Acts 2 - MALAYALAM (Punjabi)
1 പെന്തെക്കൊസ്തനാൾ വന്നപ്പോൾ എല്ലാവരും ഒരു സ്ഥലത്തു ഒന്നിച്ചു കൂടിയിരുന്നു.ਪਵਿੱਤਰ ਆਤਮਾ ਦਾ ਆਗਮਨ ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ।
2 പെട്ടെന്നു കൊടിയ കാറ്റടിക്കുന്നതുപോലെ ആകാശത്തനിന്നു ഒരു മുഴക്കം ഉണ്ടായി, അവർ ഇരുന്നിരുന്ന വീടു മുഴുവനും നിറെച്ചു.ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿੱਥੇ ਉਹ ਬੈਠੇ ਸਨ।
3 അഗ്നിജ്വാലപോലെ പിളർന്നിരിക്കുന്ന നാവുകൾ അവർക്കു പ്രത്യക്ഷമായി അവരിൽ ഓരോരുത്തന്റെ മേൽ പതിഞ്ഞു.ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ।
4 എല്ലാവരും പരിശുദ്ധാത്മാവു നിറഞ്ഞവരായി ആത്മാവു അവർക്കു ഉച്ചരിപ്പാൻ നല്കിയതുപോലെ അന്യഭാഷകളിൽ സംസാരിച്ചു തുടങ്ങി.ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
5 അന്നു ആകാശത്തിൻ കീഴുള്ള സകല ജാതികളിൽ നിന്നും യെരൂശലേമിൽ വന്നു പാർക്കുന്ന യെഹൂദന്മാരായ ഭക്തിയുള്ള പുരുഷന്മാർ ഉണ്ടായിരുന്നു.ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ।
6 ഈ മുഴക്കം ഉണ്ടായപ്പോൾ പുരുഷാരം വന്നു കൂടി, ഓരോരുത്തൻ താന്താന്റെ ഭാഷയിൽ അവർ സംസാരിക്കുന്നതു കേട്ടു അമ്പരന്നു പോയി.ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਮੰਡਲੀ ਇਕੱਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਹਰ ਇੱਕ ਨੇ ਰਸੂਲਾਂ ਨੂੰ ਆਪਣੀ ਖੁਦ ਦੀ ਬੋਲੀ ਵਿੱਚ ਬੋਲਦਿਆਂ ਸੁਣਿਆ।
7 എല്ലാവരും ഭ്രമിച്ചു ആശ്ചര്യപ്പെട്ടു: ഈ സംസാരിക്കുന്നവർ എല്ലാം ഗലീലക്കാർ അല്ലയോ?ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸੱਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ?
8 പിന്നെ നാം ഓരോരുത്തൻ ജനിച്ച നമ്മുടെ സ്വന്ത ഭാഷയിൽ അവർ സംസാരിച്ചു കേൾക്കുന്നതു എങ്ങനെ?ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ।
9 പർത്ഥരും മേദ്യരും ഏലാമ്യരും മെസപ്പൊത്താമ്യയിലും യെഹൂദ്യയിലും കപ്പദോക്യയിലുംਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ,
10 പൊന്തൊസിലും ആസ്യയിലും പ്രുഗ്യയിലും പംഫുല്യയിലും മിസ്രയീമിലും കുറേനെക്കു ചേർന്ന ലിബ്യാപ്രദേശങ്ങളിലും പാർക്കുന്നവരും റോമയിൽ നിന്നു വന്നു പാർക്കുന്നവരും യെഹൂദന്മാരും യെഹൂദമതാനുസാരികളും ക്രേത്യരും അറബിക്കാരുമായ നാംਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇੱਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ।
11 ഈ നമ്മുടെ ഭാഷകളിൽ അവർ ദൈവത്തിന്റെ വൻകാര്യങ്ങളെ പ്രസ്താവിക്കുന്നതു കേൾക്കുന്നുവല്ലോ എന്നു പറഞ്ഞു.ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”
12 എല്ലാവരും ഭ്രമിച്ചു ചഞ്ചലിച്ചു; ഇതു എന്തായിരിക്കും എന്നു തമ്മിൽ തമ്മിൽ പറഞ്ഞു.ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ”
