2 Chronicles 9 - MALAYALAM (Punjabi)
1 ശെബാരാജ്ഞി ശലോമോന്റെ കീർത്തികേട്ടിട്ടു കടമൊഴികളാൽ ശലോമോനെ പരീക്ഷിക്കേണ്ടതിന്നു അതിമഹത്തായ പരിവാരത്തോടും സുഗന്ധവർഗ്ഗവും അനവധി പൊന്നും രത്നവും ചുമന്ന ഒട്ടകങ്ങളോടും കൂടെ യെരൂശലേമിൽ വന്നു; അവൾ ശലോമോന്റെ അടുക്കൽ വന്നശേഷം തന്റെ മനോരഥം ഒക്കെയും അവനോടു പ്രസ്താവിച്ചു.ਸ਼ਬਾ ਦੀ ਰਾਣੀ ਦਾ ਸੁਲੇਮਾਨ ਨੂੰ ਮਿਲਣਾ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਕੀਰਤੀ ਬਾਰੇ ਸੁਣਿਆ ਤਾਂ ਉਹ ਯਰੂਸ਼ਲਮ ਵਿੱਚ ਉਸ ਨੂੰ ਬੁਝਾਰਤਾਂ ਨਾਲ ਪਰੱਖਣ ਲਈ ਆਈ। ਸ਼ਬਾ ਦੀ ਰਾਣੀ ਦੇ ਨਾਲ ਲੋਕਾਂ ਦਾ ਇੱਕ ਵੱਡਾ ਸਮੂਹ ਵੀ ਸੀ। ਉਹ ਊਠਾਂ ਉੱਪਰ ਢੇਰ ਸਾਰੇ ਮਸਾਲੇ, ਬੜੀ ਤਾਦਾਤ ਵਿੱਚ ਸੋਨਾ ਅਤੇ ਹੋਰ ਕੀਮਤੀ ਪੱਥਰ ਆਪਣੇ ਨਾਲ ਲੈ ਕੇ ਆਈ ਸੀ ਉਸ ਨੇ ਆਕੇ ਸੁਲੇਮਾਨ ਨਾਲ ਉਸ ਸਭ ਕਾਸੇ ਬਾਰੇ ਗੱਲ ਕੀਤੀ ਜੋ ਉਸ ਦੇ ਮਨ ਤੇ ਸਨ।
2 അവളുടെ സകലചോദ്യങ്ങൾക്കും ശലോമോൻ സമാധാനം പറഞ്ഞു; സമാധാനം പറവാൻ കഴിയാതെ ഒന്നും ശലോമോന്നു മറപൊരുളായിരുന്നില്ല.ਸੁਲੇਮਾਨ ਨੇ ਉਸ ਦੇ ਸਾਰੇ ਸਵਾਲਾਂ ਦੇ ਜਵਾਬ ਦਿੱਤੇ। ਸੁਲੇਮਾਨ ਲਈ ਕਿਸੇ ਵੀ ਗੱਲ ਦਾ ਜਵਾਬ ਦੇਣ ’ਚ ਔਖ ਨਾ ਆਈ।
3 ശെബാരാജ്ഞി ശലോമോന്റെ ജ്ഞാനവും അവൻ പണിത അരമനയുംਜਦੋਂ ਸ਼ਬਾ ਦੀ ਰਾਣੀ ਨੇ ਸੁਲੇਮਾਨ ਦੀ ਸਿਆਣਪ ਅਤੇ ਉਸ ਮਹਿਲ ਨੂੰ ਵੇਖਿਆ ਜੋ ਉਸ ਨੇ ਬਣਾਇਆ ਸੀ,
4 അവന്റെ മേശയിലെ ഭക്ഷണവും അവന്റെ ഭൃത്യന്മാരുടെ ഇരിപ്പും അവന്റെ ശുശ്രൂഷകന്മാരുടെ നിലയും അവരുടെ ഉടുപ്പും അവന്റെ പാനപാത്രവാഹകന്മാരെയും അവരുടെ ഉടുപ്പിനെയും യഹോവയുടെ ആലയത്തിലേക്കുള്ള അവന്റെ എഴുന്നെള്ളത്തും കണ്ടിട്ടു അമ്പരന്നുപോയി.ਉਸ ਨੇ ਮੇਜ਼ ਤੇ ਸਜੇ ਭੋਜਨ ਨੂੰ ਵੇਖਿਆ ਉਸ ਦੇ ਕਾਰਜ ਅਧਿਕਾਰੀਆਂ ਦੀ ਆਓ-ਭਗਤ ਹੁੰਦੀ ਵੇਖੀ। ਉਸ ਨੇ ਇਹ ਵੀ ਵੇਖਿਆ ਕਿ ਉਸ ਦੇ ਨੌਕਰ ਕਿਵੇਂ ਦੀ ਪੋਸ਼ਾਕ ਪਾਂਦੇ ਅਤੇ ਕਿਹੋ ਜਿਹਾ ਕੰਮ ਕਰਦੇ ਹਨ। ਉਸ ਨੇ ਸੁਲੇਮਾਨ ਦੇ ਸਾਕੀ ਅਤੇ ਉਨ੍ਹਾਂ ਦੀ ਪੋਸ਼ਾਕ ਨੂੰ ਵੀ ਵੇਖਿਆ। ਜਦ ਉਸ ਨੇ ਪਰਮੇਸੁਰ ਦੇ ਮੰਦਰ ਵੱਲ ਉਸ ਦੇ ਰਾਹ ਤੇ ਜਲੂਸ ਵੇਖਿਆ ਉਹ ਹੈਰਾਨ ਰਹਿ ਗਈ।
