Job 12:10
ਹਰ ਜਾਨਵਰ ਜਿਹੜਾ ਜਿਉਂਦਾ ਹੈ ਤੇ ਹਰ ਬੰਦਾ ਜਿਹੜਾ ਸਾਹ ਲੈਂਦਾ ਹੈ ਪਰਮੇਸ਼ੁਰ ਦੀ ਸ਼ਕਤੀ ਦੇ ਅਧੀਨ ਹੈ।
Job 12:10 in Other Translations
King James Version (KJV)
In whose hand is the soul of every living thing, and the breath of all mankind.
American Standard Version (ASV)
In whose hand is the soul of every living thing, And the breath of all mankind?
Bible in Basic English (BBE)
In whose hand is the soul of every living thing, and the breath of all flesh of man.
Darby English Bible (DBY)
In whose hand is the soul of every living thing, and the spirit of all flesh of man.
Webster's Bible (WBT)
In whose hand is the soul of every living thing, and the breath of all mankind.
World English Bible (WEB)
In whose hand is the life of every living thing, The breath of all mankind?
Young's Literal Translation (YLT)
In whose hand `is' the breath of every living thing, And the spirit of all flesh of man.'
| In whose | אֲשֶׁ֣ר | ʾăšer | uh-SHER |
| hand | בְּ֭יָדוֹ | bĕyādô | BEH-ya-doh |
| is the soul | נֶ֣פֶשׁ | nepeš | NEH-fesh |
| of every | כָּל | kāl | kahl |
| thing, living | חָ֑י | ḥāy | hai |
| and the breath | וְ֝ר֗וּחַ | wĕrûaḥ | VEH-ROO-ak |
| of all | כָּל | kāl | kahl |
| mankind. | בְּשַׂר | bĕśar | beh-SAHR |
| אִֽישׁ׃ | ʾîš | eesh |
Cross Reference
Acts 17:28
ਅਸੀਂ ਉਸ ਨਾਲ ਰਹਿੰਦੇ ਹਾਂ, ਉਸ ਦੇ ਨਾਲ ਤੁਰਦੇ ਹਾਂ, ਅਸੀਂ ਉਸ ਦੇ ਨਾਲ ਮੌਜੂਦ ਹਾਂ। ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, ‘ਅਸੀਂ ਉਸ ਦੇ ਬੱਚੇ ਹਾਂ।’
Job 27:3
ਪਰ ਜਿੰਨਾ ਚਿਰ ਮੇਰੇ ਅੰਦਰ ਜਿਂਦਗੀ ਹੈ ਤੇ ਪਰਮੇਸ਼ੁਰ ਦਾ ਜੀਵਨ ਦੇਣ ਵਾਲਾ ਸਾਹ ਮੇਰੇ ਨੱਕ ਵਿੱਚ ਵਗਦਾ ਹੈ।
Numbers 16:22
