Proverbs 12:6
ਦੁਸ਼ਟ ਦੇ ਸ਼ਬਦ ਲੋਕਾਂ ਨੂੰ ਮਾਰਨ ਦੇ ਮੌਕੇ ਦਾ ਇੰਤਜ਼ਾਰ ਕਰਦੇ ਹਨ। ਪਰ ਇੱਕ ਇਮਾਨਦਾਰ ਵਿਅਕਤੀ ਦਾ ਉਪਦੇਸ਼ ਹਮੇਸ਼ਾ ਉਨ੍ਹਾਂ ਨੂੰ ਬਚਾਉਂਦਾ ਹੈ।
Proverbs 12:6 in Other Translations
King James Version (KJV)
The words of the wicked are to lie in wait for blood: but the mouth of the upright shall deliver them.
American Standard Version (ASV)
The words of the wicked are of lying in wait for blood; But the mouth of the upright shall deliver them.
Bible in Basic English (BBE)
The words of sinners are destruction for the upright; but the mouth of upright men is their salvation.
Darby English Bible (DBY)
The words of the wicked are a lying-in-wait for blood; but the mouth of the upright shall deliver them.
World English Bible (WEB)
The words of the wicked are about lying in wait for blood, But the speech of the upright rescues them.
Young's Literal Translation (YLT)
The words of the wicked `are': `Lay wait for blood,' And the mouth of the upright delivereth them.
| The words | דִּבְרֵ֣י | dibrê | deev-RAY |
| of the wicked | רְשָׁעִ֣ים | rĕšāʿîm | reh-sha-EEM |
| wait in lie to are | אֱרָב | ʾĕrāb | ay-RAHV |
| blood: for | דָּ֑ם | dām | dahm |
| but the mouth | וּפִ֥י | ûpî | oo-FEE |