5 അവൾ രാജാവിനോടു പറഞ്ഞതു എന്തെന്നാൽ: നിന്റെ കാര്യങ്ങളെയും ജ്ഞാനത്തെയും കുറിച്ചു ഞാൻ എന്റെ ദേശത്തുവെച്ചു കേട്ട വർത്തമാനം സത്യംതന്നേ;ਤਦ ਉਸ ਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, “ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁੱਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ।
6 ഞാൻ വന്നു സ്വന്തകണ്ണുകൊണ്ടു കാണുംവരെ ആ വർത്തമാനം വിശ്വസിച്ചില്ല; എന്നാൽ നിന്റെ ജ്ഞാനമാഹാത്മ്യത്തിന്റെ പാതിപോലും ഞാൻ അറിഞ്ഞിരുന്നില്ല, ഞാൻ കേട്ട കേൾവിയെക്കാൾ നീ ശ്രേഷ്ഠനാകുന്നു.ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਂ ਨਹੀਂ ਡਿੱਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਦੱਸਿਆ ਗਿਆ ਸੀ। ਉਨ੍ਹਾਂ ਦੱਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।
7 നിന്റെ ഭാര്യമാർ ഭാഗ്യവതികൾ; നിന്റെ മുമ്പിൽ എല്ലായ്പോഴും നിന്നു നിന്റെ ജ്ഞാനം കേൾക്കുന്ന ഈ നിന്റെ ഭൃത്യന്മാരും ഭാഗ്യവാന്മാർ.ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ ’ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ ’ਚ ਬੜੇ ਕਿਸਮਤ ਵਾਲੇ ਹਨ।
8 നിന്റെ ദൈവമായ യഹോവെക്കു വേണ്ടി രാജാവായിട്ടു തന്റെ സിംഹാസനത്തിൽ നിന്നെ ഇരുത്തുവാൻ നിന്നിൽ പ്രസാദിച്ചിരിക്കുന്ന നിന്റെ ദൈവമായ യഹോവ വാഴ്ത്തപ്പെട്ടവൻ; നിന്റെ ദൈവം യിസ്രായേലിനെ എന്നേക്കും നിലനില്ക്കുമാറാക്കേണ്ടതിന്നു അവരെ സ്നേഹിച്ചതുകൊണ്ടു നീതിയും ന്യായവും നടത്തുവാൻ നിന്നെ അവർക്കു രാജാവാക്കിയിരിക്കുന്നു.ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸ ਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।”
9 അവൾ രാജാവിന്നു നൂറ്റിരുപതു താലന്തു പൊന്നും അനവധി സുഗന്ധവർഗ്ഗവും രത്നവും കൊടുത്തു; ശെബാരാജ്ഞി ശലോമോൻ രാജാവിന്നു കൊടുത്തതുപോലെയുള്ള സുഗന്ധവർഗ്ഗം പിന്നെ ഉണ്ടായിട്ടില്ല.ਤਦ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ 4,080 ਕਿੱਲੋ ਸੋਨਾ, ਢੇਰ ਸਾਰੇ ਮਸਾਲੇ ਅਤੇ ਕੀਮਤੀ ਪੱਥਰ ਦਿੱਤੇ। ਅਜਿਹੇ ਮਸਾਲੇ ਇਸਰਾਏਲ ਵਿੱਚ ਨਹੀਂ ਸਨ ਜੋ ਸ਼ਬਾ ਦੀ ਰਾਣੀ ਨੇ ਸੁਲੇਮਾਨ ਨੂੰ ਦਿੱਤੇ ਸਨ।
10 ഓഫീരിൽനിന്നു പൊന്നു കൊണ്ടുവന്ന ഹൂരാമിന്റെ ദാസന്മാരും ശലോമോന്റെ ദാസന്മാരും ചന്ദനവും രത്നവും കൊണ്ടുവന്നു.ਹੂਰਾਮ ਅਤੇ ਸੁਲੇਮਾਨ ਦੇ ਸੇਵਕ ਓਫ਼ੀਰ ਤੋਂ ਸੋਨਾ ਲੈ ਆਏ। ਇਹੀ ਨਹੀਂ, ਉਹ ਚੰਦਨ ਦੀ ਲੱਕੜ ਅਤੇ ਕੀਮਤੀ ਨਗਾਂ ਦੇ ਪੱਥਰ ਵੀ ਲੈ ਕੇ ਆਏ।
11 രാജാവു ചന്ദനമരംകൊണ്ടു യഹോവയുടെ ആലയത്തിന്നും രാജധാനിക്കും അഴികളും സംഗീതക്കാർക്കു കിന്നരങ്ങളും വീണകളും ഉണ്ടാക്കി; ഈ വക പണ്ടു യെഹൂദാദേശത്തു അശേഷം കണ്ടിട്ടില്ല.ਸੁਲੇਮਾਨ ਪਾਤਸ਼ਾਹ ਨੇ ਯਹੋਵਾਹ ਦੇ ਮੰਦਰ ਤੇ ਪਾਤਸ਼ਾਹ ਦੇ ਮਹਿਲ ਦੀਆਂ ਪੌੜੀਆਂ ਬਨਾਉਣ ਲਈ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਉਸ ਨੇ ਸੰਗੀਤਕਾਰਾਂ ਦੇ ਸਾਜ਼ ਬਰਬਤਾਂ ਅਤੇ ਰਬਾਬਾਂ ਲਈ ਵੀ ਚੰਦਨ ਦੀ ਲੱਕੜ ਦੀ ਵਰਤੋਂ ਕੀਤੀ। ਇਸਤੋਂ ਪਹਿਲਾਂ ਯਹੂਦਾਹ ਦੇ ਦੇਸ਼ ਵਿੱਚ ਚੰਦਨ ਦੀ ਲੱਕੜ ਤੋਂ ਬਣਿਆ ਅਜਿਹਾ ਖੂਬਸੂਰਤ ਸਮਾਨ ਕਿਸੇ ਨੇ ਨਹੀਂ ਸੀ ਵੇਖਿਆ।
