Malachi 3:9
ਇਸ ਤਰ੍ਹਾਂ ਤੁਹਾਡੀ ਪੂਰੀ ਕੌਮ ਨੇ ਮੇਰੇ ਨਾਲ ਠੱਗੀ ਕੀਤੀ। ਇਸੇ ਲਈ ਤੁਹਾਡੇ ਤੇ ਸੰਕਟ ਹਾਵੀ ਹੋ ਰਿਹਾ ਹੈ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫ਼ੁਰਮਾਇਆ।
Malachi 3:9 in Other Translations
King James Version (KJV)
Ye are cursed with a curse: for ye have robbed me, even this whole nation.
American Standard Version (ASV)
Ye are cursed with the curse; for ye rob me, even this whole nation.
Bible in Basic English (BBE)
You are cursed with a curse; for you have kept back from me what is mine, even all this nation.
Darby English Bible (DBY)
Ye are cursed with a curse; and me ye rob, [even] this whole nation.
World English Bible (WEB)
You are cursed with the curse; for you rob me, even this whole nation.
Young's Literal Translation (YLT)
With a curse ye are cursed! And Me ye are deceiving -- this nation -- all of it.
| Ye | בַּמְּאֵרָה֙ | bammĕʾērāh | ba-meh-ay-RA |
| are cursed | אַתֶּ֣ם | ʾattem | ah-TEM |
| with a curse: | נֵֽאָרִ֔ים | nēʾārîm | nay-ah-REEM |
| ye for | וְאֹתִ֖י | wĕʾōtî | veh-oh-TEE |
| have robbed | אַתֶּ֣ם | ʾattem | ah-TEM |
| me, even this whole | קֹבְעִ֑ים | qōbĕʿîm | koh-veh-EEM |
| nation. | הַגּ֖וֹי | haggôy | HA-ɡoy |
| כֻּלּֽוֹ׃ | kullô | koo-loh |
Cross Reference
Malachi 2:2
ਜੇਕਰ ਤੁਸੀਂ ਮੇਰੇ ਨਾਉਂ ਦਾ ਆਦਰ ਨਹੀਂ ਕਰੋਂਗੇ ਤਾਂ ਮੈਂ ਤੁਹਾਨੂੰ ਅਤੇ ਤੁਹਾਡੀਆਂ ਬਰਕਤਾਂ ਨੂੰ ਸਰਾਪ ਦੇਵਾਂਗਾ। ਤੁਸੀਂ ਅਸੀਸ ਮੰਗੋਂਗੇ ਤੇ ਤੁਹਾਨੂੰ ਸਰਾਪ ਮਿਲੇਗਾ ਕਿਉਂ ਕਿ ਤੁਸੀਂ ਮੇਰੇ ਨਾਉਂ ਦੀ ਇੱਜ਼ਤ ਨਹੀਂ ਕੀਤੀ। ਜੇ ਤੁਸੀਂ ਪ੍ਰਸੰਸਾ ਨਾ ਕਰੋਂਗੇ ਤਾਂ ਮੈਂ ਤੁਹਾਡੇ ਤੇ ਕਰੋਪੀ ਲਿਆਵਾਂਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਇਉਂ ਫੁਰਮਾਇਆ।
