੇ ਆਦਮੀਆਂ ਨੂੰ ਆਖਿਆ, “ਮੈਂ ਇੱਕ ਇਬਰਾਨੀ ਹਾਂ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਦਾ ਹਾਂ ਜੋ ਕਿ ਅਕਾਸ਼ ਦਾ ਪਰਮੇਸ਼ੁਰ ਹੈ। ਉਹ ਸਮੁੰਦਰ ਅਤੇ ਜ਼ਮੀਨ ਦਾ ਸਿਰਜਣਹਾਰ ਹੈ।”
Daniel 6:26
ਮੈਂ ਇੱਕ ਨਵਾਂ ਕਨੂੰਨ ਬਣਾ ਰਿਹਾ ਹਾਂ। ਇਹ ਕਨੂੰਨ ਮੇਰੇ ਰਾਜ ਦੇ ਹਰ ਹਿੱਸੇ ਦੇ ਲੋਕਾਂ ਲਈ ਹੈ। ਤੁਹਾਨੂੰ ਸਾਰਿਆਂ ਨੂੰ ਦਾਨੀਏਲ ਦੇ ਪਰਮੇਸ਼ੁਰ ਦਾ ਭੈ ਅਤੇ ਆਦਰ ਕਰਨਾ ਚਾਹੀਦਾ ਹੈ। ਦਾਨੀਏਲ ਦਾ ਪਰਮੇਸ਼ੁਰ ਹੈ ਇੱਕ ਜੀਵਤ ਪਰਮੇਸ਼ੁਰ। ਸਦਾ ਜੀਵਤ ਹੈ ਪਰਮੇਸ਼ੁਰ! ਤਬਾਹ ਨਹੀਂ ਹੋਵੇਗਾ ਉਸਦਾ ਰਾਜ ਕਦੇ ਵੀ। ਉਸਦਾ ਸ਼ਾਸਨ ਅੰਤ ਤੀਕ ਜਾਰੀ ਰਹੇਗਾ।
Ezekiel 14:21
ਫ਼ੇਰ ਯਹੋਵਾਹ ਮੇਰੇ ਪ੍ਰਭੂ ਨੇ ਆਖਿਆ, “ਇਸ ਲਈ ਸੋਚ ਕਿ ਯਰੂਸ਼ਲਮ ਵਿੱਚ ਇਹ ਕਿੰਨੀ ਮਾੜੀ ਗੱਲ ਹੋਵੇਗੀ: ਮੈਂ ਉਸ ਸ਼ਹਿਰ ਦੇ ਖਿਲਾਫ਼ ਉਹ ਚਾਰੇ ਸਜ਼ਾਵਾਂ ਭੇਜਾਂਗਾ! ਮੈਂ ਦੁਸ਼ਮਣ ਫ਼ੌਜੀਆਂ, ਭੁੱਖਮਰੀ, ਬੀਮਾਰੀ ਅਤੇ ਜੰਗਲੀ ਜਾਨਵਰਾਂ ਨੂੰ ਉਸ ਸ਼ਹਿਰ ਦੇ ਖਿਲਾਫ਼ ਭੇਜਾਂਗਾ। ਮੈਂ ਉਸ ਸ਼ਹਿਰ ਵਿੱਚੋਂ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਹਟਾ ਦਿਆਂਗਾ!
