Genesis 11:7
ਇਸ ਲਈ ਸਾਨੂੰ ਹੇਠਾਂ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਭਾਸ਼ਾ ਨੂੰ ਉਲਝਾ ਦੇਣਾ ਚਾਹੀਦਾ ਹੈ। ਫ਼ੇਰ ਉਹ ਇੱਕ ਦੂਸਰੇ ਦੀ ਗੱਲ ਨਹੀਂ ਸਮਝ ਸੱਕਣਗੇ।”
Genesis 11:7 in Other Translations
King James Version (KJV)
Go to, let us go down, and there confound their language, that they may not understand one another's speech.
American Standard Version (ASV)
Come, let us go down, and there confound their language, that they may not understand one another's speech.
Bible in Basic English (BBE)
Come, let us go down and take away the sense of their language, so that they will not be able to make themselves clear to one another.
Darby English Bible (DBY)
Come, let us go down, and there confound their language, that they may not understand one another's speech.
Webster's Bible (WBT)
Come, let us go down, and there confound their language, that they may not understand one another's speech.
World English Bible (WEB)
Come, let's go down, and there confuse their language, that they may not understand one another's speech."
Young's Literal Translation (YLT)
Give help, let us go down, and mingle there their pronunciation, so that a man doth not understand the pronunciation of his companion.'
| Go to, | הָ֚בָה | hābâ | HA-va |
| down, go us let | נֵֽרְדָ֔ה | nērĕdâ | nay-reh-DA |
| and there | וְנָֽבְלָ֥ה | wĕnābĕlâ | veh-na-veh-LA |
| confound | שָׁ֖ם | šām | shahm |
| language, their | שְׂפָתָ֑ם | śĕpātām | seh-fa-TAHM |
| that | אֲשֶׁר֙ | ʾăšer | uh-SHER |
| they may not | לֹ֣א | lōʾ | loh |
| understand | יִשְׁמְע֔וּ | yišmĕʿû | yeesh-meh-OO |
| one | אִ֖ישׁ | ʾîš | eesh |
| another's | שְׂפַ֥ת | śĕpat | seh-FAHT |
