2 Kings 6:31
ਪਾਤਸ਼ਾਹ ਨੇ ਕਿਹਾ, “ਜੇ ਅੱਜ ਸ਼ਾਫ਼ਾਤ ਦੇ ਪੁੱਤਰ ਅਲੀਸ਼ਾ ਦਾ ਸਿਰ ਉਸ ਦੇ ਤਨ ਉੱਪਰੋ ਰਹਿ ਜਾਵੇ ਤਾਂ ਪਰਮੇਸ਼ੁਰ ਮੇਰੇ ਨਾਲ ਇਸ ਵਰਗਾ ਨਹੀਂ ਸਗੋਂ ਇਸ ਤੋਂ ਵੱਧ ਬੁਰਾ ਹਸ਼ਰ ਕਰੇ।”
2 Kings 6:31 in Other Translations
King James Version (KJV)
Then he said, God do so and more also to me, if the head of Elisha the son of Shaphat shall stand on him this day.
American Standard Version (ASV)
Then he said, God do so to me, and more also, if the head of Elisha the son of Shaphat shall stand on him this day.
Bible in Basic English (BBE)
Then he said, May God's punishment come on me if Elisha, the son of Shaphat, keeps his head on his body after this day.
Darby English Bible (DBY)
And he said, God do so, and more also to me, if the head of Elisha the son of Shaphat shall remain on him this day!
Webster's Bible (WBT)
Then he said, God do so and more also to me, if the head of Elisha the son of Shaphat shall stand on him this day.
World English Bible (WEB)
Then he said, God do so to me, and more also, if the head of Elisha the son of Shaphat shall stand on him this day.
Young's Literal Translation (YLT)
And he saith, `Thus doth God do to me, and thus He doth add -- if it remain -- the head of Elisha son of Shaphat -- upon him this day.'
| Then he said, | וַיֹּ֕אמֶר | wayyōʾmer | va-YOH-mer |
| God | כֹּֽה | kō | koh |
| do | יַעֲשֶׂה | yaʿăśe | ya-uh-SEH |
| so | לִּ֥י | lî | lee |
| more and | אֱלֹהִ֖ים | ʾĕlōhîm | ay-loh-HEEM |
| also | וְכֹ֣ה | wĕkō | veh-HOH |
| to me, if | יוֹסִ֑ף | yôsip | yoh-SEEF |
| head the | אִֽם | ʾim | eem |
| of Elisha | יַעֲמֹ֞ד | yaʿămōd | ya-uh-MODE |
| the son | רֹ֣אשׁ | rōš | rohsh |
| Shaphat of | אֱלִישָׁ֧ע | ʾĕlîšāʿ | ay-lee-SHA |
| shall stand | בֶּן | ben | ben |
| on | שָׁפָ֛ט | šāpāṭ | sha-FAHT |
| him this day. | עָלָ֖יו | ʿālāyw | ah-LAV |
| הַיּֽוֹם׃ | hayyôm | ha-yome |
Cross Reference
1 Kings 19:2
ਤਾਂ ਈਜ਼ਬਲ ਨੇ ਸ਼ੰਦੇਸ਼ਵਾਹਕ ਦੇ ਰਾਹੀਂ ਏਲੀਯਾਹ ਨੂੰ ਇਹ ਆਖਦਿਆਂ ਸੁਨੇਹਾ ਭੇਜਿਆ, “ਜੇਕਰ ਕੱਲ ਤਾਈਂ ਮੈਂ ਤੈਨੂੰ ਨਹੀਂ ਮਾਰਿਆ, ਜਿਵੇਂ ਤੂੰ ਨਬੀਆਂ ਨੂੰ ਮਾਰਿਆ,ਤਾਂ ਦੇਵਤੇ ਮੈਨੂੰ ਵੀ ਮਾਰ ਦੇਣ।”
Ruth 1:17
ਜਿੱਥੇ ਤੁਸੀਂ ਮਰੋਂਗੇ ਉੱਥੇ ਹੀ ਮੈਂ ਮਰਾਂਗੀ। ਅਤੇ ਉੱਥੇ ਹੀ ਮੈਨੂੰ ਦਫ਼ਨਾਇਆ ਜਾਵੇਗਾ। ਮੈਂ ਯਹੋਵਾਹ ਪਾਸੋਂ ਇਹ ਮੰਗ ਕਰਦੀ ਹਾਂ ਕਿ ਮੈਂ ਇਸ ਇਕਰਾਰ ਨੂੰ ਨਾ ਨਿਭਾਵਾਂ ਤਾਂ ਉਹ ਮੈਨੂੰ ਸਜ਼ਾ ਦੇਵੇ: ਸਿਰਫ਼ ਮੌਤ ਹੀ ਸਾਨੂੰ ਵੱਖ ਕਰੇਗੀ।”
Acts 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
John 11:50
ਕੀ ਤੁਸੀਂ ਅਨੁਭਵ ਨਹੀਂ ਕਰਦੇ ਕਿ ਸਾਰੀ ਕੌਮ ਦੀ ਤਬਾਹੀ ਦੀ ਬਜਾਏ ਲੋਕਾਂ ਲਈ ਇੱਕ ਆਦਮੀ ਦਾ ਮਾਰੇ ਜਾਣਾ ਚੰਗਾ ਹੈ।”
Jeremiah 38:4
