Job 18:11
ਡਰ ਉਸ ਦਾ ਸਾਰੀਁ-ਪਾਸੀਁ ਇੰਤਜ਼ਾਰ ਕਰ ਰਿਹਾ ਹੈ। ਡਰ ਉਸ ਦੇ ਵੱਧਾੇ ਹਰ ਕਦਮ ਦਾ ਪਿੱਛਾ ਕਰਨਗੇ।
Job 18:11 in Other Translations
King James Version (KJV)
Terrors shall make him afraid on every side, and shall drive him to his feet.
American Standard Version (ASV)
Terrors shall make him afraid on every side, And shall chase him at his heels.
Bible in Basic English (BBE)
He is overcome by fears on every side, they go after him at every step.
Darby English Bible (DBY)
Terrors make him afraid on every side, and chase him at his footsteps.
Webster's Bible (WBT)
Terrors shall make him afraid on every side, and shall drive him to his feet.
World English Bible (WEB)
Terrors shall make him afraid on every side, And shall chase him at his heels.
Young's Literal Translation (YLT)
Round about terrified him have terrors, And they have scattered him -- at his feet.
| Terrors | סָ֭בִיב | sābîb | SA-veev |
| shall make him afraid | בִּֽעֲתֻ֣הוּ | biʿătuhû | bee-uh-TOO-hoo |
| side, every on | בַלָּה֑וֹת | ballāhôt | va-la-HOTE |
| and shall drive | וֶהֱפִיצֻ֥הוּ | wehĕpîṣuhû | veh-hay-fee-TSOO-hoo |
| him to his feet. | לְרַגְלָֽיו׃ | lĕraglāyw | leh-rahɡ-LAIV |
Cross Reference
Job 15:21
ਹਰ ਸ਼ੋਰ ਉਸ ਨੂੰ ਭੈਭੀਤ ਕਰਦਾ ਹੈ। ਉਸ ਦਾ ਦੁਸ਼ਮਣ ਉਸ ਉੱਤੇ ਵਾਰ ਕਰੇਗਾ ਜਦੋਂ ਉਹ ਆਪਣੇ-ਆਪ ਨੂੰ ਸੁਰੱਖਿਅਤ ਸਮਝੇਗਾ।
Jeremiah 6:25
ਖੇਤਾਂ ਅੰਦਰ ਨਾ ਜਾਵੋ। ਸੜਕਾਂ ਉੱਤੇ ਨਾ ਜਾਓ। ਕਿਉਂ ਕਿ ਦੁਸ਼ਮਣ ਕੋਲ ਤਲਵਾਰਾਂ ਨੇ ਅਤੇ ਹਰ ਥਾਂ ਖਤਰਾ ਮੰਡਲਾ ਰਿਹਾ ਹੈ।