| upright the of | יְ֝שָׁרִ֗ים | yĕšārîm | YEH-sha-REEM |
| shall deliver | יַצִּילֵֽם׃ | yaṣṣîlēm | ya-tsee-LAME |
Cross Reference
Proverbs 14:3
ਇੱਕ ਮੂਰਖ ਬੰਦੇ ਦਾ ਕਬਨ ਉਸ ਦੇ ਘਮੰਡ ਨੂੰ ਸਜ਼ਾ ਦੇਣ ਲਈ ਛੜ ਲਿਆਉਂਦਾ ਹੈ ਪਰ ਸਿਆਣੇ ਲੋਕਾਂ ਦਾ ਉਪਦੇਸ਼ ਉਨ੍ਹਾਂ ਦਾ ਬਚਾਉ ਕਰਦਾ ਹੈ।
Jeremiah 5:26
ਮੇਰੇ ਲੋਕਾਂ ਅੰਦਰ ਮੰਦੇ ਆਦਮੀ ਨੇ। ਉਹ ਮੰਦੇ ਲੋਕ ਉਨ੍ਹਾਂ ਆਦਮੀਆਂ ਵਰਗੇ ਹਨ, ਜਿਹੜੇ ਪੰਛੀਆਂ ਨੂੰ ਫ਼ਾਹੁਣ ਲਈ ਜਾਲ ਵਿਛਾਉਂਦੇ ਨੇ। ਉਹ ਲੋਕ ਆਪਣੇ ਜਾਲ ਵਿਛਾਉਂਦੇ ਨੇ ਪਰ ਉਹ ਪੰਛੀਆਂ ਦੀ ਬਾਵੇਂ ਬੰਦਿਆਂ ਨੂੰ ਫ਼ਾਹੁਂਦੇ ਹਨ।
Isaiah 59:7
ਉਹ ਲੋਕ ਆਪਣੇ ਪੈਰਾਂ ਦਾ ਇਸਤੇਮਾਲ ਬਦੀ ਵੱਲ ਭੱਜਣ ਲਈ ਕਰਦੇ ਹਨ। ਉਹ ਉਨ੍ਹਾਂ ਲੋਕਾਂ ਨੂੰ ਮਾਰਨ ਲਈ ਦੌੜਦੇ ਹਨ ਜਿਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਹੁੰਦਾ। ਉਹ ਮੰਦੀਆਂ ਸੋਚਾਂ ਸੋਚਦੇ ਹਨ। ਦਂਗਾ ਅਤੇ ਚੋਰੀ ਉਨ੍ਹਾਂ ਦਾ ਜੀਵਨ-ਢੰਗ ਹੁੰਦਾ ਹੈ।
Proverbs 1:11
ਜੇ ਉਹ ਆਖਣ, “ਸਾਡੇ ਨਾਲ ਆਓ! ਆਓ ਆਪਾਂ ਲੁਕ ਜਾਈਏ ਅਤੇ ਕਿਸੇ ਨੂੰ ਮਾਰਨ ਲਈ ਇੰਤਜ਼ਾਰ ਕਰੀਏ। ਆਓ ਆਪਾਂ ਬਿਨਾ ਕਾਰਣ ਕਿਸੇ ਬੇਗੁਨਾਹ ਬੰਦੇ ਉੱਤੇ ਹਮਲਾ ਕਰੀਏ।
Esther 7:4
ਕਿਉਂ ਕਿ ਮੈਂ ਅਤੇ ਮੇਰੇ ਲੋਕ ਨਸ਼ਟ ਹੋਣ ਲਈ ਅਤੇ ਮਾਰੇ ਜਾਣ ਲਈ ਅਤੇ ਕੁੱਲ ਸਰਬਨਾਸ਼ ਕੀਤੇ ਜਾਣ ਲਈ ਵੇਚ ਦਿੱਤੇ ਗਏ ਹਨ। ਜੇਕਰ ਅਸੀਂ ਦਾਸ-ਦਾਸੀਆਂ ਵਾਂਗ ਵੇਚੇ ਗਏ ਹੁੰਦੇ, ਤਾਂ ਮੈਂ ਚੁੱਪ ਰਹਿੰਦੀ ਕਿਉਂ ਕਿ ਸਾਡੀਆਂ ਮੁਸੀਬਤਾਂ ਰਾਜੇ ਦੇ ਚਿੰਤਾ ਕਰਨ ਲਈ ਵੱਡੀ ਸੱਮਸਿਆ ਨਹੀਂ ਹੋਣੀਆਂ ਸਨ।”
Esther 4:7
ਫਿਰ ਮਾਰਦਕਈ ਨੇ ਹਬਾਕ ਨੂੰ, ਜੋ ਕੁਝ ਵੀ ਵਾਪਰਿਆ ਸੀ ਦੱਸਿਆ। ਉਸ ਨੇ ਹਬਾਕ ਨੂੰ ਇਹ ਵੀ ਦੱਸਿਆ ਕਿ ਹ੍ਹਾਮਾਨ ਨੇ ਯਹੂਦੀਆਂ ਨੂੰ ਮਾਰਨ ਲਈ ਸ਼ਾਹੀ ਖਜਾਨੇ ਵਿੱਚ ਕਿੰਨੀ ਚਾਂਦੀ ਪਾਉਣ ਦਾ ਇਕਰਾਰ ਕੀਤਾ ਸੀ।