Ezekiel 14:15
ਪਰਮੇਸ਼ੁਰ ਨੇ ਆਖਿਆ, “ਜਾਂ ਸ਼ਾਇਦ ਮੈਂ ਉਸ ਦੇਸ ਵਿੱਚ ਜੰਗਲੀ ਜਾਨਵਰਾਂ ਨੂੰ ਭੇਜ ਦਿਆਂ। ਅਤੇ ਹੋ ਸੱਕਦਾ ਹੈ ਕਿ ਉਹ ਜਾਨਵਰ ਸਭ ਲੋਕਾਂ ਨੂੰ ਮਾਰ ਦੇਣ। ਉਨ੍ਹਾਂ ਜੰਗਲੀ ਜਾਨਵਰਾਂ ਕਾਰਣ ਕੋਈ ਬੰਦਾ ਵੀ ਉਸ ਦੇਸ ਵਿੱਚੋਂ ਹੋਕੇ ਨਹੀਂ ਲੰਘੇਗਾ।
Jeremiah 15:3
ਮੈਂ ਉਨ੍ਹਾਂ ਦੇ ਖਿਲਾਫ਼ ਚਾਰ ਤਰ੍ਹਾਂ ਦੀ ਤਬਾਹੀ ਲਿਆਉਣ ਵਾਲਿਆਂ ਨੂੰ ਭੇਜਾਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ‘ਮੈਂ ਦੁਸ਼ਮਣ ਨੂੰ ਤਲਵਾਰ ਨਾਲ ਮਾਰਨ ਲਈ ਭੇਜਾਂਗਾ। ਮੈਂ ਕੁਤਿਆਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਘੜੀਸਨ ਲਈ ਭੇਜਾਂਗਾ। ਮੈਂ ਹਵਾ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਖਾਣ ਅਤੇ ਬਰਬਾਦ ਕਰਨ ਲਈ ਭੇਜਾਂਗਾ।
Jeremiah 10:7
ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।
Jeremiah 5:6
ਉਹ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਇਸ ਲਈ ਜੰਗਲ ਦਾ ਇੱਕ ਸ਼ੇਰ ਉਨ੍ਹਾਂ ਉੱਤੇ ਹਮਲਾ ਕਰੇਗਾ। ਮਾਰੂਬਲ ਦਾ ਇੱਕ ਬਘਿਆੜ ਉਨ੍ਹਾਂ ਨੂੰ ਮਾਰ ਸੁੱਟੇਗਾ। ਉਨ੍ਹਾਂ ਦੇ ਸ਼ਹਿਰ ਨੇੜੇ ਇੱਕ ਚੀਤਾ ਲੁਕਿਆ ਹੋਇਆ ਹੈ। ਚੀਤਾ ਹਰ ਉਸ ਬੰਦੇ ਨੂੰ ਚੀਰ ਦੇਵੇਗਾ ਜਿਹੜਾ ਸ਼ਹਿਰ ਵਿੱਚੋਂ ਬਾਹਰ ਆਵੇਗਾ। ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਹੂਦਾਹ ਦੇ ਲੋਕਾਂ ਨੇ ਬਾਰ-ਬਾਰ ਪਾਪ ਕੀਤਾ ਹੈ। ਉਹ ਅਨੇਕਾਂ ਵਾਰੀ ਯਹੋਵਾਹ ਤੋਂ ਭਟਕ ਗਏ ਹਨ।
2 Kings 17:28
