Proverbs 24:21
-30- ਮੇਰੇ ਬੇਟੇ, ਯਹੋਵਾਹ ਅਤੇ ਰਾਜੇ ਤੋਂ ਡਰੋ। ਅਤੇ ਵਿਦਰੋਹੀਆਂ ਦਾ ਸੰਗ ਨਾ ਕਰੋ।
Proverbs 24:21 in Other Translations
King James Version (KJV)
My son, fear thou the LORD and the king: and meddle not with them that are given to change:
American Standard Version (ASV)
My son, fear thou Jehovah and the king; `And' company not with them that are given to change:
Bible in Basic English (BBE)
My son, go in fear of the Lord and the king: have nothing to do with those who are in high positions:
Darby English Bible (DBY)
My son, fear Jehovah and the king: meddle not with them that are given to change.
World English Bible (WEB)
My son, fear Yahweh and the king. Don't join those who are rebellious:
Young's Literal Translation (YLT)
Fear Jehovah, my son, and the king, With changers mix not up thyself,
| My son, | יְרָֽא | yĕrāʾ | yeh-RA |
| fear | אֶת | ʾet | et |
| thou | יְהוָ֣ה | yĕhwâ | yeh-VA |
| Lord the | בְּנִ֣י | bĕnî | beh-NEE |
| and the king: | וָמֶ֑לֶךְ | wāmelek | va-MEH-lek |
| meddle and | עִם | ʿim | eem |
| not | שׁ֝וֹנִ֗ים | šônîm | SHOH-NEEM |
| with | אַל | ʾal | al |
| them that are given to change: | תִּתְעָרָֽב׃ | titʿārāb | teet-ah-RAHV |
Cross Reference
Romans 13:1
ਤੁਹਾਡੀ ਸਰਕਾਰ ਦੇ ਸ਼ਾਸਕਾਂ ਨੂੰ ਮੰਨੋ ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।
1 Peter 2:13
ਅਧਿਕਾਰੀਆਂ ਦੀ ਪਾਲਣਾ ਕਰੋ ਉਨ੍ਹਾਂ ਲੋਕਾਂ ਦੇ ਹੁਕਮ ਦੀ ਪਾਲਣਾ ਵੀ ਕਰੋ ਜਿਨ੍ਹਾਂ ਕੋਲ ਇਸ ਦੁਨੀਆਂ ਵਿੱਚ ਇਖਤਿਆਰ ਹੈ। ਇਹ ਪ੍ਰਭੂ ਦੀ ਖਾਤਿਰ ਕਰੋ। ਉਸ ਬਾਦਸ਼ਾਹ ਦੀ ਮੰਨੋ ਜਿਸ ਕੋਲ ਹਰ ਅਧਿਕਾਰ ਹੈ।
Titus 3:1
ਜਿਉਣ ਦਾ ਸਹੀ ਢੰਗ ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।
Matthew 22:21
ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”
Ecclesiastes 8:2
ਮੈਂ ਆਖਦਾ ਹਾਂ ਕਿ ਤੁਹਾਨੂੰ ਪਰਮੇਸ਼ੁਰ ਨਾਲ ਤੁਹਾਡੇ ਇਕਰਾਰ ਕਾਰਣ ਹਮੇਸ਼ਾ ਰਾਜੇ ਦਾ ਪਾਲਣ ਕਰਨਾ ਚਾਹੀਦਾ ਹੈ।
1 Kings 12:16
ਸਾਰੇ ਇਸਰਾਏਲ ਦੇ ਲੋਕਾਂ ਨੇ ਵੇਖਿਆ ਕਿ ਪਾਤਸ਼ਾਹ ਨੇ ਉਨ੍ਹਾਂ ਦੀ ਸੁਣਾਈ ਤੋਂ ਇਨਕਾਰ ਕੀਤਾ ਹੈ ਤਾਂ ਉਨ੍ਹਾਂ ਨੇ ਪਾਤਸ਼ਾਹ ਨੂੰ ਕਿਹਾ, “ਅਸੀਂ ਦਾਊਦ ਦੇ ਘਰਾਣੇ ਦਾ ਹਿੱਸਾ ਨਹੀਂ ਹਾਂ! ਸਾਡੀ ਯੱਸੀ ਦੇ ਪੁੱਤਰ ਨਾਲ ਕੋਈ ਵੰਡ ਨਹੀਂ! ਹੇ ਇਸਰਾਏਲੀਓ, ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਓ। ਹੇ ਦਾਊਦ ਦੇ ਪਰਿਵਾਰ, ਆਪਣੇ ਖੁਦ ਦੇ ਘਰ ਦਾ ਖਿਆਲ ਰੱਖ!”
