2 Thessalonians 2:11 in Punjabi

Punjabi Punjabi Bible 2 Thessalonians 2 Thessalonians 2 2 Thessalonians 2:11

2 Thessalonians 2:11
ਪਰ ਉਨ੍ਹਾਂ ਲੋਕਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਇਸ ਲਈ ਪਰਮੇਸ਼ੁਰ ਉਨ੍ਹਾਂ ਵੱਲ ਅਜਿਹੀ ਸ਼ਕਤੀ ਸ਼ਾਲੀ ਚੀਜ਼ ਭੇਜਦਾ ਹੈ ਜਿਹੜੀ ਉਨ੍ਹਾਂ ਨੂੰ ਸੱਚ ਤੋਂ ਦੂਰ ਲੈ ਜਾਂਦੀ ਹੈ। ਪਰਮੇਸ਼ੁਰ ਇਹ ਸ਼ਕਤੀ ਉਨ੍ਹਾਂ ਵੱਲ ਇਸ ਲਈ ਭੇਜਦਾ ਹੈ ਤਾਂ ਜੋ ਉਹ ਕਿਸੇ ਅਜਿਹੀ ਚੀਜ਼ ਵਿੱਚ ਵਿਸ਼ਵਾਸ ਕਰਨ, ਜਿਹੜੀ ਸੱਚ ਨਹੀਂ ਹੈ।

2 Thessalonians 2:102 Thessalonians 22 Thessalonians 2:12

2 Thessalonians 2:11 in Other Translations

King James Version (KJV)
And for this cause God shall send them strong delusion, that they should believe a lie:

American Standard Version (ASV)
And for this cause God sendeth them a working of error, that they should believe a lie:

Bible in Basic English (BBE)
And for this cause, God will give them up to the power of deceit and they will put their faith in what is false:

Darby English Bible (DBY)
And for this reason God sends to them a working of error, that they should believe what is false,

World English Bible (WEB)
Because of this, God sends them a working of error, that they should believe a lie;

Young's Literal Translation (YLT)
and because of this shall God send to them a working of delusion, for their believing the lie,

And
καὶkaikay
for
cause
διὰdiathee-AH
this
τοῦτοtoutoTOO-toh

πέμψειpempseiPAME-psee
God
αὐτοῖςautoisaf-TOOS
shall
send
hooh
them
θεὸςtheosthay-OSE
strong
ἐνέργειανenergeianane-ARE-gee-an
delusion,
πλάνηςplanēsPLA-nase
that
εἰςeisees
they
τὸtotoh

πιστεῦσαιpisteusaipee-STAYF-say
should
believe
αὐτοὺςautousaf-TOOS
a

τῷtoh
lie:
ψεύδειpseudeiPSAVE-thee

Cross Reference

Romans 1:28
ਲੋਕਾਂ ਨੇ ਪਰਮੇਸ਼ੁਰ ਦੇ ਸੱਚੇ ਗਿਆਨ ਨੂੰ ਪਾਉਣਾ ਜ਼ਰੂਰੀ ਨਾ ਸਮਝਿਆ, ਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਿਕੰਮੀਆਂ ਸੋਚਾਂ ਤੇ ਛੱਡ ਦਿੱਤਾ। ਤਾਂ ਲੋਕ ਉਹ ਕੰਮ ਕਰਨ ਲੱਗ ਪਏ ਜਿਹੜੇ ਕਿ ਉਨ੍ਹਾਂ ਨੂੰ ਨਹੀਂ ਕਰਨੇ ਚਾਹੀਦੇ ਸਨ।

Ezekiel 14:9
ਅਤੇ ਜੇ ਕੋਈ ਨਬੀ ਗੁਮਰਾਹ ਹੋਇਆ ਹੈ ਤਾਂ ਕਿ ਆਪਣਾ ਖੁਦ ਦਾ ਜਵਾਬ ਦੇ ਦੇਵੇ, ਤਾਂ ਮੈਂ ਉਸ ਨਬੀ ਨੂੰ ਗੁਮਰਾਹ ਕਰਾਂਗਾ। ਮੈਂ ਉਸ ਦੇ ਵਿਰੁੱਧ ਆਪਣੀ ਸ਼ਕਤੀ ਵਰਤਾਂਗਾ। ਮੈਂ ਉਸ ਨੂੰ ਮੇਰੇ ਲੋਕਾਂ, ਇਸਰਾਏਲ ਤਬਾਹ ਕਰ ਦਿਆਂਗਾ।

