2 Kings 6:27
ਇਸਰਾਏਲ ਦੇ ਪਾਤਸ਼ਾਹ ਨੇ ਕਿਹਾ, “ਜੇ ਯਹੋਵਾਹ ਹੀ ਤੈਨੂੰ ਨਾ ਬਚਾਣਾ ਚਾਹੇ ਤਾਂ ਮੈਂ ਤੈਨੂੰ ਕਿਵੇਂ ਬਚਾ ਸੱਕਦਾ ਹਾਂ? ਮੇਰੇ ਕੋਲ ਤੈਨੂੰ ਦੇਣ ਲਈ ਕੁਝ ਨਹੀਂ ਹੈ, ਨਾ ਹੀ ਖਲਵਾੜੇ ਵਿੱਚ ਅਨਾਜ ਹੈ ਤੇ ਨਾ ਹੀ ਚੁਬੱਚੇ ਵਿੱਚ ਦਾਖ ਹੈ।”
And he said, | וַיֹּ֙אמֶר֙ | wayyōʾmer | va-YOH-MER |
If the Lord | אַל | ʾal | al |
not do | יֽוֹשִׁעֵ֣ךְ | yôšiʿēk | yoh-shee-AKE |
help | יְהוָ֔ה | yĕhwâ | yeh-VA |
thee, whence | מֵאַ֖יִן | mēʾayin | may-AH-yeen |
help I shall | אֽוֹשִׁיעֵ֑ךְ | ʾôšîʿēk | oh-shee-AKE |
thee? out of | הֲמִן | hămin | huh-MEEN |
barnfloor, the | הַגֹּ֖רֶן | haggōren | ha-ɡOH-ren |
or | א֥וֹ | ʾô | oh |
out of | מִן | min | meen |
the winepress? | הַיָּֽקֶב׃ | hayyāqeb | ha-YA-kev |
Cross Reference
Psalm 60:11
ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ। ਲੋਕ ਮਦਦ ਨਹੀਂ ਕਰ ਸੱਕਦੇ।
Psalm 62:8
ਹੇ ਲੋਕੋ, ਹਰ ਸਮੇਂ ਪਰਮੇਸ਼ੁਰ ਵਿੱਚ ਯਕੀਨ ਰੱਖੋ। ਪਰਮੇਸ਼ੁਰ ਨੂੰ ਤੁਹਾਡੀਆਂ ਮੁਸੀਬਤਾਂ ਬਾਰੇ ਦੱਸੋ। ਪਰਮੇਸ਼ੁਰ ਹੀ ਸਾਡਾ ਸੁਰੱਖਿਆ ਦਾ ਸਥਾਨ ਹੈ।
Psalm 118:8
ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।
Psalm 124:1
ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? ਇਸਰਾਏਲ, ਜਵਾਬ ਦਿਉ।
Psalm 127:1
ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।
Psalm 146:3
ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
Isaiah 2:2
ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।
Jeremiah 17:5
ਲੋਕਾਂ ਤੇ ਭਰੋਸਾ, ਅਤੇ ਪਰਮੇਸ਼ੁਰ ਤੇ ਭਰੋਸਾ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।