Job 31:9 in Punjabi

Punjabi Punjabi Bible Job Job 31 Job 31:9

Job 31:9
“ਜੇ ਮੈਂ ਕਿਸੇ ਹੋਰ ਔਰਤ ਨੂੰ ਚਾਹਿਆ, ਜਾਂ ਆਪਣੇ ਗੁਆਂਢੀ ਦੇ ਦਰਵਾਜ਼ੇ ਤੇ, ਉਸਦੀ ਪਤਨੀ ਨਾਲ ਪਾਪ ਕਰਨ ਲਈ ਇੰਤਜ਼ਾਰ ਕੀਤਾ ਹੈ।

Job 31:8Job 31Job 31:10

Job 31:9 in Other Translations

King James Version (KJV)
If mine heart have been deceived by a woman, or if I have laid wait at my neighbour's door;

American Standard Version (ASV)
If my heart hath been enticed unto a woman, And I have laid wait at my neighbor's door;

Bible in Basic English (BBE)
If my heart went after another man's wife, or if I was waiting secretly at my neighbour's door;

Darby English Bible (DBY)
If my heart have been enticed unto a woman, so that I laid wait at my neighbour's door,

Webster's Bible (WBT)
If my heart hath been deceived by a woman, or if I have laid wait at my neighbor's door;

World English Bible (WEB)
"If my heart has been enticed to a woman, And I have laid wait at my neighbor's door;

Young's Literal Translation (YLT)
If my heart hath been enticed by woman, And by the opening of my neighbour I laid wait,

If
אִםʾimeem
mine
heart
נִפְתָּ֣הniptâneef-TA
have
been
deceived
לִ֭בִּיlibbîLEE-bee
by
עַלʿalal
a
woman,
אִשָּׁ֑הʾiššâee-SHA
wait
laid
have
I
if
or
וְעַלwĕʿalveh-AL
at
פֶּ֖תַחpetaḥPEH-tahk
my
neighbour's
רֵעִ֣יrēʿîray-EE
door;
אָרָֽבְתִּי׃ʾārābĕttîah-RA-veh-tee

Cross Reference

Ecclesiastes 7:26
ਉਹ ਔਰਤ (ਬੇਵਕੂਫੀ ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ।

Hosea 7:4
ਉਹ ਸਾਰੇ ਬਦਕਾਰ ਹਨ। ਉਹ ਨਾਨਬਾਈ ਦੁਆਰਾ ਗਰਮ ਕੀਤੇ ਹੋਏ ਇੱਕ ਤੰਦੂਰ ਵਾਂਗ ਹਨ। ਉਹ ਆਟੇ ਨੂੰ ਗੁਂਨਣ ਤੋਂ ਲੈ ਕੇ ਇਸ ਦੇ ਉਫ਼ਾਨ ਦੇ ਸਮੇਂ ਤੀਕ ਅੱਗ ਨੂੰ ਨਹੀਂ ਹਿਲਾਉਂਦਾ ਪਰ ਤੰਦੂਰ ਗਰਮ ਰਹਿੰਦਾ ਹੈ।

Jeremiah 5:8
ਉਹ ਅਜਿਹੇ ਘੋੜਿਆਂ ਵਰਗੇ ਹਨ ਜਿਨ੍ਹਾਂ ਕੋਲ ਖਾਣ ਲਈ ਬਹੁਤ ਕੁਝ ਸੀ ਅਤੇ ਉਹ ਜਿਨਸੀ ਮਿਲਾਪ ਲਈ ਤਿਆਰ ਹਨ। ਉਹ ਉਸ ਘੋੜੇ ਵਰਗੇ ਹਨ ਜਿਹੜਾ ਆਪਣੇ ਗੁਆਂਢੀ ਦੀ ਪਤਨੀ ਨੂੰ ਸੱਦ ਰਿਹਾ ਹੈ।

Proverbs 22:14
ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ।

Proverbs 7:21
ਔਰਤ ਨੇ ਉਸ ਨੌਜਵਾਨ ਨੂੰ ਆਪਣੀ ਚੰਚਲਤਾ ਨਾਲ ਭਰਮਾਇਆ, ਉਸ ਨੇ ਉਸ ਨੂੰ ਆਪਣੇ ਕੂਲੇ ਸ਼ਬਦਾਂ ਨਾਲ ਬਹਿਕਾਇਆ।

Proverbs 6:25
ਉਸਦੀ ਖੂਬਸੂਰਤੀ ਦੀ ਇੱਛਾ ਨਾ ਕਰੋ, ਉਸ ਨੂੰ ਅੱਖਾਂ ਦੀਆਂ ਪੁਤਲੀਆਂ ਨਾਲ ਤੁਹਾਨੂੰ ਲੁਭਾਉਣ ਨਾ ਦਿਓ।

Proverbs 2:16
ਸਿਆਣਪ ਤੁਹਾਨੂੰ ਇੱਕ ਪਰਾਈ ਔਰਤ, ਇੱਕ ਅਜਨਬੀ ਤੋਂ ਬਚਾਵੇਗੀ ਜੋ ਇੰਨੀਆਂ ਮਿੱਠੀਆਂ ਗੱਲਾਂ ਕਰਦੀ ਹੈ।