12 ശെബാരാജ്ഞി രാജാവിന്നു കൊണ്ടുവന്നതിൽ പരമായി അവൾ ആഗ്രഹിച്ചതും ചോദിച്ചതുമൊക്കെയും ശലോമോൻ രാജാവു അവൾക്കു കൊടുത്തു; അങ്ങനെ അവൾ തന്റെ ബൃത്യന്മാരുമായി സ്വദേശത്തേക്കു മടങ്ങിപ്പോയി.ਸੁਲੇਮਾਨ ਪਾਤਸ਼ਾਹ ਨੇ ਸ਼ਬਾ ਦੀ ਰਾਣੀ ਨੇ ਜਿਸ ਵਸਤ ਤੇ ਹੱਥ ਧਰਿਆ, ਉਸ ਨੂੰ ਮੂੰਹ ਮੰਗੀ ਸ਼ੈਅ ਦਿੱਤੀ। ਉਸ ਨੇ ਸ਼ਬਾ ਦੀ ਰਾਣੀ ਜੋ ਸੌਗਾਤਾਂ ਆਪਣੇ ਨਾਲ ਲਿਆਈ ਸੀ ਉਸ ਤੋਂ ਕਿਤੇ ਵੱਧ ਪਾਤਸ਼ਾਹ ਨੇ ਉਸ ਨੂੰ ਭੇਟ ਕੀਤੀਆਂ ਤਦ ਰਾਣੀ ਅਤੇ ਉਸਦਾ ਕਾਫ਼ਲਾ ਆਪਣੇ ਦੇਸ ਨੂੰ ਵਾਪਸ ਚੱਲੇ ਗਏ।
13 സഞ്ചാരവ്യാപാരികളും കച്ചവടക്കാരും കൊണ്ടുവന്നതു കൂടാതെ ശലോമോന്നു ഓരോ ആണ്ടിൽ വന്നിരുന്ന പൊന്നിന്റെ തൂക്കം അറുനൂറ്ററുപത്താറു താലന്തു ആയിരുന്നു.ਸੁਲੇਮਾਨ ਦਾ ਖਜ਼ਾਨਾ ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ।
14 അരാബ്യരാജാക്കന്മാരൊക്കെയും ദേശാധിപതിമാരും ശലോമോന്നു പൊന്നും വെള്ളിയും കൊണ്ടുവന്നു.ਇਸ ਤੋਂ ਇਲਾਵਾ ਵਪਾਰੀ ਅਤੇ ਸੌਦਾਗਰ ਵੀ ਸੁਲੇਮਾਨ ਲਈ ਸੋਨਾ ਲੈ ਕੇ ਆਉਂਦੇ ਸਨ। ਅਰਬ ਦੇ ਸਾਰੇ ਰਾਜੇ ਅਤੇ ਉਸ ਰਾਜ ਦੇ ਸ਼ਾਸਕ ਸੁਲੇਮਾਨ ਕੋਲ ਸੋਨਾ-ਚਾਂਦੀ ਲੈ ਕੇ ਆਉਂਦੇ ਸਨ।
15 ശലോമോൻ രാജാവു പൊമ്പലകകൊണ്ടു ഇരുനൂറു വൻ പരിച ഉണ്ടാക്കി; ഓരോപരിചെക്കു അറുനൂറു ശേക്കെൽ പൊൻ പലക ചെലവായി.ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ।
16 അവൻ പൊൻ പലക കൊണ്ടു മുന്നൂറു ചെറുപരിചയും ഉണ്ടാക്കി; ഓരോ ചെറുപരിചെക്കു മുന്നൂറു ശേക്കെൽ പൊന്നു ചെലവായി. രാജാവു അവയെ ലെബാനോൻ വനഗൃഹത്തിൽവെച്ചു.ਉਸ ਨੇ ਕੁੱਟੇ ਹੋਏ ਸੋਨੇ ਦੀਆਂ ਤਿੰਨ ਸੌ ਛੋਟੀਆਂ ਢਾਲਾਂ ਵੀ ਬਣਵਾਈਆਂ। ਇਨ੍ਹਾਂ ਚੋ ਹਰ ਇੱਕ ਢਾਲ ਨੂੰ ਪੌਣੇ ਚਾਰ ਪੌਂਡ ਸੋਨਾ ਲੱਗਿਆ ਹੋਇਆ ਸੀ। ਸੁਲੇਮਾਨ ਨੇ ਇਨ੍ਹਾਂ ਢਾਲਾਂ ਨੂੰ “ਲਬਾਨੋਨ ਦੇ ਜੰਗਲ ਦੇ ਮਹਿਲ” ਵਿੱਚ ਰੱਖਿਆ।
17 രാജാവു ദന്തംകൊണ്ടു ഒരു വലിയ സിംഹാസനം ഉണ്ടാക്കി തങ്കംകൊണ്ടു പൊതിഞ്ഞു.ਪਾਤਸ਼ਾਹ ਨੇ ਹਾਥੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮੜ੍ਹਵਾਇਆ।
18 സിംഹാസനത്തോടു ചേർത്തുറപ്പിച്ചതായി ആറു പതനവും പൊന്നുകൊണ്ടു ഒരു പാദപീഠവും ഉണ്ടായിരുന്നു; ഇരിപ്പിടത്തിന്റെ ഇരുഭാഗത്തും ഓരോ കൈത്താങ്ങലും കൈത്താങ്ങലിന്നരികെ നില്ക്കുന്ന രണ്ടു സിംഹവും ഉണ്ടായിരുന്നു.ਸਿੰਘਾਸਣ ਦੀਆਂ ਛੇ ਪੌੜੀਆਂ ਸਨ ਅਤੇ ਇੱਕ ਸੋਨੇ ਦਾ ਪਾਇਦਾਨ। ਇਹ ਸਾਰੇ ਸਿੰਘਾਸਣ ਦੇ ਨਾਲ ਜੁੜੇ ਹੋਏ ਸਨ। ਸਿੰਘਾਸਣ ਤੇ ਬੈਠਣ ਦੇ ਦੋਨੋ ਪਾਸਿਆਂ ਵੱਲ ਢਾਸਣੇ ਸਨ ਅਤੇ ਢਾਸਣਿਆਂ ਦੇ ਕੋਲ ਦੋ ਬੱਬਰ ਸ਼ੇਰਾਂ ਦੇ ਬੁੱਤ ਬਣੇ ਸਨ।
19 ആറു പതനത്തിൽ ഇപ്പുറത്തും അപ്പുറത്തുമായി പന്ത്രണ്ടു സിംഹം നിന്നിരുന്നു. ഒരു രാജ്യത്തും ഇങ്ങനെ ഉണ്ടായിരുന്നില്ല.ਉਨ੍ਹਾਂ ਛੇ ਪੌੜੀਆਂ ਦੇ ਸੱਜੇ ਖੱਬੇ ਪਾਸੇ ਕੁੱਲ ਬਾਰ੍ਹਾਂ ਬੱਬਰ ਸ਼ੇਰ ਖੜ੍ਹੇ ਸਨ ਕਿਸੇ ਵੀ ਰਾਜ ਵਿੱਚ ਕਿਸੇ ਵੀ ਪਾਤਸ਼ਾਹ ਦਾ ਅਜਿਹਾ ਸਿੰਘਾਸਣ ਕਦੇ ਨਹੀਂ ਸੀ ਬਣਿਆ।
20 ശലോമോൻ രാജാവിന്റെ സകലപാനപാത്രങ്ങളും പൊന്നുകൊണ്ടും ലെബാനോൻ ഗൃഹത്തിലെ ഉപകരണങ്ങളൊക്കെയും തങ്കംകൊണ്ടും ആയിരുന്നു; വെള്ളിക്കു ശലോമോന്റെ കാലത്തു വിലയില്ലായിരുന്നു.ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਜੰਗਲ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸ ਦੇ ਸਮੇਂ ਵਿੱਚ ਕੋਈ ਵੱਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।
21 രാജാവിന്റെ കപ്പലുകളെ ഹൂരാമിന്റെ ദാസന്മരോടുകൂടെ തർശീശിലേക്കു അയച്ചിരുന്നു; മൂവാണ്ടിലൊരിക്കൽ തർശീശ് കപ്പലുകൾ പൊന്നു, വെള്ളി, ആനക്കൊമ്പു, കുരങ്ങു, മയിൽ എന്നിവയെ കൊണ്ടുവന്നു.ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਉੱਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।
