John 15:27
ਅਤੇ ਤੁਸੀਂ ਵੀ ਲੋਕਾਂ ਨੂੰ ਮੇਰੇ ਬਾਰੇ ਗਵਾਹੀ ਦਿਉਂਗੇ ਕਿਉਂਕਿ ਤੁਸੀਂ ਮੁਢ ਤੋਂ ਮੇਰੇ ਨਾਲ ਸੀ।
John 15:27 in Other Translations
King James Version (KJV)
And ye also shall bear witness, because ye have been with me from the beginning.
American Standard Version (ASV)
and ye also bear witness, because ye have been with me from the beginning.
Bible in Basic English (BBE)
And you, in addition, will give witness because you have been with me from the first.
Darby English Bible (DBY)
and ye too bear witness, because ye are with me from [the] beginning.
World English Bible (WEB)
You will also testify, because you have been with me from the beginning.
Young's Literal Translation (YLT)
and ye also do testify, because from the beginning ye are with me.
| And | καὶ | kai | kay |
| ye | ὑμεῖς | hymeis | yoo-MEES |
| also | δὲ | de | thay |
| shall bear witness, | μαρτυρεῖτε | martyreite | mahr-tyoo-REE-tay |
| because | ὅτι | hoti | OH-tee |
| been have ye | ἀπ' | ap | ap |
| with | ἀρχῆς | archēs | ar-HASE |
| me | μετ' | met | mate |
| from | ἐμοῦ | emou | ay-MOO |
| the beginning. | ἐστε | este | ay-stay |
Cross Reference
1 John 4:14
ਅਸੀਂ ਵੇਖਿਆ ਹੈ ਕਿ ਪਿਤਾ ਨੇ ਆਪਣੇ ਪੁੱਤਰ ਨੂੰ ਦੁਨੀਆਂ ਦਾ ਮੁਕਤੀ ਦਾਤਾ ਹੋਣ ਲਈ ਭੇਜਿਆ ਹੈ। ਅਤੇ ਅਸੀਂ ਲੋਕਾਂ ਨੂੰ ਇਹੀ ਗੱਲ ਦੱਸ ਰਹੇ ਹਾਂ।
1 John 1:1
ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁੱਢ ਤੋਂ ਹੀ ਮੌਜੂਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਅਸੀਂ ਇਸ ਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹੜਾ ਜੀਵਨ ਪ੍ਰਦਾਨ ਕਰਦਾ ਹੈ।
John 21:24
ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿੱਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।