ਪਰ ਮੂਸਾ ਅਤੇ ਹਾਰੂਨ ਨੇ ਝੁਕ ਕੇ ਸਿਜਦਾ ਕੀਤਾ ਅਤੇ ਉੱਚੀ ਆਵਾਜ਼ ਵਿੱਚ ਆਖਿਆ, “ਪਰਮੇਸ਼ੁਰ, ਤੂੰ ਜਾਣਦਾ ਹੈ ਕਿ ਲੋਕ ਕੀ ਸੋਚ ਰਹੇ ਹਨ ਕਿਰਪਾ ਕਰਕੇ ਇਨ੍ਹਾਂ ਸਾਰੇ ਲੋਕਾਂ ਉੱਤੇ ਕਰੋਧਵਾਨ ਨਾ ਹੋ। ਅਸਲ ਵਿੱਚ ਸਿਰਫ਼ ਇੱਕ ਆਦਮੀ ਨੇ ਹੀ ਪਾਪ ਕੀਤਾ ਹੈ।”
Psalm 146:3
ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।
Job 34:14
ਜੇ ਪਰਮੇਸ਼ੁਰ ਨੇ ਲੋਕਾਂ ਤੋਂ ਆਪਣੇ ਆਤਮੇ ਨੂੰ, ਅਤੇ ਜੀਵਨ-ਪ੍ਰਾਣ ਨੂੰ ਲੈ ਲੈਣ ਦਾ ਨਿਆਂ ਕੀਤਾ ਹੁੰਦਾ,
Job 33:4
ਪਰਮੇਸ਼ੁਰ ਦੇ ਆਤਮੇ ਨੇ ਮੈਨੂੰ ਸਾਜਿਆ ਹੈ। ਮੈਨੂੰ ਮੇਰਾ ਜੀਵਨ ਸਰਬ-ਸ਼ਕਤੀਮਾਨ ਪਰਮੇਸ਼ੁਰ ਤੋਂ ਪ੍ਰਾਪਤ ਹੋਇਆ।
Acts 17:25
ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸ ਨੂੰ ਜ਼ਰੂਰਤ ਹੈ।
John 3:6
ਸਰੀਰ ਤੋਂ ਸਰੀਰ ਜਨਮਦਾ ਹੈ ਅਤੇ ਆਤਮਕ ਜੀਵਨ ਆਤਮਾ ਤੋਂ ਜਨਮਦਾ ਹੈ।
Daniel 5:23
ਇਸਦੀ ਬਜਾਇ ਤੂੰ ਅਕਾਸ਼ ਦੇ ਯਹੋਵਾਹ ਦੇ ਵਿਰੁੱਧ ਹੋ ਗਿਆ। ਤੂੰ ਯਹੋਵਾਹ ਦੇ ਮੰਦਰ ਵਿੱਚੋਂ ਲਿਆਂਦੇ ਹੋਏ ਪਿਆਲਿਆਂ ਨੂੰ ਲਿਆਉਣ ਦਾ ਹੁਕਮ ਦਿੱਤਾ। ਫ਼ੇਰ ਤੂੰ ਅਤੇ ਤੇਰੇ ਅਹਿਲਕਾਰਾਂ, ਤੇਰੀਆਂ ਰਾਣੀਆਂ ਅਤੇ ਤੇਰੀਆਂ ਦਾਸੀਆਂ ਨੇ ਉਨ੍ਹਾਂ ਪਿਆਲਿਆਂ ਵਿੱਚ ਮੈਅ ਪੀਤੀ। ਤੂੰ ਚਾਂਦੀ ਅਤੇ ਸੋਨੇ, ਪਿੱਤਲ, ਲੋਹੇ, ਲਕੜੀ ਅਤੇ ਪੱਥਰ ਦੇ ਦੇਵਤਿਆਂ ਦੀ ਉਸਤਤ ਕੀਤੀ। ਉਹ ਅਸਲ ਵਿੱਚ ਦੇਵਤੇ ਨਹੀਂ ਹਨ, ਉਹ ਦੇਖ ਨਹੀਂ ਸੱਕਦੇ, ਤੇ ਸੁਣ ਨਹੀਂ ਸੱਕਦੇ ਅਤੇ ਨਾ ਕਿਸੇ ਗੱਲ ਨੂੰ ਸਮਝ ਸੱਕਦੇ ਹਨ। ਪਰ ਤੂੰ ਉਸ ਪਰਮੇਸ਼ੁਰ ਦਾ ਆਦਰ ਨਹੀਂ ਕੀਤਾ ਜਿਸਦਾ ਤੇਰੀ ਜ਼ਿੰਦਗੀ ਅਤੇ ਤੇਰੀ ਹਰ ਗੱਲ ਉੱਤੇ ਜ਼ੋਰ ਹੈ।
Psalm 104:29
ਜਦੋਂ ਤੁਸੀਂ ਉਨ੍ਹਾਂ ਕੋਲੋਂ ਆਪਣਾ ਮੂੰਹ ਮੋੜ ਲੈਂਦੇ ਹੋ, ਉਹ ਭੈਭੀਤ ਹੋ ਜਾਂਦੇ ਹਨ। ਜਦੋਂ ਵੀ ਤੁਸੀਂ ਉਨ੍ਹਾਂ ਦੇ ਸਾਹ ਕੱਢ ਲੈਂਦੇ ਹੋ। ਉਹ ਕਮਜ਼ੋਰ ਬਣ ਜਾਂਦੇ ਹਨ। ਅਤੇ ਉਨ੍ਹਾਂ ਦੇ ਸ਼ਰੀਰ ਫ਼ੇਰ ਤੋਂ ਖਾਕ ਹੋ ਜਾਂਦੇ ਹਨ।
Genesis 6:17
“ਜੋ ਮੈਂ ਆਖ ਰਿਹਾ ਹਾਂ ਉਸ ਨੂੰ ਸਮਝ ਲੈ। ਮੈਂ ਧਰਤੀ ਉੱਤੇ ਪਾਣੀ ਦਾ ਇੱਕ ਵੱਡਾ ਹੜ੍ਹ ਲਿਆਵਾਂਗਾ। ਮੈਂ ਉਨ੍ਹਾਂ ਸਾਰੇ ਜੀਵਾਂ ਨੂੰ ਤਬਾਹ ਕਰ ਦਿਆਂਗਾ ਜਿਹੜੇ ਅਕਾਸ਼ ਦੇ ਹੇਠਾਂ ਰਹਿੰਦੇ ਹਨ। ਧਰਤੀ ਦੀ ਹਰ ਸ਼ੈਅ ਮਰ ਜਾਵੇਗੀ।
Genesis 2:7
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।