Jeremiah 49:29
ਉਨ੍ਹਾਂ ਦੇ ਤੰਬੂ ਅਤੇ ਇੱਜੜ ਖੋਹ ਲੇ ਜਾਣਗੇ। ਉਨ੍ਹਾਂ ਦੇ ਤੰਬੂ ਅਤੇ ਸਾਰੀਆਂ ਦੌਲਤਾਂ ਲੁੱਟ ਲਈਆਂ ਜਾਣਗੀਆਂ। ਦੁਸ਼ਮਣ ਉਨ੍ਹਾਂ ਦੇ ਊਠ ਲੁੱਟ ਲਵੇਗਾ। ਲੋਕ ਉੱਚੀ ਪੁਕਾਰ ਕੇ ਉਨ੍ਹਾਂ ਨੂੰ ਆਖਣਗੇ: ‘ਸਾਡੇ ਹਰ ਪਾਸੇ ਭਿਆਨਕ ਗੱਲਾਂ ਵਾਪਰ ਰਹੀਆਂ ਨੇ।’
Jeremiah 46:5
ਮੈਂ ਕੀ ਦੇਖਦਾ ਹਾਂ? ਇਹ ਫ਼ੌਜ ਡਰੀ ਹੋਈ ਹੈ। ਸਿਪਾਹੀ ਮੈਦਾਨ ਵਿੱਚੋਂ ਭੱਜ ਰਹੇ ਨੇ। ਉਨ੍ਹਾਂ ਦੇ ਬਹਾਦਰ ਸਿਪਾਹੀ ਹਾਰੇ ਹੋਏ ਨੇ। ਉਹ ਕਾਹਲ ਵਿੱਚ ਭੱਜ ਰਹੇ ਨੇ। ਉਹ ਪਿੱਛਾਂਹ ਮੁੜਕੇ ਨਹੀਂ ਦੇਖਦੇ। ਹਰ ਥਾਂ ਖਤਰਾ ਮੰਡਲਾਉਂਦਾ ਹੈ।” ਇਹ ਗੱਲਾਂ ਯਹੋਵਾਹ ਨੇ ਆਖੀਆਂ।
Job 20:25
ਕਾਂਸੀ ਦਾ ਤੀਰ ਉਸ ਦੇ ਸ਼ਰੀਰ ਦੇ ਆਰ-ਪਾਰ ਹੋ ਜਾਵੇਗਾ ਤੇ ਪਿੱਠ ਵਿੱਚੋਂ ਬਾਹਰ ਨਿਕਲੇਗਾ। ਇਸ ਦਾ ਚਮਕੀਲਾ ਸਿਰਾ ਉਸ ਦੇ ਜਿਗਰ ਨੂੰ ਵਿਂਨ੍ਹ ਦੇਵੇਗਾ ਅਤੇ ਉਹ ਖੌਫ਼ ਨਾਲ ਹੈਰਾਨ ਹੋ ਜਾਵੇਗਾ।
Leviticus 26:36
ਬਚੇ ਹੋਏ ਲੋਕ ਆਪਣੇ ਦੁਸ਼ਮਣਾਂ ਦੀ ਧਰਤੀ ਤੇ ਆਪਣੀ ਆਤਮ ਵਿਸ਼ਵਾਸ ਹਾਰ ਜਾਣਗੇ ਅਤੇ ਉਹ ਹਰ ਚੀਜ਼ ਤੋਂ ਡਰਨਗੇ। ਹਵਾ ਦੁਆਰਾ ਉਡਾਏ ਹੋਏ ਪੱਤੇ ਦੀ ਅਵਾਜ਼ ਵੀ ਉਨ੍ਹਾਂ ਨੂੰ ਡਰਾ ਦੇਵੇਗੀ। ਉਹ ਭੱਜਣਗੇ ਅਤੇ ਡਿੱਗ ਪੈਣਗੇ ਜਿਵੇਂ ਕੋਈ ਤਲਵਾਰ ਲੈ ਕੇ ਉਨ੍ਹਾਂ ਦੇ ਪਿੱਛੇ ਪਿਆ ਹੋਵੇ ਭਾਵੇਂ ਕੋਈ ਵੀ ਉਨ੍ਹਾਂ ਨੂੰ ਨਹੀਂ ਭਜਾ ਰਿਹਾ ਹੋਵੇਗਾ।
Revelation 6:15
ਫ਼ੇਰ ਸਾਰੇ ਲੋਕਾਂ ਨੇ ਆਪਣੇ ਆਪ ਨੂੰ ਗੁਫ਼ਾਵਾਂ ਅਤੇ ਪਹਾੜਾਂ ਦੀਆਂ ਉਤਲੀਆਂ ਚੱਟਾਨਾਂ ਪਿੱਛੇ ਲਕੋ ਲਿਆ। ਉੱਥੇ ਰਾਜੇ, ਰਾਜਪਾਲ, ਜਰਨੈਲ, ਅਮੀਰ ਅਤੇ ਸ਼ਕਤੀਸ਼ਾਲੀ ਲੋਕ ਸਨ। ਹਰ ਵਿਅਕਤੀ ਨੇ, ਭਾਵੇਂ ਉਹ ਗੁਲਾਮ ਸੀ ਜਾਂ ਅਜ਼ਾਦ ਖੁਦ ਨੂੰ ਲਕੋ ਲਿਆ।
2 Corinthians 5:11
ਲੋਕਾਂ ਨੂੰ ਪਰਮੇਸ਼ੁਰ ਦੇ ਦੋਸਤ ਬਨਣ ਵਿੱਚ ਸਹਾਇਤਾ ਕਰਨਾ ਅਸੀਂ ਸਾਰੇ ਜਾਣਦੇ ਹਾਂ ਕਿ ਪ੍ਰਭੂ ਤੋਂ ਡਰਨ ਦਾ ਕੀ ਅਰਥ ਹੈ। ਇਸ ਲਈ ਅਸੀਂ ਲੋਕਾਂ ਦੀ ਸੱਚ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਾਂ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਅਸਲ ਵਿੱਚ ਕੀ ਹਾਂ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਸਾਨੂੰ ਆਪਣੇ ਦਿਲਾਂ ਵਿੱਚ ਜਾਣਦੇ ਹੋਂ।