Luke 1:2
ਜੋ ਕੁਝ ਅਸੀਂ ਦੂਜਿਆਂ ਕੋਲੋਂ ਸਿੱਖਿਆ ਉਨ੍ਹਾਂ ਨੇ ਵੀ ਉਹੀ ਗੱਲਾਂ ਲਿਖੀਆਂ ਹਨ। ਇਹ ਉਨ੍ਹਾਂ ਵੱਲੋਂ ਹੈ ਜਿਨ੍ਹਾਂ ਨੇ ਮੁਢੋਂ ਹੀ ਇਹ ਵਾਪਰਦਿਆਂ ਆਪਣੀ ਅੱਖੀਂ ਵੇਖਿਆ ਅਤੇ ਜਿਨ੍ਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾ ਕੇ ਪਰਮੇਸ਼ੁਰ ਦੀ ਸੇਵਾ ਕੀਤੀ।
Acts 1:21
“ਇਸ ਲਈ ਹੁਣ ਸਾਡੇ ਨਾਲ ਇੱਕ ਅਜਿਹਾ ਮਨੁੱਖ ਰਲੇ ਜੋ ਯਿਸੂ ਦੇ ਪੁਨਰ ਉਥਾਂਨ ਦਾ ਗਵਾਹ ਬਣੇ। ਇਹ ਆਦਮੀ ਉਨ੍ਹਾਂ ਲੋਕਾਂ ਵਿੱਚੋਂ ਹੋਣਾ ਚਾਹੀਦਾ ਹੈ, ਜਿਹੜੇ ਉਸ ਪੂਰੇ ਸਮੇਂ ਸਾਡੇ ਸਮੂਹ ਦਾ ਇੱਕ ਹਿੱਸਾ ਹੁੰਦੇ ਸਨ, ਜਦੋਂ ਪ੍ਰਭੂ ਯਿਸੂ ਸਾਡੇ ਨਾਲ ਸੀ। ਇਹ ਮਨੁੱਖ ਉਦੋਂ ਤੋਂ ਸਾਡੇ ਸਾਥੀਆਂ ਵਿੱਚੋਂ ਇੱਕ ਜ਼ਰੂਰ ਹੋਣਾ ਚਾਹੀਦਾ ਹੈ ਜਦ ਤੋਂ ਯੂਹੰਨਾ ਨੇ ਲੋਕਾਂ ਨੂੰ ਬਪਤਿਸਮਾ ਦੇਣਾ ਸ਼ੁਰੂ ਕੀਤਾ ਸੀ, ਅਤੇ ਉਦੋਂ ਤੱਕ, ਜਦ ਤੱਕ ਕਿ ਯਿਸੂ ਨੂੰ ਸੁਰਗਾਂ ਵੱਲ ਨੂੰ ਲਿਜਾਇਆ ਗਿਆ ਸੀ।”
Acts 4:20
ਅਸੀਂ ਚੁੱਪ ਨਹੀਂ ਰਹਿ ਸੱਕਦੇ। ਅਸੀਂ ਜੋ ਕੁਝ ਵੇਖਿਆ ਤੇ ਸੁਣਿਆ ਹੈ ਉਹ ਸਾਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ।”
Acts 10:39
“ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਸ ਨੇ ਯਹੂਦਿਯਾ ਅਤੇ ਯਰੂਸ਼ਲਮ ਵਿੱਚ ਕੀਤੇ। ਪਰ ਉਨ੍ਹਾਂ ਨੇ ਉਸ ਨੂੰ ਲਕੜੀ ਦੀ ਬਣੀ ਸਲੀਬ ਤੇ ਮੇਖਾਂ ਨਾਲ ਠੋਕ ਦਿੱਤਾ।
Acts 23:11
ਅਗਲੀ ਰਾਤ ਪ੍ਰਭੂ ਯਿਸੂ ਪੌਲੁਸ ਦੇ ਕੋਲ ਆਕੇ ਖੜ੍ਹਾ ਹੋ ਗਿਆ ਅਤੇ ਆਖਣ ਲੱਗਾ, “ਹੌਂਸਲਾ ਰੱਖ। ਤੂੰ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸਿਆ ਹੈ। ਹੁਣ ਤੂੰ ਰੋਮ ਵਿੱਚ ਜਾਕੇ ਵੀ ਲੋਕਾਂ ਨੂੰ ਮੇਰੇ ਬਾਰੇ ਸਾਖੀ ਕਰ।”
1 Peter 5:1
ਪਰਮੇਸ਼ੁਰ ਦਾ ਪਰਿਵਾਰ ਹੁਣ ਮੈਂ ਤੁਹਾਡੀ ਸੰਗਤ ਦੇ ਬਜ਼ੁਰਗਾਂ ਨੂੰ ਬੇਨਤੀ ਕਰਨਾ ਚਾਹੁੰਦਾ ਹਾਂ। ਮੈਂ ਖੁਦ ਇੱਕ ਬਜ਼ੁਰਗ ਹਾਂ ਅਤੇ ਮਸੀਹ ਦੇ ਤਸੀਹਿਆਂ ਦਾ ਗਵਾਹ ਹਾਂ। ਮੈਂ ਉਸ ਮਹਿਮਾ ਵਿੱਚ ਭਾਗ ਲਵਾਂਗਾ ਜਿਹੜੀ ਸਾਨੂੰ ਦਰਸ਼ਾਈ ਜਾਵੇਗੀ।
Revelation 1:9
ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਪਾਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।
Revelation 1:2
ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸ ਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸ ਨੂੰ ਦੱਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ।
John 19:35
(ਜਿਸ ਨੇ ਇਹ ਸਭ ਵੇਖਿਆ ਗਵਾਹੀ ਦਿੱਤੀ ਅਤੇ ਉਸਦੀ ਗਵਾਹੀ ਸੱਚੀ ਹੈ, ਉਹ ਜਾਣਦਾ ਹੈ ਜੋ ਉਹ ਕਹਿ ਰਿਹਾ, ਸੱਚ ਹੈ। ਉਸ ਨੇ ਗਵਾਹੀ ਦਿੱਤੀ ਤਾਂ ਜੋ ਤੁਸੀਂ ਵੀ ਵਿਸ਼ਵਾਸ ਕਰ ਸੱਕੋਂ।)
Acts 1:8
ਪਰ ਪਵਿੱਤਰ ਆਤਮਾ ਤੁਹਾਡੇ ਉਪਰ ਆਵੇਗਾ ਤੇ ਤੁਹਾਨੂੰ ਸ਼ਕਤੀ ਮਿਲ ਜਾਵੇਗੀ। ਅਤੇ ਤੁਸੀਂ ਮੇਰੇ ਗਵਾਹ ਹੋਵੋਂਗੇ। ਸਭ ਤੋਂ ਪਹਿਲਾਂ ਤੁਸੀਂ ਯਰੂਸ਼ਲਮ ਦੇ ਲੋਕਾਂ ਨੂੰ ਮੇਰੇ ਬਾਰੇ ਦੱਸੋਂਗੇ ਤੇ ਉਸਤੋਂ ਬਾਦ ਸਾਰੇ ਯਹੂਦਿਯਾ ਅਤੇ ਸਾਮਰਿਯਾ ਵਿੱਚ, ਅਤੇ ਹੋਰ ਸਾਰੀ ਧਰਤੀ ਦੇ ਹਿਸਿਆਂ ਵਿੱਚ ਮੇਰੇ ਬਾਰੇ ਗਵਾਹ ਹੋਵੋਂਗੇ।”
Acts 3:15
ਇਸ ਤਰ੍ਹਾਂ ਤੁਸੀਂ ਉਸ ਨੂੰ ਮਾਰਿਆ ਜੋ ਜਿੰਦਗੀ ਦਿੰਦਾ ਹੈ ਪਰ ਪਰਮੇਸ਼ੁਰ ਨੇ ਉਸ ਨੂੰ ਮੁਰਦੇ ਤੋਂ ਜੀਵਨ ਵੱਲ ਉੱਠਾਇਆ। ਅਸੀਂ ਇਸਦੇ ਗਵਾਹ ਹਾਂ ਕਿਉਂ ਕਿ ਅਸੀਂ ਇਹ ਸਭ ਕੁਝ ਆਪਣੀ ਅਖੀ ਵੇਖਿਆ।
Acts 4:33
ਅਤੇ ਰਸੂਲ ਵੱਡੀ ਸ਼ਕਤੀ ਨਾਲ ਪ੍ਰਭੂ ਯਿਸੂ ਦੇ ਮੌਤ ਤੋਂ ਪੁਨਰ ਜੀਵਤ ਹੋਣ ਬਾਰੇ ਦੱਸਦੇ ਸਨ ਅਤੇ ਉਨ੍ਹਾਂ ਸਾਰੇ ਨਿਹਚਾਵਾਨਾਂ ਉਪਰ ਪਰਮੇਸ਼ੁਰ ਦੀ ਵੱਡੀ ਅਸੀਸ ਸੀ।
Acts 13:31
ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।
Acts 18:5
ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।
1 Peter 5:12
ਅੰਤਿਮ ਸ਼ੁਭਕਾਮਨਾਵਾਂ ਮੈਂ ਤੁਹਾਨੂੰ ਇਹ ਛੋਟਾ ਜਿਹਾ ਪੱਤਰ ਸਿਲਵਾਨੁਸ ਦੀ ਸਹਾਇਤਾ ਨਾਲ ਲਿਖਿਆ ਹੈ। ਮੈਨੂੰ ਪਤਾ ਹੈ ਕਿ ਉਹ ਮਸੀਹ ਵਿੱਚ ਵਫ਼ਾਦਾਰ ਭਰਾ ਹੈ। ਮੈਂ ਇਹ ਤੁਹਾਡੇ ਉਤਸਾਹ ਲਈ ਲਿਖਿਆ ਹੈ ਅਤੇ ਤੁਹਾਨੂੰ ਇਹ ਦੱਸਣ ਲਈ ਕਿ ਇਹ ਪਰਮੇਸ਼ੁਰ ਦੀ ਸੱਚੀ ਕਿਰਪਾ ਹੈ। ਪਰਮੇਸ਼ੁਰ ਦੀ ਕਿਰਪਾ ਵਿੱਚ ਦ੍ਰਿੜ ਰਹੋ।
2 Peter 1:16
ਅਸੀਂ ਮਸੀਹ ਦੀ ਮਹਿਮਾ ਦੇਖੀ ਜਦੋਂ ਅਸੀਂ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸ਼ਕਤੀ ਅਤੇ ਉਸ ਦੇ ਆਉਣ ਬਾਰੇ ਦੱਸਿਆ, ਅਸੀਂ ਤੁਹਾਨੂੰ ਚਲਾਕੀ ਨਾਲ ਬਣਾਈਆਂ ਕਹਾਣੀਆਂ ਨਹੀਂ ਦੱਸੀਆਂ। ਕਿਉਂਕਿ ਅਸੀਂ ਅਸਲ ਵਿੱਚ ਉਸਦਾ ਤੇਜ ਆਪਣੀਆਂ ਖੁਦ ਦੀਆਂ ਅੱਖਾਂ ਨਾਲ ਵੇਖਿਆ ਸੀ।
Mark 1:1
ਯਿਸੂ ਦਾ ਆਗਮਨ ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਆਰੰਭ: