2 Samuel 14:32
ਅਬਸ਼ਾਲੋਮ ਨੇ ਯੋਆਬ ਨੂੰ ਕਿਹਾ, “ਮੈਂ ਤੇਰੇ ਵੱਲ ਸੁਨੇਹਾ ਭੇਜਿਆ। ਮੈਂ ਤੈਨੂੰ ਇੱਥੇ ਆਉਣ ਲਈ ਆਖਿਆ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਣਾ ਚਾਹੁੰਦਾ ਸੀ ਕਿਉਂ ਕਿ ਮੈਂ ਤੈਨੂੰ ਪਾਤਸ਼ਾਹ ਕੋਲ ਭੇਜਕੇ ਇਹ ਪੁੱਛਣਾ ਚਾਹੁੰਦਾ ਸੀ ਕਿ ਉਸ ਨੇ ਮੈਨੂੰ ਗਸ਼ੂਰ ਤੋਂ ਘਰ ਵਾਪਸ ਕਿਉਂ ਸੱਦਿਆ ਸੀ। ਜੇਕਰ ਮੈਂ ਉਸ ਨੂੰ ਵੇਖ ਹੀ ਨਹੀਂ ਸੱਕਦਾ ਤਾਂ ਇਸ ਤੋਂ ਤਾਂ ਚੰਗਾ ਹੀ ਸੀ ਕਿ ਮੈਂ ਗਸ਼ੂਰ ਵਿੱਚ ਹੀ ਰਹਿੰਦਾ। ਇਸ ਲਈ ਹੁਣ ਤੂੰ ਮੈਨੂੰ ਪਾਤਸ਼ਾਹ ਨੂੰ ਵੇਖਣ ਦੀ ਆਗਿਆ ਲੈ ਕੇ ਦੇ। ਜੇਕਰ ਮੈਂ ਕੋਈ ਪਾਪ ਕੀਤਾ ਹੋਵੇ ਤਾਂ ਉਹ ਭਾਵੇਂ ਮੈਨੂੰ ਵੱਢ ਸੁੱਟੇ।”
And Absalom | וַיֹּ֣אמֶר | wayyōʾmer | va-YOH-mer |
answered | אַבְשָׁל֣וֹם | ʾabšālôm | av-sha-LOME |
אֶל | ʾel | el | |
Joab, | יוֹאָ֡ב | yôʾāb | yoh-AV |
Behold, | הִנֵּ֣ה | hinnē | hee-NAY |
sent I | שָׁלַ֣חְתִּי | šālaḥtî | sha-LAHK-tee |
unto | אֵלֶ֣יךָ׀ | ʾēlêkā | ay-LAY-ha |
thee, saying, | לֵאמֹ֡ר | lēʾmōr | lay-MORE |
Come | בֹּ֣א | bōʾ | boh |
hither, | הֵ֠נָּה | hēnnâ | HAY-na |
send may I that | וְאֶשְׁלְחָה֩ | wĕʾešlĕḥāh | veh-esh-leh-HA |
thee to | אֹֽתְךָ֙ | ʾōtĕkā | oh-teh-HA |
the king, | אֶל | ʾel | el |
to say, | הַמֶּ֜לֶךְ | hammelek | ha-MEH-lek |
Wherefore | לֵאמֹ֗ר | lēʾmōr | lay-MORE |
am I | לָ֤מָּה | lāmmâ | LA-ma |
come | בָּ֙אתִי֙ | bāʾtiy | BA-TEE |
from Geshur? | מִגְּשׁ֔וּר | miggĕšûr | mee-ɡeh-SHOOR |
good been had it | ט֥וֹב | ṭôb | tove |
