Acts 16:16 ਪੌਲੁਸ ਅਤੇ ਸੀਲਾਸ ਕੈਦ ਵਿੱਚ ਇੱਕ ਵਾਰ ਸਾਡੇ ਨਾਲ ਕੁਝ ਇੰਝ ਵਾਪਰਿਆ, ਜਦੋਂ ਅਸੀਂ ਪ੍ਰਾਰਥਨਾ ਸਥਾਨ ਵੱਲ ਜਾ ਰਹੇ ਸੀ। ਇੱਕ ਦਾਸੀ ਸਾਨੂੰ ਮਿਲੀ। ਉਸ ਵਿੱਚ ਇੱਕ ਵਿਸ਼ੇਸ਼ ਆਤਮਾ ਦਾ ਵਾਸ ਸੀ। ਇਸ ਦੀ ਸ਼ਕਤੀ ਨਾਲ, ਉਹ ਭਵਿੱਖ ਬਾਰੇ ਦੱਸ ਸੱਕਦੀ ਸੀ। ਇਉਂ ਉਹ ਇਸ ਕਸਬੇ ਵਿੱਚ ਬਹੁਤ ਸਾਰਾ ਪੈਸਾ ਆਪਣੇ ਮਾਲਕਾਂ ਲਈ ਕਮਾ ਲਿਆਉਂਦੀ ਸੀ।
Acts 16:16 in Other Translations
King James Version (KJV) And it came to pass, as we went to prayer, a certain damsel possessed with a spirit of divination met us, which brought her masters much gain by soothsaying:
American Standard Version (ASV) And it came to pass, as we were going to the place of prayer, that a certain maid having a spirit of divination met us, who brought her masters much gain by soothsaying.
Bible in Basic English (BBE) And when we were going to the place of prayer, we came across a girl with a spirit which gave knowledge of the future, whose masters made great profit from her power.
Darby English Bible (DBY) And it came to pass as we were going to prayer that a certain female slave, having a spirit of Python, met us, who brought much profit to her masters by prophesying.
World English Bible (WEB) It happened, as we were going to prayer, that a certain girl having a spirit of divination met us, who brought her masters much gain by fortune telling.
Young's Literal Translation (YLT) And it came to pass in our going on to prayer, a certain maid, having a spirit of Python, did meet us, who brought much employment to her masters by soothsaying,
Read Full Chapter :
Acts 16
Cross Reference
੧ ਸਮੋਈਲ 28:7
ਅਖੀਰ ਵਿੱਚ, ਸ਼ਾਊਲ ਨੇ ਆਪਣੇ ਅਫ਼ਸਰਾਂ ਨੂੰ ਕਿਹਾ, “ਇੱਕ ਔਰਤ ਲੱਭੋ ਜੋ ਭੂਤ ਮ੍ਰਿਤ ਹੋਵੇ ਤਦ ਮੈਂ ਉਸ ਕੋਲੋਂ ਪੁੱਛਾਂਗਾ ਕਿ ਇਸ ਜੰਗ ਵਿੱਚ ਕੀ ਹੋਵੇਗਾ?” ਉਸ ਦੇ ਅਫ਼ਸਰਾਂ ਨੇ ਜਵਾਬ ਦਿੱਤਾ, “ਅਜਿਹੀ ਇੱਕ ਔਰਤ ਏਨਦੋਰ ਵਿੱਚ ਹੈ!”
ਯਸਈਆਹ 8:19
ਕੁਝ ਲੋਕ ਆਖਦੇ ਹਨ, “ਜੋਤਸ਼ੀਆਂ ਅਤੇ ਬੁੱਧੀਮਾਨਾਂ ਨੂੰ ਪੁੱਛੋ ਕਿ ਕੀ ਕਰਨਾ ਹੈ।” (ਇਹ ਭਵਿੱਖ ਦੱਸਣ ਵਾਲੇ ਅਤੇ ਬੁੱਧੀਮਾਨ ਪੰਛੀਆਂ ਦੀਆਂ ਆਵਾਜ਼ਾਂ ਵਾਂਗ ਫ਼ੁਸਫ਼ੁਸਾਉਂਦੇ ਹਨ ਅਤੇ ਲੋਕਾਂ ਨੂੰ ਯਕੀਨ ਦਿਵਾਉਂਦੇ ਹਨ ਕਿ ਉਹ ਗੁੱਝੀਆਂ ਗੱਲਾਂ ਦਾ ਗਿਆਨ ਰੱਖਦੇ ਹਨ।) ਪਰ ਮੈਂ ਤੁਹਾਨੂੰ ਦੱਸਦਾ ਹਾਂ ਕਿ “ਲੋਕਾਂ ਨੂੰ ਸਹਾਇਤਾ ਲਈ ਆਪਣੇ ਪਰਮੇਸ਼ੁਰ ਨੂੰ ਆਵਾਜ਼ ਦੇਣੀ ਚਾਹੀਦੀ ਹੈ। ਉਹ ਜੋਤਸ਼ੀ ਅਤੇ ਬੁੱਧੀਮਾਨ ਮੁਰਦਿਆਂ ਨੂੰ ਪੁੱਛਦੇ ਹਨ ਕਿ ਕੀ ਕਰਨਾ ਹੈ। ਜਿਉਂਦੇ ਬੰਦੇ ਭਲਾ ਮੁਰਦਿਆਂ ਕੋਲੋਂ ਕੋਈ ਚੀਜ਼ ਕਿਉਂ ਮੰਗਣ?”