13 ഇവർ പുതു വീഞ്ഞു കുടിച്ചിരിക്കുന്നു എന്നു മറ്റു ചിലർ പരിഹസിച്ചു പറഞ്ഞു.ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”
14 അപ്പോൾ പത്രൊസ് പതിനൊന്നുപേരോടുകൂടെ നിന്നുകൊണ്ടു ഉറക്കെ അവരോടു പറഞ്ഞതു: യെഹൂദാപുരുഷന്മാരും യെരൂശലേമിൽ പാർക്കുന്ന എല്ലാവരുമായുള്ളോരേ, ഇതു നിങ്ങൾ അറിഞ്ഞിരിക്കട്ടെ; എന്റെ വാക്കു ശ്രദ്ധിച്ചുകൊൾവിൻ.ਪਤਰਸ ਨੇ ਲੋਕਾਂ ਨੂੰ ਕਿਹਾ ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।
15 നിങ്ങൾ ഊഹിക്കുന്നതുപോലെ ഇവർ ലഹരി പിടിച്ചവരല്ല; പകൽ മൂന്നാംമണിനേരമേ ആയിട്ടുള്ളുവല്ലോ.ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ।
16 ഇതു യോവേൽ പ്രവാചകൻ മുഖാന്തരം അരുളിച്ചെയ്തതത്രേ; അതെന്തെന്നാൽ:ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ
17 “അന്ത്യകാലത്തു ഞാൻ സകല ജഡത്തിന്മേലും എന്റെ ആത്മാവിനെ പകരും; നിങ്ങളുടെ പുത്രന്മാരും പുത്രിമാരും പ്രവചിക്കും; നിങ്ങളുടെ യൌവ്വനക്കാർ ദർശനങ്ങൾ ദർശിക്കും; നിങ്ങളുടെ വൃദ്ധന്മാർ സ്വപ്നങ്ങൾ കാണും.”‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
18 എന്റെ ദാസന്മാരുടെമേലും ദാസിമാരുടെമേലും കൂടെ ഞാൻ ആ നാളുകളിൽ എന്റെ ആത്മാവിനെ പകരും; അവരും പ്രവചിക്കും.ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।
19 ഞാൻ മീതെ ആകാശത്തിൽ അത്ഭുതങ്ങളും താഴെ ഭൂമിയിൽ അടയാളങ്ങളും കാണിക്കും; രക്തവും തീയും പുകയാവിയും തന്നേ.ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
20 കർത്താവിന്റെ വലുതും പ്രസിദ്ധവുമായ നാൾ വരുംമുമ്പേ സൂര്യൻ ഇരുളായും ചന്ദ്രൻ രക്തമായും മാറിപ്പോകും.ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ, ਲਹੂ ਵਰਗਾ ਲਾਲ ਹੋ ਜਾਵੇਗਾ। ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
21 എന്നാൽ കർത്താവിന്റെ നാമം വിളിച്ചപേക്ഷിക്കുന്നവൻ ഏവനും രക്ഷിക്കപ്പെടും എന്നു ദൈവം അരുളിച്ചെയ്യുന്നു.”ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’
22 യിസ്രായേൽ പുരുഷന്മാരേ, ഈ വചനം കേട്ടു കൊൾവിൻ. നിങ്ങൾ തന്നേ അറിയുംപോലെ ദൈവം അവനെക്കൊണ്ടു നിങ്ങളുടെ നടുവിൽ ചെയ്യിച്ച ശക്തികളും അത്ഭുതങ്ങളും അടയാളങ്ങളും കൊണ്ടു“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।
23 ദൈവം നിങ്ങൾക്കു കാണിച്ചു തന്ന പുരുഷനായി നസറായനായ യേശുവിനെ ദൈവം തന്റെ സ്ഥിര നിർണ്ണയത്താലും മുന്നറിവിനാലും ഏല്പിച്ചിട്ടു, നിങ്ങൾ അവനെ അധർമ്മികളുടെ കയ്യാൽ തറെപ്പിച്ചു കൊന്നു;ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।
24 ദൈവമോ മരണപാശങ്ങളെ അഴിച്ചിട്ടു അവനെ ഉയിർത്തെഴുന്നേല്പിച്ചു. മരണം അവനെ പിടിച്ചു വെക്കുന്നതു അസാദ്ധ്യമായിരുന്നു.ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ।