there been have to me for | לִ֖י | lî | lee |
still: | עֹ֣ד | ʿōd | ode |
now | אֲנִי | ʾănî | uh-NEE |
see me let therefore | שָׁ֑ם | šām | shahm |
king's the | וְעַתָּ֗ה | wĕʿattâ | veh-ah-TA |
face; | אֶרְאֶה֙ | ʾerʾeh | er-EH |
and if | פְּנֵ֣י | pĕnê | peh-NAY |
there be | הַמֶּ֔לֶךְ | hammelek | ha-MEH-lek |
iniquity any | וְאִם | wĕʾim | veh-EEM |
in me, let him kill | יֶשׁ | yeš | yesh |
me. | בִּ֥י | bî | bee |
עָוֹ֖ן | ʿāwōn | ah-ONE | |
וֶֽהֱמִתָֽנִי׃ | wehĕmitānî | VEH-hay-mee-TA-nee |
Cross Reference
Proverbs 28:13
ਜਿਹੜਾ ਬੰਦਾ ਆਪਣੇ ਪਾਪਾਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰੇ, ਉੱਨਤੀ ਨਹੀਂ ਕਰਦਾ, ਪਰ ਜਿਹੜਾ ਆਪਣੇ ਪਾਪਾਂ ਨੂੰ ਕਬੂਲਦਾ ਅਤੇ ਤਿਆਗਦਾ ਹੈ ਮਿਹਰ ਪ੍ਰਾਪਤ ਕਰਦਾ ਹੈ।
1 Samuel 20:8
ਇਸ ਲਈ ਯੋਨਾਥਾਨ ਮੇਰੇ ਉੱਤੇ ਰਹਿਮ ਕਰ। ਮੈਂ ਤੇਰਾ ਸੇਵਕ ਹਾਂ। ਤੂੰ ਮੇਰੇ ਨਾਲ ਯਹੋਵਾਹ ਦੇ ਅੱਗੇ ਇਕਰਾਰਨਾਮਾ ਕੀਤਾ ਸੀ। ਜੇਕਰ ਮੈਂ ਦੋਸ਼ੀ ਹਾਂ ਤਾਂ ਭਾਵੇਂ ਤੂੰ ਹੀ ਮੈਨੂੰ ਖੁਦ ਜਾਨੋਂ ਮਾਰ ਦੇ ਪਰ ਮੈਨੂੰ ਆਪਣੇ ਪਿਉਹ ਕੋਲ ਨਾ ਲੈ ਕੇ ਜਾਵੀਂ।”
Romans 3:19
ਹੁਣ ਅਸੀਂ ਜਾਣਦੇ ਹਾਂ ਕਿ ਇਹ ਗੱਲਾਂ ਜੋ ਸ਼ਰ੍ਹਾ ਆਖਦੀ ਹੈ ਉਨ੍ਹਾਂ ਲਈ ਹਨ ਜੋ ਸ਼ਰ੍ਹਾ ਦੇ ਅਧੀਨ ਹਨ। ਅਤੇ ਇਹ, ਉਹ ਗੱਲਾਂ ਇਸ ਲਈ ਆਖਦੀ ਹੈ ਤਾਂ ਜੋ ਹਰ ਇੱਕ ਦਾ ਮੂੰਹ ਬੰਦ ਹੋ ਸੱਕੇ ਅਤੇ ਸੰਸਾਰ ਪਰਮੇਸ਼ੁਰ ਦੇ ਨਿਆਂ ਹੇਠ ਆ ਜਾਵੇ।
Matthew 25:44
“ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ, ਕਦੋਂ ਅਸੀਂ ਤੁਹਾਨੂੰ ਭੁੱਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪੜਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