੧ ਤਵਾਰੀਖ਼ 10:13
ਸ਼ਾਊਲ ਦੀ ਮੌਤ ਇਉਂ ਇਸ ਲਈ ਹੋਈ ਕਿਉਂ ਕਿ ਉਹ ਯਹੋਵਾਹ ਨਾਲ ਵਫ਼ਾਦਾਰ ਨਹੀਂ ਰਿਹਾ ਸੀ। ਉਸ ਨੇ ਯਹੋਵਾਹ ਦੇ ਬਚਨਾਂ ਨੂੰ ਨਹੀਂ ਮੰਨਿਆ। ਇਹੀ ਨਹੀਂ ਸਗੋਂ ਉਸ ਨੇ ਇੱਕ ਭੂਤ-ਮ੍ਰਿਤ ਨਾਲ ਸਲਾਹ ਮਸ਼ਵਰਾ ਕੀਤਾ ਸੀ।
ਰਸੂਲਾਂ ਦੇ ਕਰਤੱਬ 16:13
ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲੱਭਣਾ ਚਾਹੁੰਦੇ ਸਾਂ ਜਿੱਥੇ ਯਹੂਦੀ ਇਕੱਠੇ ਪ੍ਰਾਰਥਨਾ ਲਈ ਆਉਂਦੇ ਸਨ। ਉੱਥੇ ਕੁਝ ਔਰਤਾਂ ਇਕੱਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ।
ਖ਼ਰੋਜ 7:11
ਇਸ ਲਈ ਰਾਜੇ ਨੇ ਆਪਣੇ ਸਿਆਣਿਆਂ ਅਤੇ ਜਾਦੂਗਰਾਂ ਨੂੰ ਬੁਲਾਇਆ। ਇਨ੍ਹਾਂ ਬੰਦਿਆਂ ਨੇ ਵੀ ਆਪਣੀਆਂ ਚੁਸਤੀਆਂ ਵਰਤੀਆਂ ਅਤੇ ਹਾਰੂਨ ਵਰਗੀ ਗੱਲ ਕਰਨ ਵਿੱਚ ਕਾਮਯਾਬ ਹੋ ਗਏ।
ਗਲਾਤੀਆਂ 5:20
ਝੂਠੇ ਦੇਵੀ ਅਤੇ ਦੇਵਤਿਆਂ ਦੀ ਪੂਜਾ ਕਰਨੀ, ਜਾਦੂ ਕਰਨੇ, ਨਫ਼ਰਤ, ਝਗੜਾ, ਈਰਖਾ, ਕ੍ਰੋਧ, ਖੁਦਗਰਜ਼ੀ ਲੋਕਾਂ ਨੂੰ ਇੱਕ ਦੂਸਰੇ ਨਾਲ ਲੜਾਉਣਾ, ਵੰਡੀਆਂ ਪਾਉਣੀਆਂ,
ਰਸੂਲਾਂ ਦੇ ਕਰਤੱਬ 16:18
ਉਸ ਨੇ ਬਹੁਤ ਦਿਨ ਇਹ ਕਰਨਾ ਜਾਰੀ ਰੱਖਿਆ ਪਰ ਪੌਲੁਸ ਇਹ ਸੁਣਦਾ ਉਕਤਾਅ ਗਿਆ ਅਤੇ ਆਤਮਾ ਨੂੰ ਕਿਹਾ, “ਮੈਂ ਯਿਸੂ ਮਸੀਹ ਦੇ ਇਖਤਿਆਰ ਨਾਲ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਉਸ ਵਿੱਚੋਂ ਬਾਹਰ ਨਿੱਕਲ ਆ।” ਉਸੇ ਵਕਤ ਉਸ ਕੁੜੀ ਵਿੱਚੋਂ ਆਤਮਾ ਬਾਹਰ ਨਿਕਲ ਆਈ।
ਅਹਬਾਰ 19:31
“ਸਲਾਹ ਮਸ਼ਵਰੇ ਲਈ ਭੂਤ ਮ੍ਰਿਤਾਂ ਜਾਂ ਸਿਆਣਿਆਂ ਕੋਲ ਨਾ ਜਾਉ। ਉਨ੍ਹਾਂ ਕੋਲ ਨਾ ਜਾਉ, ਉਹ ਸਿਰਫ਼ ਤੁਹਾਨੂੰ ਨਾਪਾਕ ਹੀ ਬਨਾਉਣਗੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਅਸਤਸਨਾ 13:1
ਝੂਠੇ ਨਬੀ “ਹੋ ਸੱਕਦਾ ਹੈ ਕਿ ਕੋਈ ਅਜਿਹਾ ਨਬੀ ਜਾਂ ਬੰਦਾ ਤੁਹਾਡੇ ਕੋਲ ਆਵੇ ਜਿਹੜਾ ਤੁਹਾਡੇ ਸੁਪਨਿਆਂ ਦੀ ਵਿਆਖਿਆ ਕਰੇ। ਹੋ ਸੱਕਦਾ ਹੈ ਕਿ ਉਹ ਤੁਹਾਨੂੰ ਇਹ ਆਖੇ ਕਿ ਉਹ ਤੁਹਾਨੂੰ ਕੋਈ ਸੰਕੇਤ ਜਾਂ ਚਮਤਕਾਰ ਦਿਖਾਵੇਗਾ।
