2 Chronicles 7 - YLT (Punjabi)
1 And at Solomon's finishing to pray, then the fire hath come down from the heavens, and consumeth the burnt-offering and the sacrifices, and the honour of Jehovah hath filled the house,ਮੰਦਰ ਯਹੋਵਾਹ ਨੂੰ ਸਮਰਪਿਤ ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ ਤਾਂ ਅਕਾਸ਼ ਉੱਪਰੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਅਤੇ ਬਲੀਆਂ ਸਭ ਨੂੰ ਭਸਮ ਕਰ ਗਈ ਤੇ ਸਾਰਾ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ।
2 and the priests have not been able to go in unto the house of Jehovah, because the honour of Jehovah hath filled the house of Jehovah.ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸੱਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ।
3 And all the sons of Israel are looking on the descending of the fire, and the honour of Jehovah on the house, and they bow -- faces to the earth -- on the pavement, and do obeisance, and give thanks to Jehovah, for good, for to the age `is' His kindness.ਇਸਰਾਏਲ ਦੇ ਸਾਰੇ ਲੋਕਾਂ ਨੇ ਅਕਾਸ਼ ਤੋਂ ਅੱਗ ਹੇਠਾਂ ਉਤਰਦੀ ਵੇਖੀ ਅਤੇ ਉਨ੍ਹਾਂ ਨੇ ਮੰਦਰ ਤੇ ਯਹੋਵਾਹ ਦਾ ਪਰਤਾਪ ਵੀ ਵੇਖਿਆ। ਉਨ੍ਹਾਂ ਨੇ ਧਰਤੀ ਉੱਪਰ ਮੱਥਾ ਟੇਕਿਆ ਤੇ ਯਹੋਵਾਹ ਦੀ ਉਪਾਸਨਾ ਕੀਤੀ ਤੇ ਉਸਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਇਹ ਭਜਨ ਗਾਇਆ ਕਿ “ਯਹੋਵਾਹ ਮਹਾਨ ਹੈ ਤੇ ਉਸਦੀ ਰਹਿਮਤ ਹਮੇਸ਼ਾ ਇਉਂ ਹੀ ਵਰਤਦੀ ਰਹੇੇ।”
4 And the king and all the people are sacrificing a sacrifice before Jehovah,ਤਦ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ।
5 and king Solomon sacrificeth the sacrifice of the herd, twenty and two thousand, and of the flock, a hundred and twenty thousand, and the king and all the people dedicate the house of God.ਤਦ ਪਾਤਸ਼ਾਹ ਨੇ 22,000 ਬਲਦ ਅਤੇ 1,20,000 ਭੇਡਾਂ ਚੜ੍ਹਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ।
6 And the priests over their charges are standing, and the Levites with instruments of the song of Jehovah -- that David the king made, to give thanks to Jehovah, for to the age `is' His kindness, in David's praising by their hand -- and the priests are blowing trumpets over-against them, and all Israel are standing.ਜਾਜਕ ਆਪਣੇ ਕਾਰਜ ਲਈ ਤੱਤਪਰ ਹੋ ਗਏ ਤੇ ਲੇਵੀ ਵੀ ਯਹੋਵਾਹ ਦੀ ਉਸਤਤ ਲਈ ਸਾਜ਼ ਚੁੱਕ ਕੇ ਤਿਆਰ ਹੋ ਗਏ। ਇਹ ਸਾਜ਼ ਪਰਮੇਸ਼ੁਰ ਦੇ ਧੰਨਵਾਦ ਵਜੋਂ ਦਾਊਦ ਪਾਤਸ਼ਾਹ ਨੇ ਬਣਵਾਏ ਸਨ। ਜਾਜਕ ਅਤੇ ਲੇਵੀ ਗਾ ਰਹੇ ਸਨ, ਯਹੋਵਾਹ ਦੀ ਉਸਤਤ ਕਰੋ ਤਾਂ ਜੋ ਉਸਦੀ ਕਿਰਪਾ ਹਮੇਸ਼ਾ ਵਰ੍ਹਦੀ ਰਵੇ। ਜਾਜਕ ਲੇਵੀਆਂ ਦੇ ਪਾਰ ਖੜੋਕੇ ਆਪਣੀਆਂ ਤੁਰ੍ਹੀਆਂ ਵਜਾਉਂਦੇ ਰਹੇ ਤੇ ਸਾਰੇ ਇਸਰਾਏਲੀ ਖੜ੍ਹੇ ਰਹੇ।