ਫ਼ੇਰ ਉਹ ਸ਼ਾਹੀ ਅਧਿਕਾਰੀ ਜਿਨ੍ਹਾਂ ਨੇ ਉਹ ਗੱਲਾਂ ਸੁਣੀਆਂ ਜਿਹੜੀਆਂ ਯਿਰਮਿਯਾਹ ਲੋਕਾਂ ਨੂੰ ਆਖ ਰਿਹਾ ਸੀ, ਰਾਜੇ ਸਿਦਕੀਯਾਹ ਕੋਲ ਗਏ। ਉਨ੍ਹਾਂ ਨੇ ਰਾਜੇ ਨੂੰ ਆਖਿਆ, “ਯਿਰਮਿਯਾਹ ਨੂੰ ਅਵੱਸ਼ ਹੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ। ਉਹ ਉਨ੍ਹਾਂ ਫ਼ੌਜੀਆਂ ਦਾ ਹੌਸਲਾ ਢਾਹ ਰਿਹਾ ਹੈ ਜਿਹੜੇ ਹਾਲੇ ਤੱਕ ਸ਼ਹਿਰ ਵਿੱਚ ਹਨ। ਯਿਰਮਿਯਾਹ ਹਰ ਬੰਦੇ ਦਾ, ਆਪਣੀਆਂ ਗੱਲਾਂ ਰਾਹੀਂ ਹੌਸਲਾ ਢਾਹ ਰਿਹਾ ਹੈ। ਯਿਰਮਿਯਾਹ ਨਹੀਂ ਚਾਹੁੰਦਾ ਕਿ ਸਾਡੇ ਨਾਲ ਚੰਗਾ ਵਾਪਰੇ। ਉਹ ਯਰੂਸ਼ਲਮ ਦੇ ਲੋਕਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ।”
Jeremiah 37:15
ਉਹ ਅਧਿਕਾਰੀ ਯਿਰਮਿਯਾਹ ਨਾਲ ਬਹੁਤ ਨਾਰਾਜ਼ ਹੋਏ। ਉਨ੍ਹਾਂ ਨੇ ਯਿਰਮਿਯਾਹ ਨੂੰ ਜਿਸਮਾਨੀ ਸਜ਼ਾ ਦੇਣ ਦਾ ਹੁਕਮ ਦੇ ਦਿੱਤਾ। ਫ਼ੇਰ ਉਨ੍ਹਾਂ ਨੇ ਯਿਰਮਿਯਾਹ ਨੂੰ ਕੈਦਖਾਨੇ ਵਿੱਚ ਸੁੱਟ ਦਿੱਤਾ। ਕੈਦ ਯਹੋਨਾਥਾਨ ਨਾਂ ਦੇ ਇੱਕ ਬੰਦੇ ਦੇ ਮਕਾਨ ਅੰਦਰ ਸੀ। ਯਹੋਨਾਥਾਨ ਯਹੂਦਾਹ ਦੇ ਰਾਜੇ ਦਾ ਮੁਣਸ਼ੀ ਸੀ। ਯਹੋਨਾਥਾਨ ਦੇ ਮਕਾਨ ਨੂੰ ਕੈਦਖਾਨਾ ਬਣਾ ਦਿੱਤਾ ਗਿਆ ਸੀ।
1 Kings 22:8
ਅਹਾਬ ਪਾਤਸ਼ਾਹ ਨੇ ਜਵਾਬ ਦਿੱਤਾ, “ਇੱਕ ਨਬੀ ਹੋਰ ਵੀ ਹੈ ਜੋ ਕਿ ਯਿਮਲਾਹ ਦਾ ਪੁੱਤਰ ਮੀਕਾਯਾਹ ਹੈ। ਪਰ ਮੈਂ ਉਸ ਨਾਲ ਘਿਰਣਾ ਕਰਦਾ ਹਾਂ ਕਿਉਂ ਕਿ ਉਹ ਜਦ ਵੀ ਯਹੋਵਾਹ ਲਈ ਬੋਲਦਾ ਹੈ ਉਹ ਕਦੇ ਮੇਰੇ ਭਲੇ ਦੀ ਨਹੀਂ ਕਹਿੰਦਾ ਉਹ ਹਮੇਸ਼ਾ ਉਹੀ ਗੱਲਾਂ ਆਖਦਾ ਹੈ ਜਿਹੜੀਆਂ ਮੈਨੂੰ ਨਾਪਸੰਦ ਹਨ।” ਯਹੋਸ਼ਾਫ਼ਾਟ ਨੇ ਕਿਹਾ, “ਅਹਾਬ ਪਾਤਸ਼ਾਹ, ਤੈਨੂੰ ਇਉਂ ਨਹੀਂ ਆਖਣਾ ਚਾਹੀਦਾ।”
1 Kings 18:17
ਜਦੋਂ ਅਹਾਬ ਨੇ ਏਲੀਯਾਹ ਨੂੰ ਵੇਖਿਆ ਤਾਂ ਕਿਹਾ, “ਕੀ ਇਹ ਤੂੰ ਹੀ ਹੈਂ? ਇਸਰਾਏਲ ਨੂੰ ਦੁੱਖ ਦੇਣ ਵਾਲਿਆ!”
1 Kings 2:23
ਤਦ ਸੁਲੇਮਾਨ ਨੇ ਯਹੋਵਾਹ ਦੀ ਸੌਂਹ ਖਾਧੀ ਅਤੇ ਕਿਹਾ, “ਮੈਂ ਸੌਂਹ ਖਾਂਦਾ ਹਾਂ ਕਿ ਅਦੋਨੀਯਾਹ ਨੂੰ ਇਸ ਮੰਗ ਦੀ ਅਦਾਇਗੀ ਕਰਨੀ ਪਵੇਗੀ ਅਤੇ ਇਹ ਉਸਦੀ ਜ਼ਿੰਦਗੀ ਹੋਵੇਗੀ।