| speech. | רֵעֵֽהוּ׃ | rēʿēhû | ray-ay-HOO |
Cross Reference
Genesis 1:26
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਆਦਮੀ ਦੀ ਸਾਜਣਾ ਕਰੀਏ। ਅਸੀਂ ਲੋਕਾਂ ਨੂੰ ਆਪਣੀ ਨਕਲ ਦੇ ਰੂਪ ਵਿੱਚ ਸਾਜਾਂਗੇ। ਲੋਕ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।”
Genesis 42:23
ਯੂਸੁਫ਼ ਉਨ੍ਹਾਂ ਨਾਲ ਗੱਲ ਕਰਨ ਲਈ ਇੱਕ ਦੋ-ਭਾਸ਼ੀਏ ਦੀ ਵਰਤੋਂ ਕਰ ਰਿਹਾ ਸੀ। ਇਸ ਲਈ ਭਰਾਵਾਂ ਨੂੰ ਪਤਾ ਨਹੀਂ ਲੱਗਿਆ ਕਿ ਯੂਸੁਫ਼ ਉਨ੍ਹਾਂ ਦੀ ਬੋਲੀ ਸਮਝਦਾ ਸੀ। ਪਰ ਯੂਸੁਫ਼ ਨੇ ਉਨ੍ਹਾਂ ਦੀ ਆਖੀ ਹਰ ਗੱਲ ਸੁਣੀ ਅਤੇ ਸਮਝ ਲਈ।
1 Corinthians 14:23
ਫ਼ਰਜ਼ ਕਰੋ ਕਿ ਸਮੁੱਚੀ ਕਲੀਸਿਯਾ ਇਕੱਠੀ ਹੁੰਦੀ ਹੈ ਅਤੇ ਤੁਸੀਂ ਸਾਰੇ ਵੱਖੋ-ਵੱਖਰੀਆਂ ਭਾਸ਼ਾਵਾਂ ਬੋਲਦੇ ਹੋ। ਜੇ ਕੁਝ ਲੋਕ, ਜਿਹੜੇ ਸਮਝ ਨਹੀਂ ਸੱਕਦੇ ਜਾਂ ਅਵਿਸ਼ਵਾਸੀ ਹਨ, ਉੱਥੇ ਆਉਂਦੇ ਹਨ, ਉਹ ਆਖਣਗੇ ਕਿ ਤੁਸੀਂ ਕਮਲੇ ਹੋ ਗਏ ਹੋ।
1 Corinthians 14:2
ਮੈਂ ਸਮਝਾਉਂਦਾ ਹਾਂ ਕਿ ਉਹ ਵਿਅਕਤੀ ਜਿਸ ਕੋਲ ਵੱਖਰੀ ਭਾਸ਼ਾ ਬੋਲਣ ਦੀ ਦਾਤ ਹੈ ਉਹ ਲੋਕਾਂ ਨਾਲ ਗੱਲ ਨਹੀਂ ਕਰ ਰਿਹਾ, ਪਰ ਉਹ ਪਰਮੇਸ਼ੁਰ ਨਾਲ ਗੱਲ ਕਰ ਰਿਹਾ ਹੈ। ਉਸ ਵਿਅਕਤੀ ਦੀ ਗੱਲ ਕੋਈ ਨਹੀਂ ਸਮਝਦਾ ਉਹ ਤਾਂ ਆਤਮਾ ਰਾਹੀਂ ਗੁਪਤ ਗੱਲਾਂ ਕਰ ਰਿਹਾ ਹੁੰਦਾ ਹੈ।
Acts 2:4
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
Jeremiah 5:15
ਇਸਰਾਏਲ ਦੇ ਪਰਿਵਾਰ, ਇਹ ਸੰਦੇਸ਼ ਹੈ ਯਹੋਵਾਹ ਵੱਲੋਂ, “ਮੈਂ ਤੁਹਾਡੇ ਉੱਤੇ ਹਮਲਾ ਕਰਨ ਲਈ ਇੱਕ ਕੌਮ ਨੂੰ ਦੂਰ-ਦੁਰਾਡਿਓ ਲਿਆਵਾਂਗਾ। ਇਹ ਪੁਰਾਣੀ ਕੌਮ ਹੈ, ਇਹ ਪੁਰਾਤਨ ਕੌਮ ਹੈ। ਉਸ ਕੌਮ ਦੇ ਲੋਕ ਅਜਿਹੀ ਭਾਸ਼ਾ ਬੋਲਦੇ ਹਨ ਜਿਸ ਨੂੰ ਤੁਸੀਂ ਨਹੀਂ ਜਾਣਦੇ। ਤੁਸੀਂ ਨਹੀਂ ਸਮਝਦੇ, ਉਹ ਕੀ ਆਖਦੇ ਨੇ।
Psalm 2:4
ਪਰ ਮੇਰਾ ਮਾਲਕ, ਸਵਰਗ ਦਾ ਰਾਜਾ, ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ।
Deuteronomy 28:49
ਦੁਸ਼ਮਣ ਕੌਮ ਦਾ ਸਰਾਪ “ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਂਗੇ। ਉਹ ਤੁਹਾਡੇ ਉੱਪਰ ਇੱਕ ਬਾਜ਼ ਵਾਂਗ ਵਾਰ ਕਰਨਗੇ।
Isaiah 6:8
ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, “ਕਿਸਨੂੰ ਭੇਜ ਸੱਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?” ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਭੇਜੋ!”
