Proverbs 8:9
ਸਿੱਖੇ ਹੋਏ ਆਦਮੀ ਜਾਣਦੇ ਹਨ ਕਿ ਉਹ ਧਰਮੀ ਹਨ, ਅਤੇ ਜੋ ਗਿਆਨ ਲੱਭ ਲੈਂਦੇ ਹਨ ਸਮਝ ਜਾਂਦੇ ਹਨ ਕਿ ਉਹ ਸਹੀ ਹਨ।
Proverbs 8:9 in Other Translations
King James Version (KJV)
They are all plain to him that understandeth, and right to them that find knowledge.
American Standard Version (ASV)
They are all plain to him that understandeth, And right to them that find knowledge.
Bible in Basic English (BBE)
They are all true to him whose mind is awake, and straightforward to those who get knowledge.
Darby English Bible (DBY)
They are all plain to him that understandeth, and right to them that find knowledge.
World English Bible (WEB)
They are all plain to him who understands, Right to those who find knowledge.
Young's Literal Translation (YLT)
All of them `are' plain to the intelligent, And upright to those finding knowledge.
| They are all | כֻּלָּ֣ם | kullām | koo-LAHM |
| plain | נְ֭כֹחִים | nĕkōḥîm | NEH-hoh-heem |
| understandeth, that him to | לַמֵּבִ֑ין | lammēbîn | la-may-VEEN |
| and right | וִֽ֝ישָׁרִ֗ים | wîšārîm | VEE-sha-REEM |
| to them that find | לְמֹ֣צְאֵי | lĕmōṣĕʾê | leh-MOH-tseh-ay |
| knowledge. | דָֽעַת׃ | dāʿat | DA-at |
Cross Reference
Proverbs 14:6
ਇੱਕ ਮਗਰੂਰ ਵਿਅਕਤੀ ਸਿਆਣਪ ਭਾਲਦਾ ਅਤੇ ਇਸ ਨੂੰ ਲੱਭ ਨਹੀਂ ਸੱਕਦੀ, ਪਰ ਸਮਝਦਾਰੀ ਆਸਾਨੀ ਨਾਲ ਉਸ ਬੰਦੇ ਕੋਲ ਆ ਜਾਂਦੀ ਹੈ ਜੋ ਸਿਖਲਾਈ ਪ੍ਰਾਪਤ ਹੈ।
James 1:5
ਪਰ ਜੇ ਤੁਹਾਡੇ ਵਿੱਚੋਂ ਕੋਈ ਸਿਆਣਪ ਲੋੜਦਾ ਹੈ ਤਾਂ ਤੁਹਾਨੂੰ ਇਹ ਪਰਮੇਸ਼ੁਰ ਪਾਸੋਂ ਮੰਗਣੀ ਚਾਹੀਦੀ ਹੈ। ਪਰਮੇਸ਼ੁਰ ਉਦਾਰ ਹੈ। ਉਹ ਸਮੂਹ ਲੋਕਾਂ ਨੂੰ ਦਾਤਾਂ ਦੇਕੇ ਪ੍ਰਸੰਨ ਹੁੰਦਾ ਹੈ। ਇਸ ਲਈ ਪਰਮੇਸ਼ੁਰ ਤੁਹਾਨੂੰ ਸਿਆਣਪ ਦੇਵੇਗਾ।
1 Corinthians 2:14