22 ഇങ്ങനെ ശലോമോൻ രാജാവു ഭൂമിയിലെ സകലരാജാക്കന്മാരിലുംവെച്ചു ധനംകൊണ്ടും ജ്ഞാനംകൊണ്ടും മികെച്ചവനായിരുന്നു.ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਨਾਲੋਂ ਧਨ ਅਤੇ ਬੁੱਧੀ ਵਿੱਚ ਅਮੀਰ ਸੀ।
23 ദൈവം ശലോമോന്റെ ഹൃദയത്തിൽ കൊടുത്ത ജ്ഞാനം കേൾപ്പാൻ ഭൂമിയിലെ സകലരാജാക്കന്മാരും അവന്റെ മുഖദർശനം അന്വേഷിച്ചുവന്നു.ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸ ਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁੱਧੀ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।
24 അവരിൽ ഓരോരുത്തനും ആണ്ടുതോറും താന്താന്റെ കാഴ്ചയായിട്ടു വെള്ളിപ്പാത്രം, പൊൻ പാത്രം, വസ്ത്രം, ആയുധം, സുഗന്ധവർഗ്ഗം, കുതിര, കോവർ കഴുത എന്നിവയെ കൊണ്ടുവന്നു.ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖੱਚਰਾਂ ਆਦਿ ਲਿਆਉਂਦੇ।
25 ശലോമോന്നു കുതിരകൾക്കും രഥങ്ങൾക്കും നാലായിരം ലായവും പന്തീരായിരം കുതിരച്ചേവകരും ഉണ്ടായിരുന്നു; അവരെ അവൻ രഥനഗരങ്ങളിലും യെരൂശലേമിൽ രാജാവിന്റെ അടുക്കലും പാർപ്പിച്ചിരുന്നു.ਸੁਲੇਮਾਨ ਕੋਲ ਆਪਣੇ ਘੋੜਿਆਂ ਅਤੇ ਰੱਥਾਂ ਨੂੰ ਰੱਖਣ ਲਈ 4,000 ਤਬੇਲੇ ਸਨ ਅਤੇ ਉਸ ਕੋਲ 12,000 ਰੱਥਵਾਨ ਸਨ। ਉਸ ਨੇ ਇਨ੍ਹਾਂ ਨੂੰ ਆਪਣੇ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਕੁਝ ਇੱਕਨਾਂ ਨੂੰ ਯਰੂਸ਼ਲਮ ਵਿੱਚ ਆਪਣੇ ਕੋਲ ਰੱਖਿਆ।
26 അവൻ നദി മുതൽ ഫെലിസ്ത്യദേശംവരെയും മിസ്രയീമിന്റെ അതൃത്തിവരെയും ഉള്ള സകലരാജാക്കന്മാരുടെമേലും വാണു.ਸੁਲੇਮਾਨ ਫ਼ਰਾਤ ਦਰਿਆ ਤੋਂ ਲੈ ਕੇ ਸਾਰਾ ਰਾਹ ਜਿਹੜਾ ਫ਼ਲਿਸਤੀਆਂ ਦੇ ਦੇਸ ਤੀਕ ਅਤੇ ਮਿਸਰ ਦੀ ਹੱਦ ਤੀਕ ਜਾਂਦਾ ਸੀ ਉੱਥੋਂ ਤੀਕ ਸਭ ਪਾਤਸ਼ਾਹਾਂ ਦਾ ਪਾਤਸ਼ਾਹ ਸੀ।