25 “ഞാൻ കർത്താവിനെ എപ്പോഴും എന്റെ മുമ്പിൽ കണ്ടിരിക്കുന്നു; അവൻ എന്റെ വലഭാഗത്തു ഇരിക്കയാൽ ഞാൻ കുലുങ്ങിപോകയില്ല.ਦਾਊਦ ਨੇ ਉਸ ਬਾਰੇ ਆਖਿਆ, ‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ; ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ।
26 അതുകൊണ്ട് എന്റെ ഹൃദയം സന്തോഷിച്ചു, എന്റെ നാവു ആനന്ദിച്ചു, എന്റെ ജഡവും പ്രത്യാശയോടെ വസിക്കും.”ਇਸ ਲਈ ਮੇਰਾ ਦਿਲ ਖੁਸ਼ ਹੈ ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ। ਮੇਰਾ ਸਰੀਰ ਵੀ ਉਮੀਦ ਵਿੱਚ ਜੀਵੇਗਾ।
27 നീ എന്റെ പ്രാണനെ പാതാളത്തിൽ വിടുകയില്ല; നിന്റെ പരിശുദ്ധനെ ദ്രവത്വം കാണ്മാൻ സമ്മതിക്കയുമില്ല.ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ। ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
28 നീ ജീവമാർഗ്ഗങ്ങളെ എന്നോടു അറിയിച്ചു; നിന്റെ സന്നിധിയിൽ എന്നെ സന്തോഷ പൂർണ്ണനാക്കും” എന്നു ദാവീദ് അവനെക്കുറിച്ചു പറയുന്നുവല്ലോ.ਤੂੰ ਮੈਨੂੰ ਸਿੱਖਾਇਆ ਕਿ ਕਿਵੇਂ ਜਿਉਣਾ ਹੈ। ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ।’
29 സഹോദരന്മാരായ പുരുഷന്മാരേ, ഗോത്രപിതാവായ ദാവീദിനെക്കുറിച്ച് അവൻ മരിച്ചു അടക്കപ്പെട്ടു എന്നു എനിക്കു നിങ്ങളോടു ധൈര്യമായി പറയാം; അവന്റെ കല്ലറ ഇന്നുവരെ നമ്മുടെ ഇടയിൽ ഉണ്ടല്ലോ.“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
30 എന്നാൽ അവൻ പ്രവാചകൻ ആകയാൽ ദൈവം അവന്റെ കടിപ്രദേശത്തിന്റെ ഫലത്തിൽ നിന്നു ഒരുത്തനെ അവന്റെ സിംഹാസനത്തിൽ ഇരുത്തും എന്നു തന്നോടു സത്യം ചെയ്തു ഉറപ്പിച്ചു എന്നു അറഞ്ഞിട്ടു:ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।
31 അവനെ പാതാളത്തിൽ വിട്ടുകളഞ്ഞില്ല: അവന്റെ ജഡം ദ്രവത്വം കണ്ടതുമില്ല എന്നു ക്രിസ്തുവിന്റെ പുനരുത്ഥാനം മുമ്പുകൂട്ടി കണ്ടു പ്രസ്താവിച്ചു. ഈ യേശുവിനെ ദൈവം ഉയിർത്തെഴുന്നേല്പിച്ചു:ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ: ‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ, ਅਤੇ ਉਸਦਾ ਸਰੀਰ ਨਹੀਂ ਸੜਿਆ।’
32 അതിന്നു ഞങ്ങൾ എല്ലാവരും സാക്ഷികൾ ആകുന്നു.ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ।
33 അവൻ ദൈവത്തിന്റെ വല ഭാഗത്തേക്കു ആരോഹണം ചെയ്തു പരിശുദ്ധാത്മാവു എന്ന വാഗ്ദത്തം പിതാവിനോടു വാങ്ങി, നിങ്ങൾ ഈ കാണുകയും കേൾക്കുകയും ചെയ്യുന്നത് പകർന്നുതന്നു,ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।
34 ദാവീദ് സ്വർഗ്ഗാരോഹണം ചെയ്തില്ലല്ലോ. എന്നാൽ അവൻ:ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