2 Samuel 15:13
ਦਾਊਦ ਨੂੰ ਅਬਸ਼ਾਲੋਮ ਦੀ ਵਿਉਂਤ ਬਾਰੇ ਖਬਰ ਹੋਣਾ ਤਦ ਇੱਕ ਮਨੁੱਖ ਨੇ ਦਾਊਦ ਨੂੰ ਆਕੇ ਦੱਸਿਆ, “ਇਸਰਾਏਲ ਦੇ ਮਨੁੱਖਾਂ ਦੇ ਮਨ ਅਬਸ਼ਾਲੋਮ ਦੇ ਮਗਰ ਲੱਗੇ ਹੋਏ ਹਨ।”
1 Samuel 24:6
ਦਾਊਦ ਨੇ ਆਪਣੇ ਸਾਥੀਆਂ ਨੂੰ ਆਖਿਆ, “ਮੈਂ ਯਹੋਵਾਹ ਦੀ ਸੌਂਹ ਖਾਂਦਾ ਹਾਂ ਕਿ ਮੈਂ ਫ਼ਿਰ ਅਜਿਹਾ ਆਪਣੇ ਰਾਜੇ ਨਾਲ ਨਹੀਂ ਕਰਾਂਗਾ। ਉਹ ਯਹੋਵਾਹ ਦੁਆਰਾ ਚੁਣਿਆ ਗਿਆ ਹੈ। ਕਿਉਂ ਕਿ ਉਹ ਚੁਣਿਆ ਹੋਇਆ ਹੈ, ਮੈਂ ਕਦੇ ਵੀ ਉਸ ਨੂੰ ਮਾਰਨ ਦੀ ਕੋਸ਼ਿਸ਼ ਨਹੀਂ ਕਰਾਂਗਾ।”
1 Samuel 12:12
ਪਰ ਜਦੋਂ ਤੁਸੀਂ ਵੇਖਿਆ ਕਿ ਅੰਮੋਨੀਆਂ ਦਾ ਪਾਤਸ਼ਾਹ ਨਾਹਾਸ਼ ਤੁਹਾਡੇ ਵਿਰੁੱਧ ਲੜਨ ਆ ਰਿਹਾ ਹੈ ਤਾਂ ਤੁਸੀਂ ਕਿਹਾ, ‘ਨਹੀਂ! ਸਾਨੂੰ ਇੱਕ ਪਾਤਸ਼ਾਹ ਚਾਹੀਦਾ ਹੈ’ ਜੋ ਸਾਡੇ ਉੱਤੇ ਰਾਜ ਕਰੇ। ਤੁਸੀਂ ਇਹ ਕਿਹਾ ਜਦ ਕਿ ਤੁਹਾਡੇ ਉੱਪਰ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਪਾਤਸ਼ਾਹ ਸੀ!
1 Samuel 8:5
ਬਜ਼ੁਰਗਾਂ ਨੇ ਸਮੂਏਲ ਨੂੰ ਕਿਹਾ, “ਤੂੰ ਹੁਣ ਬੁੱਢਾ ਹੋ ਗਿਆ ਹੈਂ ਅਤੇ ਤੇਰੇ ਪੁੱਤਰ ਸਹੀ ਮਾਰਗ ਉੱਤੇ ਨਹੀਂ ਚੱਲ ਰਹੇ, ਉਹ ਤੇਰੇ ਨਕਸ਼ੇ ਕਦਮਾਂ ਉੱਤੇ ਨਹੀਂ ਚੱਲਦੇ ਸੋ ਸਾਨੂੰ ਕੋਈ ਅਜਿਹਾ ਬਾਦਸ਼ਾਹ ਦੇ ਜੋ ਬਾਕੀ ਕੌਮਾਂ ਵਾਂਗ ਸਾਡੇ ਉੱਤੇ ਰਾਜ ਕਰ ਸੱਕੇ।”
Numbers 16:1
ਕੁਝ ਆਗੂ ਮੂਸਾ ਦੇ ਖਿਲਾਫ਼ ਹੋ ਜਾਂਦੇ ਹਨ ਕੋਰਹ, ਦਾਥਾਨ, ਅਬੀਰਾਮ ਅਤੇ ਓਨ ਮੂਸਾ ਦੇ ਵਿਰੁੱਧ ਹੋ ਗਏ। (ਕੋਰਹ ਯਿਸਹਾਰ ਦਾ ਪੁੱਤਰ ਸੀ। ਯਿਸਹਾਰ ਕਹਾਥ ਦਾ ਪੁੱਤਰ ਸੀ। ਅਤੇ ਕਹਾਥ ਲੇਵੀ ਦਾ ਪੁੱਤਰ ਸੀ। ਦਾਥਾਨ ਅਤੇ ਅਬੀਰਾਮ, ਅਲੀਆਬ ਦੇ ਪੁੱਤਰ ਭਰਾ ਸਨ। ਅਤੇ ਓਨ, ਪਲਤ ਦਾ ਪੁੱਤਰ ਸੀ। ਦਾਥਾਨ, ਅਬੀਰਾਮ ਅਤੇ ਓਨ ਰਊਬੇਨ ਦੇ ਉੱਤਰਾਧਿਕਾਰੀ ਸਨ।)
Exodus 14:31
ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਮਹਾਨ ਸ਼ਕਤੀ ਉਦੋਂ ਦੇਖੀ ਜਦੋਂ ਉਸ ਨੇ ਮਿਸਰੀਆਂ ਨੂੰ ਹਰਾਇਆ। ਇਸ ਲਈ ਲੋਕ ਯਹੋਵਾਹ ਤੋਂ ਡਰਦੇ ਅਤੇ ਉਸਦਾ ਆਦਰ ਕਰਦੇ ਸਨ। ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਸੇਵਕ ਮੂਸਾ ਵਿੱਚ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ।