2 Chronicles 18:21 in Punjabi

Punjabi Punjabi Bible 2 Chronicles 2 Chronicles 18 2 Chronicles 18:21

2 Chronicles 18:21
ਤਾਂ ਉਸ ਆਤਮੇ ਨੇ ਜਵਾਬ ਦਿੱਤਾ, ‘ਮੈਂ ਬਾਹਰ ਜਾ ਕੇ ਇੱਕ ਝੂਠ ਬੋਲਦਾ ਆਤਮਾ ਬਣਕੇ ਉਸ ਦੇ ਸਾਰੇ ਨਬੀਆਂ ਦੇ ਮੂੰਹਾਂ ਵਿੱਚ ਵੱਸ ਜਾਵਾਂਗਾ।’ ਤਾਂ ਯਹੋਵਾਹ ਨੇ ਆਖਿਆ, ‘ਤੂੰ ਆਹਾਬ ਨੂੰ ਭਰਮਾਉਣ ਵਿੱਚ ਕਾਮਯਾਬ ਹੋਵੇਂਗਾ। ਇਸ ਲਈ ਤੂੰ ਜਾਹ ਅਤੇ ਜਾ ਕੇ ਆਪਣਾ ਕਾਰਜ ਕਰ।’

2 Chronicles 18:202 Chronicles 182 Chronicles 18:22

2 Chronicles 18:21 in Other Translations

King James Version (KJV)
And he said, I will go out, and be a lying spirit in the mouth of all his prophets. And the Lord said, Thou shalt entice him, and thou shalt also prevail: go out, and do even so.

American Standard Version (ASV)
And he said, I will go forth, and will be a lying spirit in the mouth of all his prophets. And he said, Thou shalt entice him, and shalt prevail also: go forth, and do so.

Bible in Basic English (BBE)
And he said, I will go out and be a spirit of deceit in the mouth of all his prophets. And the Lord said, Your trick will have its effect on him: go out and do so.

Darby English Bible (DBY)
And he said, I will go forth, and will be a lying spirit in the mouth of all his prophets. And he said, Thou shalt entice [him], and also succeed: go forth, and do so.

Webster's Bible (WBT)
And he said, I will go out, and be a lying spirit in the mouth of all his prophets. And the LORD said, Thou shalt entice him, and thou shalt also prevail: go out and do even so.

World English Bible (WEB)
He said, 'I will go forth, and will be a lying spirit in the mouth of all his prophets.' He said, 'You shall entice him, and shall prevail also: go forth, and do so.'

Young's Literal Translation (YLT)
and he saith, I go out, and have become a spirit of falsehood in the mouth of all his prophets. And He saith, Thou dost entice, and also, thou art able; go out and do so.

And
he
said,
וַיֹּ֗אמֶרwayyōʾmerva-YOH-mer
out,
go
will
I
אֵצֵא֙ʾēṣēʾay-TSAY
and
be
וְהָיִ֙יתִי֙wĕhāyîtiyveh-ha-YEE-TEE
lying
a
לְר֣וּחַlĕrûaḥleh-ROO-ak
spirit
שֶׁ֔קֶרšeqerSHEH-ker
in
the
mouth
בְּפִ֖יbĕpîbeh-FEE
all
of
כָּלkālkahl
his
prophets.
נְבִיאָ֑יוnĕbîʾāywneh-vee-AV
said,
Lord
the
And
וַיֹּ֗אמֶרwayyōʾmerva-YOH-mer
Thou
shalt
entice
תְּפַתֶּה֙tĕpattehteh-fa-TEH
also
shalt
thou
and
him,
וְגַםwĕgamveh-ɡAHM
prevail:
תּוּכָ֔לtûkāltoo-HAHL
go
out,
צֵ֖אṣēʾtsay
and
do
וַֽעֲשֵׂהwaʿăśēVA-uh-say
even
so.
כֵֽן׃kēnhane

Cross Reference

John 8:44
ਤੁਹਾਡਾ ਪਿਤਾ ਸ਼ੈਤਾਨ ਹੈ ਅਤੇ ਤੁਸੀਂ ਉਸਦੀ ਅੰਸ਼ ਹੋ ਤੇ ਸਿਰਫ ਉਹੀ ਕਰਨਾ ਚਾਹੁੰਦੇ ਹੋ ਜੋ ਉਸ ਨੂੰ ਪਸੰਦ ਹੈ। ਸ਼ੈਤਾਨ ਸ਼ੁਰੂ ਤੋਂ ਹੀ ਹਤਿਆਰਾ ਹੈ ਉਹ ਸੱਚ ਦੇ ਵਿਰੁੱਧ ਹੈ। ਉਸ ਵਿੱਚ ਕੋਈ ਸੱਚ ਨਹੀਂ। ਜਦ ਉਹ ਝੂਠ ਬੋਲਦਾ ਹੈ, ਉਹ ਆਪਣਾ ਅਸਲੀ ਸਵਰੂਪ ਪ੍ਰਗਟਾਉਂਦਾ ਹੈ। ਹਾਂ! ਸ਼ੈਤਾਨ ਝੂਠਾ ਹੈ ਅਤੇ ਉਹ ਝੂਠ ਦਾ ਪਿਤਾ ਹੈ।

Revelation 20:8
ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇੱਕਤ੍ਰ ਕਰੇਗਾ। ਉੱਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।

Revelation 13:14
ਇਹ ਦੂਸਰਾ ਜਾਨਵਰ ਧਰਤੀ ਤੇ ਰਹਿਣ ਵਾਲੇ ਲੋਕਾਂ ਨੂੰ ਮੂਰਖ ਬਣਾਉਂਦਾ ਹੈ। ਇਹ ਉਨ੍ਹਾਂ ਲੋਕਾਂ ਨੂੰ ਅਜਿਹੇ ਕਰਿਸ਼ਮਿਆਂ ਰਾਹੀਂ ਮੂਰਖ ਬਣਾਉਂਦਾ ਹੈ ਜਿਸਦੀ ਸ਼ਕਤੀ ਉਸ ਨੂੰ ਪ੍ਰਦਾਨ ਕੀਤੀ ਗਈ ਹੈ। ਉਹ ਇਹ ਕਰਿਸ਼ਮੇ ਪਹਿਲੇ ਜਾਨਵਰ ਦੀ ਸੇਵਾ ਕਰਨ ਲਈ ਕਰਦਾ ਹੈ। ਇਸਨੇ ਲੋਕਾਂ ਨੂੰ ਪਹਿਲੇ ਜਾਨਵਰ ਦੀ ਮੂਰਤ ਬਨਾਉਣ ਦਾ ਹੁਕਮ ਦਿੱਤਾ ਜੋ ਕਿ ਤਲਵਾਰ ਨਾਲ ਜ਼ਖਮੀ ਹੋ ਗਿਆ ਸੀ ਪਰ ਮਰਿਆ ਨਹੀਂ ਸੀ।

Revelation 12:9
ਅਜਗਰ ਨੂੰ ਸਵਰਗ ਤੋਂ ਬਾਹਰ ਸੁੱਟ ਦਿੱਤਾ ਗਿਆ। ਉਹ ਵੱਡਾ ਅਜਗਰ ਉਹੀ ਪੁਰਾਣਾ ਸੱਪ ਸੀ ਜੋ ਕਿ ਦੈਂਤ ਜਾਂ ਸ਼ੈਤਾਨ ਸਦਾਉਂਦਾ ਹੈ। ਉਹ ਸਾਰੀ ਦੁਨੀਆਂ ਨੂੰ ਕੁਰਾਹੇ ਪਾ ਰਿਹਾ ਹੈ। ਅਜਗਰ ਨੂੰ ਉਸ ਦੇ ਦੂਤਾਂ ਸਣੇ ਧਰਤੀ ਤੇ ਸੁੱਟ ਦਿੱਤਾ ਗਿਆ।

1 John 4:6
ਪਰ ਅਸੀਂ ਪਰਮੇਸ਼ੁਰ ਵੱਲੋਂ ਹਾਂ। ਇਸ ਲਈ ਜੋ ਲੋਕ ਪਰਮੇਸ਼ੁਰ ਨੂੰ ਜਾਣਦੇ ਹਨ ਉਹ ਸਾਨੂੰ ਸੁਣਦੇ ਹਨ, ਪਰ ਜਿਹੜੇ ਲੋਕ ਪਰਮੇਸ਼ੁਰ ਵੱਲੋਂ ਨਹੀਂ ਹਨ ਸਾਨੂੰ ਨਹੀਂ ਸੁਣਦੇ। ਇਵੇਂ ਹੀ ਅਸੀਂ ਸੱਚੇ ਆਤਮਾ ਅਤੇ ਫ਼ਰੇਬੀ ਆਤਮਾ ਨੂੰ ਜਾਣਦੇ ਹਾਂ।

Psalm 109:17
ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ। ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ। ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ। ਇਸ ਲਈ ਉਸਦਾ ਭਲਾ ਨਾ ਹੋਣ ਦਿਉ।

Job 2:6
ਇਸ ਲਈ ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ, ਅੱਯੂਬ ਤੇਰੇ ਅਧਿਕਾਰ ਹੇਠਾਂ ਹੈ। ਪਰ ਤੈਨੂੰ ਉਸ ਨੂੰ ਮਾਰ ਮੁਕਾਉਣ ਦੀ ਇਜਾਜ਼ਤ ਨਹੀਂ।”

Job 1:12
ਯਹੋਵਾਹ ਨੇ ਸ਼ਤਾਨ ਨੂੰ ਆਖਿਆ, “ਠੀਕ ਹੈ। ਅੱਯੂਬ ਦੇ ਪਾਸ ਜੋ ਕੁਝ ਵੀ ਹੈ, ਤੂੰ ਉਸ ਨਾਲ ਜੋ ਚਾਹੇ ਕਰ ਸੱਕਦਾ ਹੈ। ਪਰ ਉਸ ਦੇ ਸਰੀਰ ਨੂੰ ਨੁਕਸਾਨ ਨਾ ਪਹੁੰਚਾਈ।” ਫੇਰ ਸ਼ਤਾਨ ਯਹੋਵਾਹ ਤੋਂ ਦੂਰ ਚੱਲਾ ਗਿਆ।

2 Chronicles 18:22
“ਹੁਣ ਵੇਖ ਅਹਾਬ, ਯਹੋਵਾਹ ਨੇ ਤੇਰੇ ਇਨ੍ਹਾਂ ਨਬੀਆਂ ਦੇ ਮੂੰਹਾਂ ਵਿੱਚ ਤੇਰੇ ਲਈ ਇੱਕ ਝੂਠਾ ਆਤਮਾ ਪਾ ਦਿੱਤਾ ਹੈ। ਯਹੋਵਾਹ ਦਾ ਫੁਰਮਾਨ ਹੈ ਕਿ ਬਿਪਤਾ ਤੇਰੇ ਉੱਤੇ ਆਵੇਗੀ।”

2 Chronicles 18:19
ਯਹੋਵਾਹ ਨੇ ਆਖਿਆ, ‘ਕੌਣ ਆਹਾਬ ਨੂੰ ਭਰਮਾਏਗਾ ਤਾਂ ਜੋ ਉਹ ਰਾਮੋਥ-ਗਿਲਆਦ ਤੇ ਹਮਲਾ ਕਰਨ ਲਈ ਜਾਵੇ ਅਤੇ ਮਰ ਜਾਵੇ?’ ਯਹੋਵਾਹ ਦੇ ਦੁਆਲੇ ਖਲੋਤੀਆਂ ਹੋਈਆਂ ਹਸਤੀਆਂ ਨੇ ਕਈ ਵੱਖੋ- ਵੱਖ ਮਸ਼ਵਰੇ ਦਿੱਤੇ।

1 Kings 22:21
ਤਦ ਇੱਕ ਦੂਤ ਨੇ ਯਹੋਵਾਹ ਕੋਲ ਜਾਕੇ ਆਖਿਆ, ‘ਮੈਂ ਉਸ ਨੂੰ ਭਰਮਾਵਾਂਗਾ!’

Judges 9:23
ਅਬੀਮਲਕ ਨੇ ਯਰੁੱਬਆਲ ਦੇ 70 ਪੁੱਤਰਾਂ ਨੂੰ ਮਾਰ ਦਿੱਤਾ ਸੀ। ਉਹ ਅਬੀਮਲਕ ਦੇ ਆਪਣੇ ਭਰਾ ਸਨ! ਸ਼ਕਮ ਦੇ ਆਗੂਆਂ ਨੇ ਉਸ ਨੂੰ ਅਜਿਹਾ ਕਰਨ ਵਿੱਚ ਮਦਦ ਕੀਤੀ ਸੀ। ਇਸ ਲਈ ਪਰਮੇਸ਼ੁਰ ਨੇ ਅਬੀਮਲਕ ਅਤੇ ਸ਼ਕਮ ਦੇ ਆਗੂਆਂ ਵਿੱਚਕਾਰ ਇੱਕ ਦੁਸ਼ਟ ਆਤਮਾ ਨੂੰ ਭੇਜ ਦਿੱਤਾ, ਅਤੇ ਉਨ੍ਹਾਂ ਨੇ ਅਬੀਮਲਕ ਦੇ ਵਿਰੁੱਧ ਵਿਦ੍ਰੋਹ ਕਰ ਦਿੱਤਾ।

Genesis 3:4
ਪਰ ਸੱਪ ਨੇ ਔਰਤ ਨੂੰ ਆਖਿਆ, “ਤੁਸੀਂ ਮਰੋਂਗੇ ਨਹੀਂ।