ਉਹ ਵਿਅਕਤੀ ਜਿਹੜਾ ਆਤਮਕ ਨਹੀਂ ਹੈ, ਉਹ ਗੱਲਾਂ ਨਹੀਂ ਸਮਝ ਸੱਕਦਾ ਜਿਹੜੀਆਂ ਪਰਮੇਸ਼ੁਰ ਦੇ ਆਤਮਾ ਵੱਲੋਂ ਆਉਂਦੀਆਂ ਹਨ। ਉਹ ਸੋਚਦਾ ਹੈ ਕਿ ਉਹ ਗੱਲਾਂ ਮੂਰੱਖਮਈ ਹਨ। ਅਜਿਹਾ ਵਿਅਕਤੀ ਆਤਮਾ ਦੀਆਂ ਗੱਲਾਂ ਨਹੀਂ ਸਮਝ ਸੱਕਦਾ ਕਿਉਂਕਿ ਅਜਿਹੀਆਂ ਗੱਲਾਂ ਸਿਰਫ਼ ਆਤਮਕ ਤੌਰ ਤੇ ਹੀ ਸਮਝੀਆਂ ਜਾ ਸੱਕਦੀਆਂ ਹਨ।
John 7:17
ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।
John 6:45
ਇਹ ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖਿਆ ਹੋਇਆ ਹੈ: ‘ਉਹ ਪਰਮੇਸ਼ੁਰ ਦੁਆਰਾ ਸਮਝਾਏ ਜਾਣਗੇ।’ ਹਰ ਕੋਈ ਜਿਹੜਾ ਆਪਣੇ ਪਿਤਾ ਨੂੰ ਸੁਣਦਾ ਅਤੇ ਉਸ ਕੋਲੋਂ ਸਿਖਦਾ ਹੈ ਮੇਰੇ ਤੱਕ ਆਉਂਦਾ।
Matthew 13:11
ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਸਵਰਗ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ ਪਰ ਉਨ੍ਹਾਂ ਨੂੰ ਨਹੀਂ ਦਿੱਤੀ ਗਈ ਹੈ।
Micah 2:7
ਪਰ ਯਾਕੂਬ ਦੇ ਘਰਾਣੇ ਦੇ ਲੋਕੋ! ਇਹ ਗੱਲਾਂ ਮੈਂ ਜ਼ਰੂਰ ਕਰਾਂਗਾ ਤੁਹਾਡੀ ਭੈੜੀਆਂ ਕਰਨੀਆਂ ਕਾਰਣ ਯਹੋਵਾਹ ਦਾ ਧੀਰਜ ਟੁੱਟ ਰਿਹਾ ਹੈ ਜੇਕਰ ਤੁਸੀਂ ਸਲੀਕੇ ਸਿਰ ਰਹੋ ਤਾਂ ਮੈਂ ਤੁਹਾਡੇ ਲਈ ਚੰਗੇ ਬਚਨ ਕਹਾਂ।
Isaiah 35:8
ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।
Proverbs 18:15
ਇੱਕ ਸੂਝਵਾਨ ਆਦਮੀ ਗਿਆਨ ਪ੍ਰਾਪਤ ਕਰਦਾ ਹੈ, ਸਿਆਣੇ ਲੋਕਾਂ ਦੇ ਕੰਨ ਗਿਆਨ ਲੋਚਦੇ ਹਨ।
Proverbs 18:1
ਇੱਕ ਨਾ ਦੋਸਤਾਨਾ ਵਿਅਕਤੀ ਆਪਣੀਆਂ ਹੀ ਇੱਛਾਵਾਂ ਦਾ ਪਿੱਛਾ ਕਰਦਾ ਹੈ, ਉਹ ਹਰ ਸਲਾਹ ਨੂੰ ਘ੍ਰਿਣਾ ਕਰਦਾ ਹੈ।
Proverbs 17:24
ਸਿਆਣਾ ਬੰਦਾ ਸਿਆਣਪ ਵਾਲੇ ਕੰਮ ਬਾਰੇ ਸੋਚਦਾ ਰਹਿੰਦਾ ਹੈ। ਪਰ ਮੂਰਖ ਦੂਰ-ਦੁਰਾਡੀਆਂ ਥਾਵੇਂ ਦੇ ਸੁਪਨੇ ਲੈਂਦਾ ਰਹਿੰਦਾ ਹੈ।
Proverbs 15:24
ਜਿਹੜੀਆਂ ਗੱਲਾਂ ਸਿਆਣਾ ਬੰਦਾ ਕਰਦਾ ਹੈ ਉਹ ਇੱਥੇ ਧਰਤੀ ਉੱਤੇ ਜੀਵਨ ਵੱਲ ਲੈ ਜਾਂਦੀਆਂ ਹਨ ਅਤੇ ਉਸ ਨੂੰ ਮਿਰਤੂ ਲੋਕ ਵੱਲ ਜਾਣ ਤੋਂ ਰੋਕਦੀਆਂ ਹਨ।
Proverbs 15:14
ਇੱਕ ਸੂਝਵਾਨ ਬੰਦਾ ਹੋਰ ਵੱਧੇਰੇ ਗਿਆਨ ਹਾਸਿਲ ਕਰਨ ਦੀ ਚੇਸ਼ਟਾ ਕਰਦਾ, ਪਰ ਮੂਰਖ ਹੋਰ ਵੱਧੇਰੇ ਮੂਰੱਖਤਾ ਨਿਗਲਦੇ ਹਨ।
Psalm 119:98
ਯਹੋਵਾਹ, ਤੁਹਾਡੇ ਹੁਕਮਾਂ ਨੇ ਮੈਨੂੰ ਮੇਰੇ ਦੁਸ਼ਮਣਾਂ ਨਾਲੋਂ ਵੱਧੇਰੇ ਸਿਆਣਾ ਬਣਾ ਦਿੱਤਾ ਹੈ। ਤੁਹਾਡਾ ਨੇਮ ਸਦਾ ਮੇਰੇ ਨਾਲ ਹੈ।
Psalm 25:12
ਜੇ ਕੋਈ ਵੀ ਵਿਅਕਤੀ ਯਹੋਵਾਹ ਦੇ ਮਾਰਗ ਉੱਤੇ ਚੱਲਣ ਦੀ ਚੋਣ ਕਰਦਾ ਹੈ। ਯਹੋਵਾਹ ਉਸ ਆਦਮੀ ਨੂੰ ਜਿਉਣ ਦਾ ਸਭ ਤੋਂ ਚੰਗਾ ਰਸਤਾ ਦਿਖਾਵੇਗਾ।
Psalm 19:7
ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।