2 Samuel 19:13
ਅਮਾਸਾ ਨੂੰ ਆਖੋ, “ਤੂੰ ਮੇਰੇ ਹੀ ਪਰਿਵਾਰ ਦਾ ਅੰਗ ਹੈਂ। ਸੋ ਜੇਕਰ ਮੈਂ ਤੈਨੂੰ ਯੋਆਬ ਦੀ ਜਗ੍ਹਾ ਆਪਣੇ ਅੱਗੇ ਸੇਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ, ਸਗੋਂ ਇਸ ਤੋਂ ਵੀ ਵੱਧੀਕ ਕਰੇ।”
2 Samuel 3:35
ਸਾਰਾ ਦਿਨ ਲੋਕ ਦਾਊਦ ਨੂੰ ਕੁਝ ਖੁਆਉਣ ਦਾ ਯਤਨ ਕਰਦੇ, ਉਸ ਨੂੰ ਹੌਂਸਲਾ ਦਿੰਦੇ ਰਹੇ ਤਾਂ ਦਾਊਦ ਨੇ ਸੌਂਹ ਖਾਕੇ ਆਖਿਆ, “ਜੇ ਕਦੇ ਮੈਂ ਸੂਰਜ ਡੁੱਬਣ ਤੋਂ ਪਹਿਲਾਂ ਰੋਟੀ ਜਾਂ ਹੋਰ ਕੁਝ ਮੂੰਹ ਲਗਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਵੀ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ।”
2 Samuel 3:9
ਪਰਮੇਸ਼ੁਰ ਅਬਨੇਰ ਨਾਲ ਅਜਿਹਾ ਹੀ ਕਰੇ, ਸਗੋਂ ਇਸ ਨਾਲੋਂ ਵੀ ਵੱਧੀਕ ਕਰੇ ਜੇ ਮੈਂ ਜਿਕਰ ਯਹੋਵਾਹ ਨੇ ਦਾਊਦ ਨਾਲ ਸੌਂਹ ਖਾਧੀ ਹੈ, ਉਸੇ ਤਰ੍ਹਾਂ ਕੰਮ ਨਾ ਕਰਾਂ। ਰਾਜ ਨੂੰ ਸ਼ਾਊਲ ਦੇ ਘਰਾਣੇ ਤੋਂ ਵੱਖਰਾ ਕਰ ਦੇਵਾਂ ਅਤੇ ਦਾਊਦ ਦੀ ਗੱਦੀ ਨੂੰ ਇਸਰਾਏਲ ਉੱਪਰ ਅਤੇ ਯਹੂਦਾਹ ਉੱਤੇ ਦਾਨ ਤੋਂ ਲੈ ਕੇ ਬਏਰਸ਼ਬਾ ਤੀਕ ਟਿਕਾ ਦੇਵਾਂ।”
1 Samuel 25:22
ਪਰਮੇਸ਼ੁਰ ਮੈਨੂੰ ਉਸਤੋਂ ਵੀ ਵੱਧੇਰੇ ਸਜ਼ਾ ਦੇਵੇ ਜਿੰਨੀ ਉਸ ਨੇ ਮੇਰੇ ਦੁਸ਼ਮਣਾਂ ਨੂੰ ਦਿੱਤੀ ਹੈ ਜੇਕਰ ਮੈਂ ਉਸ ਦੇ ਪਰਿਵਾਰ ਦੇ ਇੱਕ ਵੀ ਸਦੱਸ ਨੂੰ ਇੱਕ ਰਾਤ ਲਈ ਵੀ ਜਿਉਣ ਦੇਵਾਂ।”
1 Samuel 14:44
ਸ਼ਾਊਲ ਨੇ ਆਖਿਆ, “ਮੈਂ ਪਰਮੇਸ਼ੁਰ ਨਾਲ ਸੌਂਹ ਚੁੱਕੀ ਸੀ ਕਿ ਜੇਕਰ ਮੈਂ ਆਪਣੀ ਸੌਂਹ ਪੂਰੀ ਨਾ ਕਰਾਂ ਤਾਂ ਮੈਨੂੰ ਦੰਡ ਮਿਲੇ, ਇਸ ਕਰਕੇ ਯੋਨਾਥਾਨ ਤੈਨੂੰ ਮਰਨਾ ਹੀ ਪਵੇਗਾ।”
1 Samuel 3:17
ਏਲੀ ਨੇ ਪੁੱਛਿਆ, “ਯਹੋਵਾਹ ਨੇ ਤੈਨੂੰ ਕੀ ਆਖਿਆ ਹੈ? ਮੇਰੇ ਤੋਂ ਕੁਝ ਨਾ ਲੁਕੋ। ਜੇ ਤੂੰ ਉਹ ਜੋ ਪਰਮੇਸ਼ੁਰ ਤੇਰੇ ਨਾਲ ਬੋਲਿਆ ਮੈਥੋਂ ਛੁਪਾਵੇਂ, ਪਰਮੇਸ਼ੁਰ ਤੈਨੂੰ ਕੜੀ ਸਜ਼ਾ ਦੇਵੇ।”