1 Timothy 4:1
ਝੂਠੇ ਉਪਦੇਸ਼ਕਾਂ ਬਾਰੇ ਚੇਤਾਵਨੀ ਪਵਿੱਤਰ ਆਤਮਾ ਸਾਫ਼ ਤੌਰ ਤੇ ਆਖਦਾ ਹੈ ਕਿ ਆਉਣ ਵਾਲੇ ਸਮਿਆਂ ਵਿੱਚ ਕੁਝ ਲੋਕ ਸੱਚੇ ਵਿਸ਼ਵਾਸ ਨੂੰ ਨਾਮੰਜ਼ੂਰ ਕਰ ਦੇਣਗੇ। ਉਹ ਉਨ੍ਹਾਂ ਆਤਮਿਆਂ ਨੂੰ ਸੁਣਨਗੇ ਜਿਹੜੇ ਝੂਠ ਆਖਦੇ ਹਨ, ਅਤੇ ਉਹ ਭੂਤਾਂ ਦੇ ਉਪਦੇਸ਼ਾਂ ਦਾ ਅਨੁਸਰਣ ਕਰਨਗੇ।

1 Thessalonians 2:3
ਅਸੀਂ ਲੋਕਾਂ ਨੂੰ ਉਤਸਾਹਤ ਕਰਦੇ ਹਾਂ। ਸਾਨੂੰ ਕਿਸੇ ਨੇ ਵੀ ਗੁਮਰਾਹ ਨਹੀਂ ਕੀਤਾ ਹੈ। ਅਸੀਂ ਦੁਸ਼ਟ ਲੋਕ ਨਹੀਂ ਹਾਂ। ਅਸੀਂ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਉਨ੍ਹਾਂ ਗੱਲਾਂ ਲਈ ਜੋ ਅਸੀਂ ਕਰ ਰਹੇ ਹਾਂ ਸਾਡੇ ਇਹ ਮਕਸਦ ਨਹੀਂ ਹਨ।

Romans 1:21
ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸ ਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸ ਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।

John 12:39
ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸੱਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ,

Matthew 24:5
ਕਿਉਂਕਿ ਬਹੁਤ ਲੋਕ ਮੇਰੇ ਨਾਂ ਤੇ ਆਉਣਗੇ ਅਤੇ ਆਖਣਗੇ, ‘ਮੈਂ ਮਸੀਹਾ ਹਾਂ।’ ਤੇ ਉਹ ਬਹੁਤ ਲੋਕਾਂ ਨੂੰ ਗੁਮਰਾਹ ਕਰਨਗੇ।

Ezekiel 21:29
“‘ਤੁਹਾਡੇ ਦਰਸ਼ਨ ਫ਼ਿਜ਼ੂਲ ਹਨ। ਜਾਦੂ ਤੁਹਾਡਾ ਕਰੇਗਾ ਨਹੀਂ ਸਹਾਇਤਾ ਤੁਹਾਡੀ। ਝੂਠ ਦਾ ਪੁਲਂਦਾ ਹੀ ਹੈ ਇਹ। ਬਦ ਲੋਕਾਂ ਦੀ ਗਰਦਨ ਉੱਤੇ ਹੈ ਹੁਣ ਤਲਵਾਰ। ਬਣ ਜਾਵਣਗੇ ਛੇਤੀ ਹੀ ਉਹ ਮੁਰਦਾ ਸ਼ਰੀਰ। ਵਕਤ ਉਨ੍ਹਾਂ ਦਾ ਹੈ ਆ ਗਿਆ। ਵਕਤ ਆ ਗਿਆ ਹੈ ਉਨ੍ਹਾਂ ਦੀ ਬਦੀ ਦੇ ਮੁਕਣ ਦਾ।

Jeremiah 27:10
ਪਰ ਉਹ ਲੋਕ ਤੁਹਾਡੇ ਨਾਲ ਝੂਠ ਬੋਲ ਰਹੇ ਹਨ। ਉਹ ਲੋਕ ਸਿਰਫ਼ ਤੁਹਾਨੂੰ ਵਤਨੋ ਦੂਰ ਲਿਜਾਣ ਦਾ ਕਾਰਣ ਬਣਨਗੇ। ਮੈਂ ਤੁਹਾਨੂੰ ਆਪਣੇ ਘਰ ਛੱਡਣ ਲਈ ਮਜ਼ਬੂਰ ਕਰਾਂਗਾ। ਅਤੇ ਤੁਸੀਂ ਪਰਾਏ ਦੇਸ਼ ਵਿੱਚ ਜਾਕੇ ਮਰੋਗੇ।

Isaiah 66:4
ਇਸ ਲਈ ਮੈਂ ਉਨ੍ਹਾਂ ਦੀਆਂ ਚਲਾਕੀਆਂ ਨੂੰ ਹੀ ਵਰਤਣ ਦਾ ਨਿਆਂ ਕੀਤਾ ਹੈ! ਮੇਰਾ ਭਾਵ ਹੈ ਕਿ ਮੈਂ ਉਨ੍ਹਾਂ ਨੂੰ ਉਨ੍ਹਾਂ ਚੀਜ਼ਾਂ ਦੀ ਵਰਤੋਂ ਰਾਹੀਂ ਸਜ਼ਾ ਦਿਆਂਗਾ ਜਿਨ੍ਹਾਂ ਤੋਂ ਉਹ ਬਹੁਤ ਭੈਭੀਤ ਨੇ। ਮੈਂ ਉਨ੍ਹਾਂ ਲੋਕਾਂ ਨੂੰ ਸੱਦਿਆ ਪਰ ਉਨ੍ਹਾਂ ਨੇ ਨਹੀਂ ਸੁਣਿਆ। ਮੈਂ ਉਨ੍ਹਾਂ ਨਾਲ ਗੱਲ ਕੀਤੀ। ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ। ਇਸ ਲਈ ਮੈਂ ਉਨ੍ਹਾਂ ਨਾਲ ਉਹੀ ਗੱਲ ਕਰਾਂਗਾ। ਉਨ੍ਹਾਂ ਲੋਕਾਂ ਨੇ ਉਹੀ ਗੱਲਾਂ ਕੀਤੀਆਂ ਜਿਹੜੀਆਂ ਮੈਂ ਆਖੀਆਂ ਸਨ ਕਿ ਮੰਦੀਆਂ ਨੇ। ਉਨ੍ਹਾਂ ਨੇ ਉਹੀ ਗੱਲਾਂ ਕਰਨ ਦੀ ਚੋਣ ਕੀਤੀ ਜਿਹੜੀਆਂ ਮੈਨੂੰ ਪਸੰਦ ਨਹੀਂ।”

Isaiah 44:20
ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸ ਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਅਤੇ ਉਹ ਇਹ ਨਹੀਂ ਦੇਖ ਸੱਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, “ਇਹ ਮੂਰਤੀ ਜਿਸ ਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।”

Isaiah 29:9
ਹੈਰਾਨ ਹੋਵੋ ਅਤੇ ਅਚਂਭਾ ਕਰੋ! ਤੁਸੀਂ ਸ਼ਰਾਬੀ ਹੋ ਜਾਓਗੇ-ਪਰ ਸ਼ਰਾਬ ਨਾਲ ਨਹੀਂ। ਦੇਖੋ ਅਤੇ ਅਚਂਂਭਾ ਕਰੋ। ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।

Isaiah 6:9
ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’

Psalm 109:17
ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ। ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ। ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ। ਇਸ ਲਈ ਉਸਦਾ ਭਲਾ ਨਾ ਹੋਣ ਦਿਉ।

Psalm 81:11
“ਪਰ ਮੇਰੇ ਲੋਕਾਂ ਨੇ ਮੇਰੀ ਗੱਲ ਨਹੀਂ ਸੁਣੀ, ਇਸਰਾਏਲ ਨੇ ਮੇਰਾ ਹੁਕਮ ਨਹੀਂ ਮੰਨਿਆ।

2 Chronicles 18:18
ਮੀਕਾਯਾਹ ਨੇ ਕਿਹਾ, “ਤੁਸੀਂ ਯਹੋਵਾਹ ਦਾ ਬਚਨ ਸੁਣੋ: ਮੈਂ ਯਹੋਵਾਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸੁਰਗ ਦੀ ਸਾਰੀ ਸੈਨਾ ਉਸ ਦੇ ਸੱਜੇ-ਖੱਬੇ ਖਲੋਤੀ ਸੀ।

Matthew 24:11
ਬਹੁਤ ਸਾਰੇ ਝੂਠੇ ਨਬੀ ਆਉਣਗੇ ਅਤੇ ਬਹੁਤ ਲੋਕਾਂ ਨੂੰ ਗਲਤ ਰਾਹ ਪਾ ਦੇਣਗੇ।

1 Kings 22:18
ਤਦ ਅਹਾਬ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਵੇਖ! ਮੈਂ ਤੈਨੂੰ ਕਿਹਾ ਸੀ ਨਾ! ਇਸ ਨਬੀ ਨੇ ਕਦੇ ਮੇਰੇ ਭਲੇ ਦੀ ਕੋਈ ਗੱਲ ਨਹੀਂ ਕੀਤੀ। ਇਹ ਹਮੇਸ਼ਾ ਉਹੀ ਗੱਲਾਂ ਦਸਦਾ ਹੈ ਜੋ ਮੈਨੂੰ ਅਸੁਖਾਵੀਆਂ ਹੋਣ।”