Psalm 55:9
ਮੇਰੇ ਮਾਲਕ ਇਨ੍ਹਾਂ ਦੇ ਝੂਠ ਨੂੰ ਰੋਕੋ। ਮੈਂ ਇਸ ਸ਼ਹਿਰ ਅੰਦਰ ਹਿੰਸਾ ਅਤੇ ਲੜਾਈ ਦੇਖਦਾ ਹਾਂ।
Psalm 33:10
ਉਹ ਹਰ ਇੱਕ ਦੀ ਯੋਜਨਾ ਨੂੰ ਤਬਾਹ ਕਰ ਸੱਕਦਾ ਹੈ। ਉਹ ਉਨ੍ਹਾਂ ਦੀਆਂ ਯੋਜਨਾਵਾਂ ਨੂੰ ਤਬਾਹ ਕਰ ਸੱਕਦਾ ਹੈ।
Job 12:20
ਪਰਮੇਸ਼ੁਰ ਭਰੋਸੇ ਯੋਗ ਸਲਾਹਕਾਰਾਂ ਨੂੰ ਖਾਮੋਸ਼ ਕਰ ਦਿੰਦਾ ਹੈ, ਉਹ ਬਜ਼ੁਰਗ ਲੋਕਾਂ ਦੀ ਸਿਆਣਪ ਖੋਹ ਲੈਂਦਾ ਹੈ।
Job 5:12
ਪਰਮੇਸ਼ੁਰ ਚਾਲਾਕ ਤੇ ਬਦ ਬੰਦਿਆਂ ਦੀਆਂ ਯੋਜਨਾਵਾਂ ਰੋਕ ਦਿੰਦਾ ਹੈ ਇਸ ਲਈ ਉਨ੍ਹਾਂ ਨੂੰ ਸਫਲਤਾ ਨਹੀਂ ਮਿਲਦੀ।
Genesis 11:5
ਯਹੋਵਾਹ ਸ਼ਹਿਰ ਨੂੰ ਅਤੇ ਬਹੁਤ ਉੱਚੀ ਇਮਾਰਤ ਨੂੰ ਦੇਖਣ ਲਈ ਹੇਠਾਂ ਆ ਗਿਆ। ਯਹੋਵਾਹ ਨੇ ਲੋਕਾਂ ਨੂੰ ਇਹ ਚੀਜ਼ਾਂ ਉਸਾਰਦਿਆਂ ਦੇਖਿਆ।
Genesis 10:32
ਇਹ ਨੂਹ ਦੇ ਪੁੱਤਰਾਂ ਦੇ ਪਰਿਵਾਰ ਹਨ। ਉਹ ਆਪਣੀਆਂ ਜਾਤਾਂ ਅਨੁਸਾਰ ਸ਼ਾਮਿਲ ਕੀਤੇ ਗਏ ਸਨ। ਉਨ੍ਹਾਂ ਤੋਂ ਕੌਮਾਂ ਹੜ੍ਹ ਤੋਂ ਬਾਦ ਸਾਰੀ ਧਰਤੀ ਉੱਤੇ ਫ਼ੈਲ ਗਈਆਂ।
Genesis 10:20
ਇਹ ਸਮੂਹ ਲੋਕ ਹਾਮ ਦੇ ਉੱਤਰਾਧਿਕਾਰੀ ਸਨ। ਇਨ੍ਹਾਂ ਸਮੂਹ ਪਰਿਵਾਰਾਂ ਦੀਆਂ ਆਪਣੀਆਂ ਭਾਸ਼ਾਵਾਂ ਸਨ। ਉਹ ਵੱਖਰੀਆਂ-ਵੱਖਰੀਆਂ ਕੌਮਾਂ ਬਣ ਗਏ।
Genesis 10:5
ਉਹ ਸਾਰੇ ਲੋਕ ਜਿਹੜੇ ਸਮੁੰਦਰੀ ਤਟ ਦੀ ਜ਼ਮੀਨ ਦੇ ਆਲੇ-ਦੁਆਲੇ ਰਹਿੰਦੇ ਹਨ ਉਹ ਯਾਫ਼ਥ ਦੇ ਇਨ੍ਹਾਂ ਪੁੱਤਰਾਂ ਦੇ ਉੱਤਰਾਧਿਕਾਰੀ ਹੀ ਹਨ। ਹਰ ਪੁੱਤਰ ਦੀ ਖੁਦ ਦੀ ਜ਼ਮੀਨ ਸੀ। ਹਰ ਪਰਿਵਾਰ ਵੱਧ ਕੇ ਅਲੱਗ ਕੌਮ ਬਣ ਗਿਆ। ਹਰੇਕ ਕੌਮ ਦੀ ਆਪਣੀ ਭਾਸ਼ਾ ਸੀ।
Genesis 3:22
ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”