ਤਦ ਉਨ੍ਹਾਂ ਜਾਜਕਾਂ ਵਿੱਚੋਂ ਜਿਨ੍ਹਾਂ ਨੂੰ ਸਾਮਰਿਯਾ ਵਿੱਚੋਂ ਉਹ ਬੰਦੀ ਬਣਾਕੇ ਲਿਆਇਆ ਸੀ ਉਨ੍ਹਾਂ ਵਿੱਚੋਂ ਇੱਕ ਜਾਜਕ ਬੈਤਏਲ ਵਿੱਚ ਆਕੇ ਰਹਿਣ ਲੱਗਾ ਅਤੇ ਉਹ ਉਨ੍ਹਾਂ ਨੂੰ ਸਿੱਖਾਉਣ ਲੱਗ ਪਿਆ ਕਿ ਕਿਵੇਂ ਉਨ੍ਹਾਂ ਨੂੰ ਯਹੋਵਾਹ ਦਾ ਭੈਅ ਮੰਨਣਾ ਚਾਹੀਦਾ ਹੈ।
2 Kings 2:24
ਅਲੀਸ਼ਾ ਨੇ ਪਰਤ ਕੇ ਉਨ੍ਹਾਂ ਵੱਲ ਵੇਖਿਆ ਅਤੇ ਯਹੋਵਾਹ ਦਾ ਨਾਂ ਲੈ ਕੇ ਉਨ੍ਹਾਂ ਨੂੰ ਸਰਾਪ ਦਿੱਤਾ ਫੇਰ ਜੰਗਲ ਵਿੱਚੋਂ ਦੋ ਰਿੱਛ ਨਿਕਲੇ, ਅਤੇ 42 ਮੁੰਡਿਆਂ ਨੂੰ ਪਾੜ ਕੇ ਮਾਰ ਦਿੱਤਾ।
1 Kings 20:36
ਤਾਂ ਪਹਿਲੇ ਨਬੀ ਨੇ ਕਿਹਾ, “ਤੂੰ ਯਹੋਵਾਹ ਦਾ ਆਦੇਸ਼ ਨਹੀਂ ਮੰਨਿਆ, ਇਸ ਲਈ ਜਦੋਂ ਤੂੰ ਇੱਥੋਂ ਜਾਵੇਂਗਾ, ਇੱਕ ਸ਼ੇਰ ਤੈਨੂੰ ਮਾਰ ਦੇਵੇਗਾ। ਅਤੇ ਦੂਸਰਾ ਨਬੀ ਉਸ ਥਾਂ ਤੋਂ ਤੁਰ ਪਿਆ ਅਤੇ ਇੱਕ ਸ਼ੇਰ ਨੇ ਉਸ ਨੂੰ ਮਾਰ ਦਿੱਤਾ।”
1 Kings 13:24
ਘਰ ਵੱਲ ਪਰਤਦੇ ਹੋਏ ਸਫ਼ਰ ਵਿੱਚ ਇੱਕ ਸ਼ੇਰ ਨੇ ਪਰਮੇਸ਼ੁਰ ਦੇ ਮਨੁੱਖ ਉੱਪਰ ਵਾਰ ਕੀਤਾ ਅਤੇ ਉਸ ਨੂੰ ਜਾਨੋ ਮਾਰ ਸੁੱਟਿਆ। ਨਬੀ ਦੀ ਲੋਥ ਰਾਹ ਵਿੱਚ ਪਈ ਹੋਈ ਸੀ ਅਤੇ ਖੋਤਾ ਅਤੇ ਸ਼ੇਰ ਲੋਥ ਦੇ ਕੋਲ ਖੜ੍ਹੇ ਸਨ।
Joshua 22:25
ਪਰਮੇਸ਼ੁਰ ਨੇ ਸਾਨੂੰ ਯਰਦਨ ਨਦੀ ਦੇ ਦੂਸਰੇ ਪਾਸੇ ਧਰਤੀ ਦਿੱਤੀ। ਇਸਦਾ ਅਰਥ ਇਹ ਹੈ ਕਿ ਯਰਦਨ ਨਦੀ ਸਾਨੂੰ ਇੱਕ ਦੂਜੇ ਕੋਲੋਂ ਵੱਖ ਕਰਦੀ ਹੈ। ਅਸੀਂ ਡਰਦੇ ਸਾਂ ਕਿ ਜਦੋਂ ਤੁਹਾਡੇ ਬੱਚੇ ਜਵਾਨ ਹੋਣਗੇ ਅਤੇ ਤੁਹਾਡੀ ਧਰਤੀ ਉੱਤੇ ਹਕੂਮਤ ਕਰਨਗੇ। ਉਨ੍ਹਾਂ ਨੂੰ ਇਹ ਗੱਲ ਯਾਦ ਨਹੀਂ ਰਹੇਗੀ ਕਿ ਅਸੀਂ ਵੀ ਤੁਹਾਡੇ ਲੋਕ ਸਾਂ। ਉਨ੍ਹਾਂ ਸਾਨੂੰ ਆਖਣਾ ਸੀ, ‘ਤੁਸੀਂ ਰਊਬੇਨ ਅਤੇ ਗਾਦ ਦੇ ਲੋਕ ਇਸਰਾਏਲ ਦਾ ਅੰਗ ਨਹੀਂ ਹੋ!’ ਫ਼ੇਰ ਤੁਹਾਡੇ ਬੱਚਿਆਂ ਨੇ ਸਾਡੇ ਬੱਚਿਆਂ ਨੂੰ ਯਹੋਵਾਹ ਦੀ ਉਪਾਸਨਾ ਕਰਨ ਤੋਂ ਰੋਕ ਦੇਣਾ ਸੀ।