Deuteronomy 28:15
ਕਾਨੂੰਨ ਨੂੰ ਨਾ ਮੰਨਣ ਦੇ ਸਰਾਪ “ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:
Haggai 1:6
ਤੁਸੀਂ ਬਹੁਤ ਬੀਜ਼ ਬੀਜੇ ਪਰ ਬੋੜੀ ਜਿਹੀ ਫ਼ਸਲ ਪ੍ਰਾਪਤ ਕੀਤੀ ਤੁਹਾਨੂੰ ਖਾਣ ਲਈ ਭੋਜਨ ਮਿਲਿਆ ਪਰ ਢਿੱਡ ਭਰਵਾਂ ਨਾ ਮਿਲਿਆ। ਤੁਸੀਂ ਪੀਂਦੇ ਹੋ ਪਰ ਤੁਹਾਡੀ ਪਿਆਸ ਨਹੀਂ ਬੁਝਦੀ। ਤੁਸੀ ਆਪਣੇ ਆਪ ਨੂੰ ਕੱਜਦੇ ਹੋ ਪਰ ਤੁਹਾਡੇ ਵਿੱਚੋਂ ਕੋਈ ਵੀ ਨਿੱਘਾ ਨਹੀਂ ਹੈ। ਤੁਸੀਂ ਪੈਸੇ ਕੁਮਾਉਂਦੇ ਹੋ ਪਰ ਨਹੀਂ ਜਾਣਦੇ ਇਹ ਕਿੱਥੋ ਚੱਲੇ ਜਾਦੇ ਹਨ। ਇਹ ਇੰਝ ਹੈ ਜਿਵੇਂ ਤੁਹਾਡੀ ਜੇਬ ਵਿੱਚ ਸੁਰਾਖ ਹੋਵੇ।’”
Haggai 2:14
ਫ਼ਿਰ ਹੱਜਈ ਨੇ ਆਖਿਆ, “ਯਹੋਵਾਹ ਪਰਮੇਸ਼ੁਰ ਇਉਂ ਆਖਦਾ ਹੈ: ‘ਇਸ ਕੌਮ ਦੇ ਲੋਕਾਂ ਬਾਰੇ ਵੀ ਇਹ ਸੱਚ ਹੈ। ਉਹ ਅਤੇ ਜੋ ਵੀ ਉਹ ਪੈਦਾ ਕਰਦੇ ਹਨ ਮੇਰੇ ਸਾਹਮਣੇ ਅਸ਼ੁੱਧ ਹੈ। ਇਸ ਲਈ ਉਹ ਜੋ ਕੁਝ ਵੀ ਜਗਵੇਦੀ ਤੇ ਚੜ੍ਹਾਉਣ ਲਈ ਲਿਉਂਦੇ ਹਨ ਉਹ ਵੀ ਅਸ਼ੁੱਧ ਹੈ।
Joshua 7:12
ਇਹੀ ਕਾਰਣ ਹੈ ਕਿ ਇਸਰਾਏਲ ਦੀ ਫ਼ੌਜ ਆਪਣੀ ਪਿੱਠ ਦਿਖਾਕੇ ਭੱਜ ਗਈ। ਕਿਉਂਕਿ ਉਨ੍ਹਾਂ ਨੇ ਪਾਪ ਕੀਤਾ ਸੀ ਇਸ ਲਈ ਉਨ੍ਹਾਂ ਨੂੰ ਤਬਾਹ ਕੀਤਾ ਜਾਣਾ ਚਾਹੀਦਾ। ਮੈਂ ਹੋਰ ਵੱਧੇਰੇ ਤੁਹਾਡੇ ਸੰਗ ਨਹੀਂ ਹੋਵਾਂਗਾ ਜਦੋਂ ਤੀਕ ਕਿ ਤੁਸੀਂ ਉਹ ਸਾਰੀਆਂ ਚੀਜ਼ਾਂ ਤਬਾਹ ਨਹੀਂ ਕਰ ਦਿੰਦੇ ਜਿਨ੍ਹਾਂ ਨੂੰ ਮੈਂ ਤੁਹਾਨੂੰ ਤਬਾਹ ਕਰਨ ਦਾ ਹੁਕਮ ਦਿੱਤਾ ਹੈ।
Joshua 22:20
“‘ਜ਼ਰਹ ਦੇ ਪੁੱਤਰ ਆਕਾਨ ਨਾਮ ਦੇ ਆਦਮੀ ਨੂੰ ਚੇਤੇ ਕਰੋ। ਉਸ ਨੇ ਉਨ੍ਹਾਂ ਚੀਜ਼ਾਂ ਬਾਰੇ ਆਦੇਸ਼ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਜਿਨ੍ਹਾਂ ਨੂੰ ਅਵੱਸ਼ ਤਬਾਹ ਕਰਨਾ ਚਾਹੀਦਾ ਸੀ। ਉਸ ਇੱਕਲੇ ਆਦਮੀ ਨੇ ਪਰਮੇਸ਼ੁਰ ਦੀ ਬਿਵਸਥਾ ਨੂੰ ਤੋੜਿਆ। ਪਰ ਇਸਰਾਏਲ ਦੇ ਸਾਰੇ ਲੋਕਾਂ ਨੂੰ ਸਜ਼ਾ ਮਿਲੀ। ਆਕਾਨ ਆਪਣੇ ਪਾਪ ਕਰਕੇ ਮਰਿਆ। ਪਰ ਹੋਰ ਵੀ ਬਹੁਤ ਸਾਰੇ ਬੰਦੇ ਮਾਰੇ ਗਏ।’”
Isaiah 43:28
ਮੈਂ ਤੁਹਾਡੇ ਪਵਿੱਤਰ ਹਾਕਮ ਨੂੰ ਅਪਵਿੱਤਰ ਬਣਾ ਦਿਆਂਗਾ। ਮੈਂ ਯਾਕੂਬ ਨੂੰ ਪੂਰੀ ਤਰ੍ਹਾਂ ਆਪਣਾ ਬਣਾ ਲਵਾਂਗਾ। ਬੁਰੀਆਂ ਗੱਲਾਂ ਇਸਰਾਏਲ ਨਾਲ ਵਾਪਰਨਗੀਆਂ।”