ਪਰਕਾਸ਼ ਦੀ ਪੋਥੀ 18:11
“ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿੱਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ।
ਅਸਤਸਨਾ 18:9
ਇਸਰਾਏਲ ਨੂੰ ਹੋਰਨਾ ਕੌਮਾਂ ਵਾਂਗ ਨਹੀਂ ਰਹਿਣਾ ਚਾਹੀਦਾ “ਜਦੋਂ ਤੁਸੀਂ ਉਸ ਧਰਤੀ ਉੱਤੇ ਆਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤਾਂ ਉਨ੍ਹਾਂ ਭਿਆਨਕ ਗੱਲਾਂ ਨੂੰ ਨਾ ਸਿਖਣਾ ਜਿਹੜੀਆਂ ਉੱਥੇ ਹੋਰਨਾਂ ਕੌਮਾਂ ਦੇ ਲੋਕ ਕਰਦੇ ਹਨ।
੧ ਸਮੋਈਲ 28:3
ਸ਼ਾਊਲ ਅਤੇ ਏਨਦੋਰ ਦੀ ਇੱਕ ਔਰਤ ਸਮੂਏਲ ਮਰ ਗਿਆ ਅਤੇ ਸਭ ਇਸਰਾਏਲੀਆਂ ਨੇ ਉਸਦੀ ਮੌਤ ਉੱਤੇ ਬੜਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਸਮੂਏਲ ਨੂੰ ਉਸ ਦੇ ਘਰ ਰਾਮਾਹ ਨਗਰ ਵਿੱਚ ਦਫ਼ਨਾਇਆ। ਪਹਿਲਾਂ ਸ਼ਾਊਲ ਨੇ ਭੂਤ ਮ੍ਰਿਤਾਂ ਅਤੇ ਭਵਿੱਖ ਦੱਸਣ ਵਾਲਿਆਂ ਨੂੰ ਇਸਰਾਏਲ ਵਿੱਚੋਂ ਕੱਢਿਆ ਸੀ।
ਰਸੂਲਾਂ ਦੇ ਕਰਤੱਬ 8:9
ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ।
ਰਸੂਲਾਂ ਦੇ ਕਰਤੱਬ 19:24
ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।
੧ ਤਿਮੋਥਿਉਸ 6:10
ਪੈਸੇ ਨਾਲ ਪਿਆਰ ਸਭ ਤਰ੍ਹਾਂ ਦੀਆਂ ਬੁਰਾਈਆਂ ਦਾ ਕਾਰਣ ਹੈ। ਕੁਝ ਲੋਕਾਂ ਨੇ ਅਧਿਕਤਮ ਪੈਸੇ ਕੁਮਾਉਣ ਦੇ ਚੱਕਰ ਵਿੱਚ ਸੱਚੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਉਹ ਆਪਣੇ ਆਪ ਨੂੰ ਬਹੁਤ ਸਾਰੇ ਦਰਦਾਂ ਭਰੇ ਅਨੁਭਵਾਂ ਨਾਲ ਸੱਟ ਮਾਰ ਲੈਂਦੇ ਹਨ।
੨ ਤਿਮੋਥਿਉਸ 3:8
ਯੰਨੇਸ ਤੇ ਯੰਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।
੨ ਪਤਰਸ 2:3
ਉਨ੍ਹਾਂ ਦੇ ਲਾਲਚ ਦੇ ਕਾਰਣ, ਉਹ ਤੁਹਾਨੂੰ ਝੂਠੀਆਂ ਕਹਾਣੀਆਂ ਦੱਸੱਕੇ ਤੁਹਾਡਾ ਨਜਾਇਜ਼ ਫ਼ਾਇਦਾ ਉੱਠਾਉਣਗੇ। ਪਰ ਉਨ੍ਹਾਂ ਦੀ ਸਜ਼ਾ ਬਹੁਤ ਸਮਾਂ ਪਹਿਲਾਂ ਪਰਮੇਸ਼ੁਰ ਦੁਆਰਾ ਨਿਰਧਾਰਿਤ ਹੋ ਚੁੱਕੀ ਹੈ। ਉਨ੍ਹਾਂ ਦੀ ਤਬਾਹੀ ਤਿਆਰ ਹੈ ਛੇਤੀ ਹੀ ਉਨ੍ਹਾਂ ਉੱਪਰ ਡਿੱਗ ਪਵੇਗੀ।