2 Samuel 17:1
ਅਹੀਥੋਫ਼ਲ ਦੀ ਦਾਊਦ ਵਾਸਤੇ ਸਲਾਹ ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਕਿਹਾ, “ਮੈਨੂੰ ਪਰਵਾਨਗੀ ਦੇਵੋ ਜੋ ਮੈਂ ਹੁਣ 12,000 ਮਨੁੱਖ ਚੁਣ ਲਵਾਂ ਅਤੇ ਅੱਜ ਹੀ ਰਾਤ ਉੱਠ ਕੇ ਦਾਊਦ ਦਾ ਪਿੱਛਾ ਕਰਾਂ।
Acts 25:3
ਉਨ੍ਹਾਂ ਨੇ ਫ਼ੇਸਤੁਸ ਨੂੰ ਆਖਿਆ ਕਿ ਉਨ੍ਹਾਂ ਲਈ ਪੌਲੁਸ ਨੂੰ ਮੁੜ ਯਰੂਸ਼ਲਮ ਵਿੱਚ ਭੇਜਣ ਦੀ ਮੇਹਰਬਾਨੀ ਕਰੇ ਕਿਉਂਕਿ ਉਨ੍ਹਾਂ ਨੇ ਪੌਲੁਸ ਨੂੰ ਰਾਹ ਵਿੱਚ ਕਤਲ ਕਰਨ ਦੀ ਸਾਜਿਸ਼ ਬਣਾਈ ਹੋਈ ਸੀ।
Acts 23:15
ਇਸ ਲਈ ਹੁਣ ਤੁਸੀਂ ਸੈਨਾ ਦੇ ਸਰਦਾਰ ਨੂੰ ਇੱਕ ਸੰਯੁਕਤ ਸੁਨੇਹਾ ਭੇਜੋ ਕਿ ਉਹ ਉਸ ਨੂੰ ਤੁਹਾਡੇ ਅੱਗੇ ਪੇਸ਼ ਕਰੇ ਅਤੇ ਉਸ ਨੂੰ ਮਨਵਾਓ ਕਿ ਤੁਸੀਂ ਪੌਲੁਸ ਦੀ ਪੂਰੀ ਤਰ੍ਹਾਂ ਪੁੱਛ-ਗਿੱਛ ਕਰਨਾ ਚਾਹੁੰਦੇ ਹੋ। ਜਦੋਂ ਉਹ ਉਸ ਨੂੰ ਤੁਹਾਡੇ ਵੱਲ ਲਿਆ ਰਿਹਾ ਹੋਵੇਗਾ ਤਾਂ ਅਸੀਂ ਪੌਲੁਸ ਨੂੰ ਰਸਤੇ ਵਿੱਚ ਹੀ ਜਾਨੋਂ ਮਾਰ ਮੁਕਾਵਾਂਗੇ।”
Acts 23:12
ਕੁਝ ਯਹੂਦੀਆਂ ਨੇ ਪੌਲੁਸ ਨੂੰ ਮਾਰਨ ਦੀ ਵਿਉਂਤ ਬਣਾਈ ਅਗਲੇ ਦਿਨ ਦੀ ਸਵੇਰ ਕੁਝ ਯਹੂਦੀਆਂ ਨੇ ਪੌਲੁਸ ਦੇ ਵਿਰੁੱਧ ਸਾਜਿਸ਼ ਕੀਤੀ। ਉਨ੍ਹਾਂ ਨੇ ਆਪੋ ਵਿੱਚ ਹੀ ਮਤਾ ਪਕਾਇਆ ਕਿ ਜਦ ਤੱਕ ਉਹ ਪੌਲੁਸ ਨੂੰ ਮਾਰ ਨਾ ਮੁਕਾਉਣਗੇ ਉਹ ਕੁਝ ਵੀ ਨਹੀਂ ਖਾਣ ਪੀਣਗੇ।
Micah 7:1
ਲੋਕਾਂ ਦੀ ਬਦੀ ਕਾਰਣ ਮੀਕਾਹ ਦੀ ਬੇਚੈਨੀ ਮੈਂ ਪੀੜਿਤ ਹਾਂ, ਕਿਉਂ ਕਿ ਮੈਂ ਉਸ ਵਿਅਕਤੀ ਵਰਗਾ ਹਾਂ ਜਿਸ ਨੂੰ ਖਾਣ ਲਈ ਕੁਝ ਨਹੀਂ ਮਿਲ ਸੱਕਦਾ ਕਿਉਂ ਕਿ ਫ਼ਲ ਪਹਿਲਾਂ ਹੀ ਵੱਢਿਆ ਜਾ ਚੁੱਕਿਆ ਅਤੇ ਬੱਚਿਆਂ ਹੋਇਆ ਚੁੱਕ ਲਿਆ ਗਿਆ ਹੈ। ਪਹਿਲੇ ਅੰਜੀਰਾਂ ਵਿੱਚੋਂ ਕੋਈ ਨਹੀਂ ਬੱਚਿਆਂ, ਜਿਨ੍ਹਾਂ ਨੂੰ ਪਿਆਰ ਕਰਦਾ ਸਾਂ।