27 രാജാവു യെരൂശലേമിൽ വെള്ളിയെ പെരുപ്പംകൊണ്ടു കല്ലുപോലെയും ദേവദാരുവിനെ താഴ്വീതിയിലെ കാട്ടത്തിമരംപോലെയും ആക്കി.ਉਸ ਕੋਲ ਇੰਨੀ ਚਾਂਦੀ ਸੀ ਕਿ ਉਹ ਯਰੂਸ਼ਲਮ ਵਿੱਚ ਚੱਟਾਨਾਂ ਜਿੰਨੀ ਹੀ ਆਮ ਸੀ। ਉਸ ਕੋਲ ਇੰਨੀ ਦਿਆਰ ਦੀ ਲੱਕੜ ਸੀ ਕਿ ਇਹ ਪਹਾੜੀ ਦੇਸ਼ ਵਿੱਚਲੇ ਗੁੱਲਰ ਦੇ ਰੁੱਖਾਂ ਜਿੰਨੀ ਵੱਧੇਰੇ ਹੋਵੇ।
28 മിസ്രയീമിൽനിന്നും സകലദേശങ്ങളിൽനിന്നും ശലോമോന്നു കുതിരകളെ വാങ്ങി കൊണ്ടുവരും.ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
29 ശലോമോന്റെ മറ്റുള്ള വൃത്താന്തങ്ങൾ ആദ്യാവസാനം നാഥാൻ പ്രവാചകന്റെ വൃത്താന്തത്തിലും ശീലോന്യനായ അഹീയാവിന്റെ പ്രവാചകത്തിലും നെബാത്തിന്റെ മകനായ യൊരോബെയാമിനെപ്പറ്റിയുള്ള ഇദ്ദോ ദർശകന്റെ ദർശനങ്ങളിലും എഴുതിയിരിക്കുന്നുവല്ലോ.ਸੁਲੇਮਾਨ ਦੀ ਮੌਤ ਸੁਲੇਮਾਨ ਦੇ ਬਾਕੀ ਕੰਮ ਜੋ ਉਸ ਨੇ ਕੀਤੇ ਸਨ ਉਹ ਨਾਥਾਨ ਨਬੀ ਦੀਆਂ ਲਿਖਤਾਂ ਵਿੱਚ ਅਤੇ ਸ਼ੀਲੋਨੀ ਅਹੀਯਾਹ ਦੇ ਅਗੰਮ ਵਾਕਾਂ ਵਿੱਚ ਅਤੇ ਇੱਦੋ ਨਬੀ ਦੇ ਦਰਸ਼ਨਾਂ ਵਿੱਚ ਦਰਜ ਹਨ। ਇੱਦੋ ਉਹ ਨਬੀ ਸੀ ਜਿਸਨੇ ਨਬਾਟ ਦੇ ਪੁੱਤਰ ਯਾਰਾਬੁਆਮ ਬਾਰੇ ਭਵਿੱਖ ਬਾਣੀ ਕੀਤੀ ਸੀ।
30 ശലോമോൻ യെരൂശലേമിൽ എല്ലായിസ്രായേലിന്നും നാല്പതു സംവത്സരം രാജാവായിരുന്നു.ਸੁਲੇਮਾਨ ਨੇ ਯਰੂਸ਼ਲਮ ਵਿੱਚ ਸਾਰੇ ਇਸਰਾਏਲ ਉੱਪਰ 40 ਵਰ੍ਹੇ ਰਾਜ ਕੀਤਾ।
31 പിന്നെ ശലോമോൻ തന്റെ പിതാക്കന്മാരെപ്പോലെ നിദ്രപ്രാപിച്ചു; അവനെ തന്റെ അപ്പനായ ദാവീദിന്റെ നഗരത്തിൽ അടക്കം ചെയ്തു; അവന്റെ മകനായ രെഹബെയാം അവന്നു പകരം രാജാവായി.ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਣਾ ਕਰ ਗਿਆ। ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਥਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ।
Punjabi Bible