7 And Solomon sanctifieth the middle of the court that `is' before the house of Jehovah, for he hath made there the burnt-offerings, and the fat of the peace-offerings: for the altar of brass that Solomon made hath not been able to contain the burnt-offering, and the present, and the fat.ਸੁਲੇਮਾਨ ਨੇ ਵਿਹੜੇ ਦੇ ਵਿੱਚਲੇ ਭਾਗ ਨੂੰ ਜੋ ਕਿ ਯਹੋਵਾਹ ਦੇ ਮੰਦਰ ਦੇ ਸਾਹਮਣੇ ਸੀ ਪਵਿੱਤਰ ਕੀਤਾ। ਇਹ ਉਹ ਥਾਂ ਸੀ ਜਿੱਥੇ ਸੁਲੇਮਾਨ ਨੇ ਹੋਮ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ। ਸੁਲੇਮਾਨ ਨੇ ਵਿਹੜੇ ਦੇ ਵਿੱਚਲੀ ਜਗ੍ਹਾ ਇਸ ਲਈ ਵਰਤੋਂ ’ਚ ਲਿਆਂਦੀ ਕਿਉਂ ਕਿ ਜਿਹੜੀ ਪਿੱਤਲ ਦੀ ਜਗਵੇਦੀ ਉਸ ਨੇ ਬਣਾਈ ਸੀ ਉਸ ਵਿੱਚ ਅਨਾਜ ਦੀ ਭੇਟ, ਹੋਮ ਦੀ ਭੇਟ, ਤੇ ਚਰਬੀ ਦੀ ਭੇਟ ਲਈ ਥਾਂ ਘੱਟ ਸੀ ਤੇ ਅਜਿਹੀਆਂ ਭੇਟਾਂ ਦੀ ਤਾਦਾਤ ਵੱਧੇਰੇ ਸੀ।
8 And solomon maketh the feast at that time seven days, and all Israel with him -- a very great assembly -- from the entering in of Hamath unto the brook of Egypt.ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਸਮੂਹ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਥ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ।
9 And they make on the eighth day a restraint, because the dedication of the altar they have made seven days, and the feast seven days.ਅੱਠਵੇਂ ਦਿਨ ਉਨ੍ਹਾਂ ਦੀ ਇੱਕ ਧਾਰਮਿਕ ਸਭਾ ਹੋਈ ਕਿਉਂ ਕਿ ਉਨ੍ਹਾਂ ਨੇ ਸੱਤ ਦਿਨ ਲਈ ਪਰਬ ਮਨਾਇਆ ਸੀ। ਉਨ੍ਹਾਂ ਨੇ ਜਗਵੇਦੀ ਨੂੰ ਸਮਰਪਿਤ ਕੀਤਾ ਜੋ ਕਿ ਸਿਰਫ਼ ਯਹੋਵਾਹ ਦੀ ਉਪਾਸਨਾ ਲਈ ਵਰਤੋਂ ’ਚ ਲਿਆਂਦੀ ਗਈ। ਅਤੇ ਉਨ੍ਹਾਂ ਨੇ ਸੱਤ ਦਿਨ ਉਤਸਵ ਮਨਾਇਆ।
10 And on the twenty and third day of the seventh month he hath sent the people to their tents, rejoicing, and glad in heart, for the goodness that Jehovah hath done to David, and to Solomon, and to Israel His people.ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੂੰਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।