35 “ഞാൻ നിന്റെ ശത്രുക്കളെ നിന്റെ പാദപീഠം ആക്കുവോളം നീ എന്റെ വലത്തുഭാഗത്തു ഇരിക്ക എന്നു കർത്താവു എന്റെ കർത്താവിനോടു അരുളിച്ചെയ്തു” എന്നു പറയുന്നു.ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦਿਆਂ।’
36 ആകയാൽ നിങ്ങൾ ക്രൂശിച്ച ഈ യേശുവിനെ തന്നേ ദൈവം കർത്താവും ക്രിസ്തുവുമാക്കിവെച്ചു എന്നു യിസ്രായേൽ ഗൃഹം ഒക്കെയും നിശ്ചയമായി അറിഞ്ഞുകൊള്ളട്ടെ.“ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।”
37 ഇതു കേട്ടിട്ടു അവർ ഹൃദയത്തിൽ കുത്തുകൊണ്ടു പത്രൊസിനോടും ശേഷം അപ്പൊസ്തലന്മാരോടും: സഹോദരന്മാരായ പുരുഷന്മാരേ, ഞങ്ങൾ എന്തു ചെയ്യേണ്ടു എന്നു ചോദിച്ചു.ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
38 പത്രൊസ് അവരോടു: നിങ്ങൾ മാനസാന്തരപ്പെട്ടു നിങ്ങളുടെ പാപങ്ങളുടെ മോചനത്തിന്നായി ഓരോരുത്തൻ യേശുക്രിസ്തുവിന്റെ നാമത്തിൽ സ്നാനം ഏല്പിൻ; എന്നാൽ പരിശുദ്ധാത്മാവു എന്ന ദാനം ലഭിക്കും.ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
39 വാഗ്ദത്തം നിങ്ങൾക്കും നിങ്ങളുടെ മക്കൾക്കും നമ്മുടെ ദൈവമായ കർത്താവു വിളിച്ചു വരുത്തുന്ന ദൂരസ്ഥന്മാരായ ഏവർക്കും ഉള്ളതല്ലോ എന്നു പറഞ്ഞു.ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
40 മറ്റു പല വാക്കുകളാലും അവൻ സാക്ഷ്യം പറഞ്ഞു അവരെ പ്രബോധിപ്പിച്ചു; ഈ വക്രതയുള്ള തലമുറയിൽനിന്നു രക്ഷിക്കപ്പെടുവിൻ എന്നു പറഞ്ഞു.ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”
41 അവന്റെ വാക്കു കൈക്കൊണ്ടവർ സ്നാനം ഏറ്റു; അന്നു മുവായിരത്തോളം പേർ അവരോടു ചേർന്നു.ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
42 അവർ അപ്പൊസ്തലന്മാരുടെ ഉപദേശം കേട്ടും കൂട്ടായ്മ ആചരിച്ചും അപ്പം നുറക്കിയും പ്രാർത്ഥന കഴിച്ചും പോന്നു.ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ।
43 എല്ലാവർക്കും ഭയമായി; അപ്പൊസ്തലന്മാരാൽ ഏറിയ അത്ഭുതങ്ങളും അടയാളങ്ങളും നടന്നു.ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ।
44 വിശ്വസിച്ചവർ എല്ലാവരും ഒരുമിച്ചിരുന്നുਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ।
45 സകലവും പൊതുവക എന്നു എണ്ണുകയും ജന്മഭൂമികളും വസ്തുക്കളും വിറ്റു അവനവന്നു ആവശ്യം ഉള്ളതുപോലെ എല്ലാവർക്കും പങ്കിടുകയും,ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ।
46 ഒരുമനപ്പെട്ടു ദിനംപ്രതി ദൈവാലയത്തിൽ കൂടിവരികയും വീട്ടിൽ അപ്പം നുറുക്കിക്കൊണ്ടു ഉല്ലാസവും ഹൃദയപരമാർത്ഥതയും പൂണ്ടു ഭക്ഷണം കഴിക്കയുംਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ।
47 ദൈവത്തെ സ്തുതിക്കയും സകല ജനത്തിന്റെയും കൃപ അനുഭവിക്കയും ചെയ്തു. കർത്താവു രക്ഷിക്കപ്പെടുന്നവരെ ദിനംപ്രതി സഭയോടു ചേർത്തുകൊണ്ടിരുന്നു.ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
Punjabi Bible