Job 24:15
ਜਿਹੜਾ ਬੰਦਾ ਵਿਭਚਾਰ ਕਰਦਾ ਉਹ ਰਾਤ ਪੈਣ ਦਾ ਇੰਤਜ਼ਾਰ ਕਰਦਾ। ਉਹ ਸੋਚਦਾ ਹੈ, ‘ਮੈਨੂੰ ਕੋਈ ਨਹੀਂ ਦੇਖੇਗਾ।’ ਪਰ ਫ਼ੇਰ ਵੀ ਉਹ ਆਪਣਾ ਚਿਹਰਾ ਢੱਕ ਲੈਂਦਾ ਹੈ।

Nehemiah 13:26
ਕੀ ਇਸਰਾਏਲ ਦੇ ਪਾਤਸ਼ਾਹ, ਸੁਲੇਮਾਨ ਨੇ ਇਹੋ ਜਿਹੀਆਂ ਔਰਤਾਂ ਕਾਰਣ ਹੀ ਪਾਪ ਨਹੀਂ ਕੀਤਾ? ਸਾਰੀਆਂ ਕੌਮਾਂ ਵਿੱਚ ਉਸ ਵਰਗਾ ਕੋਈ ਪਾਤਸ਼ਾਹ ਨਹੀਂ ਸੀ। ਉਹ ਆਪਣੇ ਪਰਮੇਸ਼ੁਰ ਦਾ ਪਿਆਰਾ ਸੀ। ਤੇ ਪਰਮੇਸ਼ੁਰ ਨੇ ਉਸ ਨੂੰ ਸਾਰੇ ਇਸਰਾਏਲ ਉੱਪਰ ਪਾਤਸ਼ਾਹੀ ਬਖਸ਼ੀ ਸੀ, ਪਰ ਵਿਦੇਸ਼ੀ ਔਰਤਾਂ ਨੇ ਉਸ ਤੋਂ ਵੀ ਪਾਪ ਕਰਵਾਇਆ।

1 Kings 11:4
ਜਦੋਂ ਸੁਲੇਮਾਨ ਬੁੱਢਾ ਸੀ, ਉਸ ਦੀਆਂ ਪਤਨੀਆਂ ਨੇ ਉਸ ਉੱਤੇ ਹੋਰਨਾਂ ਦੇਵਤਿਆਂ ਨੂੰ ਮੰਨਣ ਲਈ ਪ੍ਰਭਾਵ ਪਾਇਆ। ਉਹ ਪੂਰੀ ਤਰ੍ਹਾਂ ਯਹੋਵਾਹ ਵੱਲ ਸ਼ਰਧਾਵਾਨ ਨਹੀਂ ਸੀ, ਜਿਵੇਂ ਕਿ ਉਸ ਦਾ ਪਿਤਾ ਦਾਊਦ ਸੀ।

Judges 16:5
ਫ਼ਲਿਸਤੀ ਹਾਕਮਾਂ ਨੇ ਦਲੀਲਾਹ ਕੋਲ ਜਾਕੇ ਆਖਿਆ, “ਅਸੀਂ ਜਾਨਣਾ ਚਾਹੁੰਦੇ ਹਾਂ ਕਿ ਸਮਸੂਨ ਨੂੰ ਇੰਨੀ ਤਾਕਤ ਕਿੱਥੋਂ ਮਿਲਦੀ ਹੈ। ਉਸ ਨੂੰ ਫ਼ਸਾ ਅਤੇ ਉਸਦੀ ਮਹਾਨ ਸ਼ਕਤੀ ਦੇ ਰਾਜ ਦਾ ਪਤਾ ਲੱਗਾ। ਅਤੇ ਪਤਾ ਕਰ ਕਿ ਅਸੀਂ ਕਿਵੇਂ ਉਸ ਉੱਤੇ ਕਾਬੂ ਪਾ ਸੱਕਦੇ ਹਾਂ ਤਾਂ ਜੋ ਅਸੀਂ ਉਸ ਨੂੰ ਫ਼ੜਕੇ ਬੰਨ੍ਹ ਸੱਕੀਏ। ਜੇ ਤੂੰ ਅਜਿਹਾ ਕਰੇਂਗੀ ਤਾਂ ਸਾਡੇ ਵਿੱਚੋਂ ਹਰੇਕ ਜਣਾ ਤੈਨੂੰ 28 ਪੌਂਡ ਚਾਂਦੀ ਦੇਵੇਗਾ।”

Proverbs 5:3
ਇੱਕ ਪਰਾਈ ਔਰਤ ਆਪਣੇ ਬੁਲ੍ਹਾਂ ਵਿੱਚੋਂ ਚੋਂਦੇ ਸ਼ਹਿਦ ਵਾਂਗ ਬਹੁਤ ਮਿੱਠਾ ਬੋਲਦੀ ਹੈ, ਉਸਦਾ ਮੂੰਹ ਤੇਲ ਨਾਲੋਂ ਵੀ ਚਿਕਨਾ ਹੈ।