Jeremiah 8:12
ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’” ਯਹੋਵਾਹ ਨੇ ਇਹ ਗੱਲਾਂ ਆਖੀਆਂ।
Jeremiah 2:22
ਜੇ ਤੁਸੀਂ ਆਪਣੇ-ਆਪ ਨੂੰ ਸੱਜੀ ਨਾਲ ਧੋ ਲਵੋਁ, ਤੁਸੀਂ ਭਾਵੇਂ ਕਿੰਨਾ ਵੀ ਸਾਬਣ ਵਰਤ ਲਵੋਁ, ਫ਼ੇਰ ਵੀ ਮੈਂ ਤੁਹਾਡਾ ਦੋਸ਼ ਦੇਖ ਲਵਾਂਗਾ।” ਇਹ ਸੰਦੇਸ਼ ਯਹੋਵਾਹ ਪਰਮੇਸ਼ੁਰ ਵੱਲੋਂ ਸੀ।
Psalm 36:2
ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।
1 Samuel 15:13
ਸਮੂਏਲ ਸ਼ਾਊਲ ਕੋਲ ਪਹੁੰਚ ਗਿਆ ਅਤੇ ਸ਼ਾਊਲ ਨੇ ਉਸ ਨੂੰ ਸੁੱਖ-ਸਾਂਦ ਪੁੱਛੀ। ਸ਼ਾਊਲ ਨੇ ਕਿਹਾ, “ਯਹੋਵਾਹ ਤੇਰੇ ਉੱਤੇ ਕਿਰਪਾ ਕਰੇ। ਮੈਂ ਯਹੋਵਾਹ ਦੇ ਹੁਕਮ ਦੀ ਪਾਲਣਾ ਕੀਤੀ ਹੈ।”
Exodus 17:3
ਪਰ ਲੋਕ ਪਾਣੀ ਦੇ ਬਹੁਤ ਪਿਆਸੇ ਸਨ। ਇਸ ਲਈ ਉਨ੍ਹਾਂ ਨੇ ਮੂਸਾ ਨੂੰ ਸ਼ਿਕਾਇਤਾਂ ਕਰਨੀਆਂ ਜਾਰੀ ਰੱਖੀਆਂ। ਲੋਕਾਂ ਨੇ ਆਖਿਆ, “ਤੁਸੀਂ ਸਾਨੂੰ ਮਿਸਰ ਤੋਂ ਬਾਹਰ ਕਿਉਂ ਲਿਆਏ? ਕੀ ਤੁਸੀਂ ਸਾਨੂੰ ਇੱਥੇ ਇਸ ਲਈ ਲਿਆਏ ਸੀ ਕਿ ਅਸੀਂ ਅਤੇ ਸਾਡੇ ਬੱਚੇ ਅਤੇ ਸਾਡੇ ਪਸ਼ੂ ਸਾਰੇ ਹੀ ਪਾਣੀ ਤੋਂ ਬਿਨਾ ਮਰ ਜਾਣ?”
Exodus 16:3
ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”
Exodus 14:12
ਅਸੀਂ ਤੈਨੂੰ ਆਖਿਆ ਸੀ ਕਿ ਇਹ ਗੱਲ ਵਾਪਰੇਗੀ। ਮਿਸਰ ਵਿੱਚ ਅਸੀਂ ਆਖਿਆ ਸੀ, ‘ਮਿਹਰਬਾਨੀ ਕਰਕੇ ਸਾਨੂੰ ਪਰੇਸ਼ਾਨ ਨਾ ਕਰ। ਸਾਨੂੰ ਇੱਥੇ ਰਹਿਣ ਦੇ ਅਤੇ ਮਿਸਰੀਆਂ ਦੀ ਗੁਲਾਮੀ ਕਰਨ ਦੇ।’ ਸਾਡੇ ਲਈ, ਇੱਥੇ ਆਕੇ ਮਾਰੂਥਲ ਵਿੱਚ ਮਰਨ ਨਾਲੋਂ ਓੱਥੇ ਗੁਲਾਮ ਬਣਕੇ ਰਹਿਣਾ ਵੱਧੇਰੇ ਚੰਗਾ ਹੁੰਦਾ।”
Genesis 3:12
ਆਦਮੀ ਨੇ ਆਖਿਆ, “ਜਿਹੜੀ ਔਰਤ ਤੂੰ ਮੇਰੇ ਲਈ ਸਾਜੀ ਸੀ ਉਸ ਨੇ ਮੈਨੂੰ ਉਸ ਰੁੱਖ ਦਾ ਫ਼ਲ ਦਿੱਤਾ ਸੀ। ਇਸ ਲਈ ਮੈਂ ਖਾ ਲਿਆ।”