Jeremiah 20:3
ਅਗਲੇ ਦਿਨ ਪਸ਼ਹੂਰ ਨੇ ਯਿਰਮਿਯਾਹ ਨੂੰ ਲੱਕੜ ਦੇ ਫ਼ਟਿਆਂ ਵਿੱਚੋਂ ਬਾਹਰ ਕੱਢਿਆ। ਤਾਂ ਯਿਰਮਿਯਾਹ ਨੇ ਪਸ਼ਹੂਰ ਨੂੰ ਆਖਿਆ, “ਤੇਰੇ ਲਈ ਯਹੋਵਾਹ ਦਾ ਨਾਮ ਪਸ਼ਹੂਰ ਨਹੀਂ। ਹੁਣ ਯਹੋਵਾਹ ਦਾ ਤੇਰੇ ਲਈ ਨਾਮ ਹੈ ‘ਚੁਫ਼ੇਰੇ ਦਾ ਆਤੰਕ।’
Proverbs 28:1
ਦੁਸ਼ਟ ਵਿਅਕਤੀ ਭੱਜ ਜਾਂਦੇ ਹਨ ਭਾਵੇਂ ਕੋਈ ਵੀ ਉਨ੍ਹਾਂ ਦੇ ਪਿੱਛੇ ਨਾ ਲੱਗਿਆ ਹੋਵੇ, ਪਰ ਧਰਮੀ ਲੋਕ ਸ਼ੇਰ ਵਾਂਗ ਹੌਸਲੇਮੰਦ ਹੁੰਦੇ ਹਨ।
Psalm 73:19
ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।
Psalm 53:5
ਪਰ ਉਹ ਮੰਦੇ ਲੋਕੀਂ ਇੰਨੇ ਭੈਭੀਤ ਹੋਣਗੇ ਜਿੰਨਾ ਉਹ ਪਹਿਲਾਂ ਕਦੀ ਨਹੀਂ ਹੋਏ। ਉਹ ਮੰਦੇ ਲੋਕ ਇਸਰਾਏਲ ਦੇ ਦੁਸ਼ਮਣ ਹਨ। ਪਰਮੇਸ਼ੁਰ ਨੇ ਉਨ੍ਹਾਂ ਮੰਦੇ ਲੋਕਾਂ ਨੂੰ ਤਿਆਗ ਦਿੱਤਾ ਹੈ। ਇਸ ਲਈ ਪਰਮੇਸ਼ੁਰ ਦੇ ਲੋਕ ਉਨ੍ਹਾਂ ਨੂੰ ਹਰਾ ਦੇਣਗੇ, ਅਤੇ ਪਰਮੇਸ਼ੁਰ ਉਨ੍ਹਾਂ ਮੰਦੇ ਲੋਕਾਂ ਦੀਆਂ ਹੱਡੀਆਂ ਖਿਲਾਰ ਦੇਵੇਗਾ।
Job 20:8
ਸੁਪਨੇ ਵਾਂਗ ਉਹ ਦੂਰ ਉੱਡ ਜਾਵੇਗਾ ਤੇ ਕੋਈ ਵੀ ਉਸ ਨੂੰ ਲੱਭ ਨਹੀਂ ਸੱਕੇਗਾ। ਉਸ ਨੂੰ ਦੂਰ ਭਜਾ ਦਿੱਤਾ ਜਾਵੇਗਾ ਤੇ ਬੁਰੇ ਸੁਪਨੇ ਵਾਂਗ ਭੁਲਾ ਦਿੱਤਾ ਜਾਵੇਗਾ।
Job 6:4
ਮੈਨੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਦੇ ਤੀਰ ਚੁਭੇ ਨੇ ਮੇਰਾ ਆਤਮਾ ਉਨ੍ਹਾਂ ਤੀਰਾਂ ਦੀ ਜ਼ਹਿਰ ਮਹਿਸੂਸ ਕਰਦਾ ਹੈ। ਪਰਮੇਸ਼ੁਰ ਦੇ ਖੌਫਨਾਕ ਹਬਿਆਰ ਮੇਰੇ ਖਿਲਾਫ ਕਤਾਰ ਬੰਨ੍ਹੀ ਖਲੋਤੇ ਨੇ।
2 Kings 7:6
ਉਹ ਇਸ ਲਈ ਕਿ ਯਹੋਵਾਹ ਨੇ ਅਰਾਮੀਆਂ ਦੀ ਫ਼ੌਜ ਨੂੰ ਰੱਥਾਂ ਦੀ ਅਵਾਜ਼ ਤੇ ਘੋੜਿਆਂ ਦੀ ਅਵਾਜ਼ ਤੇ ਇੱਕ ਵੱਡੇ ਲਸ਼ਕਰ ਦੀ ਆਵਾਜ਼ ਸੁਣਾਈ ਸੀ, ਤਾਂ ਅਰਾਮੀ ਫ਼ੌਜ ਆਪਸ ਵਿੱਚ ਇੱਕ-ਦੂਜੇ ਨੂੰ ਕਹਿਣ ਲੱਗੇ, “ਵੇਖੋ, ਇਸਰਾਏਲ ਦੇ ਪਾਤਸ਼ਾਹ ਨੇ ਸਾਡੇ ਵਿਰੁੱਧ ਹਿੱਤੀਆਂ ਦੇ ਰਾਜੇ ਤੇ ਮਿਸਰੀਆਂ ਦੇ ਰਾਜਿਆਂ ਨੂੰ ਸਾਡੇ ਵਿਰੁੱਧ ਖਰੀਦਿਆ ਹੈ।”