11 And Solomon finisheth the house of Jehovah, and the house of the king; and all that hath come on the heart of Solomon to do in the house of Jehovah, and in his own house, he hath caused to prosper.ਯਹੋਵਾਹ ਦਾ ਸੁਲੇਮਾਨ ਕੋਲ ਆਉਣਾ ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸ ਨੇ ਮਹਿਲ ਅਤੇ ਮੰਦਰ ਜਿਵੇਂ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ
12 And Jehovah appeareth unto Solomon by night, and saith to him, `I have heard thy prayer, and have fixed on this place to Me for a house of sacrifice.ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, “ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।
13 If I restrain the heavens and there is no rain, and if I lay charge on the locust to consume the land, and if I send pestilence among My people --ਜੇ ਮੈਂ ਕਦੇ ਅਕਾਸ਼ ਨੂੰ ਬੰਦ ਕਰ ਦੇਵਾਂ ਕਿ ਬਾਰਸ਼ ਨਾ ਹੋਵੇ ਜਾਂ ਮੈਂ ਟਿੱਡੀ ਦਲ ਨੂੰ ਆਖਾਂ ਕਿ ਧਰਤੀ ਦੀ ਫ਼ਸਲ ਨਸ਼ਟ ਕਰ ਦੇਵੋ ਜਾਂ ਲੋਕਾਂ ਵਿੱਚ ਮਹਾਂਮਾਰੀ ਫ਼ੈਲਾਵਾਂ।
14 and My people on whom My name is called be humbled, and pray, and seek My face, and turn back from their evil ways, then I -- I hear from the heavens, and forgive their sin, and heal their land.ਜੇਕਰ ਮੇਰੇ ਲੋਕ ਜੋ ਮੇਰੇ ਨਾਮ ਦੁਆਰਾ ਸਦਵਾਉਂਦੇ ਹਨ, ਨਿਮਰ ਬਣ ਜਾਣ ਅਤੇ ਪ੍ਰਾਰਥਨਾ ਕਰਨ ਅਤੇ ਮੇਰਾ ਇੰਤਜਾਰ ਕਰਨ ਅਤੇ ਆਪਣੀਆਂ ਮੰਦੀਆਂ ਕਰਨੀਆਂ ਤੋਂ ਹਟ ਜਾਣ, ਤਾਂ ਮੈਂ ਅਕਾਸ਼ ਵਿੱਚ ਉਨ੍ਹਾਂ ਨੂੰ ਸੁਣਾਂਗਾ ਅਤੇ ਮੈਂ ਉਨ੍ਹਾਂ ਦੇ ਪਾਪ ਮੁਆਫ਼ ਕਰ ਦਿਆਂਗਾ ਅਤੇ ਉਨ੍ਹਾਂ ਦੀ ਧਰਤੀ ਨੂੰ ਚੰਗਾ ਕਰ ਦਿਆਂਗਾ।
15 `Now, Mine eyes are open, and Mine ears attentive, to the prayer of this place;ਤੇ ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਤੇ ਕੀਤੀ ਜਾਵੇਗੀ ਉਸ ਲਈ ਮੇਰੀਆਂ ਅੱਖਾਂ ਖੁਲ੍ਹੀਆਂ ਰਹਿਣਗੀਆਂ ਅਤੇ ਕੰਨ ਉਸ ਵੱਲ ਲੱਗੇ ਰਹਿਣਗੇ।
16 and now, I have chosen and sanctified this house for My name being there unto the age; yea, Mine eyes and My heart have been there all the days.ਕਿਉਂ ਕਿ ਹੁਣ ਮੈਂ ਇਸ ਮੰਦਰ ਨੂੰ ਚੁਣਿਆਂ ਹੈ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਹੇਮਸ਼ਾ ਲਈ ਇੱਥੇ ਰਹੇਗਾ। ਹਾਂ, ਮੇਰਾ ਦਿਲ ਅਤੇ ਅੱਖਾਂ ਹਮੇਸ਼ਾ ਇਸ ਮੰਦਰ ਵੱਲ ਲੱਗੇ ਰਹਿਣਗੇ।
17 `And thou, if thou dost walk before Me as David thy father walked, even to do according to all that I have commanded thee, and My statutes and My judgments dost keep --ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਉਸ ਤਰਾੰ ਚਲੇਂਗਾ ਜਿਵੇਂ ਤੇਰੇ ਪਿਤਾ ਦਾਊਦ ਚਲਦਾ ਰਿਹਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮੰਨੇ
18 then I have established the throne of thy kingdom, as I covenanted with David thy father, saying, There is not cut off a man to thee -- a ruler in Israel;ਤਦ ਮੈਂ ਤੈਨੂੰ ਸ਼ਕਤੀਸ਼ਾਲੀ ਪਾਤਸ਼ਾਹ ਬਣਾਵਾਂਗਾ ਅਤੇ ਤੇਰਾ ਰਾਜ ਮਹਾਨ ਹੋਵੇਗਾ। ਇਹੀ ਨੇਮ ਮੈਂ ਤੇਰੇ ਪਿਤਾ ਦਾਊਦ ਨਾਲ ਵੀ ਕੀਤਾ ਸੀ ਤੇ ਮੈਂ ਉਸ ਨੂੰ ਆਖਿਆ ਸੀ, ‘ਦਾਊਦ, ਤੇਰੇ ਘਰਾਣੇ ਵਿੱਚੋਂ ਹਮੇਸ਼ਾ ਇੱਕ ਮਨੁੱਖ ਅਜਿਹਾ ਰਹੇਗਾ ਜੋ ਇਸਰਾਏਲ ਦਾ ਪਾਤਸ਼ਾਹ ਹੋਵੇਗਾ।’
19 and if ye turn back -- ye -- and have forsaken My statutes, and My commands, that I have placed before you, and have gone and served other gods, and bowed yourselves to them -- then I have plucked them from off My ground that I have given to them,“ਪਰ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਹੁਕਮਾਂ ਨੂੰ ਤਿਆਗ ਦੇਵੇ ਜੋ ਮੈਂ ਤੈਨੂੰ ਦਿੱਤੇ ਹਨ ਤੇ ਜੇਕਰ ਝੂਠੇ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਕਰੇਂਗਾ ਅਤੇ ਉਨ੍ਹਾਂ ਦੇ ਅੱਗੇ ਝੁਕੇਂਗਾ,
20 and this house that I have sanctified for My name, I cast from before My face, and make it for a proverb, and for a byword, among all the peoples.ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।
21 `And this house that hath been high, to every one passing by it, is an astonishment, and he hath said, Wherefore hath Jehovah done thus to this land, and to this house?ਜਿਹੜਾ ਵੀ ਇਸ ਮੰਦਰ ਅੱਗੋਂ ਗੁਜ਼ਰੇਗਾ ਤਾਂ ਹੈਰਾਨ ਹੋਕੇ ਆਖੇਗਾ ਕਿ ‘ਯਹੋਵਾਹ ਨੇ ਇਸ ਦੇਸ ਅਤੇ ਇਸ ਮੰਦਰ ਨਾਲ ਅਜਿਹਾ ਕੁਝ ਕਿਉਂ ਕੀਤਾ?’
22 and they have said, Because that they have forsaken Jehovah, God of their fathers, who brought them out from the land of Egypt, and lay hold on other gods, and bow themselves to them, and serve them, therefore He hath brought upon them all this evil.'ਤਦ ਲੋਕ ਉਨ੍ਹਾਂ ਨੂੰ ਆਖਣਗੇ, ‘ਕਿਉਂ ਕਿ ਇਸਰਾਏਲ ਦੇ ਲੋਕਾਂ ਨੇ ਜਿਵੇਂ ਉਨ੍ਹਾਂ ਦੇ ਪੁਰਖੇ ਯਹੋਵਾਹ ਦਾ ਹੁਕਮ ਮੰਨਦੇ ਸਨ ਉਨ੍ਹਾਂ ਲੋਕਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ। ਉਹ ਪਰਮੇਸ਼ੁਰ ਜਿਹੜਾ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਉਸ ਨੂੰ ਉਨ੍ਹਾਂ ਨੇ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਮਗਰ ਲੱਗ ਗਏ ਤੇ ਉਨ੍ਹਾਂ ਦੀ ਉਪਾਸਨਾ ਅਰਚਨਾ ਕਰਨ ਲੱਗ ਪਏ। ਇਸ ਲਈ ਯਹੋਵਾਹ ਨੇ ਇਸਰਾਏਲੀਆਂ ਉੱਪਰ ਇਹ ਭਾਣਾ ਵਰਤਾਇਆ ਹੈ।’”
Punjabi Bible